Shadow

breaking news

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਐਸ.ਏ.ਐਸ. ਨਗਰ (ਮੋਹਾਲੀ); 4 ਮਈ:ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ ਨਹੀਂ ਦੇਖ ਸਕਦੀ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੇ ਸ਼ੱਕੀ ਚਰਿੱਤਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜੋ ਇਸਨੂੰ ਚੰਗੀ ਤਰ੍ਹਾਂ ਸਬਕ ਸਿਖਾਉਣਗੇ, ਕਿਉਂਕਿ ਪੰਜਾਬੀ ਇਹ ਕਦੇ ਨਹੀਂ ਭੁੱਲਣਗੇ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਸੂਬੇ ਦੇ ਅੰਨਦਾਤੇ ਨੂੰ ਕਿਵੇਂ ਜ਼ਲੀਲ ਕੀਤਾ ਗਿਆ ਅਤੇ ਭਾਜਪਾ ਦੇ ਹੱਥ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ। ਪੰਜਾਬ ਵਿੱਚ ਭਾਜਪਾ ਦੇ ਰਿਕਾਰਡ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਭਾਜਪਾ ਕੁਝ ਸੂਬਿਆਂ ਵਿੱਚ ਆਪਣੀ ਚੋਣ ਕਾਰਗੁਜ਼ਾਰੀ ਤੋਂ ਖ਼ੁਸ਼ ਹੈ, ਪਰ ਜਿੱਥੋਂ ਤੱਕ ਪੰਜਾਬ ਦ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ

breaking news
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ); 4 ਮਈ 2026:ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ। ਨੌਜਵਾਨਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਖੇਡਾਂ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਸਿਰਫ਼ ਬੁਨਿਆਦੀ ਢਾਂਚਾ ਵਿਕਸਿਤ ਨਹੀਂ ਕਰ ਰਹੀ, ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮੁਕਾਬਲਾ ਕਰਨ ਦੇ ਯੋਗ ਖਿਡਾਰੀ ਪੈਦਾ ਕਰਨ ਦੇ ਉਦੇਸ਼ ਨਾਲ ਨੌਜਵਾਨਾਂ ਨੂੰ ਮੁਫਤ ਸਿਖਲਾਈ, ਪੇਸ਼ੇਵਰ ਕੋਚਾਂ ਅਤੇ ਖੇਡ ਉਪਕਰਨ ਪ੍ਰਦਾਨ ਕਰਕੇ ਇਸ ਕਦਮ ਨੂੰ ਵੱਧ ਤੋਂ ਵੱਧ ਹੁਲਾਰਾ ਵੀ ਦੇ ਰਹੀ ਹੈ। ਖੇਡਾਂ 'ਚ ਨਿਵੇਸ਼ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਖੇਡ ਬਜਟ, ਜੋ ਪਹਿਲਾਂ 200 ਕਰੋੜ ਰੁਪਏ ਤੋਂ ਵੀ ਘੱਟ ਸੀ, ਨੂੰ ਵਧਾ ਕੇ ਉਨ੍ਹਾਂ ਦੀ ਸਰਕਾਰ ਨੇ 1,790 ਕ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

breaking news
ਚੰਡੀਗੜ੍ਹ, 4 ਮਈ 2026- ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਠੋਸ ਉਪਰਾਲੇ ਵਜੋਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲੈਣਾ ਸੀ, ਜਿਸ ਵਿੱਚ ਲੰਬਿਤ ਪਏ ਕੰਮਾਂ ਵਿੱਚ ਤੇਜ਼ੀ ਲਿਆਉਣ, ਰੋਜ਼ਾਨਾ ਨਿਗਰਾਨੀ ਯਕੀਨੀ ਬਣਾਉਣ ਅਤੇ ਬਿਨਾਂ ਕਿਸੇ ਦੇਰੀ ਦੇ ਵਿਕਾਸ ਦੇ ਅਗਲੇ ਪੜਾਅ ਨੂੰ ਸ਼ੁਰੂ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ। ਇਸ ਵਿਆਪਕ ਸਮੀਖਿਆ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਪੱਸ਼ਟ ਤੌਰ 'ਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਕੀਮ ਤਹਿਤ ਪਹਿਲੇ ਪੜਾਅ ਦੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ। ਸੂਬੇ ਭਰ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਦੀ ਲੋੜ 'ਤੇ ਜੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਦਾਇਤ ਕੀਤੀ ਕਿ ਦੂਜੇ ਪੜਾਅ ਦੇ ਪ੍ਰੋਜੈਕਟਾਂ ਲਈ ਪ੍ਰਬੰਧਕੀ ਪ੍ਰਕਿਰ...
ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 4 ਮਈ :ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਮਾਜਿਕ ਨਿਆਂ ਅਤੇ ਆਰਥਿਕ ਸਮਾਨਤਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022-23 ਤੋਂ 2025-26 ਤੱਕ 1367 ਲਾਭਪਾਤਰੀਆਂ ਨੂੰ ਵੱਖ-ਵੱਖ ਸਵੈ-ਰੋਜ਼ਗਾਰ ਗਤੀਵਿਧੀਆਂ ਲਈ 26.68 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ, ਜਿਸ ਨਾਲ ਉਹਨਾਂ ਦੀ ਆਮਦਨ ਵਿੱਚ ਵਾਧਾ ਹੋਇਆ ਅਤੇ ਉਹ ਆਤਮ-ਨਿਰਭਰਤਾ ਵੱਲ ਅੱਗੇ ਵਧੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਲਾਭਪਾਤਰੀਆਂ ਨੂੰ ਖੁਦਮੁਖਤਿਆਰ ਬਣਾਉਣ ਲਈ ਯੋਜਨਾਬੱਧ ਅਤੇ ਨਤੀਜਾ-ਕੇਂਦਰਤ ਸਹਾਇਤਾ ਪ੍ਰਦਾਨ ...
ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

breaking news
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇੱਕ ਆਦਿੱਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਦੇ ਅਗਰਤਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਦਿੱਤਿਆ ਉਰਫ਼ ਮੱਖਣ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਦਾ ਅਪਰਾਧਕ ਪਿਛੋਕੜ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਹਥਿਆਰ ਦੀ ਨੋਕ 'ਤੇ ਲੁੱਟ-ਖੋਹ, ਐਨਡੀਪੀਐਸ, ਅਸਲਾ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 14 ਮਾਮਲੇ ਦਰਜ ਹਨ। ਇਹ ਸਫਲਤਾ ਦੋ ਹੋਰ ਸ਼ੂਟਰਾਂ— ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਅਤੇ ...
ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

breaking news
*ਦਸੂਹਾ (ਹੁਸ਼ਿਆਰਪੁਰ), 3 ਮਈ*-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ 'ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਹੈ, ਔਰਤਾਂ ਨੂੰ ਉਨ੍ਹਾਂ ਦੀ ਸਨਮਾਨ ਰਾਸ਼ੀ ਅਤੇ ਸੂਬੇ ਵਿੱਚ ਮੁਫ਼ਤ ਬਿਜਲੀ ਮਿਲਦੀ ਰਹੇਗੀ। ਇਸ ਮੌਕੇ ਉਨ੍ਹਾਂ ਨੇ ਸੰਕਲਪ ਲੈਂਦਿਆਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਥਾਈ ਤੌਰ 'ਤੇ ਵਿਵਸਥਾ ਕਰ ਦਿੱਤੀ ਹੈ ਕਿਉਂਕਿ ਬੇਅਦਬੀ ਦੇ ਗੁਨਾਹਗਾਰ ਨੂੰ ਹੁਣ ਉਮਰ ਕੈਦ ਦੀ ਸਜ਼ਾ ਭੁਗਤਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਦੀ ਨੀਅਤ ਸਾਫ ਹੁੰਦੀ ਤਾਂ ਬਹੁਤ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ ਦਾ ਵਾਪਰਨਾ ਬੰਦ ਹੋ ਸਕਦਾ ਸੀ। ਪੰਜਾਬ ਨੂੰ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ ਦਲ ਅਤੇ ਸੂਬੇ ਨੂੰ ਬਦਨਾਮ ਕਰਨ ਲਈ ਹਰ ਰੋਜ਼ ਕੂੜ ਪ੍ਰਚਾਰ ਕਰਨ ਲਈ ਸਾਰੀਆਂ ਵਿਰੋਧੀ ਪਾਰਟੀਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ...
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਮਰਬੀਰ ਸਿੰਘ ਉਰਫ਼ ਸਿਮਰ (21) ਵਾਸੀ ਮਹਿੰਦਰਾ ਕਲੋਨੀ, ਅੰਮ੍ਰਿਤਸਰ; ਸਤਨਾਮ ਸਿੰਘ ਉਰਫ਼ ਸੱਤਾ (23) ਵਾਸੀ ਪਿੰਡ ਫਤਿਹਪੁਰ, ਤਰਨ ਤਾਰਨ, ਜੋ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਕ੍ਰਿਸ਼ਨਾ ਨਗਰ ਵਿੱਚ ਰਹਿ ਰਿਹਾ ਸੀ; ਤਨੁਪ੍ਰੀਤ ਸਿੰਘ (26) ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ; ਅਤੇ ਕਰਨਜੋਤ ਸਿੰਘ ਉਰਫ਼ ਸਾਜਨ (26) ਵਾਸੀ ਕ੍ਰਿਸ਼ਨਾ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਸਟਰੀਆ ਦੇ ਬਣੇ ਦੋ 9ਐਮਐਮ ਗਲਾਕ, ਚੀਨ ਦੇ ਬਣੇ ਚਾਰ .30 ਬੋਰ ਅਤੇ ਇੱਕ .30 ਬੋ...
ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

breaking news
ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 12 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਸਕਤਰਾ (ਤਰਨ ਤਾਰਨ), ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਬੁੱਗਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਮੋਟਰਸਾਈਕਲ (ਪੀਬੀ46 ਏਐਲ 2286) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ...
ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ

ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ

breaking news
ਚੰਡੀਗੜ੍ਹ, 3 ਮਈ:-ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ‘ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲ੍ਹਿਆਂ ਤੋਂ ਹੁਣ 16 ਜ਼ਿਲ੍ਹਿਆਂ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਵਾਸਤੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17,500 ਰੁਪਏ ਦਾ ਵਿੱਤੀ ਲਾਭ ਵੀ ਦਿੱਤਾ ਜਾਵੇਗਾ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਫੈਸਲਾ 2025-26 ਸਾਉਣੀ ਸੀਜ਼ਨ ਦੌਰਾਨ ਛੇ ਜ਼ਿਲ੍ਹਿਆਂ ਵਿੱਚ ਲਾਗੂ ਕੀਤੇ ਗਏ ਪਾਇਲਟ ਪ੍ਰੋਜੈਕਟ ਨੂੰ ਕਿਸਾਨਾਂ ਵੱਲੋਂ ਵੱਡਾ ਹੁੰਗਾਰਾ ਮਿਲਣ ਬਾਅਦ ਲਿਆ ਗਿਆ ਹੈ। ਸ. ਖੁੱਡੀਆਂ ਨੇ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਕੇ ਸੂਬੇ ‘ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਇਸ ਪ੍ਰਾਜੈਕਟ ਦੇ ਵਿਸਥਾਰ ਨੂੰ ਇੱਕ "ਨਿਰਣਾਇਕ ਕਦਮ" ਦੱਸਿਆ। ਸ. ਗੁਰਮੀਤ ਸਿੰਘ ਖੁ...
ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 3 ਮਈ 2026- ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਅਪ੍ਰੈਲ 2026 ਵਿੱਚ ਇੱਕ ਮਹੱਤਵਪੂਰਨ ਵਿੱਤੀ ਪੁਲਾਂਘ ਪੁੱਟਦਿਆਂ ਵੈਲਯੂ ਐਡਿਡ ਟੈਕਸ (ਵੈਟ) ਅਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਪੀ.ਐਸ.ਡੀ.ਟੀ.) ਦੋਵਾਂ ਦੀ ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ ਦੋਹਰੇ ਅੰਕਾਂ ਦਾ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ, "ਸੂਬੇ ਨੇ ਸਫਲਤਾਪੂਰਵਕ ਇਹਨਾਂ ਦੋਵਾਂ ਖੇਤਰਾਂ ਤੋਂ ਲਗਭਗ 265 ਕਰੋੜ ਰੁਪਏ ਦਾ ਕੁੱਲ ਵਾਧੂ ਮਾਲੀਆ ਪ੍ਰਾਪਤ ਕੀਤਾ ਹੈ, ਜੋ ਕਿ ਪੂਰੀ ਤਰ੍ਹਾਂ ਨਾਲ ਬਿਹਤਰ ਨਿਗਰਾਨੀ ਪ੍ਰਣਾਲੀਆਂ, ਸਖ਼ਤ ਲਾਗੂਕਰਨ ਪ੍ਰੋਟੋਕੋਲ, ਅਤੇ ਇੱਕ ਪਾਰਦਰਸ਼ੀ ਕਰ ਪ੍ਰਸ਼ਾਸਨਿਕ ਢਾਂਚੇ ਦੀ ਬਦੌਲਤ ਹਾਸਲ ਕੀਤੀ ਗਈ ਸਫ਼ਲਤਾ ਹੈ।" ਇਸ ਵਿੱਤੀ ਸਫਲਤਾ ਦੇ ਵਿਸਤ੍ਰਿਤ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹਨਾਂ ਵਿਸ਼ੇਸ਼ ਟੈਕਸ ਖੇਤਰਾਂ ਵਿੱਚ ਲਗਾਤਾਰ ਉੱਪਰ ਵੱਲ ਜਾਣ ਵਾਲਾ ਰੁਝਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜ਼ਾਬ ਸ...