Shadow

breaking news

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

breaking news
ਜਲੰਧਰ, 7 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੁਕਰਾਨਾ ਯਾਤਰਾ` ਦੇ ਦੂਜੇ ਦਿਨ ਐਲਾਨ ਕੀਤਾ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ ਨਹੀਂ ਬਚ ਸਕਣਗੇ। ਉਨ੍ਹਾਂ ਕਿਹਾ ਕਿ ਨਵਾਂ ਬੇਅਦਬੀ ਵਿਰੋਧੀ ਕਾਨੂੰਨ ਅਪਰਾਧੀਆਂ ਲਈ ਐਫ.ਆਈ.ਆਰ., ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਤੋਂ ਬਾਅਦ ਜ਼ਮਾਨਤ ਨਾ ਦੇਣ ਦੀ ਵਿਵਸਥਾ ਕਰਦਾ ਹੈ। ਪਿਛਲੀਆਂ ਸਰਕਾਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਆਜ਼ਾਦ ਘੁੰਮਣ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ` ਸਰਕਾਰ ਨੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਬਣਾਇਆ ਹੈ। ਭਾਜਪਾ ਅਤੇ ਅਕਾਲੀਆਂ `ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਸਿਆਸੀ ਲਾਭ ਲਈ ਸਿੱਖਾਂ ਅਤੇ ਹਿੰਦੂਆਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਏਕਤਾ ਦੀ ਮਜ਼ਬੂਤ ਪਰੰਪ...
ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 7 ਮਈ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਕੋਈ ਵੀ ਬੱਚਾ ਸਿਰਫ ਆਰਥਿਕ ਤੰਗੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਹਿਲੀ ਤੋਂ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 204.69 ਕਰੋੜ ਰੁਪਏ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਹਜ਼ਾਰਾਂ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਉਹ ਸਭ ਤੋਂ ਵੱਡੀ ਤਾਕਤ ਹੈ ਜੋ ਕਿਸੇ ਵੀ ਬੱਚੇ ਦੀ ਕਿਸਮਤ ਬਦਲ ਸਕਦੀ ਹੈ। ਸਰਕਾਰ ਦਾ...
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਰੋਪੜ, 6 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਕਾਨੂੰਨੀ ਸਜ਼ਾ ਯਕੀਨੀ ਬਣਾਈ ਹੈ। ਸ਼ੁਕਰਾਨਾ ਯਾਤਰਾ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਸਥਾਈ ਰੋਕ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਹਿੰਮਤ ਨਾ ਕਰੇ। ਕਾਨੂੰਨ ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪਰਮਾਤਮਾ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ...
ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

breaking news
ਚੰਡੀਗੜ੍ਹ, 6 ਮਈ: ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿੱਚ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਫ਼ੀ ਸਮੇਂ ਤੋਂ ਕੇਂਦਰ ਸਰਕਾਰ ਅੱਗੇ ਲਗਾਤਾਰ ਉਠਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਅਪ੍ਰੈਲ ਅਤੇ ਮਈ, 2026 ਦੇ ਮਹੀਨਿਆਂ ਦੌਰਾਨ ਅਨਾਜ ਦੀ ਚੁਕਾਈ ਲਈ 860 ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਸਬੰਧੀ ਬੇਨਤੀ ਕੀਤੀ ਗਈ ਸੀ, ਪਰ ਐਫ.ਸੀ.ਆਈ. ਦੁਆਰਾ ਲੋੜੀਂਦੀ ਗਿਣਤੀ ਵਿੱਚ ਇਹ ਰੇਲਾਂ ਪ੍ਰਦਾਨ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਇੱਕ ਹਫ਼ਤੇ ਵਿੱਚ 80 ਲੱਖ ਮੀਟ੍ਰਿਕ ਟਨ ਕਣਕ ਦੀ ਵੱਡੀ ਆਮਦ ਕਾਰਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਲੱਗਣ ਵਰਗੀ ਸਥਿਤੀ ਪੈਦਾ ਹੋ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ...
ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਰੋਪੜ, 6 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਅਸਥਿਰਤਾ ਫੈਲਾਉਣ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ। ਪੱਛਮੀ ਬੰਗਾਲ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਚੋਣਾਂ ਵਾਲੇ ਸੂਬਿਆਂ ਵਿੱਚ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਪਸੰਦ ਪੰਜਾਬੀ ਕਦੇ ਵੀ ਭਗਵਾ ਪਾਰਟੀ ਨੂੰ ਸਿਆਸੀ-ਮੁਫ਼ਾਦ ਲਈ ਪੰਜਾਬ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦੇਣਗੇ। ਸ਼ੁਕਰਾਨਾ ਯਾਤਰਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਭਾਜਪਾ ਚੋਣਾਂ ਤੋਂ ਪਹਿਲਾਂ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਅਸਥਿਰਤਾ ਪੈਦਾ ...
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

breaking news
ਸ੍ਰੀ ਆਨੰਦਪੁਰ ਸਾਹਿਬ, 6 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਪਵਿੱਤਰ ਧਰਤੀ ਉੱਤੇ ਖ਼ਾਲਸਾ ਪੰਥ ਪ੍ਰਗਟ ਹੋਇਆ ਸੀ, ਉਸ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਹੋਈ ਹੈ। ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਪਵਿੱਤਰ ਜ਼ਿੰਮੇਵਾਰੀ ਸਾਨੂੰ ਬਖ਼ਸ਼ਣ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸ਼ਾਂਤੀ ਅਤੇ ‘ਸਰਬੱਤ ਦੇ ਭਲਾ’ ਲਈ ਅਰਦਾਸਾਂ ਜਾਰੀ ਰਹਿਣਗੀਆਂ।” ...
ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ

ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ

breaking news
*ਨਵੀਂ ਦਿੱਲੀ, 5 ਮਈ 2026*ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਦਿੱਲੀ ਆਏ ਪਾਰਟੀ ਵਿਧਾਇਕਾਂ ਨਾਲ ਕਪੂਰਥਲਾ ਹਾਊਸ ਵਿਖੇ ਸੰਵਾਦ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲ ਬਾਅਦ ਵੀ ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ (ਸਰਕਾਰ ਪੱਖੀ ਲਹਿਰ) ਹੈ। ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਲੋਕ ਬੇਹੱਦ ਖੁਸ਼ ਹਨ ਅਤੇ ਮੁੜ ਸਰਕਾਰ ਬਣਾਉਣ ਲਈ ਕਾਹਲੇ ਹਨ। ਪੰਜਾਬ ਵਿੱਚ ਮੁਫ਼ਤ ਬਿਜਲੀ, 10 ਲੱਖ ਦਾ ਬੀਮਾ, ਸ਼ਾਨਦਾਰ ਸੜਕਾਂ, ਪਿੰਡਾਂ ਵਿੱਚ 3100 ਖੇਡ ਮੈਦਾਨ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਰਿਹਾ ਹੈ। ਪੰਜਾਬ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ 'ਤੇ ਕੰਮ ਹੋਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਸ਼ਵਮੇਧ ਯੱਗ ਦਾ ਘੋੜਾ ਪੰਜਾਬ ਵਿੱਚ ਰੋਕਿਆ ਗਿਆ ਸੀ ਅਤੇ ਹੁਣ ਵੀ ਭਾਜਪਾ ਦਾ ਵਿਜੇ ਰੱਥ ਪੰਜਾਬ ਦੇ ਲੋਕ ਹੀ ਰੋਕਣਗੇ। ਭਾਜਪਾ ਨੇ ਪੰਜਾਬ ਦੇ ਛੇ ਰਾਜ ਸਭਾ ਮੈਂਬਰ ਚੋਰੀ ਕੀਤੇ ਹਨ, ਜਿਸ ਦਾ ਬਦਲਾ ਪੰਜਾਬ ਦੇ ਲੋਕ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੈਣਗੇ। ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਕਪੂਰਥਲਾ ਹਾਊਸ ਪਹੁੰਚ...
ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

breaking news
ਚੰਡੀਗੜ੍ਹ, 5 ਮਈ:ਪੰਜਾਬ ਵਿੱਚ 3 ਮਈ ਦੀ ਸਵੇਰ ਨੂੰ ਆਏ ਭਾਰੀ ਤੂਫਾਨ ਤੋਂ ਬਾਅਦ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਨੀਅਰ ਅਧਿਕਾਰੀਆਂ ਨਾਲ ਨੁਕਸਾਨ ਦਾ ਮੁਲਾਂਕਣ ਕਰਨ, ਬਹਾਲੀ ਦੇ ਯਤਨਾਂ ਦਾ ਜਾਇਜ਼ਾ ਲੈਣ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਸਬੰਧੀ ਤਿਆਰੀਆਂ ਦੀ ਰੂਪ-ਰੇਖਾ ਉਲੀਕਣ ਲਈ  ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ । ਮੀਟਿੰਗ ਵਿੱਚ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ, ਡਾਇਰੈਕਟਰ, ਮੁੱਖ ਇੰਜੀਨੀਅਰ ਅਤੇ ਹੋਰ ਸੀਨੀਅਰ ਕਰਮਚਾਰੀ ਸ਼ਾਮਲ ਹੋਏ। ਸਥਿਤੀ ਦੀ ਵਿਆਪਕ ਸਮੀਖਿਆ ਤੋਂ ਪਤਾ ਲੱਗਾ ਹੈ ਕਿ ਤੂਫ਼ਾਨ ਨਾਲ ਮੋਹਾਲੀ, ਪਟਿਆਲਾ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ 66 ਕੇ.ਵੀ. ਟ੍ਰਾਂਸਮਿਸ਼ਨ ਨੈੱਟਵਰਕ ਵੱਡੇ ਪੱਧਰ ’ਤੇ ਬਰਕਰਾਰ ਰਿਹਾ, ਪਰ ਵੰਡ ਬੁਨਿਆਦੀ ਢਾਂਚੇ ਦਾ ਕਾਫ਼ੀ ਨੁਕਸਾਨ ਹੋਇਆ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਗਿਆਰਾਂ ਕਿਲੋਵੋਲਟ (11 ਕੇਵੀ) ਦੇ ਲਗਭਗ 1300 ਫੀਡਰ ਖ਼ਰਾਬ ਹੋ ਗਏ, ਲਗਭਗ 1,500 ਖੰ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

breaking news
ਨਵੀਂ ਦਿੱਲੀ/ਪੰਜਾਬ, 5 ਮਈ-ਪੰਜਾਬ ਵਿੱਚ ਦਲ-ਬਦਲੀ ਦੀ ਲੜਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਲੈ ਕੇ ਪੁੱਜੇ ਅਤੇ ਰਾਸ਼ਟਰਪਤੀ ਨੂੰ ਮਿਲੇ। ਉਨ੍ਹਾਂ ‘ਪੰਜਾਬ ਦੇ ਗੱਦਾਰ’ (ਦਲ-ਬਦਲੀ ਕਰਨ ਵਾਲੇ) ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪਾਰਟੀ ਦੀ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ਪਹੁੰਚੇ ਅਤੇ ਰਾਸ਼ਟਰਪਤੀ ਭਵਨ ਵਿਖੇ ਦਸਤਖ਼ਤ ਕੀਤਾ ਮੰਗ ਪੱਤਰ ਸੌਂਪਿਆ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਵਿੱਚ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਭਾਜਪਾ ਦੇ ਰਾਜ ਸਭਾ ਮੈਂਬਰਾਂ ਦੀ ਗਿਣਤੀ ਵਿੱਚ ਨਾਟਕੀ ਵਾਧਾ ਲੋਕਤੰਤਰੀ ਫਤਵੇ ਦੀ ਸਪੱਸ਼ਟ ਉਲੰਘਣਾ ਨੂੰ ਦਰਸਾਉਂਦਾ ਹੈ। ਸੱਤ ਸੰਸਦ ਮੈਂਬਰਾਂ ਨੂੰ ‘ਇਲੈਕਟਿਡ ਨਹੀਂ, ਸਗੋਂ ਸਿਲੈਕਟਿਡ’ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਦਲ-ਬਦਲੀ ਨੂੰ ਪੰਜਾਬ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ। ਉਨ੍ਹਾਂ ਇਨ੍ਹਾਂ ਮੈਂਬਰਾਂ ਨੂੰ ਅਸਤੀਫ਼ਾ ਦੇਣ ਅਤੇ ਨਵਾਂ ਫਤਵਾ ਲੈਣ ਦੀ ਚੁਣੌਤੀ ਦਿੱਤੀ ਅਤੇ ਚੇਤਾਵਨੀ ਦ...
ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਐਸ.ਏ.ਐਸ. ਨਗਰ (ਮੋਹਾਲੀ); 4 ਮਈ:ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ ਨਹੀਂ ਦੇਖ ਸਕਦੀ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੇ ਸ਼ੱਕੀ ਚਰਿੱਤਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜੋ ਇਸਨੂੰ ਚੰਗੀ ਤਰ੍ਹਾਂ ਸਬਕ ਸਿਖਾਉਣਗੇ, ਕਿਉਂਕਿ ਪੰਜਾਬੀ ਇਹ ਕਦੇ ਨਹੀਂ ਭੁੱਲਣਗੇ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਸੂਬੇ ਦੇ ਅੰਨਦਾਤੇ ਨੂੰ ਕਿਵੇਂ ਜ਼ਲੀਲ ਕੀਤਾ ਗਿਆ ਅਤੇ ਭਾਜਪਾ ਦੇ ਹੱਥ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ। ਪੰਜਾਬ ਵਿੱਚ ਭਾਜਪਾ ਦੇ ਰਿਕਾਰਡ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਭਾਜਪਾ ਕੁਝ ਸੂਬਿਆਂ ਵਿੱਚ ਆਪਣੀ ਚੋਣ ਕਾਰਗੁਜ਼ਾਰੀ ਤੋਂ ਖ਼ੁਸ਼ ਹੈ, ਪਰ ਜਿੱਥੋਂ ਤੱਕ ਪੰਜਾਬ ਦ...