Tuesday, October 20
Shadow

breaking news

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

breaking news
ਚੰਡੀਗੜ੍ਹ; 15 ਜੁਲਾਈ 2026: ਸੂਬੇ ਭਰ ਦੇ ਸਿੱਖਿਆ ਅਮਲੇ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ ਦੇ ਵਫ਼ਦਾਂ ਨਾਲ ਮੀਟਿੰਗਾਂ ਕੀਤੀਆਂ। ਸੂਬਾ ਸਰਕਾਰ ਦੀ ਪਹਿਲਕਦਮੀ ਵਾਲੀ ਪਹੁੰਚ ਦੀ ਵਿਆਪਕ ਝਲਕ ਪੇਸ਼ ਕਰਦਿਆਂ, ਇਹ ਵਿਚਾਰ-ਵਟਾਂਦਰਾ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਹੱਲ ਕਰਨ 'ਤੇ ਕੇਂਦਰਿਤ ਰਿਹਾ। ਯੂਨੀਅਨਾਂ ਦੇ ਮੰਗ ਪੱਤਰਾਂ 'ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੁਮਾਇੰਦਿਆਂ ਨੂੰ ਕਿਹਾ, "ਸੂਬਾ ਸਰਕਾਰ ਤੁਹਾਡੀਆਂ ਚਿੰਤਾਵਾਂ ਪ੍ਰਤੀ ਬਹੁਤ ਸੁਹਿਰਦ ਹੈ, ਅਤੇ ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਬਾਕੀ ਰਹਿੰਦੀਆਂ ਸਾਰੀਆਂ ਵਾਜਬ ਮੰਗਾਂ ਨੂੰ ਵੀ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ। ਮੈਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਇਨ੍ਹਾਂ ਫਾਈਲਾਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾ ਸਕੇ...
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਮੁਕੇਰੀਆਂ (ਹੁਸ਼ਿਆਰਪੁਰ), 15 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ ਸਫ਼ਰ ਇੱਥੋਂ ਦੇ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਸਮਾਜ ਭਲਾਈ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਰਾਹੀਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਮੁਕੇਰੀਆਂ ਹਲਕੇ ਵਿੱਚ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਿਆਸਤ ਸੱਤਾ ਦਾ ਸੁੱਖ ਭੋਗਣ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਵੱਧ ਅਖ਼ਤਿਆਰ ਦੇ ਕੇ ਆਪਣੇ ਵਾਅਦੇ ਪੂਰਾ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਉੱਥੇ ਕਾਂਗਰਸ ਸੱਤਾ ਦੀ ਲੜਾਈ ਵਿੱਚ ਰੁੱਝੀ ਹੋਈ ਹੈ ਅਤੇ ਉਸ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ ਕਿ ਜੇ ਉਹ ਸੱਤਾ ਵਿੱਚ ਆਈ ਤਾਂ ਭਲਾਈ ਸਕੀਮਾਂ ਬੰਦ ਕਰੇਗੀ। ਭਗਵੰਤ ...
ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ,: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ,: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਨਵੀਂ ਦਿੱਲੀ / ਪੰਜਾਬ; 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੈਕਸਟਾਈਲ ਨਿਵੇਸ਼ ਲਈ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਪੰਜਾਬ ਦੀ ਵਕਾਲਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਮੁੱਚੀ ਟੈਕਸਟਾਈਲ ਵੈਲਯੂ ਚੇਨ ਸਬੰਧੀ ਅਥਾਹ ਮੌਕੇ ਉਪਲੱਬਧ ਹਨ ਅਤੇ ਇਹ ਉੱਦਮੀਆਂ ਲਈ ਇੱਕ ਪਾਰਦਰਸ਼ੀ, ਉਦਯੋਗ ਪੱਖੀ ਮਾਹੌਲ ਪ੍ਰਦਾਨ ਕਰਦਾ ਹੈ। ਨਵੀਂ ਦਿੱਲੀ ਵਿਖੇ ਭਾਰਤ ਟੈਕਸ 2026 ਦੌਰਾਨ ਪੰਜਾਬ ਸਟੇਟ ਪੈਵੇਲੀਅਨ ਦਾ ਉਦਘਾਟਨ ਕਰਦਿਆਂ ਅਤੇ ਪੰਜਾਬ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਵੇਸ਼, ਰੋਜ਼ਗਾਰ ਅਤੇ ਬਰਾਮਦ ਨੂੰ ਹੁਲਾਰਾ ਦੇਣ ਲਈ ਇੱਕ ਨਵੀਂ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ ਪੇਸ਼ ਕੀਤੀ ਗਈ ਹੈ ਅਤੇ ਸਿੰਗਲ ਵਿੰਡੋ ਤੇ ਸਿੰਗਲ ਪੈਨ ਪ੍ਰਣਾਲੀਆਂ ਰਾਹੀਂ ਸਮਾਂਬੱਧ ਪ੍ਰਵਾਨਗੀਆਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਪਿਛਲੇ ਚਾਰ ਸਾਲਾਂ ਵਿੱਚ ਦੋ ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਹੈ ਅਤੇ ਰੋਜ਼ਗਾਰ ਦੇ ਪੰਜ ਲੱਖ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਉੱਦਮੀਆ...
ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਏਕੇ-47 ਰਾਈਫਲ ਸਮੇਤ ਤਿੰਨ ਆਧੁਨਿਕ ਰਾਈਫਲਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਬੀਰ ਸਿੰਘ ਉਰਫ਼ ਕਾਸ਼ੀ ਵਾਸੀ ਭੈਣੀ ਰਾਜਪੂਤਾਂ, ਅੰਮ੍ਰਿਤਸਰ, ਜੋਬਨ ਸਿੰਘ ਵਾਸੀ ਬਲੱਗਣ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਏਕੇ-47 ਰਾਈਫਲ, ਇੱਕ ਮੋਡੀਫਾਈ ਐਮ4-ਟਾਈਪ .30-ਬੋਰ ਆਟੋਮੈਟਿਕ ਹਥਿਆਰ ਅਤੇ ਇੱਕ ਵਿਸ਼ੇਸ਼ ਤੌਰ 'ਤੇ ਮੋਡੀਫਾਈ .30-ਬੋਰ ਸੈਮੀ-ਆਟ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

breaking news
ਚੰਡੀਗੜ੍ਹ; 14 ਜੁਲਾਈ 2026: ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਹੱਲ ਕੱਢਣ ਲਈ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਇਹਨਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸੌਂਪੇ ਗਏ ਮੰਗ ਪੱਤਰਾਂ ਨੂੰ ਘੋਖਣਾ ਅਤੇ ਸਿੱਖਿਆ, ਸਿਹਤ ਸੰਭਾਲ ਅਤੇ ਜੰਗਲਾਤ ਖੇਤਰਾਂ ਵਿੱਚ ਭਰਤੀ, ਤਰੱਕੀਆਂ, ਪੱਕੇ ਕਰਨ ਅਤੇ ਪੇ-ਸਕੇਲ ਵਰਗੀਆਂ ਅਹਿਮ ਮੰਗਾਂ ਦਾ ਸਮਾਂ-ਬੱਧ ਹੱਲ ਯਕੀਨੀ ਬਣਾਉਣਾ ਸੀ। ਮੀਟਿੰਗ ਵਿੱਚ ਸ਼ਾਮਲ ਯੂਨੀਅਨਾਂ ਨੂੰ ਭਰੋਸਾ ਦਿਵਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਯੂਨੀਅਨਾਂ ਵੱਲੋਂ ਸੌਂਪੇ ਗਏ ਸਾਰੇ ਮੰਗ ਪੱਤਰਾਂ ਅਤੇ ਮੰਗਾਂ 'ਤੇ ਕੈਬਨਿਟ ਸਬ-ਕਮੇਟੀ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦਾ ਜਲਦ, ਨਿਰਪੱਖ ਅਤੇ ਢੁਕਵਾਂ ਹੱਲ ਕੱਢਿਆ ਜਾ ਸਕੇ।" ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਖੇਤਰ ਨਾ...
ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

breaking news
ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ 'ਤੇ ਮਨਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਬਰਾਬਰਤਾ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਲਈ ਸਾਲ ਭਰ ਚੱਲਣ ਵਾਲੇ ਵਿਸ਼ੇਸ਼ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਲਈ ਪਹਿਲਾਂ ਹੀ 80 ਕਰੋੜ ਰੁਪਏ ਰਾਖਵੇਂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਰੇ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜ ਪੈਣ 'ਤੇ ਹੋਰ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਨ੍ਹਾਂ ਸ਼ਾਨਦਾਰ ਸਮਾਗਮਾਂ ਦੀ ਯੋਜਨਾ ਪੜਾਅਵਾਰ ਢੰਗ ਨਾਲ ਉ...

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸ ਵਧਾਉਣ ’ਤੇ ਰੋਕ ਲਾਈ

breaking news
ਚੰਡੀਗੜ੍ਹ; 13 ਜੁਲਾਈ 2026: ਸੂਬੇ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਜਾਰੀ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਸਖ਼ਤ ਰੈਗੂਲੇਟਰੀ ਢਾਂਚੇ ਅਧੀਨ ਲਿਆਂਦਾ ਹੈ। ਇਹ ਆਰਡੀਨੈਂਸ ਸਲਾਨਾ ਫੀਸ ਵਾਧੇ ਨੂੰ 5 ਫੀਸਦ 'ਤੇ ਸੀਮਤ ਕਰਦਾ ਹੈ, ਉਨ੍ਹਾਂ ਮਾਮਲਿਆਂ ਵਿੱਚ ਫੀਸਦ ਰੀਫੰਡ ਲਾਜ਼ਮੀ ਕਰਦਾ ਹੈ ਜਿੱਥੇ ਪਿਛਲੇ ਤਿੰਨ ਸਾਲਾਂ ਵਿੱਚ ਫੀਸਾਂ ਦਾ ਵਾਧਾ 15 ਫੀਸਦ ਤੋਂ ਵੱਧ ਹੋਇਆ ਹੈ, ਟ੍ਰਾਂਸਪੋਰਟ ਅਤੇ ਬਿਲਡਿੰਗ ਫੀਸਾਂ ਸਮੇਤ ਸਾਰੇ ਚਾਰਜਿਜ਼ ਨੂੰ ਟਿਊਸ਼ਨ ਫੀਸ ਦਾ ਹਿੱਸਾ ਮੰਨਦਾ ਹੈ, ਅਤੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਮਾਨਤਾ ਰੱਦ ਕਰਨ ਸਮੇਤ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰਦਾ ਹੈ।ਇਸ ਗੱਲ ਨੂੰ ਦੁਹਰਾਉਂਦਿਆਂ ਕਿ ਸਿੱਖਿਆ ਨੂੰ ਵਪਾਰ ਬਣਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਰੈਗੂਲੇਟਰੀ ਕਮੇਟੀਆਂ ਫੀਸ...
ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

breaking news
ਚੰਡੀਗੜ , ਜੁਲਾਈ 13 ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਬਾਗ਼ਬਾਨੀ ਵਿਭਾਗ ਜੋਕਿ ਰਾਜ ਵਿੱਚ ਐਗਰੀਕਲਚਰ ਇੰਫਰਾਸਟਰਕਚਰ ਫੰਡ (ਏਆਈਐਫ) ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਹੈ, ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਰਾਹੀਂ ਨੌਜਵਾਨਾਂ ਨੂੰ ਸਫਲ ਉਦਮੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਖੇਤੀ ਨਾਲ ਸੰਬੰਧਤ ਆਧੁਨਿਕ ਬੁਨਿਆਦੀ ਢਾਂਚਾ ਸਥਾਪਿਤ ਕਰਨ ਲਈ ਸਸਤੀ ਵਿਆਜ ਦਰ 'ਤੇ ਕਰਜ਼ਾ ਪ੍ਰਦਾਨ ਕਰਨ ਵਿੱਚ ਨੌਜਵਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਏਆਈਐਫ ਸਕੀਮ ਨੌਜਵਾਨਾਂ ਨੂੰ ਖੇਤੀ-ਅਧਾਰਿਤ ਉਦਯੋਗ ਸਥਾਪਿਤ ਕਰਨ ਲਈ ਪ੍ਰੇਰਿਤ ਕਰ ਰਹੀ ਹੈ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ ਅਤੇ ਪਿੰਡਾਂ ਦੀ ਅਰਥ-ਵਿਵਸਥਾ ਮਜ਼ਬੂਤ ਹੋ ਰਹੀ ਹੈ। ਇਕ ਸਫਲਤਾ ਕਹਾਣੀ ਨੂੰ ਸਾਂਝਾ ਕਰਦਿਆਂ ਉਨ੍ਹਾ ਦੱਸਿਆ ਕਿ ਐੱਸ.ਏ.ਐੱਸ. ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

breaking news
*ਚੰਡੀਗੜ੍ਹ, 13 ਜੁਲਾਈ* ਠੇਕਾ ਅਧਾਰਤ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ, ਜਿਸ ਨਾਲ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਵਣ ਵਿਭਾਗ ਦੇ 237 ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਤਰੱਕੀਆਂ ਨੂੰ ਬਹਾਲ ਕਰਨ ਦਾ ਵੀ ਐਲਾਨ ਕੀਤਾ। ਮੁਲਾਜ਼ਮਾਂ ਦੀ ਭਲਾਈ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਗਿਆ ਹੈ, ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਰੰਗਲਾ ਪੰਜਾਬ ਬਣਾਉਣ ਦੇ ਸਰਕਾਰ ਦੇ ਟੀਚੇ ਤਹਿਤ ਹਰ ਯੋਗ ਮੁਲਾਜ਼ਮ ਨੂੰ ਸਨਮਾਨ, ਨੌਕਰੀ ਦੀ ਸੁਰੱਖਿਆ ਅਤੇ ਬਰਾਬਰ ਮੌਕੇ ਮਿਲਦੇ ਰਹਿਣਗੇ। ਇਸ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 55 ਕਰੋੜ ਦੀ ਹੈਰੋਇਨ ਕਾਬੂ

ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 55 ਕਰੋੜ ਦੀ ਹੈਰੋਇਨ ਕਾਬੂ

breaking news, Crime
ਅੰਮ੍ਰਿਤਸਰ, 12 ਜੁਲਾਈ : ਸਰਹੱਦੀ ਇਲਾਕੇ ਵਿੱਚ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਵਲਟੋਹਾ ਪੁਲੀਸ ਨੇ ਬੀ ਐੱਸ ਐੱਫ (BSF) ਦੇ ਜਵਾਨਾਂ ਨਾਲ ਸਾਂਝੇ ਅਪਰੇਸ਼ਨ ਦੌਰਾਨ ਡਰੋਨ ਰਾਹੀਂ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਸੁੱਟੀ ਗਈ ਲਗਪਗ 11 ਕਿੱਲੋ ਹੈਰੋਇਨ ਬਰਾਮਦ ਕਰ ਲਈ। ਕੌਮਾਂਤਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਕਰੀਬ 55 ਕਰੋੜ ਰੁਪਏ ਦੱਸੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਬੀਤੀ ਦੇਰ ਰਾਤ ਥਾਣਾ ਵਲਟੋਹਾ ਦੀ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਲਾਖਣਾ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਪੁੱਤਰ ਬਲੀ ਸਿੰਘ ਦੀਆਂ ਬਹਿਕਾਂ ਨੇੜੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਸ਼ੱਕੀ ਪੈਕਟ ਸੁੱਟੇ ਗਏ ਹਨ। ਸੂਚਨਾ ਮਿਲਦੇ ਹੀ ਥਾਣਾ ਮੁਖੀ ਸਬ-ਇੰਸਪੈਕਟਰ ਵਿਪਨ ਕੁਮਾਰ ਨੇ ਪੁਲੀਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਬੀ ਐੱਸ ਐੱਫ (BSF) ਦੇ ਜਵਾਨਾਂ ਨਾਲ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਇੱਕ ਪਲਾਸਟਿਕ ਦਾ ਬੋਰਾ ਅਤੇ ਕੁਝ ਖੁੱਲ੍ਹੇ ਪੈਕਟ ਬਰਾਮਦ ਹੋਏ। ਜਦੋਂ ਇਨ੍ਹਾਂ ਪੈਕਟਾਂ ਦੀ ਜਾਂਚ ਅਤੇ ਤੋਲ ਕ...