Shadow

ਕੈਬਨਿਟ ਮੰਤਰੀ ਨੇ ਸਲਮ ਏਰੀਆਂ ਵਿੱਚ ਰਹਿਣ ਵਾਲੇ ਬੱਚਿਆਂ ਨਾਲ ਮਨਾਈ ਦਿਵਾਲੀ

ਮਲੋਟ / ਸ੍ਰੀ ਮੁਕਤਸਰ ਸਾਹਿਬ, 08 ਨਵੰਬਰ: ਦਿਵਾਲੀ ਦੇ ਪਵਿੱਤਰ ਤਿਉਹਰ ਤੇ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਸਲਮ ਏਰੀਆਂ  ਦੇ ਵਾਰਡ ਨੰ. 26 ਵਿੱਚ ਰਹਿਣ ਵਾਲੇ ਗਰੀਬ ਬੱਚਿਆ ਨਾਲ ਦਿਵਾਲੀ ਦਾ ਤਿਉਹਾਰ ਮਨਾਇਆ ਤੇ ਦਿਵਾਲੀ ਦੀ ਵਧਾਈ ਦਿੱਤੀ।
ਕੈਬਨਿਟ ਮੰਤਰੀ ਨੇ ਗਰੀਬ ਬੱਚਿਆ ਨੂੰ ਮਿਠਾਈਆਂ ਦੇ ਡੱਬੇ ਵੱਡੇ ਤੇ ਪਹਿਨਣ ਲਈ ਬੂਟਾਂ ਦੇ ਜ਼ੋੜੇ ਵੰਡੇ ਤੇ ਦਿਵਾਲੀ ਦੀਆਂ ਸੁਭ ਕਾਮਨਾਵਾਂ ਦਿੱਤੀ।  ਇਸ ਮੌਕੇ ਤੇ ਉਹਨਾਂ ਬੱਚਿਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਹਲਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਦਿਵਾਲੀ ਦਾ ਪਵਿੱਤਰ ਤਿਉਹਰ ਬਿਨ੍ਹਾ ਪਟਾਕਿਆਂ ਦੇ ਪ੍ਰਦੂਸ਼ਣ ਰਹਿਤ ਤਿਉਹਾਰ ਮਨਾਇਆ ਜਾਵੇ ਤਾਂ ਜ਼ੋ ਵਾਤਾਵਰਣ ਸਾਫ ਸੁਥਰਾ ਰਹਿ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਦਿਵਾਲੀ ਦਾ ਪਵਿੱਤਰ ਤਿਉਹਾਰ ਹੈ, ਇਹ ਤਿਉਹਾਰ ਸਾਰਿਆਂ ਨੂੰ ਆਪਸੀ ਪ੍ਰੇਮ ਭਾਵਨਾ ਨਾਲ ਮਨਾਉਣਾ ਚਾਹੀਦਾ ਹੈ। ਇਸ ਮੌਕੇ ਤੇ   ਸੀ.ਡੀ.ਪੀ.ਓ ਪੰਕਜ ਕੁਮਾਰ, ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਛਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *