ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਚੰਡੀਗੜ੍ਹ, 13 ਅਪ੍ਰੈਲ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦਾ ਜ਼ੋਰਦਾਰ ਸਮਰਥਨ ਕੀਤਾ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਬੇਅਦਬੀ ਦੀ ਕੋਸ਼ਿਸ਼ ਲਈ ਉਮਰ ਕੈਦ ਅਤੇ 25 ਲੱਖ ਤੱਕ ਦੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ।
ਸ. ਖੁੱਡੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਿਆਨ ਦੀ ਸਦੀਵੀਂ ਜੋਤ ਦੱਸਦਿਆਂ ਉਨ੍ਹਾਂ ਪ੍ਰਤੀ ਸਿੱਖ ਭਾਈਚਾਰੇ ਦੇ ਡੂੰਘੇ ਸਤਿਕਾਰ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਮਰਿਆਦਾ ਅਤੇ ਸਤਿਕਾਰ ਦੇ ਬਾਵਜੂਦ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ 'ਤੇ ਦੁੱਖ ਪ੍ਰਗਟ ਕੀਤਾ।
ਬੇਅਦਬੀ ਦੇ ਅਣਸੁਲਝੇ ਮਾਮਲਿਆਂ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ 1986 ਵੇਲੇ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਚੇਤੇ ਕੀਤਾ, ਜਦੋਂ ਅਖੌਤੀ ਪੰਥਕ ਸਰਕਾਰ ਸੱਤਾ ਵਿੱਚ ਸੀ। ਉਨ੍ਹਾਂ ਨੇ ਇਸ ਗੱਲ ‘ਤੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਕਿ ...








