ਬੱਚਿਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਉੱਜਲਾ ਬਣਾਇਆ ਜਾ ਰਿਹਾ ਹੈ-ਸੇਖੋਂ

ਫਰੀਦਕੋਟ 23 ਅਪ੍ਰੈਲ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਮਨੋਰਥ ਸੂਬੇ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਉੱਜਲਾ ਬਣਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਉਣਾ ਹੈ। ਇਹ ਪ੍ਰਗਟਾਵਾ ਵਿਧਾਇਕ ਫਰੀਦਕੋਟ ਸ. ਗੁਰਿਦੱਤ ਸਿੰਘ ਸੇਖੋਂ ਨੇ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।

            ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਬੱਚਿਆਂ ਦੇ ਭਵਿੱਖ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਯਤਨ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ  ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ  ਸ਼ੁਰੂ ਤੋਂ ਹੀ ਕੰਮ ਕੀਤੇ ਹਨ। ਜਿੰਨਾ ਦੇ ਸਾਰਥਕ ਨਤੀਜੇ ਸਾਡੇ ਸਭ ਦੇ ਸਾਹਮਣੇ ਹਨ।

ਉਨ੍ਹਾਂ ਦੱਸਿਆ ਕਿ ਅੱਜ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਟਿੱਬੀ ਭਰਾਈਆਂ ਵਿਖੇ 10.98 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਵਾਰਡ ਨੰਬਰ 23 ਬਾਜੀਗਰ ਬਸਤੀ ਵਿੱਖੇ 18.26 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਬੁਨਿਆਦੀ ਵਿਕਾਸ ਦੇ ਕੰਮਾਂ ਜਿੰਨਾਂ ਵਿੱਚ ਚਾਰਦੀਵਾਰੀ, ਨਵੇਂ ਕਲਾਸ ਰੂਮ ਆਦਿ ਸ਼ਾਮਲ ਹਨ ਦਾ ਉਦਘਾਟਨ ਕਰਕੇ ਉਨ੍ਹਾਂ ਨੂੰ ਲੋਕ ਅਰਪਣ ਕੀਤਾ ਗਿਆ ਹੈ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ, ਸ. ਅਮਰਜੀਤ ਸਿੰਘ ਪਰਮਾਰ ਕੁਆਰਡੀਨੇਟਰ ਸਿੱਖਿਆ ਕ੍ਰਾਂਤੀ, ਜਗਤਾਰ ਸਿੰਘ ਬੀ.ਪੀ.ਈ.ਓ, ਪ੍ਰੀਤਮ ਸਿੰਘ ਭਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।

Leave a Reply

Your email address will not be published. Required fields are marked *