Shadow

breaking news

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

breaking news
ਚੰਡੀਗੜ੍ਹ,24 ਅਗਸਤ: ਪੰਜਾਬ ਸਰਕਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਬਾਗਬਾਨੀ ਅਤੇ ਉੱਚ ਮੁੱਲ ਵਾਲੀਆਂ ਫਸਲਾਂ ਵੱਲ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਦਿਸ਼ਾ ਵਿੱਚ ਮਸ਼ਰੂਮ ਉਤਪਾਦਨ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਕੀਤਾ । ਉਨ੍ਹਾਂ ਦੱਸਿਆ ਕਿ ਕਿਸਾਨ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫੀਸਦੀ ਤੱਕ ਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ, ਦਾ ਲਾਭ ਲੈ ਸਕਦੇ ਹਨ। ਇਹ ਸਹਾਇਤਾ ਕਿਸਾਨਾਂ ਨੂੰ ਮਸ਼ਰੂਮ ਦੀ ਖੇਤੀ ਸ਼ੁਰੂ ਕਰਨ ਅਤੇ ਆਪਣੀ ਆਮਦਨ ਦੇ ਵਾਧੂ ਸਰੋਤ ਪੈਦਾ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਉਤਪਾਦਨ ਲਈ ਘੱਟ ਜ਼ਮੀਨ ਦੀ ਲੋੜ ਹੋਣ ਕਰਕੇ ਇਹ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵੀ ਆਮਦਨ ਦਾ ਇੱਕ ਵਧੀਆ ਸਾਧਨ ਹੈ। ਬਾਗਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਸਰਕਾਰੀ ਸਕੀਮਾਂ ਅਤ...
ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ, ਜਿਸ ਤਹਿਤ ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਮਜ਼ਬੂਤ ਹੁਨਰਮੰਦ ਪ੍ਰਤਿਭਾ ਪੂਲ, ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਤਕਨਾਲੋਜੀ ਕੰਪਨੀਆਂ ਅਤੇ ਨਵੇਂ ਨਿਵੇਸ਼ ਲਈ ਮਜ਼ਬੂਤ ਈਕੋ-ਸਿਸਟਮ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਹੋਰ ਨਿਵੇਸ਼ ਲਿਆਉਣ ਅਤੇ ਆਪਣੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਮੀਟਿੰਗ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ` ਉੱਤੇ ਲਿਖਿਆ, “ਪੰਜਾਬ ਨੂੰ ਆਈ.ਟੀ. ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ਅੱਜ...
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 23 ਅਗਸਤ: ਕਮਜ਼ੋਰ ਅਤੇ ਲੋੜਵੰਦ ਮਹਿਲਾਵਾਂ ਨੂੰ ਮਜ਼ਬੂਤ ਸਮਾਜਿਕ ਸੁਰੱਖਿਆ ਢਾਂਚੇ ਰਾਹੀਂ ਸਹਾਰਾ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਰਾਹੀਂ ਸੂਬੇ ਦੀਆਂ 7 ਲੱਖ ਤੋਂ ਵੱਧ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਨੂੰ ਵਿੱਤੀ ਸੁਰੱਖਿਆ, ਸਨਮਾਨ ਅਤੇ ਸਮਾਜਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੱਕਾ ਇਰਾਦਾ ਹੈ ਕਿ ਕੋਈ ਵੀ ਯੋਗ ਮਹਿਲਾ ਆਰਥਿਕ ਤੰਗੀ ਕਾਰਨ ਸਨਮਾਨਜਨਕ ਜੀਵਨ ਜਿਊਣ ਦੇ ਅਧਿਕਾਰ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਸਰਕਾਰ ਦੇ ਸਮਾਵੇਸ਼ੀ ਅਤੇ ਲੋਕ-ਕੇਂਦਰਿਤ ਭਲਾਈ ਏਜੰਡੇ ਦਾ ਅਹਿਮ ਹਿੱਸਾ ਹੈ। ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ ਮੌਜੂ...
26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

breaking news
ਚੰਡੀਗੜ੍ਹ, 23 ਅਗਸਤ: ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਹੱਲ ਲਈ ਐਨ.ਆਰ.ਆਈ. ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ 26 ਅਗਸਤ, 2026 ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ। ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ  ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਲਣੀ ਮੌਕੇ ਪ੍ਰਵਾਸੀ ਪੰਜਾਬੀ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸਿੱਧੇ ਤੌਰ ’ਤੇ ਸੂਬੇ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੀ ਮੌਕੇ ’ਤੇ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਰਾਹੀਂ ਸੰਭਵ ਹੱਲ ਯਕੀਨੀ ਬਣਾਉਣਾ ਹੈ। ਐਨ.ਆਰ.ਆਈ. ਮਿਲਣੀ ਦਾ ਵੇਰਵਾ ਦਿੰਦਿਆਂ ਐਨ.ਆਰ.ਆਈ ਮੰਤਰੀ ਨੇ ਦੱਸਿਆ ਕਿ ਇਹ ਮਿਲਣੀ 26 ਅਗਸਤ, ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ, ਹੋਟਲ ਸੇਪਲ, ਜੀ.ਟੀ. ਰੋਡ, ਨੇੜੇ ਤਿੰਨਕੋਨੀ, ਬਠਿੰਡਾ ਵਿਖੇ ਹੋਵੇਗੀ...
ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ

breaking news
ਚੰਡੀਗੜ੍ਹ, 23 ਅਗਸਤ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਕਿ ਕੱਚੇ ਘਰਾਂ ਅਤੇ ਹੋਰ ਤੰਗੀਆਂ -ਤੁਰਸ਼ੀਆਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਰਿਹਾਇਸ਼ੀ ਯੋਜਨਾਵਾਂ ਦਾ ਲਾਭ ਮਿਲੇ। ਸ੍ਰੀ ਸੌਂਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਤਹਿਤ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਿਸਾਲੀ ਵਿਕਾਸ ਕੀਤਾ ਹੈ। ਸਾਲ 2024-25 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੁੱਲ 36,792 ਘਰਾਂ ਨੂੰ ਸਿੱਧੀ ਵਿੱਤੀ ਸਹਾਇਤਾ ਦੀ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 17,000 ਘਰਾਂ ਦੀ ਉਸਾਰੀ 478.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ ਪੂਰੀ ਵੀ ਹੋ ਚੁੱਕੀ ਹ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 23 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ, ਦੋਵੇਂ ਵਾਸੀ ਪਿੰਡ ਹਵੇਲੀਆਂ, ਤਰਨਤਾਰਨ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਨੌਂ 9-ਐਮਐਮ ਪਿਸਤੌਲਾਂ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਗ੍ਰੇਅ ਰੰਗ ਦਾ ਮੋਟਰਸਾਈਕਲ ਬਜਾਜ ਪਲਾਟਿਨਾ (ਪੀ.ਬੀ.-38-ਸੀ-1658), ਜਿਸ ਨੂੰ ਖੇਪਾਂ ਦੀ ਢੋਆ-ਢ...
ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ

ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ

breaking news
ਅੰਮ੍ਰਿਤਸਰ/ਚੰਡੀਗੜ੍ਹ 22 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ ਅਤੇ ਅਜਿਹੇ ਸਮੇਂ ਵਿੱਚ ਸਿੱਖਾਂ ਦੇ ਕਤਲੇਆਮ ਨਾਲ ਜੁੜੇ ਵਿਅਕਤੀ ਨੂੰ ਆਦਰਸ਼ ਦੱਸਣ ਵਾਲਾ ਬਿਆਨ ਪੂਰੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ। ਸ਼ਨਿੱਚਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਕਾਂਗਰਸ ਦੇ ਇੱਕ ਸੀਨੀਅਰ ਨੇਤਾ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਦੱਸਦੇ ਹਨ, ਤਾਂ ਇਹ ਕਾਂਗਰਸ ਦੀ ਮਾਨਸਿਕਤਾ ਅਤੇ ਉਸ ਦੀ ਰਾਜਨੀਤੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਾਂਗਰਸ ਦੀ ਹਾਈਕਮਾਂਡ ਤੋਂ ਸਵਾਲ ਕੀਤਾ ਕਿ ਕੀ ਦੀਪੇਂਦਰ ਹੁੱਡਾ ਦਾ ਇਹ ਬਿਆਨ ਪਾਰਟੀ ਦੀ ਅਧਿਕਾਰਤ ਸੋਚ ਹੈ? ਉਨ੍ਹਾਂ ਰਾਹੁਲ ਗਾਂਧੀ, ਸੋਨੀਆ ਗਾਂਧੀ, ਪ੍ਰ...
ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ

ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ 53.26 ਲੱਖ ਰੁਪਏ ਦੀ ਕੰਪਾਊਂਡਿੰਗ ਫੀਸ

breaking news
ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਨੇ ਇਸ ਸਾਲ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ ਗਈ ਸਮਝੌਤਾ ਫੀਸ (ਕੰਪਾਊਂਡਿੰਗ ਫੀਸ) ਅਤੇ ਇਸੇ ਮਿਆਦ ਦੌਰਾਨ ਕੀਤੇ ਗਏ ਨਿਰੀਖਣਾਂ ਦੇ ਮਾਮਲੇ ਵਿੱਚ ਨਿਰੰਤਰ ਵਧੀਆ ਕਾਰਗੁਜ਼ਾਰੀ ਵਿਖਾਈ ਹੈ। ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ 53.26 ਲੱਖ ਰੁਪਏ ਇਕੱਠੇ ਕੀਤੇ। ਵਿੰਗ ਵੱਲੋਂ ਇਸੇ ਮਿਆਦ ਦੌਰਾਨ 14412 ਨਿਰੀਖਣ ਅਤੇ 1062 ਚਲਾਨ ਕੀਤੇ ਗਏ। ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਸਰਗਰਮੀ ਅਤੇ ਸਮਰਪਣ ਨਾਲ ਕੰਮ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਾਲਕੀ ਵਾਲੀਆਂ ਮਿਆਰੀ ਲੈਬਾਰਟਰੀਆਂ ਹਨ, ਜਦਕਿ ਸਰਹਿੰਦ ਅਤੇ ਖੰਨਾ ਵਿੱਚ ...
ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਹਰਦੀਪ ਸਿੰਘ ਮੁੰਡੀਆਂ

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਹਰਦੀਪ ਸਿੰਘ ਮੁੰਡੀਆਂ

breaking news
*ਚੰਡੀਗੜ੍ਹ, 22 ਅਗਸਤ:* ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਪ੍ਰਾਪਰਟੀਆਂ ਦੀ ਨਿਲਾਮੀ ਸਬੰਧੀ ਹੁਣ ਤੱਕ ਦੇ ਆਪਣੇ ਸਰਬੋਤਮ ਪ੍ਰਦਰਸ਼ਨ ਵਿੱਚ 27 ਪ੍ਰਾਪਰਟੀਆਂ ਨੂੰ ਸਫ਼ਲਤਾਪੂਰਵਕ ਨਿਲਾਮ ਕਰਕੇ ਕੁੱਲ 5391 ਕਰੋੜ ਦੀ ਆਮਦਨ ਪ੍ਰਾਪਤ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪ੍ਰਾਪਰਟੀਆਂ ਹਾਸਲ ਕਰਨ ਲਈ ਬੋਲੀਕਾਰਾਂ ਵਿੱਚ ਹੋਏ ਜ਼ਬਰਦਸਤ ਮੁਕਾਬਲੇ ਕਾਰਨ 20 ਅਗਸਤ, 2026 ਨੂੰ ਖ਼ਤਮ ਹੋਣ ਵਾਲੀ ਨਿਲਾਮੀ 21 ਅਗਸਤ, 2026 ਨੂੰ ਤੜਕੇ ਸਮਾਪਤ ਹੋਈ। ਉਨ੍ਹਾਂ ਦੱਸਿਆ ਕਿ 20 ਜੁਲਾਈ ਨੂੰ ਸ਼ੁਰੂ ਹੋਈ ਇਸ ਨਿਲਾਮੀ ਵਿੱਚ ਕੁੱਲ 36 ਪ੍ਰਾਪਰਟੀਆਂ ਬੋਲੀ ਲਈ ਪੇਸ਼ ਕੀਤੀਆਂ ਗਈਆਂ ਸਨ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਮਾਡਾ ਵੱਲੋਂ ਸਮੇਂ-ਸਮੇਂ 'ਤੇ ਕਰਵਾਈਆਂ ਗਈਆਂ ਆਕਸ਼ਨਾਂ ਨੂੰ ਨਿਵੇਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵੱਡੇ ਨਿਵੇਸ਼ਕਾਂ ਵੱਲੋਂ ਮੋਹਾਲੀ ਵਿੱਚ ਨੇੜ ਭਵਿੱਖ ਵਿੱਚ ਆਪਣੇ ਪ੍ਰਾਜੈ...
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 22 ਅਗਸਤ: ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਸਨਮਾਨ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਹੁਣ ਤੱਕ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਉਸ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਤਹਿਤ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਸਮੇਂ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਸਨਮਾਨ, ਆਤਮ-ਵਿਸ਼ਵਾਸ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ 42,203 ...