Shadow

breaking news

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

breaking news
ਚੰਡੀਗੜ੍ਹ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਮੁੱਚਾ ਵਿਕਾਸ ਕਰਮ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ।  ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਗਰੁੱਪ ਕੈਪਟਨ ਪ੍ਰਿੰਸੀਪਲ, ਸੈਨਿਕ ਸਕੂਲ ਕਪੂਰਥਲਾ, ਆਈ ਮਨੋਜ ਮੇਨਨ ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਮੌਜੂਦਾ ਸਥਿਤੀ, ਰੈਸਟੋਰੇਸ਼ਨ ਯੋਜਨਾ ਅਤੇ ਪ੍ਰੋਜੈਕਟ ਦੀ ਪ੍ਰਗਤੀ ਸਬੰਧੀ ਮੰਤਰੀ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੈਨਿਕ ਸਕੂਲ ਨਾਲ ਸਬੰਧਤ ਪ੍ਰਬੰਧਕੀ ਮੁੱਦਿਆਂ ਅਤੇ ਬਜਟ ਬਾਰੇ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

breaking news
ਐਸਏਐਸ ਨਗਰ (ਮੋਹਾਲੀ); 29 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫ਼ਲਤਾ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਦੀ ਪ੍ਰਮਾਣਿਕਤਾ ਵਜੋਂ ਪੇਸ਼ ਕਰਦਿਆਂ ਕਿਹਾ ਕਿ ਕਿਸੇ ਸਮੇਂ ਸੰਘਰਸ਼ ਨਾਲ ਜੂਝ ਰਹੇ ਸਿਸਟਮ ਤੋਂ ਲਾਚਾਰ ਵਿਦਿਆਰਥੀ ਹੁਣ ਪੰਜਾਬ ਸਰਕਾਰ ਦੀ "ਸਿੱਖਿਆ ਕ੍ਰਾਂਤੀ" ਨਾਲ ਕੌਮੀ ਪੱਧਰ 'ਤੇ ਮੱਲਾਂ ਮਾਰ ਰਹੇ ਹਨ। ਇਹ ਪ੍ਰਾਪਤੀਆਂ ਹਾਸਲ ਕਰਨ ਵਾਲਿਆਂ ਨੂੰ "ਤਾਰੇ ਜ਼ਮੀਨ ਪਰ" ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਮਹਿਜ਼ ਇੱਕ ਪ੍ਰਾਪਤੀ ਨਹੀਂ, ਸਗੋਂ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਮਿਆਰੀ ਸਿੱਖਿਆ, ਜਿਸਨੂੰ ਇੱਕ ਵਿਸ਼ੇਸ਼ ਅਧਿਕਾਰ ਦੀ ਬਜਾਏ ਇੱਕ ਅਧਿਕਾਰ ਵਜੋਂ ਲਾਗੂ ਕੀਤਾ ਗਿਆ ਹੈ, ਸਸ਼ਕਤ ਅਧਿਆਪਕਾਂ ਅਤੇ ਨਿਰੰਤਰ ਸੁਧਾਰਾਂ ਨਾਲ ਮਿਲ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਐਕਸ ਹੈਂਡਲ 'ਤੇ ਗੱਲਬਾਤ ਦਾ ਵੀਡੀਓ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿ...
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ; 29 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਦਿੱਲੀ ਪਹੁੰਚਣਗੇ ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚ ਇੱਕ ਔਰਤ ਵੀ ਹੈ। ਉਨ੍ਹਾਂ ਕਿਹਾ ਕਿ ਇਹਨਾਂ 11 ਪੰਜਾਬੀਆਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੁਨਰਵਾਸ ਅਤੇ ਭਵਿੱਖ ਦੀ ਰੋਜ਼ੀ-ਰੋਟੀ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਬੁੱਧਵਾਰ ਨੂੰ ਦਿੱਲੀ ਪਹੁੰਚਣਗੇ, ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਔਰਤ ਵੀ ਹੈ। ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ।" ਡਿਪੋਰਟ ਕੀਤੇ ਜਾ ਰਹੇ ਲੋਕਾਂ ਪ੍ਰਤੀ ਹਮਦਰਦੀ ਅਤੇ ਜਵਾਬਦੇਹੀ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, "ਇਹ ਸਾਰੇ ਸਾਡੇ ਆਪਣੇ ਲੋਕ ਹਨ ਜਿਨ੍ਹ...
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

breaking news
ਚੰਡੀਗੜ੍ਹ, 29 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਸਿੰਜਾਈ ਲਈ ਨਹਿਰੀ ਪਾਣੀ ਪਹਿਲੀ ਮਈ ਤੋਂ ਹੀ ਉਪਲਬਧ ਕਰਵਾ ਦਿੱਤਾ ਜਾਵੇਗਾ, ਜਿਸ ਲਈ ਸੂਬੇ ਭਰ ਦੀਆਂ ਨਹਿਰਾਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜੋ ਪੰਜਾਬ ਦੀ ਧਰਤੀ ਹੇਠਲੇ ਪਾਣੀ `ਤੇ ਭਾਰੀ ਨਿਰਭਰਤਾ ਨੂੰ ਖ਼ਤਮ ਕਰੇਗਾ। ਸਿੰਜਾਈ ਲਈ ਬੁਨਿਆਦੀ ਢਾਂਚੇ ਵਿੱਚ 6,700 ਕਰੋੜ ਦੇ ਨਿਵੇਸ਼, 14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਅਤੇ 7,000 ਨਵੇਂ ਬਣੇ ਰਜਬਾਹਿਆਂ ਤੇ ਕਸੀਆਂ ਨਾਲ ਭਗਵੰਤ ਮਾਨ ਸਰਕਾਰ ਨੇ ਇਸ ਸ਼ਾਨਦਾਰ ਕਦਮ ਨੂੰ ਚਾਰ ਜ਼ੋਨਾਂ ਵਿੱਚ 8-ਘੰਟੇ ਬਿਜਲੀ ਸਪਲਾਈ ਸ਼ਡਿਊਲ ਨਾਲ ਜੋੜਿਆ ਹੈ ਤਾਂ ਜੋ ਬਿਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਇਹ ਕਦਮ ਨਾ ਸਿਰਫ਼ ਝੋਨੇ ਲਈ ਸਿੰਜਾਈ ਨੂੰ ਯਕੀਨੀ ਬਣਾਉਂਦਾ ਹੈ, ਸਗੋਂ ਮਾਲਵਾ ਖੇਤਰ ਵਿੱਚ ਕਪਾਹ, ਬਾਗਬਾਨੀ ਅਤੇ ਚਾਰੇ ਵਾਲੀ ਮੱਕੀ ਲਈ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਵੀ ਸੁਰੱਖਿਅਤ ਕਰਦਾ ਹੈ, ਜਦੋਂ ਕਿ ਭੂਮੀਗਤ ਪਾਣੀ ਦੇ ਰੀਚਾਰਜ ਵਿੱਚ ਠੋਸ ਲਾਭ ਪ੍ਰਦਾਨ ਕਰਦਾ ਹੈ, ਜਿਸ ਦ...
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

breaking news
ਚੰਡੀਗੜ੍ਹ, 29 ਅਪ੍ਰੈਲ: ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਸਬੰਧੀ ਆਪਣੀ ਵਚਨਬੱਧਤਾ ਤਹਿਤ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਵਿੱਚ 3,100 ਪੇਂਡੂ ਸਟੇਡੀਅਮਾਂ ਦੇ ਨਿਰਮਾਣ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਤਹਿਤ ਅਤਿ-ਆਧੁਨਿਕ ਜਿੰਮ ਸਥਾਪਤ ਕਰਨੇ ਅਤੇ ਖੇਡ ਕਿੱਟਾਂ ਦੀ ਵੰਡ ਕਰਨਾ ਵੀ ਸ਼ਾਮਲ ਹੈ, ਤਾਂ ਜੋ ਨੌਜਵਾਨਾਂ ਨੂੰ ਨਿਪੁੰਨ ਖਿਡਾਰੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਇਆ ਜਾ ਸਕੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪਹਿਲਕਦਮੀ ਦੇ ਪਹਿਲੇ ਪੜਾਅ ਵਿੱਚ 1350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਪਿੰਡਾਂ ਵਿੱਚ 3100 ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜ...
ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

breaking news
ਚੰਡੀਗੜ੍ਹ, 29 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਤੇ ਅਣਵਿਆਹੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਦਿੱਤੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਾ ਯਾਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ । ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ...
ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

breaking news
ਚੰਡੀਗੜ੍ਹ, 29 ਅਪ੍ਰੈਲ:- ਬੱਚਿਆਂ ਦੀਆਂ ਖਿੜਦੀਆਂ ਮੁਸਕਾਨਾਂ ਅਤੇ ਖੁਸ਼ੀਆਂ ਨਾਲ ਅੱਜ ਛੱਤਬੀੜ ਚਿੜੀਆਘਰ ਦਾ ਮਾਹੌਲ ਰੌਣਕਮਈ ਹੋ ਗਿਆ, ਜਦੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਨਾਜੁਕ ਹਾਲਾਤਾਂ ਵਿੱਚ ਰਹਿੰਦੇ ਬੱਚਿਆਂ ਨਾਲ ਸਨੇਹੀ ਅਤੇ ਯਾਦਗਾਰ ਮੁਲਾਕਾਤ ਕੀਤੀ। ਬੱਚਿਆਂ ਨੇ ਚਿੜੀਆਘਰ ਦਾ ਦੌਰਾ ਕਰਦਿਆਂ ਖੁੱਲ੍ਹ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ, ਜਦਕਿ ਮੰਤਰੀ ਨੇ ਵੀ ਉਨ੍ਹਾਂ ਨਾਲ ਬੈਠ ਕੇ ਪਿਆਰ ਨਾਲ ਗੱਲਾਂ ਕਰਦਿਆਂ ਉਨ੍ਹਾਂ ਦੇ ਦਿਲ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ। ਇਸ ਦੌਰਾਨ ਮੰਤਰੀ ਨੇ ਬੱਚਿਆਂ ਨਾਲ ਇਕੱਠੇ ਬੈਠ ਕੇ ਦੁਪਹਿਰ ਦਾ ਭੋਜਨ ਵੀ ਕੀਤਾ, ਜਿਸ ਨਾਲ ਬੱਚਿਆਂ ਵਿੱਚ ਖੁਸ਼ੀ ਅਤੇ ਆਪਣੇਪਣ ਦੀ ਭਾਵਨਾ ਹੋਰ ਮਜ਼ਬੂਤ ਹੋਈ ਅਤੇ ਸਮਾਗਮ ਨੂੰ ਇਕ ਪਰਿਵਾਰਕ ਮਾਹੌਲ ਮਿਲਿਆ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ “ਪ੍ਰੋਜੈਕਟ ਮੁਸਕੁਰਾਹਟ” ਸਿਰਫ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਉਹਨਾਂ ਬੱਚਿਆਂ ਲਈ ਉਮੀਦ ਦੀ ਮਜ਼ਬੂਤ ਕਿਰਨ ਹੈ, ਜਿਨ੍ਹਾਂ ਨੇ ਕੋਵਿਡ-19 ਮਹਾਮਾਰੀ, ਬਾੜਾਂ ਜਾਂ ਹੋਰ ਕੁਦਰਤੀ ਆਫਤਾਂ ਕਾਰਨ ਆਪਣੇ ਮਾਪਿਆਂ ਜਾਂ ਸਹਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

breaking news
ਚੰਡੀਗੜ੍ਹ 28 ਅਪ੍ਰੈਲ 2026: ਜਨਗਣਨਾ 2027 ਵਿਚ ਡਿਜੀਟਲ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ, ਸਰਦਾਰ ਭਗਵੰਤ ਸਿੰਘ ਮਾਨ ਜੀ ਨੇ ਅੱਜ ਪੰਜਾਬ ਰਾਜ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ "ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ" ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ। ਮਾਨਯੋਗ ਮੁੱਖ ਮੰਤਰੀ ਜੀ ਨੇ ਸੰਗਰੂਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਸਤੌਜ ਤੋਂ ਅਧਿਕਾਰਤ ਆਨ-ਲਾਈਨ ਜਨਗਣਨਾ ਪੋਰਟਲ (se.census.gov.in) ਰਾਹੀਂ ਆਪਣੀ ਸਵੈ-ਗਣਨਾ ਪੂਰੀ ਕੀਤੀ, ਜੋ ਕਿ ਨਾਗਰਿਕਾਂ ਨੂੰ ਡਿਜੀਟਲ ਜਨਗਣਨਾ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਵਿੱਚ ਸ੍ਰੀ ਮਨਜੀਤ ਸਿੰਘ ਬਰਾੜ, ਆਈ.ਏ.ਐੱਸ. ਪ੍ਰਬੰਧਕੀ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਅਤੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ., ਡਾਇਰੈਕਟੋਰੇਟ ਜਨਗਣਨਾ ਓਪਰੇਸ਼ਨ, ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਨਾਲ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਸੰ...
ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ, 28 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ, ਉਦਯੋਗ ਅਤੇ ਨਵੀਨਤਾ ਵਿੱਚ ਵਿਸ਼ਵ ਭਰ ਤੋਂ ਮਜ਼ਬੂਤ ਸਹਿਯੋਗ ਹਾਸਲ ਕੀਤਾ ਹੈ, ਜਿਸ ਨਾਲ ਕਿਸਾਨਾਂ, ਨੌਜਵਾਨਾਂ ਅਤੇ ਸੂਬੇ ਦੀ ਆਰਥਿਕਤਾ ਨੂੰ ਸਿੱਧਾ ਲਾਭ ਹੋਵੇਗਾ। ਜ਼ਾਇਕਾ ਕੰਪਨੀ ਦੇ 1300 ਕਰੋੜ ਰੁਪਏ ਦੇ ਨਿਵੇਸ਼, ਵਿਸ਼ਵ-ਵਿਆਪੀ ਕੰਪਨੀਆਂ ਦੀ ਦਿਲਚਸਪੀ ਅਤੇ ਕੇਉਕੇਨਹੌਫ ਤੋਂ ਫਿਨਲੈਂਡ ਤੱਕ ਉੱਨਤ ਖੇਤੀਬਾੜੀ-ਤਕਨੀਕੀ ਸਹਿਯੋਗ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰਣਨੀਤਕ ਗੱਠਜੋੜ ਫਸਲੀ ਵਿਭਿੰਨਤਾ ਨੂੰ ਤੇਜ਼ ਕਰਨਗੇ, ਨਿਵੇਸ਼ ਨੂੰ ਆਕਰਸ਼ਿਤ ਕਰਨਗੇ ਅਤੇ ਪੰਜਾਬ ਨੂੰ ਨਵੀਨਤਾ, ਖੋਜ ਅਤੇ ਵਿਕਾਸ ਤੇ ਉੱਚ ਗੁਣਵੱਤਾ ਵਾਲੀ ਖੇਤੀ ਲਈ ਵਿਸ਼ਵ-ਵਿਆਪੀ ਕੇਂਦਰ ਵਜੋਂ ਮਜ਼ਬੂਤੀ ਨਾਲ ਸਥਾਪਤ ਕਰਨਗੇ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੇ ਦਿਨ ਨੀਦਰਲੈਂਡ ਵਿੱਚ ਭਾਰਤ ਦੇ ਸਫ਼ੀਰ ਨੇ ਪੰਜਾਬ ਦੇ ਵਫ਼ਦ ਦਾ ਸਵਾਗਤ ਕੀ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

breaking news
*ਚੰਡੀਗੜ੍ਹ, 28 ਅਪ੍ਰੈਲ:* ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ "ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ" ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਲਈ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਸਬੰਧੀ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਸਮੇਂ ਚਲ ਰਹੇ ਦੂਜੇ ਪੜਾਅ ਦੀ ਜ਼ਿਲ੍ਹਾ-ਵਾਰ ਪ੍ਰਗਤੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 27 ਅਪ੍ਰੈਲ, 2026 ਤੱਕ ਬਠਿੰਡਾ ਕਲੱਸਟਰ ਵਿੱਚੋਂ 1179 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 46,030 ਸ਼ਰਧਾਲੂ ਦਰਸ਼ਨ ਕਰਨ ਗਏ। ਇਸੇ ਤਰ੍ਹਾਂ ਮੋਹਾਲੀ ਵਿੱਚੋਂ 533 ਯਾਤਰਾਵਾਂ ਰਾਹੀਂ 21,104 ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ ਲਿਜਾਇਆ ਗਿਆ ਜਦਕਿ ਲੁਧਿਆਣਾ ਵਿੱਚੋਂ 596 ਯਾਤਰਾ...