ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ
ਚੰਡੀਗੜ੍ਹ, 16 ਮਈ* ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਜਾ ਰਹੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਸਭ ਤੋਂ ਵੱਡੇ ਬੈਚ ਨੂੰ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਿਖਲਾਈ ਦੇਣ, ਆਧੁਨਿਕ ਕਲਾਸ ਰੂਮ ਅਤੇ ਵਿਦਿਅਕ ਸੁਧਾਰਾਂ ਨਾਲ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵੱਡਾ ਬਦਲਾਅ ਆਇਆ ਹੈ ਜਿਸ ਨਾਲ ਦੇਸ਼ ਭਰ ਵਿੱਚੋਂ ਸੂਬਾ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸੰਸਥਾਵਾਂ ਵਿੱਚ ਸਿੱਖਿਆ ਨੂੰ ਦਹਾਕਿਆਂ ਤੱਕ ਨਕਾਰਿਆ ਜਦਕਿ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਦਿੱਤਾ ਹੈ। ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਅਧਿਆਪਕ-ਮਾਪੇ ਮਿਲਣੀ ਵਿੱਚ ਲੱਖਾਂ ਮਾਪਿਆਂ ਨੇ ਖੁਦ ਵਧ-ਚੜ੍ਹ ਕੇ ਸ਼ਿਰਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀਆਂ ਕਲਾਸਰੂਮਾਂ ਦੇ ਅੰਦਰ ਇਨਕਲਾ...








