ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ); 4 ਮਈ 2026:ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ। ਨੌਜਵਾਨਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਖੇਡਾਂ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਸਿਰਫ਼ ਬੁਨਿਆਦੀ ਢਾਂਚਾ ਵਿਕਸਿਤ ਨਹੀਂ ਕਰ ਰਹੀ, ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮੁਕਾਬਲਾ ਕਰਨ ਦੇ ਯੋਗ ਖਿਡਾਰੀ ਪੈਦਾ ਕਰਨ ਦੇ ਉਦੇਸ਼ ਨਾਲ ਨੌਜਵਾਨਾਂ ਨੂੰ ਮੁਫਤ ਸਿਖਲਾਈ, ਪੇਸ਼ੇਵਰ ਕੋਚਾਂ ਅਤੇ ਖੇਡ ਉਪਕਰਨ ਪ੍ਰਦਾਨ ਕਰਕੇ ਇਸ ਕਦਮ ਨੂੰ ਵੱਧ ਤੋਂ ਵੱਧ ਹੁਲਾਰਾ ਵੀ ਦੇ ਰਹੀ ਹੈ।
ਖੇਡਾਂ 'ਚ ਨਿਵੇਸ਼ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਖੇਡ ਬਜਟ, ਜੋ ਪਹਿਲਾਂ 200 ਕਰੋੜ ਰੁਪਏ ਤੋਂ ਵੀ ਘੱਟ ਸੀ, ਨੂੰ ਵਧਾ ਕੇ ਉਨ੍ਹਾਂ ਦੀ ਸਰਕਾਰ ਨੇ 1,790 ਕ...








