ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫਰਵਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਫੈਸਲੇ ਕੀਤੇ ਜਾ ਰਹੇ ਹਨ। ਸਰਕਾਰ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਕੈਂਪ ਲਗਾਉਣੇ ਸ਼ੁਰੂ ਕੀਤੇ ਹਨ ਜੋ ਕਿ ਲੋਕਾਂ ਲਈ ਵੱਡੀ ਰਾਹਤ ਦਾ ਕੰਮ ਕਰ ਰਹੇ ਹਨ। ਐਸ.ਏ.ਐਸ. ਨਗਰ ਸਬ ਡਵੀਜ਼ਨ ਦੇ ਪਿੰਡ ਬੜੀ, ਬਾਕਰਪੁਰ, ਮਟਰਾਂ ਅਤੇ ਸਫੀਪੁਰ ਵਿੱਚ ਲਾਏ ਕੈਂਪਾਂ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ। ਇਨ੍ਹਾਂ ਕੈਂਪਾਂ ਮੌਕੇ ਆਮ ਲੋਕਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਰਕਾਰੀ ਸਕੀਮਾਂ ਦਾ ਲਾਭ ਦੇ ਕੇ ਹੱਲ ਕੀਤਾ ਗਿਆ।
ਐੱਸ ਦੀ ਐਮ ਨੇ ਦੱਸਿਆ ਕਿ ਸਰਕਾਰ ਵੱਲੋਂ ਰਜਿਸਟਰੀਆਂ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਐਨ.ਓ.ਸੀ. ਦੀ ਲੋੜ ਨੂੰ ਖ਼ਤਮ ਕਰਨ ਦਾ ਫੈਸਲਾ ਅਜਿਹਾ ਫੈਸਲਾ ਹੈ ਜੋ ਕਿ ਵੱਡੀ ਪੱਧਰ ‘ਤੇ ਲੋਕਾਂ ਨੂੰ ਲਾਭ ਦੇਵੇਗਾ ਅਤੇ ਹੁਣ ਲੋਕ ਰਜਿਸਟਰੀਆਂ ਲਈ ਐਨ.ਓ.ਸੀ ਵਾਸਤੇ ਦਫਤਰਾਂ ਦੇ ਗੇੜੇ ਨਹੀਂ ਮਾਰਨਗੇ।
ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਸ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।
ਐਸ.ਡੀ.ਐਮ. ਦੀਪਾਂਕਰ ਗਰਗ ਨੇ ਦੱਸਿਆ ਕਿ ਆਮ ਲੋਕਾਂ ਨੂੰ ਇਹਨਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਲਈ ਸਰਕਾਰ ਵਲੋਂ ਪ੍ਰਚਾਰ ਵੈਨਾਂ ਚਲਾਈਆਂ ਜਾ ਰਹੀਆਂ ਹਨ ਜੋ ਕਿ ਪਿੰਡਾਂ ਦੇ ਲੋਕਾਂ ਵਿੱਚ ਕੈਂਪਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨਗੀਆਂ ਤਾਂ ਜੋ ਸਾਰੇ ਨਾਗਰਿਕ ਇਨ੍ਹਾਂ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਸਕਣ।
ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
—