Shadow

breaking news

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

breaking news
ਚੰਡੀਗੜ੍ਹ/ਗੁਰਦਾਸਪੁਰ,22 ਅਪ੍ਰੈਲ - ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਸ੍ਰੀਮਤੀ ਅਨੁਪ੍ਰੀਤ ਕੌਰ ਐੱਸ ਡੀ ਐੱਮ ਗੁਰਦਾਸਪੁਰ, ਭਾਰਤ ਭੂਸ਼ਣ ਸ਼ਰਮਾ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਅਤੇ ਸ੍ਰੀਮਤੀ ਰਜਨੀਸ਼ ਕੌਰ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਪਲਾਈ ਵਿਭਾਗ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੁਣ ਤੱਕ 61 ਰੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹੁੰਚੀ ਹੈ, ਜਿਸ ਵਿੱਚੋਂ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਰਿਕਾਰਡ 12 ਲੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪ...
ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

breaking news
ਚੰਡੀਗੜ੍ਹ, 22 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ। ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਖੇਤੀਬਾੜੀ ਤੇ ਉਦਯੋਗ ਵਿੱਚ ਸਭ ਤੋਂ ਵਧੀਆ ਅਭਿਆਸਾਂ ਦੀ ਪੜਚੋਲ ਕੀਤੀ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ । ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਸੂਬੇ ਦੇ ਕਿਸਾਨਾਂ ਨੇ ਉਪਜਾਊ ਜ਼ਮੀਨ ਅਤੇ ਪਾਣੀ ਦੇ ਰੂਪ ਵਿੱਚ ਬੇਸ਼ਕੀਮਤੀ ਕੁਦਰਤੀ ਸਰੋਤਾਂ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਹੈ, ਜਿਸ ਕਾਰਨ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਲਈ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਵਿੱਚ ਨੀਦਰਲੈਂਡ, ਪੰ...
ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

breaking news
*ਚੰਡੀਗੜ੍ਹ, 22 ਅਪ੍ਰੈਲ:*ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸੂਬੇ ਵਿੱਚ ਹੋਈ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤਹਿਤ ਕਿਸਾਨਾਂ ਲਈ 123.28 ਕਰੋੜ ਰੁਪਏ ਤੋਂ ਵੱਧ ਦਾ ਰਾਹਤ ਪੈਕੇਜ ਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਗਿਰਦਾਵਰੀ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਤੁਰੰਤ ਕਾਰਵਾਈ ਵਿੱਢੀ ਤਾਂ ਜੋ ਪ੍ਰਭਾਵਿਤ ਕਾਸ਼ਤਕਾਰਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲ ਸਕੇ ਅਤੇ ਵਾਢੀ ਦੇ ਸੀਜ਼ਨ ਦੌਰਾਨ ਹੋਏ ਅਣਕਿਆਸੇ ਨੁਕਸਾਨ ਤੋਂ ਉਭਰਿਆ ਜਾ ਸਕੇ। ਮਾਲ ਮੰਤਰੀ ਨੇ ਦੱਸਿਆ ਕਿ ਸੱਤ ਜ਼ਿਲ੍ਹਿਆਂ ਦੇ 111 ਪਿੰਡਾਂ ਵਿੱਚ 92695 ਏਕੜ ਰਕਬੇ 'ਚ ਹੋਏ ਫ਼ਸਲੀ ਨੁਕਸਾਨ ਲਈ 123,28,05,938 ਰੁਪਏ ਦੇ ਕੁੱਲ ਰਾਹਤ ਪੈਕੇਜ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨੁਕਸਾਨੇ ਕੁੱਲ ਖੇਤਰ ਵਿੱਚ 26 ਤੋਂ 32 ਫ਼ੀਸਦੀ ਨੁਕਸਾਨ ਵਾਲਾ 992 ਏਕੜ ਰਕਬਾ,...
ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

breaking news
ਚੰਡੀਗੜ੍ਹ; 22 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ ਖੇਤਰ ਇੱਕ ਕ੍ਰਾਂਤੀਕਾਰੀ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਹਰ ਪਰਿਵਾਰ ਨੂੰ ਸੁਖਾਲੀਆਂ, ਕਿਫਾਇਤੀ ਅਤੇ ਸਨਮਾਨਜਕਨ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਕਈ ਸਾਲਾਂ ਤੋਂ ਉੱਚ ਇਲਾਜ ਦਰਾਂ ਕਾਰਨ ਮਰੀਜ਼ ਇਲਾਜ ਵਿੱਚ ਦੇਰੀ ਲਈ ਮਜ਼ਬੂਰ ਹੁੰਦੇ ਰਹੇ, ਮੈਡੀਕਲ ਟੈਸਟਾਂ ਨੂੰ ਟਾਲਦੇ ਰਹੇ ਜਾਂ ਦਵਾਈਆਂ ਅੱਧ -ਵਿਚਕਾਰ ਹੀ ਛੱਡ ਦਿੰਦੇ ਸਨ, ਜਿਸ ਨਾਲ ਪਰਿਵਾਰ ਕਰਜ਼ੇ ਹੇਠ ਆ ਜਾਂਦੇ ਸਨ ਅਤੇ ਸਿਹਤ ਨਤੀਜੇ ਵੀ ਪ੍ਰਭਾਵਿਤ ਹੁੰਦੇ ਸਨ। ਇਹ ਹਾਲਤ, ਜੋ ਸ਼ਹਿਰੀ ਅਤੇ ਪੇਂਡੂ ਦੋਹਾਂ ਖੇਤਰਾਂ ਵਿੱਚ ਵਿਆਪਕ ਸੀ, ਹੁਣ ਹੌਲੀ ਹੌਲੀ ਬਦਲ ਰਹੀ ਹੈ। ਇਸ ਬਦਲਾਅ ਦੇ ਕੇਂਦਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਹੈ, ਜੋ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਪਹਿਲ ਹੈ ਅਤੇ ਤੇਜ਼ੀ ਨਾਲ ਲੋਕਾਂ ਦੀ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਵਧਾ ਰਹੀ ਹੈ। ਸਿਰਫ਼ ਤਿੰਨ ਮਹੀਨਿਆਂ ਵਿੱਚ 40 ਲੱਖ ਤੋਂ ਵੱਧ ਹੈਲਥ -ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜੋ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ...
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ; 22 ਅਪ੍ਰੈਲ- ਮੁਲਾਜ਼ਮਾਂ ਦੀ ਭਲਾਈ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਮੁਲਾਜ਼ਮਾਂ ਲਈ ਕਣਕ ਦੀ ਖਰੀਦ ਵਾਸਤੇ ਵਿਆਜ ਮੁਕਤ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤਾਂ ਜੋ ਘਰੇਲੂ ਖਪਤ ਦੀਆਂ ਜ਼ਰੂਰੀ ਲੋੜਾਂ ਲਈ ਵਿੱਤੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਇਸ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਯੋਗ ਗਰੁੱਪ-ਡੀ ਮੁਲਾਜ਼ਮਾਂ ਨੂੰ ਖਾਸ ਤੌਰ 'ਤੇ ਕਣਕ ਦੀ ਖਰੀਦ ਲਈ ਘੱਟੋ-ਘੱਟ 10,340 ਰੁਪਏ ਦੀ  ਵਿਆਜ ਮੁਕਤ ਕਰਜ਼ਾ ਰਾਸ਼ੀ ਪ੍ਰਦਾਨ ਕਰਨਾ ਉਚਿਤ ਹੈ। ਇਸ ਵਿੱਤੀ ਸਹਾਇਤਾ ਦੀ ਗਣਨਾ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਔਸਤਨ ਚਾਰ ਕੁਇੰਟਲ ਕਣਕ ਦੀ ਖਪਤ ਦੇ ਤੈਅ ਮਾਪਦੰਡ 'ਤੇ ਆਧਾਰਿਤ ਹੈ।" ਲਾਗੂ ਕਰਨ ਦੀ ਸਮਾਂ ਸੀਮਾ ਅਤੇ ਬਜਟ ਸਹਾਇਤਾ ਬਾਰੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਨੇ ਅੱਗੇ ਕਿਹਾ, "ਇਹ ਮੁਲਾਜ਼ਮ 29 ਮਈ, 2026 ਤੱਕ ਸਰਕਾਰੀ ਖਜ਼ਾਨੇ ਵਿੱਚੋਂ ਕਰਜ਼ੇ ਦੀ ਇਸ ਰਕਮ ਨੂੰ ਕਢਵਾਉਣ ਦੇ...
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

breaking news, Crime
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਮਿਲਣ ਗਈ ਤਾਂ ਉਸਦੇ ਪੁੱਤਰ ਨੇ ਦੱਸਿਆ ਕਿ ਪੁਲਿਸ ਨੇ ਉਸਨੂੰ ਬੇਰਹਿਮੀ ਨਾਲ ਕੁੱਟਿਆ ਹੈ ਅਤੇ ਉਸਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਅ...
ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

breaking news
ਚੰਡੀਗੜ੍ਹ/ਅੰਮ੍ਰਿਤਸਰ, 21 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਹਰਕ੍ਰਿਸ਼ਨ ਨਗਰ ਛੇਹਰਟਾ, ਅੰਮ੍ਰਿਤਸਰ; ਪ੍ਰਿੰਸ ਸਿੰਘ ਉਰਫ਼ ਪ੍ਰਿੰਸ ਵਾਸੀ ਪਿੰਡ ਕੋਹਾਲਾ, ਅੰਮ੍ਰਿਤਸਰ; ਰਜਿੰਦਰ ਸਿੰਘ ਉਰਫ਼ ਘੁੱਦੂ (23), ਰਣਦੀਪ ਸਿੰਘ ਉਰਫ਼ ਦਿਲ (19) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (21) ਵਜੋਂ ਹੋਈ ਹੈ, ਤਿੰਨੋਂ ਨਿਵਾਸੀ ਪਿੰਡ ਸੈਂਸਰਾ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

breaking news
ਚੰਡੀਗੜ੍ਹ, 21 ਅਪ੍ਰੈਲ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਜਾਇਜ਼ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਨੇ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਵਿੱਤੀ ਪ੍ਰਵਾਨਗੀ ਦੀ ਲੋੜ ਵਾਲੇ ਮਾਮਲਿਆਂ ਵਿੱਚ ਤਜਵੀਜ਼ਾਂ ਭੇਜਣ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਦੇ ਵਫ਼ਦਾਂ ਨਾਲ ਵਿਸਤ੍ਰਿਤ ਗੱਲਬਾਤ ਕੀਤੀ। ਇਸ ਤੋਂ ਇਲਾਵਾ, ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ। ਵਿੱਤ ਮੰਤਰੀ ਨੇ ਗੱਲਬਾਤ ਦੌਰਾਨ ਯੂਨੀਅਨ ਆਗੂਆਂ ਵੱਲੋ...
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

breaking news
ਚੰਡੀਗੜ੍ਹ, 21 ਅਪ੍ਰੈਲ- ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਹੰਭਲਾ ਜਾਰੀ ਹੈ। ਚੇਅਰਪਰਸਨ ਮਿਸ ਐਡਿਥ ਨੋਰਡਮੈਨ ਦੀ ਅਗਵਾਈ ਵਾਲੇ ਨੀਦਰਲੈਂਡਜ਼ ਇੰਡੀਆ ਚੈਂਬਰ ਆਫ਼ ਕਾਮਰਸ ਐਂਡ ਟਰੇਡ ਨਾਲ ਰਣਨੀਤਕ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਅਤੇ ਨੀਦਰਲੈਂਡਜ਼ ਵਿਚਕਾਰ ਦੁਵੱਲੇ ਵਪਾਰਕ ਸਬੰਧਾਂ ਨੂੰ ਵਧਾਉਣ ਅਤੇ ਨਿਵੇਸ਼ ਪ੍ਰਵਾਹ ਨੂੰ ਉਤਸ਼ਾਹਿਤ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਵੈਲਯੂ ਐਡੀਸ਼ਨ, ਬਰਾਮਦ ਆਧਾਰਤ ਵਿਕਾਸ ਅਤੇ ਵਿਸ਼ਵ ਸਪਲਾਈ ਚੇਨਾਂ ਨਾਲ ਤਾਲਮੇਲ, ਖ਼ਾਸ ਕਰ ਕੇ ਫੂਡ ਪ੍ਰੋਸੈਸਿੰਗ ਅਤੇ ਨਿਰਮਾਣ ਵਰਗੇ ਖੇਤਰਾਂ ਵਿੱਚ ਪੰਜਾਬ ਦੇ ਰਣਨੀਤਕ ਫੋਕਸ ਨੂੰ ਵੀ ਉਜਾਗਰ ਕੀਤਾ। ਭਗਵੰਤ ਸਿੰਘ ਮਾਨ ਨੇ ਐਨ.ਆਈ.ਸੀ.ਸੀ.ਟੀ. ਨੂੰ ਪੰਜਾਬ ਨੂੰ ਹਾਲੈਂਡ ਦੇ ਉੱਦਮਾਂ ਨਾਲ ਜੋੜਨ ਅਤੇ ਸੈਕਟਰ-ਵਿਸ਼ੇਸ਼ ਰੁਝੇਵਿਆਂ ਅਤੇ ਵਪਾਰਕ ਵਫ਼ਦਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ...
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

breaking news
ਚੰਡੀਗੜ੍ਹ, 21 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਪੇਸ਼ਕਸ਼ ਕੀਤੀ। ਵਿਸਤਾਰ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਹਾਕੀ ਅਤੇ ਖੇਡਾਂ ਦੇ ਵਿਆਪਕ ਵਾਤਾਵਰਨ ਬਾਰੇ ਚਰਚਾ ਕੀਤੀ, ਕੌਮੀ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਵਚਨਬੱਧਤਾ `ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਫਲੋਰਿਸ ਜਾਨ ਬੋਵਲੈਂਡਰ ਦੇ ਅਸਾਧਾਰਨ ਹੁਨਰ ਅਤੇ ਹਾਕੀ ਵਿੱਚ ਅਥਾਹ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਫਲੋਰਿਸ ਦਾ ਸ਼ਾਨਦਾਰ ਕਰੀਅਰ ਦੁਨੀਆ ਭਰ ਦੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਦਾ ਹੈ। ਉਲੰਪੀਅਨ ਬੋਵਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਪੰਜਾਬ ਇਸ ਗੱਲ ਦਾ ਇੱਛੁਕ ਹੈ ਕਿ ਫਲੋਰਿਸ ਪੰ...