ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ
ਸੁਨਾਮ, 18 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚ ਕੇ ਲੋਕਾਂ ਦੀ ਸਿਹਤ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੀ ਕੈਮਿਸਟ ਦੁਕਾਨਦਾਰ ਦੀ ਨਸ਼ੀਲੀਆਂ ਦਵਾਈਆਂ ਦੀ ਗ਼ੈਰਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਅੱਜ ਐੱਸ.ਯੂ.ਐੱਸ. ਕਾਲਜ, ਸੁਨਾਮ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਪ੍ਰੋਗਰਾਮ ਦੌਰਾਨ ਵਿਧਾਨ ਸਭਾ ਹਲਕਾ ਸੁਨਾਮ ਦੇ ਕੈਮਿਸਟ ਦੁਕਾਨਦਾਰਾਂ, ਪੁਲਿਸ ਅਧਿਕਾਰੀਆਂ, ਮੁੱਖ ਮੈਡੀਕਲ ਅਫ਼ਸਰ ਅਤੇ ਡਰੱਗ ਇੰਸਪੈਕਟਰ ਨਾਲ ਨਸ਼ਿਆਂ ਦੀ ਰੋਕਥਾਮ ਸਬੰਧੀ ਅਹਿਮ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਦੌਰਾਨ ਦਵਾਈਆਂ ਦੀ ਦੁਰਵਰਤੋਂ ਅਤੇ ਨਸ਼ੇ ਵਜੋਂ ਉਨ੍ਹਾਂ ਦੀ ਗ਼ੈਰਕਾਨੂੰਨੀ ਵਿਕਰੀ ਨੂੰ ਰੋਕਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼...






