ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ
ਚੰਡੀਗੜ੍ਹ/ਰੂਪਨਗਰ, 27 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਐਤਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਏ ਗਏ ਪਹਿਲੇ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਵਿਸ਼ਾਲ ਸਮਾਗਮ ਨਾਲ ਗੁਰੂ ਰਵਿਦਾਸ ਜੀ ਦੇ ਸਰਬ-ਸਾਂਝੇ ਸੰਦੇਸ਼ ਨੂੰ ਪੰਜਾਬ ਅਤੇ ਇਸ ਤੋਂ ਬਾਹਰ ਫੈਲਾਉਣ ਦੇ ਉਦੇਸ਼ ਨਾਲ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਲੜੀ ਦਾ ਆਗਾਜ਼ ਹੋਇਆ।
ਇਸ ਅਧਿਆਤਮਕ ਸ਼ਾਮ ਦੌਰਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪ੍ਰਸਿੱਧ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ ਅਤੇ ਭਾਈ ਦਵਿੰਦਰ ਸਿੰਘ ਜੀ ਸੋਢੀ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨੇ ਸੰਗਤਾਂ ਨੂੰ ਇਲਾਹੀ ਬਾਣੀ ਵਿੱਚ ਲੀਨ ਕੀਤਾ। ਇਸ ਉਪਰੰਤ ਭਾਈ ਗੁਰਮੀਤ ਸਿੰਘ ਜੀ ਵੱਲੋਂ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਨਾਉਣ ਲਈ...








