Thursday, October 22
Shadow

ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 74 ਯੋਗ ਕਲਾਸਾਂ ‘ਚ 1450 ਦੇ ਕਰੀਬ ਲੋਕ ਯੋਗ ਕਰ ਕੇ ਲੈ ਰਹੇ ਹਨ ਲਾਭ

ਫ਼ਿਰੋਜ਼ਪੁਰ, 14 ਜੂਨ 2024:

            ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਿਹਤਮੰਦ ਰੱਖਣ ਲਈ ਰਾਜ ਵਿੱਚ ਸੀ.ਐਮ. ਦੀ ਯੋਗਸ਼ਾਲਾ ਪ੍ਰੋਜੈਕਟ ਅਕਤੂਬਰ 2023 ‘ਚ ਸਾਰੇ ਸ਼ਹਿਰਾਂ ਵਿੱਚ ਸ਼ੁਰੂ ਕੀਤਾ ਗਿਆ ਸੀ, ਜਿਸ ਦਾ ਫ਼ਿਰੋਜ਼ਪੁਰ ਵਾਸੀ ਵੱਧ ਤੋਂ ਵੱਧ ਲਾਭ ਲੈ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ।

            ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਵਿੱਚ ਗਾਂਧੀ ਗਾਰਡਨ, ਨਾਮਦੇਵ ਭਵਨ, ਢੀਂਗਰਾ ਪਾਰਕ, ਬਾਗੀ ਪਾਰਕ, ਪ੍ਰੀਤ ਨਗਰ, ਬੇਦੀ ਕਲੋਨੀ, ਗਨੇਸ਼ ਇਨਕਲੇਵ, ਗੋਬਿੰਦ ਇਨਕਲੇਵ, ਲਕਸ਼ਮੀ ਇਨਕਲੇਵ, ਗਿਆਨ ਵਾਟਿਕਾ, ਫਰੈਂਡਸ ਪਾਰਕ, ਵਿਕਾਸ ਵਿਹਾਰ ਪਾਰਕ ,ਆਨੰਦ ਐਵਨਿਊ, ਬਲਾਕ ਗੁਰੂਹਰਸਹਾਏ ਵਿਖੇ ਮੋਹਨ ਕੇ ਹਿਠਾੜ, ਗੋਲੂ ਕਾ ਮੋੜ, ਰੇਲਵੇ ਪਾਰਕ, ਸ਼ਿਵਾਲਿਆ ਮੰਦਰ ,ਹੰਨੂਮਾਨ ਮੰਦਰ, ਜ਼ੀਰਾ, ਮੁੱਖੂ ਵਿੱਚ ਯੋਗ ਕਲਾਸ ਸਵੇਰੇ ਸ਼ਾਮ ਲੱਗਦੀਆ ਹਨ। ਇਨ੍ਹਾਂ ਕਲਾਸਾਂ ਵਿੱਚ ਕਿਸੇ ਵਿਅਕਤੀ ਤੋਂ ਕੋਈ ਫੀਸ ਨਹੀਂ ਲਈ ਜਾਂਦੀ, ਬਿਲਕੁਲ ਮੁਫਤ ਵਿੱਚ ਇਹ ਕਲਾਸਾਂ ਲਗਾਤਾਰ ਚੱਲ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕ ਦੀ ਯੋਗ ਕਲਾਸ ਦਾ ਲਾਭ ਜ਼ਰੂਰ ਲੈਣ।

            ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆ ਪ੍ਰੋਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਪ੍ਰੋਜੈਕਟ ਤਹਿਤ ਬਿਲਕੁਲ ਮੁਫ਼ਤ ਯੋਗਾ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 13 ਟਰੇਨਰ ਨਿਯੁਕਤ ਕੀਤੇ ਗਏ ਹਨ ਜੋ ਫ਼ਿਰੋਜ਼ਪੁਰ ਦੇ ਤਹਿਸੀਲਾਂ, ਬਲਾਕਾਂ, ਪਿੰਡਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਸੀ.ਐਮ. ਦੀ ਯੋਗਸ਼ਾਲਾ ਦੀਆਂ ਸਵੇਰੇ-ਸ਼ਾਮ ਕਲਾਸਾਂ ਲੈ ਕੇ ਲੋਕਾਂ ਨੂੰ ਯੋਗ ਸਿਖਾ ਰਹੇ ਹਨ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 74 ਯੋਗ ਕਲਾਸਾਂ ਚੱਲ ਰਹੀਆਂ ਹਨ ਜਿਸ ਵਿੱਚ 1450 ਦੇ ਕਰੀਬ ਲੋਕ ਯੋਗ ਕਰ ਕੇ ਲਾਭ ਲੈ ਰਹੇ ਹਨ।

             ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਵੀ ਭਰਮਾ ਹੁੰਗਾਰਾ ਮਿਲ ਰਿਹਾ ਹੈ। ਹਰ ਇੱਕ ਟ੍ਰੇਨਰ ਆਪਣੀ ਸੇਵਾ ਬੜੀ ਬਾਖੂਬੀ ਦੇ ਨਾਲ ਨਿਭਾ ਰਿਹਾ ਹੈ। ਯੋਗ ਕਰਵਾਉਣ ਦੇ ਨਾਲ ਨਾਲ ਲੋਕਾਂ ਨੂੰ ਯੋਗ ਦੇ ਹੋ ਰਹੇ ਫਾਇਦਿਆਂ ਬਾਰੇ ਵੀ ਜਾਗਰੂਕ ਕਰਵਾਇਆ ਜਾ ਰਿਹਾ ਹੈ। ਇਸ ਮੁਫ਼ਤ ਯੋਗਸ਼ਾਲਾ ਦੇ ਵਿੱਚ ਹਰ ਵਰਗ ਦੇ ਲੋਕ ਬੱਚੇ, ਨੌਜਵਾਨ, ਔਰਤਾਂ ਅਤੇ ਬਜ਼ੁਰਗ ਭਾਗ ਲੈ ਸਕਦੇ ਹਨ।

            ਉਨ੍ਹਾਂ ਕਿਹਾ ਜੇਕਰ ਕਿਸੇ ਵੀ ਗਲੀ ਮੁਹੱਲੇ ਦੇ ਵਿੱਚ ਲੋਕ ਯੋਗ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ ਉਹ 25 ਮੈਂਬਰਾਂ ਦਾ ਇੱਕ ਗਰੁੱਪ ਬਣਾ ਕੇ ਫੋਨ ਨੰਬਰ 76694-00500 ਉੱਪਰ ਮਿਸ ਕਾਲ ਕਰ ਸਕਦੇ ਹਨ ਜਾਂ ਫੋਨ ਨੰਬਰ 78888-40115 ‘ਤੇ ਵੀ ਕਾਲ ਕਰ ਸਕਦੇ ਹਨ।

Leave a Reply

Your email address will not be published. Required fields are marked *