Shadow

breaking news

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

breaking news
*ਚੰਡੀਗੜ੍ਹ, 9 ਮਈ:* ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ ਪਰ ਚਿਹਰੇ 'ਤੇ ਪੂਰਨ ਸ਼ਾਂਤੀ ਤੇ ਚਮਕ ਪਸਰੀ ਹੋਈ ਸੀ, ਜਿਵੇਂ ਸਾਲਾਂ ਦਾ ਕੋਈ ਅਧੂਰਾ ਸੁਪਨਾ ਆਖ਼ਰਕਾਰ ਪੂਰਾ ਹੋਣ ਲੱਗਾ ਹੋਵੇ। ਉਸ ਨੇ ਇੱਕ ਹਲਕੀ ਜਿਹੀ ਮੁਸਕਰਾਹਟ ਨਾਲ ਕਿਹਾ, "ਮੈਨੂੰ ਤਾਂ ਹਮੇਸ਼ਾ ਇਹੀ ਲੱਗਦਾ ਸੀ ਕਿ ਇਹ ਦਿਨ ਮੇਰੀ ਕਿਸਮਤ ਵਿੱਚ ਨਹੀਂ ਲਿਖਿਆ ਗਿਆ।" ਇਹ ਕਹਾਣੀ ਸਿਰਫ਼ ਬੀਬੀ ਹਰਬੰਸ ਕੌਰ ਦੀ ਨਹੀਂ, ਸਗੋਂ ਇਹ ਪੂਰੇ ਪੰਜਾਬ ਦੇ ਹਜ਼ਾਰਾਂ ਬਜ਼ੁਰਗਾਂ ਦੀਆਂ ਇਕ ਮੁੱਦਤ ਤੋਂ ਦੱਬੀਆਂ ਇੱਛਾਵਾਂ ਨੂੰ ਪ੍ਰਗਟ ਕਰਦੀ ਗਾਥਾ ਹੈ। ਅੱਜ, 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਅਜਿਹੇ ਬਜ਼ੁਰਗਾਂ ਦੀਆਂ ਲੰਬੇ ਸਮੇਂ ਤੋਂ ਦਿਲ ਵਿੱਚ ਹੀ ਛੁਪਾਈਆਂ ਸੱਧਰਾਂ ਪੂਰੀਆਂ ਹੋ ਰਹੀਆਂ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ, ਪੰਜਾਬ ਸਰਕਾਰ ਦੀ ਬਜ਼ੁਰਗਾਂ ਲਈ ਇੱਕ ਸਨਮਾਨਜਨਕ, ਆਰਾਮਦਾਇਕ ਅਤੇ ਰੂਹਾਨੀ ਅਨੰਦ ਦੇਣ ਵਾਲੀ ਤੀ...
ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲ, ਪੰਜਾਬ ਦੇ 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ

ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲ, ਪੰਜਾਬ ਦੇ 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ

breaking news
ਸੰਗਰੂਰ, 9 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਲਵਾਨ ਤੋਂ ਗਰੀਬਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਰਾਸ਼ਨ ਕਿੱਟ ਵੰਡ ਕੇ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ ਕੀਤੀ। ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ ਰਸੋਈ’ ਸਕੀਮ ਹੇਠ ਸੂਬੇ ਦੇ ਲਗਪਗ 40 ਲੱਖ ਗਰੀਬ ਅਤੇ ਆਰਥਿਕ ਤੌਰ ਉਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟ ਮਿਲਿਆ ਕਰੇਗੀ।ਇਸ ਸਕੀਮ ਨੂੰ ਵਧਦੀ ਮਹਿੰਗਾਈ ਦੌਰਾਨ ਸੰਘਰਸ਼ਸ਼ੀਲ ਪਰਿਵਾਰਾਂ 'ਤੇ ਰਸੋਈ ਦੇ ਬੋਝ ਨੂੰ ਘਟਾਉਣ ਲਈ ਅਤਿ ਲੋੜੀਂਦੀ ਮਦਦ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਨਾ ਸਿਰਫ਼ ਐਲਾਨ ਕਰ ਰਹੀ ਹੈ ਸਗੋਂ ਮੁਫ਼ਤ ਬਿਜਲੀ, ਸਿਹਤ ਸੰਭਾਲ, ਮਹਿਲਾ-ਕੇਂਦ੍ਰਿਤ ਭਲਾਈ ਸਕੀਮਾਂ ਅਤੇ ਖੁਰਾਕ ਸੁਰੱਖਿਆ ਉਪਰਾਲਿਆਂ ਰਾਹੀਂ ਹਰ ਘਰ ਨੂੰ ਢੁਕਵੀਂ ਰਾਹਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਸਮਾਜਿਕ ਭਲਾਈ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ 'ਆਪ' ਸਰਕਾਰ ਬੁਨਿਆਦੀ ਢਾਂਚੇ ਦਾ ...
ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ ‘ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ ‘ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

breaking news
*ਚੰਡੀਗੜ੍ਹ, 9 ਮਈ:* ਪੰਜਾਬ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਰੋਪੜ ਨਹਿਰੀ ਨੈੱਟਵਰਕ ਦਾ ਪਾਣੀ ਹੁਣ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਵੀ ਪਹੁੰਚ ਗਿਆ ਹੈ, ਜੋ ਉਨ੍ਹਾਂ ਕਿਸਾਨਾਂ ਲਈ ਇਕ ਬਦਲਾਅਕਾਰੀ ਸਮਾਂ ਹੈ, ਜੋ ਲੰਮੇ ਸਮੇਂ ਤੋਂ ਜ਼ਮੀਨ ਹੇਠਲੇ ਅਨਿਸ਼ਚਿਤ ਪਾਣੀ ’ਤੇ ਨਿਰਭਰ ਸਨ। ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 2025-26 ਵਿੱਚ ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਰਕਬਾ 29,488 ਏਕੜ ਤੋਂ ਵੱਧ ਕੇ 85,447 ਏਕੜ ਹੋ ਗਿਆ ਹੈ। ਇਸ ਤਹਿਤ 3,882 ਏਕੜ ਹੋਰ ਰਕਬਾ ਸ਼ਾਮਲ ਕੀਤਾ ਜਾ ਰਿਹਾ ਹੈ ਜਿਸ ਨਾਲ ਕੁੱਲ ਖੇਤਰ 89,329 ਏਕੜ ਤੱਕ ਪਹੁੰਚੇਗਾ, ਜੋ ਲਗਭਗ 200% ਤੱਕ ਦੇ ਵਾਧੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਸਿਰਫ਼ 26.5% ਸੀ। ਟਿਕਾਊ ਜਲ ਪ੍ਰਬੰਧਨ ਦੀ ਲੋੜ ਨੂੰ ਸਮਝਦਿਆਂ ਮਾਨ ਸਰਕਾਰ ਨੇ ਲੰਮੇ ਸਮੇਂ ਤੋਂ ਅਣਦੇਖੀਆਂ ਪਈਆਂ ਨਹਿਰਾਂ, ਡਿਸ...
ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਸੰਦੇਸ਼ ਦਿੱਤਾ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਸੰਦੇਸ਼ ਦਿੱਤਾ

breaking news
*ਸੰਗਰੂਰ, 9 ਮਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੇ ਸਿਆਸੀ ਹੱਥਕੰਡਿਆਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਉਤੇ ਇਕ ਸਾਲ ਵਿੱਚ ਤਿੰਨ ਵਾਰ ਅਤੇ ਇਕ ਮਹੀਨੇ ਵਿੱਚ ਦੋ ਵਾਰ ਈ.ਡੀ. ਦੀ ਰੇਡ ਦੌਰਾਨ ਕੁਝ ਵੀ ਹੱਥ ਨਹੀਂ ਲੱਗਾ। ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਅਜਿਹੀ ਛਾਪੇਮਾਰੀ ਸਿਰਫ ਉਨ੍ਹਾਂ ਸੂਬਿਆਂ ਵਿੱਚ ਕਿਉਂ ਕੀਤੀ ਜਾਂਦੀ ਹੈ, ਜਿੱਥੇ ਭਾਜਪਾ ਸੱਤਾ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਮੋਦੀ ਸਰਕਾਰ ਦਾ ਅਸਲ ਇਰਾਦਾ ਕਾਲੇ ਧਨ ਦੀ ਵਾਪਸੀ ਨਹੀਂ, ਸਗੋਂ ਵਿਰੋਧੀ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਉਣਾ ਸੀ। ਉਨ੍ਹਾਂ ਨੇ ਮਿਸਾਲ ਦਿੰਦੇ ਹੋਏ ਕਿਹਾ ਕਿ ਜਿੱਥੇ ਜਾਂਚ ਏਜੰਸੀ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਆਗੂ ਬਾਅਦ ਵਿ...
ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਮਾਨਸਾ / ਸਰਦੂਲਗੜ੍ਹ, 8 ਮਈ 2026:'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਸਿੰਚਾਈ, ਬਿਜਲੀ ਅਤੇ ਭਲਾਈ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2022 ਤੋਂ ਬਾਅਦ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ‘ਚ ਤੇਜ਼ੀ ਨਾਲ ਹੋਏ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਦੂਰ-ਦੁਰਾਡੇ ਪਿੰਡਾਂ ਅਤੇ ਟੇਲ ‘ਤੇ ਵਸਦੀ ਆਬਾਦੀ ਨੂੰ ਦਹਾਕਿਆਂ ਵਿੱਚ ਪਹਿਲੀ ਵਾਰ ਸਿੰਚਾਈ ਸਹੂਲਤਾਂ ਮਿਲ ਰਹੀਆਂ ਹਨ। ਕਿਸਾਨਾਂ ਲਈ ਦਿਨ ਵੇਲੇ ਨਿਰਵਿਘਨ ਬਿਜਲੀ, ਘਰੇਲੂ ਖ਼ਪਤਕਾਰਾਂ ਲਈ ਮੁਫ਼ਤ ਬਿਜਲੀ, ਸਰਕਾਰੀ ਨੌਕਰੀਆਂ, ਸਿਹਤ ਸੰਭਾਲ ਅਤੇ ਭਲਾਈ ਸਕੀਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਰਦਾਤਾਵਾਂ ਦਾ ਪੈਸਾ ਹੁਣ "ਕਮਿਸ਼ਨ ਅਤੇ ਭ੍ਰਿਸ਼ਟਾਚਾਰ" ਦੀ ਬਜਾਏ ਵਿਕਾਸ ਕੰਮਾਂ 'ਤੇ ਖਰਚਿਆਂ ਜਾ ਰਿਹਾ ਹੈ। ਮਾਨਸਾ ਅਤੇ ਸਰਦੂਲਗੜ੍ਹ ਵਿਖੇ 'ਸ਼ੁਕਰਾਨਾ ਯਾਤਰਾ' ਦੌਰਾਨ ਬੇਮਿਸਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ, ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਅਤੇ 'ਬੇਅਦਬੀ' ...
ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਬਠਿੰਡਾ, 8 ਮਈ* ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੋਟਾਂ ਬਟੋਰਨ ਦੀ ਖਾਤਰ ਪੰਜਾਬ ਦੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ ਦੀਆਂ ਮਜ਼ਬੂਤ ਤੰਦਾਂ ਨੂੰ ਖੇਰੂੰ-ਖੇਰੂੰ ਕਰਨ ਦੀ ਗਹਿਰੀ ਸਾਜ਼ਿਸ਼ ਰਚ ਰਹੀ ਹੈ।ਮੁੱਖ ਮੰਤਰੀ ਨੇ ਅੱਜ ਬਠਿੰਡਾ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਵੱਖ-ਵੱਖ ਥਾਈਂ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੱਛਮੀ ਬੰਗਾਲ ਵਿੱਚ ਸ਼ੁਰੂ ਕੀਤੀ ਗਈ "ਡਰ ਤੇ ਵੰਡ ਦੀ ਰਾਜਨੀਤੀ" ਹੁਣ ਪੰਜਾਬ ਵਿੱਚ ਲਾਗੂ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ, ਜਿੱਥੇ ਫਿਰਕੂ ਤਾਕਤਾਂ ਸਮਾਜ ਦੇ ਧਰੁਵੀਕਰਨ ਅਤੇ ਸੱਤਾ 'ਤੇ ਕਬਜ਼ਾ ਕਰਨ ਲਈ ਭਾਈਚਾਰਿਆਂ ਨੂੰ ਇੱਕ ਦੂਜੇ ਦੇ ਵਿਰੁੱਧ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਇਹ ਵੀ ਜ਼...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

breaking news
ਚੰਡੀਗੜ੍ਹ, 08 ਮਈ :ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ  ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ  ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ। ਪੰਜਾਬ ਵਿੱਚ ਹੁਣ ਸਮੇਂ ਨਾਲ ਚੱਲ ਰਹੀ ਇਹ ਜੰਗ ਲਗਾਤਾਰ ਜਿੱਤੀ ਜਾ ਰਹੀ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤੇਜ਼ ਅਤੇ ਨਕਦ -ਰਹਿਤ ਐਂਜੀਓਪਲਾਸਟੀ ਸੇਵਾਵਾਂ ਮਰੀਜ਼ਾਂ ਨੂੰ ਲੋਡ਼ ਪੈਣ ਤੇ ਸਮੇਂ ਸਿਰ ਇਹ ਐਮਰਜੈਂਸੀ  ਇਲਾਜ ਮੁਹੱਈਆ ਕਰਵਾ ਰਹੀਆਂ ਹਨ। ਹਾਰਟ ਅਟੈਕ ਸਿਰਫ਼ ਡਾਕਟਰੀ ਐਮਰਜੈਂਸੀ ਦੀ ਸਥਿਤੀ ਹੀ ਨਹੀਂ ਹੁੰਦੀ ਸਗੋਂ ਇਹ ਪਰਿਵਾਰਾ ਤੇ ਆਰਥਿਕ ਬੋਝ ਵੀ ਪਾਉਂਦਾ ਹੈ। ਪਹਿਲੋਂ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਕਰਨ, ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਕਰਨ ਅਤੇ ਹਸਪਤਾਲ ਤੋਂ ਮਨਜ਼ੂਰੀ ਲੈਣ ਵਿੱਚ ਪਰਿਵਾਰਾਂ ਦਾ ਕੀਮਤੀ ਸਮਾਂ ਬਰਬਾਦ ਹੋ ਜਾਂਦਾ ਸੀ। ਹੁਣ ਇਹ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ। ਸਿਹਤ ਕਾਰਡ ਸਿਸਟਮ ਦੇ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪਹੁੰਚਣ ਵਾਲੇ ਮਰੀਜ਼ਾਂ ਦੀ ਜਾਂਚ ਅਤੇ ਐਮਰਜੈਂਸੀ ਐਂਜੀਓਪਲਾਸਟੀ ਦੀ ਪ੍ਰਕਿਰਿਆ, ਇਲਾਜ ਤੋਂ ਪਹਿਲਾਂ ਭੁਗਤਾਨ ਵਿੱਚ...
ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 8 ਮਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਰਥਿਕ ਅਪਰਾਧਾਂ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ, ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿੱਪੂ) ਦੁਆਰਾ ਹਾਸਿਲ ਕੀਤੀ ਗਈ ਇੱਕ ਵੱਡੀ ਸਫਲਤਾ ਦਾ ਐਲਾਨ ਕੀਤਾ। ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਅੱਜ, ਕਰ ਵਿਭਾਗ ਨੇ ਇੱਕ ਬਹੁਤ ਹੀ ਸੰਗਠਿਤ ਫਰਜ਼ੀ ਬਿਲਿੰਗ ਨੈਟਵਰਕ ਨੂੰ ਸਫਲਤਾਪੂਰਵਕ ਤਬਾਹ ਕਰਦਿਆਂ ਮੈਸਰਜ਼ ਏਪੀਆਈ ਪਲਾਸਟਿਕ ਰੀਸਾਈਕਲਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਤੇ ਅਧਿਕਾਰਤ ਹਸਤਾਖਰਕਰਤਾ ਪਰਮਜੀਤ ਸਿੰਘ ਨੂੰ 85.4 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ 'ਤੇ ਗਲਤ ਤਰੀਕੇ ਨਾਲ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਦਾ ਲਾਭ ਲੈਣ ਅਤੇ 15.56 ਕਰੋੜ ਰੁਪਏ ਦਾ ਵੱਡਾ ਜੀ.ਐਸ.ਟੀ. ਘੁਟਾਲਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।" ਜਾਂਚ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ, "ਦੋਸ਼ੀ ਫਰਮ ਯੋਜਨਾਬੱਧ ਅਤੇ ਸੰਗਠਿਤ ਟੈਕ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

breaking news
ਅੰਮ੍ਰਿਤਸਰ, 7 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਕਾਨੂੰਨ ਨੂੰ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਲਈ ਇਤਿਹਾਸਕ ਕਦਮ ਦੱਸਿਆ। ਅੱਜ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਸੌਂਪਣ ਲਈ ਉਨ੍ਹਾਂ ਦਾ ਦਿਲ ਪਰਮਾਤਮਾ ਪ੍ਰਤੀ ਸ਼ੁਕਰਾਨੇ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਗਾਂ ਵਾਲੀ ਹੈ ਕਿ ਸਾਨੂੰ ਇਹ ਇਤਿਹਾਸਕ ਕਾਨੂੰਨ ਪਾਸ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਜੋ ਭਵਿੱਖ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਹਿਮ ਸਿੱਧ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍...
ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

breaking news
ਚੰਡੀਗੜ੍ਹ, 7 ਮਈ:ਸੂਬੇ ਵਿੱਚ ਨਕਲੀ ਖੇਤੀ ਉਤਪਾਦਾਂ ’ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਰੀਦਕੋਟ ਦੀ ਇੱਕ ਰਿਹਾਇਸ਼ੀ ਜਾਇਦਾਦ ’ਤੇ ਛਾਪਾ ਮਾਰਿਆ ਅਤੇ ਬਿਨਾਂ ਕਿਸੇ ਲਾਇਸੈਂਸ ਜਾਂ ਕਾਨੂੰਨੀ ਪ੍ਰਵਾਨਗੀ ਤੋਂ ਚੱਲ ਰਹੀ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਪੈਕੇਜਿੰਗ ਯੂਨਿਟ ਦਾ ਪਰਦਾਫ਼ਾਸ਼ ਕੀਤਾ। ਅੱਜ ਸਿਟੀ ਪੁਲਿਸ ਸਟੇਸ਼ਨ, ਫ਼ਰੀਦਕੋਟ ਵਿਖੇ ਉਸ ਮਕਾਨ ਦੇ ਮਾਲਕ ਰਾਜਿੰਦਰ ਸੇਠੀ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਜਿੱਥੋਂ ਗੈਰ-ਕਾਨੂੰਨੀ ਅਤੇ ਮਿਆਦ ਪੁੱਗੀਆਂ ਖੇਤੀ ਵਸਤਾਂ ਬਰਾਮਦ ਹੋਈਆਂ ਹਨ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਖੇਤੀਬਾੜੀ ਵਿਭਾਗ ਦੀ ਟੀਮ ਨੇ ਸਥਾਨਕ ਪੁਲਿਸ ਦੀ ਮੌਜੂਦਗੀ ਵਿੱਚ ਮਕਾਨ ਨੰਬਰ: 87, ਗਲੀ ਨੰਬਰ 2, ਨਰਾਇਣ ਨਗਰ, ਫ਼ਰੀਦਕੋਟ ਵਿਖੇ ਛਾਪੇਮਾਰੀ ਕੀਤੀ। ਉਕਤ ਜਾਇਦਾਦ ਦੇ ਮਾਲਕ ਦੀ ਪਛਾਣ ਰਾਜਿੰਦਰ ਸੇਠੀ ਵਜੋਂ ਹੋਈ ਹੈ, ਜੋ ਕਥਿਤ ਤੌਰ ’ਤੇ ਗ਼ੈਰ-ਕਾਨੂੰਨੀ ਖਾਦ ਅਤੇ ਕੀ...