Shadow

breaking news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

breaking news
ਚੰਡੀਗੜ੍ਹ 28 ਅਪ੍ਰੈਲ 2026: ਜਨਗਣਨਾ 2027 ਵਿਚ ਡਿਜੀਟਲ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ, ਸਰਦਾਰ ਭਗਵੰਤ ਸਿੰਘ ਮਾਨ ਜੀ ਨੇ ਅੱਜ ਪੰਜਾਬ ਰਾਜ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ "ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ" ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ। ਮਾਨਯੋਗ ਮੁੱਖ ਮੰਤਰੀ ਜੀ ਨੇ ਸੰਗਰੂਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਸਤੌਜ ਤੋਂ ਅਧਿਕਾਰਤ ਆਨ-ਲਾਈਨ ਜਨਗਣਨਾ ਪੋਰਟਲ (se.census.gov.in) ਰਾਹੀਂ ਆਪਣੀ ਸਵੈ-ਗਣਨਾ ਪੂਰੀ ਕੀਤੀ, ਜੋ ਕਿ ਨਾਗਰਿਕਾਂ ਨੂੰ ਡਿਜੀਟਲ ਜਨਗਣਨਾ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਵਿੱਚ ਸ੍ਰੀ ਮਨਜੀਤ ਸਿੰਘ ਬਰਾੜ, ਆਈ.ਏ.ਐੱਸ. ਪ੍ਰਬੰਧਕੀ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਅਤੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ., ਡਾਇਰੈਕਟੋਰੇਟ ਜਨਗਣਨਾ ਓਪਰੇਸ਼ਨ, ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਨਾਲ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਸੰ...
ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ, 28 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ, ਉਦਯੋਗ ਅਤੇ ਨਵੀਨਤਾ ਵਿੱਚ ਵਿਸ਼ਵ ਭਰ ਤੋਂ ਮਜ਼ਬੂਤ ਸਹਿਯੋਗ ਹਾਸਲ ਕੀਤਾ ਹੈ, ਜਿਸ ਨਾਲ ਕਿਸਾਨਾਂ, ਨੌਜਵਾਨਾਂ ਅਤੇ ਸੂਬੇ ਦੀ ਆਰਥਿਕਤਾ ਨੂੰ ਸਿੱਧਾ ਲਾਭ ਹੋਵੇਗਾ। ਜ਼ਾਇਕਾ ਕੰਪਨੀ ਦੇ 1300 ਕਰੋੜ ਰੁਪਏ ਦੇ ਨਿਵੇਸ਼, ਵਿਸ਼ਵ-ਵਿਆਪੀ ਕੰਪਨੀਆਂ ਦੀ ਦਿਲਚਸਪੀ ਅਤੇ ਕੇਉਕੇਨਹੌਫ ਤੋਂ ਫਿਨਲੈਂਡ ਤੱਕ ਉੱਨਤ ਖੇਤੀਬਾੜੀ-ਤਕਨੀਕੀ ਸਹਿਯੋਗ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰਣਨੀਤਕ ਗੱਠਜੋੜ ਫਸਲੀ ਵਿਭਿੰਨਤਾ ਨੂੰ ਤੇਜ਼ ਕਰਨਗੇ, ਨਿਵੇਸ਼ ਨੂੰ ਆਕਰਸ਼ਿਤ ਕਰਨਗੇ ਅਤੇ ਪੰਜਾਬ ਨੂੰ ਨਵੀਨਤਾ, ਖੋਜ ਅਤੇ ਵਿਕਾਸ ਤੇ ਉੱਚ ਗੁਣਵੱਤਾ ਵਾਲੀ ਖੇਤੀ ਲਈ ਵਿਸ਼ਵ-ਵਿਆਪੀ ਕੇਂਦਰ ਵਜੋਂ ਮਜ਼ਬੂਤੀ ਨਾਲ ਸਥਾਪਤ ਕਰਨਗੇ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੇ ਦਿਨ ਨੀਦਰਲੈਂਡ ਵਿੱਚ ਭਾਰਤ ਦੇ ਸਫ਼ੀਰ ਨੇ ਪੰਜਾਬ ਦੇ ਵਫ਼ਦ ਦਾ ਸਵਾਗਤ ਕੀ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

breaking news
*ਚੰਡੀਗੜ੍ਹ, 28 ਅਪ੍ਰੈਲ:* ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ "ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ" ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਲਈ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਸਬੰਧੀ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਸਮੇਂ ਚਲ ਰਹੇ ਦੂਜੇ ਪੜਾਅ ਦੀ ਜ਼ਿਲ੍ਹਾ-ਵਾਰ ਪ੍ਰਗਤੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 27 ਅਪ੍ਰੈਲ, 2026 ਤੱਕ ਬਠਿੰਡਾ ਕਲੱਸਟਰ ਵਿੱਚੋਂ 1179 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 46,030 ਸ਼ਰਧਾਲੂ ਦਰਸ਼ਨ ਕਰਨ ਗਏ। ਇਸੇ ਤਰ੍ਹਾਂ ਮੋਹਾਲੀ ਵਿੱਚੋਂ 533 ਯਾਤਰਾਵਾਂ ਰਾਹੀਂ 21,104 ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ ਲਿਜਾਇਆ ਗਿਆ ਜਦਕਿ ਲੁਧਿਆਣਾ ਵਿੱਚੋਂ 596 ਯਾਤਰਾ...
ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

breaking news, Crime
ਚੰਡੀਗੜ੍ਹ/ਪਟਿਆਲਾ, 28 ਅਪ੍ਰੈਲ: ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾ ਲਈ ਹੈ। ਇਸ ਦੇ ਨਾਲ ਹੀ ਸਰਹੱਦ ਪਾਰੋਂ ਪਾਕਿਸਤਾਨ ਦੀ ਖੁਫੀਆਂ ਏਜੰਸੀ (ਆਈ ਐਸ ਆਈ) ਦੀ ਸ਼ਹਿ ‘ਤੇ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਕਰਕੇ ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ ਕਰਦਿਆਂ ਅੱਤਵਾਦੀ ਮੌਡਿਉਲ ਦੇ 4 ਪੇਸ਼ੇਵਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਖੁਲਾਸਾ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਅੱਜ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਉਣ ਲਈ ਪਟਿਆਲਾ ਦੇ ਐਸ ਪੀ (ਸਥਾਨਕ) ਵੈਭਵ ਚੌਧਰੀ ਦੀ ਨਿਗਰਾਨੀ ਹੇਠ ਡੀ ਐਸ ਪੀ ਡੀ ਸੁਖਅਮ੍ਰਿੰਤ ਸਿੰਘ ਰੰਧਾਵਾ,  ਸੀਆਈਏ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਸੀਆਈਏ ਸਮਾ...
ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

breaking news
*ਚੰਡੀਗੜ੍ਹ, 27 ਅਪ੍ਰੈਲ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਪੋਟਾਸ਼ ਦੀ ਖੋਜ ਉਪਰੰਤ ਹੁਣ ਪੰਜਾਬ ਵਿੱਚ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ ਹਨ ਅਤੇ ਸੂਬਾ ਸਰਕਾਰ ਵੱਲੋਂ ਇਸ ਪਾਸੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ। ਇਹ ਗੱਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਅੱਜ ਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਅਧੀਨ ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨ (ਡੀ.ਜੀ.ਐਚ) ਅਤੇ ਆਇਲ ਇੰਡੀਆ ਲਿਮਟਿਡ (ਓ.ਆਈ.ਐਲ) ਦੇ ਉੱਚ ਅਧਿਕਾਰੀਆਂ ਨਾਲ ਮਗਸੀਪਾ ਵਿਖੇ ਮੁਲਾਕਾਤ ਕਰਨ ਅਤੇ ਪ੍ਰਸਤਾਵਿਤ ਸਰਵੇਖਣ ਨੂੰ ਮੁਕੰਮਲ ਕਰਨ ਸਬੰਧੀ ਸਹਾਇਤਾ ਦੀ ਮੰਗ ਕਰਨ ਉਪਰੰਤ ਆਖੀ। ਸ੍ਰੀ ਅਜੈ ਕੁਮਾਰ ਸ਼ਰਮਾ (ਐਚ.ਓ.ਡੀ, ਐਨ.ਡੀ.ਆਰ, ਡੀ.ਜੀ.ਐਚ) ਦੀ ਅਗਵਾਈ ਵਾਲੀ ਇਸ ਟੀਮ ਵਿੱਚ ਸ੍ਰੀ ਸੁਰੇਂਦਰ ਕੁਮਾਰ ਦਾਸ (ਡੀ.ਜੀ.ਐਮ, ਡੀ.ਜੀ.ਐਚ), ਸ੍ਰੀ ਅਨੂਪ ਕੁਮਾਰ (ਕਾਰਜਕਾਰੀ ਡਾਇਰੈਕਟਰ, ਓ.ਆਈ.ਐਲ), ਸ੍ਰੀ ਰਤਨੇਸ਼ ਪਾਂਡੇ (ਸੁਪਰਿੰਟੈਂਡਿੰਗ ਭੂ ਅਤੇ ਭੌਤਿਕ ਵਿਗਿਆਨੀ, ਓ.ਆਈ.ਐਲ), ਸ੍ਰੀ ਦੁਰਗੇਸ਼ ਦੀਪ ਮਿਸ਼ਰਾ (ਪਾਰਟੀ ...
ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

breaking news
ਚੰਡੀਗੜ੍ਹ/ਰੂਪਨਗਰ, 27 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਐਤਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਏ ਗਏ ਪਹਿਲੇ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਵਿਸ਼ਾਲ ਸਮਾਗਮ ਨਾਲ ਗੁਰੂ ਰਵਿਦਾਸ ਜੀ ਦੇ ਸਰਬ-ਸਾਂਝੇ ਸੰਦੇਸ਼ ਨੂੰ ਪੰਜਾਬ ਅਤੇ ਇਸ ਤੋਂ ਬਾਹਰ ਫੈਲਾਉਣ ਦੇ ਉਦੇਸ਼ ਨਾਲ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਲੜੀ ਦਾ ਆਗਾਜ਼ ਹੋਇਆ। ਇਸ ਅਧਿਆਤਮਕ ਸ਼ਾਮ ਦੌਰਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪ੍ਰਸਿੱਧ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ ਅਤੇ ਭਾਈ ਦਵਿੰਦਰ ਸਿੰਘ ਜੀ ਸੋਢੀ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨੇ ਸੰਗਤਾਂ ਨੂੰ ਇਲਾਹੀ ਬਾਣੀ ਵਿੱਚ ਲੀਨ ਕੀਤਾ। ਇਸ ਉਪਰੰਤ ਭਾਈ ਗੁਰਮੀਤ ਸਿੰਘ ਜੀ ਵੱਲੋਂ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਨਾਉਣ ਲਈ...
ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

breaking news
ਚੰਡੀਗੜ੍ਹ; 27 ਅਪ੍ਰੈਲ 2026: ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਫੌਰੀ ਕਦਮ ਚੁੱਕੇ ਹਨ। ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਬੇਸ਼ੱਕ ਪੰਜਾਬ ਅੰਦਰ ਬਿਜਲੀ ਦੀ ਮੰਗ ਦਸ ਦਿਨਾਂ ਦੇ ਅੰਦਰ 7,900 ਮੈਗਾਵਾਟ ਤੋਂ ਵੱਧ ਕੇ 12,000 ਮੈਗਾਵਾਟ ਤੋਂ ਵੱਧ ਹੋ ਗਈ ਹੈ, ਪਰ ਚਿੰਤਾ ਦੀ ਕੋਈ ਗੱਲ ਨਹੀਂ, ਕਿਉਂਕਿ ਸੂਬੇ ਵਿੱਚ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਮਿਸ਼ਨ ਰੌਸ਼ਨ ਤਹਿਤ 6,000 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਿਜਲੀ ਬੁਨਿਆਦੀ ਢਾਂਚਾ ਸੁਧਾਰ ਪ੍ਰਾਜਕੈਟ ਅਤੇ ਗੈਰ-ਯੋਜਨਾਬੱਧ ਆਉਟੇਜ ਵਿੱਚ ਲਗਭਗ 70 ਫੀਸਦ ਦੀ ਕਮੀ ਦੇ ਨਾਲ ਪੰਜਾਬ ਰਾਜ ਬਿਜਲੀ ਨਿਗਮ (ਪੀ.ਐਸ.ਪੀ.ਸੀ.ਐਲ.) ਗਰਿੱਡ ਸਥਿਰਤਾ ਨੂੰ ਬਣਾਈ ਰੱਖਣ ਵਿੱਚ ਸਫ਼ਲ ਰਿਹਾ ਹੈ, ਉਹ ਵੀ ਅਜਿਹੇ ਸਮੇਂ ਜਦੋਂ ਦੇਸ਼ ਦੇ ਕਈ ਹਿੱਸਿਆਂ ਨੂੰ ਬਿਜਲੀ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ। ਇਸ ਨਾਲ ਪੰਜਾਬ ਗਰਮੀਆਂ ਵਿੱਚ ਬਿਜਲੀ ਦੀ ਸਿਖ਼ਰ ਮੰਗ ਦੇ ਪ੍ਰਬੰਧਨ ਵਿੱਚ ਤਿਆਰ-ਬਰ-ਤਿਆਰ ਮੋਹਰਲੇ ਰਾਜਾਂ ਦੀ...
ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ, 27 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ਐਂਫੀਬੀਅਸ ਮਸ਼ੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਰਾਹਤ ਕਾਰਜਾਂ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਐਂਫੀਬੀਅਸ ਮਸ਼ੀਨਾਂ ਖਰੀਦਣ ਦੀ ਸਹਿਮਤੀ ਦਿੱਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮਸ਼ੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ...
ਢਾਈ ਕਰੋੜ ਦੀ ਲਾਗਤ ਨਾਲ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਬਣ ਕੇ ਤਿਆਰ: ਮੀਤ ਹੇਅਰ

ਢਾਈ ਕਰੋੜ ਦੀ ਲਾਗਤ ਨਾਲ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਬਣ ਕੇ ਤਿਆਰ: ਮੀਤ ਹੇਅਰ

breaking news
ਬਰਨਾਲਾ, 26 ਅਪ੍ਰੈਲ-       ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚਾ ਮੁਹਈਆ ਕਰਵਾਇਆ ਜਾ ਰਿਹਾ ਹੈ, ਓਥੇ ਆਂਗਣਵਾੜੀ ਸੈਂਟਰਾਂ ਦਾ ਵੀ ਕਾਇਆ ਕਲਪ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ 25 ਪਿੰਡਾਂ ਵਿਚ ਢਾਈ ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਰਾਹੀਂ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਬਣਾਈਆਂ ਗਈਆਂ ਹਨ ਅਤੇ ਪ੍ਰਤੀ ਆਂਗਣਵਾੜੀ ਕੇਂਦਰ 10 ਲੱਖ ਰੁਪਏ ਖਰਚੇ ਗਏ ਹਨ। ਇਸ ਤੋਂ ਇਲਾਵਾ 30.87 ਲੱਖ ਰੁਪਏ ਦੀ ਲਾਗਤ ਨਾਲ 15 ਪਿੰਡਾਂ ਵਿਚ ਇਮਾਰਤਾਂ ਦੀ ਮੁਰੰਮਤ ਕਰਕੇ ਨਵੀਨੀਕਰਨ ਕੀਤਾ ਗਿਆ ਹੈ ਜਦਕਿ ਇਕ ਹੋਰ ਪਿੰਡ ਵਿੱਚ ਕੰਮ ਚੱਲ ਰਿਹਾ ਹੈ। ਓਹਨਾਂ ਦਸਿਆ ਕਿ ਬਲਾਕ ਬਰਨਾਲਾ ਵਿੱਚ ਕੋਠੇ ਨਿਰੰਜਨ ਸਿੰਘ ਵਾਲਾ, ਝਲੂਰ, ਸੇਖਾ, ਕਰਮਗੜ੍ਹ, ਪੰਧੇਰ, ਨੰਗਲ, ਅਸਪਾਲ ਕਲਾਂ, ਭੈਣੀ ਮਹਿਰਾਜ, ਕਾਲੇਕੇ, ਹਮੀਦੀ, ਭੈਣੀ ਫੱਤਾ, ਬਲਾਕ ਸ਼ਹਿਣਾ ਵਿੱਚ ਬਖਤਗੜ੍ਹ, ਨੈਣੇਵਾਲ, ਪੱਖੋਕੇ, ਢਿੱਲਵਾਂ, ਧੌਲਾ ਅਤੇ ਬਲਾਕ ਮਹਿਲ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

breaking news
ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ/ਚੀਮਾ/ਸੰਗਰੂਰ, 26 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਦੂਜੇ ਦਿਨ ਲਗਾਤਾਰ ਆਪਣੇ ਹਲਕੇ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 20.32 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ।ਬੀਤੇ ਦਿਨ ਵੀ ਉਨ੍ਹਾਂ ਨੇ ਹਲਕੇ ‘ਚ ਵਿਕਾਸ ਦੀ ਹਨ੍ਹੇਰੀ ਲਿਆਉਂਦਿਆਂ 20.42 ਕਰੋੜ ਰੁਪਏ ਦੀ ਲਾਗਤ ਨਾਲ 23 ਕਾਰਜਾਂ ਦਾ ਲੋਕਅਰਪਣ ਕੀਤਾ ਸੀ। ਇਸ ਮੌਕੇ ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਵੱਖ-ਵੱਖ ਲੋਕ-ਹਿਤੈਸ਼ੀ ਯੋਜਨਾਵਾਂ ਸਫਲਤਾਪੂਰਵਕ ਵੀ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰ ਹਲਕੇ ਵਿੱਚ ਬਿਨ੍ਹਾਂ ਕਿਸੇ ਵਿਤਕਰੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਸਮਾਨ ਵਿਕਾਸ ਯਕੀਨੀ ਬਣਾਇਆ ਹੈ। ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ...