ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਪੂਰੀ ਤਰ੍ਹਾਂ ਫਲਾਪ, ਪੰਜਾਬ ਨੂੰ ਕੁਝ ਵੀ ਦਿੱਤੇ ਬਿਨਾਂ ਮੁੜੇ: ਕੁਲਦੀਪ ਸਿੰਘ ਧਾਲੀਵਾਲ
ਅਮ੍ਰਿਤਸਰ 18 ਜੁਲਾਈ, 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਪੰਜਾਬ ਦੌਰੇ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ 'ਫਲਾਪ ਸ਼ੋਅ' ਕਰਾਰ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਪੰਜਾਬ ਲਈ ਨਾ ਸਿਰਫ਼ ਨਿਰਾਸ਼ਾਜਨਕ ਰਿਹਾ, ਸਗੋਂ ਉਨ੍ਹਾਂ ਵੱਲੋਂ ਕੀਤੀ ਗਈ ਬਿਆਨਬਾਜ਼ੀ ਖੋਖਲੀ ਅਤੇ ਜਨਤਾ ਨੂੰ ਗੁੰਮਰਾਹ ਕਰਨ ਵਾਲੀ ਸੀ।
ਸ਼ਨੀਵਾਰ ਨੂੰ 'ਆਪ' ਆਗੂ ਗੁਰਪ੍ਰਤਾਪ ਸਿੰਘ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਸਿੱਧੇ ਤੌਰ 'ਤੇ ਭਾਜਪਾ 'ਤੇ ਹਮਲਾ ਕਰਦਿਆਂ ਕਿਹਾ ਕਿ ਜੋ ਲੋਕ ਰਾਮ ਮੰਦਰ ਵਰਗੇ ਪਵਿੱਤਰ ਅਸਥਾਨ ਦੇ ਨਾਂ 'ਤੇ ਚੰਦਾ ਚੋਰੀ ਕਰ ਸਕਦੇ ਹਨ, ਉਹ ਦੇਸ਼ ਪ੍ਰਤੀ ਕਦੇ ਵੀ ਇਮਾਨਦਾਰ ਨਹੀਂ ਹੋ ਸਕਦੇ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਰਾਮ ਮੰਦਰ ਨਿਰਮਾਣ ਦੇ ਨਾਂ 'ਤੇ ਦੇਸ਼ ਭਰ ਦੇ ਲੋਕਾਂ ਦੀ ਆਸਥਾ ਨਾਲ ਖਿਲਵਾੜ ਕਰਕੇ ਸਰੇਆਮ ਚੰਦਾ ਚੋਰੀ ਕੀਤੀ ਹੈ।
ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿਰਫ਼ ਆਪਣੇ ਚਹੇਤੇ ਉਦਯ...








