ਨੰਗਲ 02 ਮਈ ()
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਨੂੰ ਮਾਨ ਸਨਮਾਨ ਦੇ ਕੇ ਸਮਾਜ ਵਿਚ ਸਮਾਨਤਾ ਨੂੰ ਕਾਇਮ ਕੀਤਾ ਹੈ। ਸਾਡੇ ਇਲਾਕੇ ਦੇ ਬਾਹਤੀ ਸਮਾਜ ਦੇ ਹੋਣਹਾਰ ਨੌਜਵਾਨ ਐਡਵੋਕੇਟ ਸਾਹਿਲ ਚੋਧਰੀ ਨੂੰ ਪੰਜਾਬ ਹਾਈਕੋਰਟ ਦੇ ਐਡਵੋਕੇਟ ਜਨਰਲ ਦਫਤਰ ਵਿੱਚ ਅਸਿਸਟੈਂਟ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ।
ਸ.ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਤੇ ਪੋਸਟ ਕਰਦੇ ਹੋਏ ਕਿਹਾ ਹੈ ਕਿ ਸਾਡੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ ਕਿ ਹੋਣਹਾਰ ਨੋਜਵਾਨਾਂ ਨੂੰ ਬਣਦਾ ਮਾਨ ਸਨਮਾਨ ਮਿਲ ਰਿਹਾ ਹੈ। ਦੋਨਾਲ ਵਾਸੀਆਂ ਲਈ ਬਹੁਤ ਖੁਸ਼ੀ ਦੀ ਗੱਲ ਹੈ ਤੇ ਚੋਧਰੀ ਬਾਹਤੀ ਸਮਾਜ ਨੂੰ ਅਸੀ ਵਧਾਈ ਦਿੰਦੇ ਹਾਂ। ਐਡਵੋਕੇਟ ਸਾਹਿਲ ਚੋਧਰੀ ਦੇ ਪਿਤਾ ਰਿਟ.ਪ੍ਰਿੰਸੀਪਲ ਰਾਮ ਗੋਪਾਲ ਚੋਧਰੀ ਨੇ ਕਿਹਾ ਕਿ ਅਸੀ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਵਿਧਾਨ ਸਭਾ ਵਿਚ ਪ੍ਰਤੀਨਿਧਤਾ ਕਰ ਰਹੇ ਐਡਵੋਕੇਟ ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਜੀ ਦੇ ਧੰਨਵਾਦੀ ਹਾਂ ਜ਼ਿਨ੍ਹਾਂ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਸੇਵਾ ਦਾ ਅਵਸਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਚੋਧਰੀ ਬਾਹਤੀ ਸਮਾਜ ਵਿੱਚ ਬਹੁਤ ਖੁਸ਼ੀ ਪਾਈ ਜਾ ਰਹੀ ਹੈ, ਪੰਜਾਬ ਸਰਕਾਰ ਨੇ ਦੇਸ਼ ਭਰ ਵਿੱਚ ਪਹਿਲੀ ਵਾਰ ਪੰਜਾਬ ਸੂਬੇ ’ਚ ਐਡਵੋਕੇਟ ਜਨਰਲ ਦਫਤਰ ਵਿੱਚ ਰਾਖਵਾਕਰਨ ਲਾਗੂ ਕਰਕੇ ਸਾਰੇ ਵਰਗਾਂ ਨੂੰ ਸਮਾਨਤਾ ਦਾ ਅਧਿਕਾਰ ਦਿੱਤਾ ਹੈ।