ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ, 9 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਅੱਜ ਇੱਥੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ ਮਸੀਹ ਅਤੇ ਜਬਲੌਨ, ਦੋਵੇਂ ਵਾਸੀ ਜ਼ਿਲ੍ਹਾ ਦੁੱਲਾ ਨੰਗਲ, ਥਾਣਾ ਘੁਮਾਣ ਕਲਾਂ, ਗੁਰਦਾਸਪੁਰ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਦੋਵਾਂ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਮਹੱਤਵਪੂਰਨ ਬਰਾਮਦਗੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਪੰ...








