ਸਿਵਲ ਹਸਪਤਾਲ ਵਿਖੇ ਬਲੱਡ ਬੈਂਕ ਅਤੇ ਡਾਇਲਸਿਸ ਸੇਵਾਵਾਂ ਸ਼ੁਰੂ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 8ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਜੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਉਧਮ ਸਦਕਾ ਜ਼ਿਲਾ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਬਲੱਡ ਬੈਂਕ ਅਤੇ ਡਾਇਲਾਸਿਸ ਯੂਨਿਟ ਨੂੰ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਏ ਨੇ ਦੱਸਿਆ ਕਿ ਜ਼ਿਲਾ ਹਸਪਤਾਲ ਵਿਖ਼ੇ ਬਲੱਡ ਬੈਂਕ ਨੂੰ ਚਲਾਉਣ ਲਈ ਲੋੜੀਂਦਾ ਲਾਈਸੈਂਸ ਨੂੰ ਪ੍ਰਾਪਤ ਕੀਤੇ ਜਾਣ ਦੇ ਤੁਰੰਤ ਬਾਅਦ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ ਬਲੱਡ ਬੈਂਕ ਸੇਵਾਵਾਂ ਨੂੰ ਸ਼ੁਰੂ ਕੀਤਾ ਜਾ ਚੁੱਕਿਆ ਹੈ।

ਡਾਕਟਰ ਰਾਏ ਨੇ ਕਿਹਾ ਕਿ ਜ਼ਿਲਾ ਹਸਪਤਾਲ ਵਿਖੇ ਬਲੱਡ ਬੈਂਕ ਦੀਆਂ ਸੇਵਾਵਾਂ ਹਫਤੇ ਦੇ ਸਾਰੇ ਦਿਨ 24 ਘੰਟਿਆਂ ਲਈ ਲੋੜਵੰਦ ਨਾਗਰਿਕਾਂ ਲਈ ਉਪਲਬਧ ਹੋਣਗੀਆਂ। ਉਹਨਾਂ ਕਿਹਾ ਕਿ ਜੇਕਰ ਕੋਈ ਵੀ ਖੂਨ ਦਾਨ ਕਰਨ ਦਾ ਇਸ਼ਕ ਹੋਵੇ ਤਾਂ ਉਹ ਬਲੱਡ ਬੈਂਕ ਵਿਖੇ ਆ ਕੇ ਆਪਣਾ ਖੂਨ ਦਾਨ ਵੀ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਖੂਨ ਦਾਨੀਆਂ ਨੂੰ ਸਰਟੀਫਿਕੇਟ ਵੀ ਮੌਕੇ ਤੇ ਦਿੱਤਾ ਜਾਂਦਾ ਹੈ।

ਉਹਨਾਂ ਕਿਹਾ ਕਿ ਬਲੱਡ ਬੈਂਕ ਦੇ ਸ਼ੁਰੂ ਹੋਣ ਨਾਲ ਨਾਗਰਿਕਾਂ ਨੂੰ ਲੋੜ ਸਮੇਂ ਇਸ ਦਾ ਵੱਡਾ ਲਾਭ ਮਿਲੇਗਾ। ਡਾ. ਰਾਏ ਨੇ ਕਿਹਾ ਕਿ ਬਲੱਡ ਬੈਂਕ ਵਿਖੇ ਤਾਇਨਾਤ ਸਿਹਤ ਕਰਮੀ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਹਨ।

ਇਸ ਤੋਂ ਇਲਾਵਾ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਏ ਨੇ ਕਿਹਾ ਕਿ ਜ਼ਿਲਾ ਹਸਪਤਾਲ ਤਰਨ ਤਰਨ ਵਿਖੇ ਵਿਭਾਗ ਵੱਲੋਂ ਡਾਇਲਸਿਸ ਯੂਨਿਟ ਨੂੰ ਵੀ ਨਿਰੰਤਰ ਸ਼ੁਰੂ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਗੁਰਦਿਆਂ ਦੇ ਰੋਗਾਂ ਤੋਂ ਪੀੜਤ ਵਿਅਕਤੀ ਡਾਇਲਸਿਸ ਸੇਵਾ ਦਾ ਸਹੂਲਤ ਬਿਲਕੁਲ ਮੁਫਤ ਪ੍ਰਾਪਤ ਕਰ ਸਕਦੇ ਹਨ।

ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ, ਤਰਨ ਤਾਰਨ, ਡਾਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਹਸਪਤਾਲ ਵਿਖੇ ਬਣਿਆ ਬਲੱਡ ਬੈਂਕ ਅਤੇ ਡਾਇਲਸਿਸ ਯੂਨਿਟ ਲਈ ਸਾਰੇ ਹੀ ਲੋੜਿੰਦਾ ਮਾਪਡੰਡਾ ਨੂੰ ਪੂਰਾ ਕੀਤਾ ਗਿਆ ਹੈ ਅਤੇ ਅਤੇ ਇਹਨਾਂ ਦਾ ਨਾਗਰਿਕਾਂ ਨੂੰ ਲਾਭ ਸਿਹਤ ਕਰਮੀਆਂ ਵੱਲੋਂ ਯਕੀਨੀ ਬਣਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *