Tuesday, October 20
Shadow

breaking news

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

breaking news, Politics
ਚੰਡੀਗੜ੍ਹ, 15 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਿਆਸਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਖੁੱਲ੍ਹੇਆਮ ਇੱਕ ਖਾਸ ਸਿਆਸੀ ਪਾਰਟੀ ਦੇ ਪੱਖ ਵਿੱਚ ਖੜ੍ਹੇ ਹੋ ਕੇ ਰਾਜਨੀਤੀ ਕਰ ਰਹੇ ਹਨ। ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੁਨੀਆ ਭਰ ਦੇ ਸਿੱਖਾਂ ਦਾ ਸਰਵਉੱਚ ਅਤੇ ਪੂਜਣਯੋਗ ਅਸਥਾਨ ਹੈ, ਨਾ ਕਿ ਸੁਖਬੀਰ ਸਿੰਘ ਬਾਦਲ ਜਾਂ ਅਕਾਲੀ ਦਲ ਦੀ ਨਿੱਜੀ ਜਾਗੀਰ। ਉਹਨਾਂ ਕਿਹਾ ਕਿ ਜੱਥੇਦਾਰ ਸਾਹਿਬ ਨੂੰ ਅੱਧੀ ਰਾਤ ਨੂੰ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ, ਬਿਨਾਂ ਕਿਸੇ ਸਿੱਖ ਸੰਪਰਦਾ ਜਾਂ ਜਥੇਬੰਦੀ ਦੀ ਰਾਇ ਲਏ, ਇੱਕ ਅਜਿਹੀ ਜਗ੍ਹਾ 'ਤੇ ਜੱਥੇਦਾਰ ਥਾਪ ਦਿੱਤਾ ਗਿਆ ਸੀ ਜਿੱਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਤੱਕ ਨਹੀਂ ਸੀ। ਅਜਿਹੇ ਵਿੱਚ ਉਹਨਾਂ ਦਾ ਬਾਦਲ ਪਰਿਵਾਰ ਪ੍ਰਤੀ ਵਫ਼ਾਦਾਰੀ ਨਿਭਾਉਣਾ ਅਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀ...
ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ 15 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਨਸ਼ਿਆਂ ਸਮੇਤ ਭਾਜਪਾ ਦੇ ਇੱਕ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਨਸ਼ਾ ਤਸਕਰੀ ਨਾਲ ਡੂੰਘੇ ਸਬੰਧਾਂ ਨੂੰ ਬੇਨਕਾਬ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਨੂੰ ਸਾਲਾਂ ਤੋਂ ਲੱਗੇ ਨਸ਼ਿਆਂ ਦੇ ਕੋਹੜ ਵਿੱਚ ਇਸਦੀ ਭੂਮਿਕਾ 'ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਪਹਿਲਾਂ ਨਸ਼ਾ ਤਸਕਰ ਭਾਜਪਾ ਦੀ ਸਿਆਸੀ ਸਰਪ੍ਰਸਤੀ ਹੇਠ ਕੰਮ ਕਰਦੇ ਸਨ, ਉੱਥੇ ਹੀ ਹੁਣ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਭਾਜਪਾ ਦੇ ਆਗੂ ਅਤੇ ਅਹੁਦੇਦਾਰ ਖੁਦ ਫੜੇ ਜਾ ਰਹੇ ਹਨ। ਸੀਨੀਅਰ ਆਪ ਆਗੂ ਨੇ ਕਿਹਾ ਕਿ ਭਾਜਪਾ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਗੁਜਰਾਤ ਦੇ ਰਸਤੇ ਵਾਰ-ਵਾਰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਕਿਉਂ ਬਰਾਮਦ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਯਾਦ ਦਿਵਾਇਆ ਕਿ ਇਹ ਅਕਾਲੀ-ਭਾਜਪਾ ਦੇ ਸ਼ਾਸਨਕਾਲ ਦੌਰਾਨ ਹੀ ਸੀ ਜਦੋਂ ਪੰਜਾਬ ਭਰ ਵਿੱਚ ਚਿੱਟਾ ਫੈਲਿਆ ਅਤੇ ਸੂਬੇ ਨੂੰ ਹਨੇਰੇ ਵਿੱਚ ਧੱਕ ਦਿੱਤਾ ਗਿਆ। ਉਨ੍ਹਾਂ ਇਸ ਗੱਲ '...
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

breaking news, Politics
ਚੰਡੀਗੜ੍ਹ,15 ਜੂਨ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ 2 ਜੁਲਾਈ 2026 ਨੂੰ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਵਰੀ 2026 ਦੌਰਾਨ ਤਰਨਤਾਰਨ ਚੋਣਾਂ ਦੌਰਾਨ ਮੇਰੇ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਲਈ ਬਿਆਨਬਾਜ਼ੀ ਕੀਤੀ ਅਤੇ ਕਿਹਾ ਕਿ ਇਸ ਦੀ ਗਰਦਨ ਮਰੋੜਨ ਵਿਚ ਤਿੰਨ ਮਿੰਟ ਲੱਗਣੇ ਹਨ।ਸ੍ਰੀ ਗੜ੍ਹੀ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ ਜਿਸ 'ਤੇ ਪੁਲਿਸ ਵੱਲੋਂ ਰਿਪੋਰਟ ਪੇਸ਼ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਗਈ।ਉਨ੍ਹਾਂ ਕਿਹਾ ਇਸ ਮੰਗ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਬਾ...
ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ

ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ

breaking news
ਭਵਾਨੀਗੜ੍ਹ, 15 ਜੂਨ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਪਣੇ ਹਲਕੇ ਦੇ ਪਿੰਡ ਮੱਟਰਾਂ ਅਤੇ ਨਰੈਣਗੜ੍ਹ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਮੱਟਰਾਂ ਵਿਖੇ 65.64 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕਿੰਗ ਸੜਕ ਦਾ ਨੀਂਹ ਪੱਥਰ ਰੱਖਿਆ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਸੀਵਰੇਜ ਪਾਈਪ ਲਾਈਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਹੋਣਗੀਆਂ। ਪਿੰਡ ਨਰੈਣਗੜ੍ਹ ਵਿਖੇ ਹਲਕਾ ਵਿਧਾਇਕ ਨੇ ਸ੍ਰੀ ਰਵਿਦਾਸ ਧਰਮਸ਼ਾਲਾ ਨੂੰ 04 ਲੱਖ ਰੁਪਏ ਅਤੇ ਸ੍ਰੀ ਵਾਲਮੀਕਿ ਧਰਮਸ਼ਾਲਾ ਨੂੰ 04 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਕੰਮਾਂ ਦੀ ਸ਼ੁਰੂਆਤ ਕਰਵਾਈ। ਵ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

breaking news
ਚੰਡੀਗੜ੍ਹ; 15 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਹਿਮ ਸਫ਼ਲਤਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧ ਰਹੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀਆਂ ਅਥਾਹ ਸੰਭਾਵਨਾਵਾਂ ਨੂੰ ਦਰਸਾਉਂਦੀ ਹੈ। ਭਵਿੱਖ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ ਕਿ ਆਮ ਪਰਿਵਾਰਾਂ ਦੇ ਨੌਜਵਾਨ ਸਖ਼ਤ ਮਿਹਨਤ, ਪ੍ਰਤਿਭਾ ਅਤੇ ਦ੍ਰਿੜ ਇਰਾਦੇ ਨਾਲ ਦੇਸ਼ ਦੇ ਸਭ ਤੋਂ ਮਹੱਤਵਪੂਰਨ ਅਹੁਦਿਆਂ ਨੂੰ ਪ੍ਰਾਪਤ ਕਰ ਰਹੇ ਹਨ।ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਲੜਕੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਮਹਿਲਾ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ ਹੈ ਅਤੇ ਇਸ ਗੱਲ ਦਾ ਵੀ ਪ੍ਰਮਾਣ ਹਨ ਕਿ ਬਰਾਬਰ ਮੌਕੇ ਧੀਆਂ ਨੂੰ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਯੋਗ ਬਣਾਉਂਦੇ ਹਨ। ਵਿਦਿਅਕ ਸੁਧਾਰਾਂ ਪ੍ਰਤੀ ਪੰਜਾਬ ਸਰਕਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

breaking news
ਮੋਹਾਲੀ, 14 ਜੂਨ- ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੋਹਾਲੀ ਵਿੱਚ ਇੱਕ ਮੈਗਾ ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਗਿਆ ਸੀ, ਉਦੋਂ ਪੂਰੇ ਸੂਬੇ ਵਿੱਚ ਨਸ਼ੇ ਫੈਲ ਗਏ ਸਨ ਅਤੇ ਪੰਜਾਬ ਉੱਤੇ ਇੱਕ ਕਾਲਾ ਦੌਰ ਛਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਉਸ ਮੁਸ਼ਕਲ ਦੌਰ ਵਿੱਚੋਂ ਕੱਢ ਕੇ ਮੁੜ ਤਰੱਕੀ ਦੇ ਰਾਹ 'ਤੇ ਪਾਉਣ ਲਈ ਦਿਨ-ਰਾਤ ਮਿਹਨਤ ਕੀਤੀ ਹੈ। ਲੋਕਾਂ ਨੂੰ ਇਸ ਬਦਲਾਅ ਨੂੰ ਹੋਰ ਮਜ਼ਬੂਤ ​​ਕਰਨ ਦੀ ਅਪੀਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਿਸੇ ਵੀ ਸਰਕਾਰ...
ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

breaking news
ਜਲੰਧਰ, 14 ਜੂਨ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਅਤੇ ਜਵਾਬਦੇਹ ਸ਼ਾਸਨ ਰਾਹੀਂ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ। ਛੋਟੇ ਵਪਾਰੀਆਂ ਨੂੰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਨੂੰ ਪਰੇਸ਼ਾਨੀ ਤੇ ਜਬਰੀ ਉਗਰਾਹੀ ਦਾ ਸ਼ਿਕਾਰ ਬਣਾਇਆ, ਉੱਥੇ ਭਗਵੰਤ ਮਾਨ ਸਰਕਾਰ ਨੇ ਅਜਿਹੀਆਂ ਪ੍ਰਥਾਵਾਂ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਵਪਾਰੀ ਕਮਿਸ਼ਨ ਦਾ ਗਠਨ ਕੀਤਾ ਹੈ ਤਾਂ ਜੋ ਵਪਾਰੀ ਵਰਗ ਨੂੰ ਦਰਪੇਸ਼ ਛੋਟੀਆਂ ਤੋਂ ਛੋਟੀਆਂ ਸਮੱਸਿਆਵਾਂ ਦਾ ਵੀ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਯਕੀਨੀ ਬਣਾਇਆ ਜਾ ਸਕੇ। ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਹਾਕਿ...
ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ

ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ

breaking news
ਨਵੀਂ ਦਿੱਲੀ/ਪੰਜਾਬ, 14 ਜੂਨ- ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ। ਹੁਣ ਤੱਕ ਭਗਵੰਤ ਮਾਨ ਸਰਕਾਰ ਦਰਬਾਰ ਸਾਹਿਬ-ਦੁਰਗਿਆਣਾ ਮੰਦਿਰ ਤੇ ਬਾਲਮੀਕਿ ਮੰਦਿਰ ਅਤੇ ਅਨੰਦਪੁਰ ਸਾਹਿਬ-ਨੈਣਾ ਦੇਵੀ ਮੰਦਿਰ ਦੇ ਹੀ ਦਰਸ਼ਨ ਕਰਵਾ ਰਹੀ ਸੀ। ਪਰ ਸ਼ਰਧਾਲੂਆਂ ਦੀ ਭਾਰੀ ਮੰਗ 'ਤੇ ਸਰਕਾਰ ਨੇ ਤਿੰਨ ਨਵੇਂ ਰੂਟਾਂ 'ਤੇ ਸਥਿਤ ਇਨ੍ਹਾਂ ਤੀਰਥ ਅਸਥਾਨਾਂ 'ਤੇ ਵੀ ਆਪਣੇ ਖਰਚੇ 'ਤੇ ਸ਼ਰਧਾਲੂਆਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ। ਸ਼ਨੀਵਾਰ ਨੂੰ ਜਲੰਧਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਹ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਧੂਮ-ਧਾਮ, ਆਦਰ ਅਤੇ ਸਤਿਕਾਰ ਨਾਲ ਮਨਾਇਆ। ਹੁਣ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਨੂੰ ...
30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਇੱਕ ਨਾਬਾਲਗ ਸਮੇਤ ਦੋ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ 5.041 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਉਰਫ਼ ਅਭੀ ਉਰਫ਼ ਭਿੰਡੀ (25) ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਮੁਲਜ਼ਮ ਅਭਿਸ਼ੇਕ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਲੁੱਟ-ਖੋਹ ਅਤੇ ਹਮਲਾ ਨਾਲ ਸਬੰਧਤ ਅਪਰਾਧਾਂ ਤਹਿਤ ਕਈ ਮਾਮਲੇ ਦਰਜ ਹਨ। ਇਹ ਗ੍ਰਿਫਤਾਰੀ ਵੀਰਵਾਰ ਨੂੰ ਛੇ ਵਿਅਕਤੀਆਂ - ਗੌਤਮ, ਕਬੀਰ ਉਰਫ਼ ਕਾਕੂ, ਸਮੀਰ ਉਰਫ਼ ਸਭਰਵਾਲ, ਗੁਰਪ੍ਰੀਤ ਉਰਫ਼ ਕੀਦਾ...
ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

breaking news
ਜਲੰਧਰ; 13 ਜੂਨ: ਜਲੰਧਰ ਦੇ ਸਾਈਂ ਦਾਸ ਸਕੂਲ ਦੇ ਮੈਦਾਨ ਵਿੱਚ ਅੱਜ ਸ਼ਾਮ ਭਗਵਾਨ ਪਰਸ਼ੂਰਾਮ ਜੀ ਜੈਅੰਤੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕਰਵਾਏ ਗਏ ਅਧਿਆਤਮਿਕ ਪ੍ਰੋਗਰਾਮ 'ਇੱਕ ਸ਼ਾਮ ਸ਼ਿਵ ਦੇ ਨਾਮ' ਵਿੱਚ ਪਹੁੰਚੇ ਹਜ਼ਾਰਾਂ ਸ਼ਰਧਾਲੂਆਂ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸ਼ਿਰਕਤ ਕੀਤੀ।ਇਸ ਪ੍ਰੋਗਰਾਮ ਵਿੱਚ ਸਮਾਜ ਦੇ ਹਰ ਵਰਗ ਦੇ ਲੋਕਾਂ ਨੇ ਸ਼ਿਰਕਤ ਕੀਤੀ, ਜੋ ਭਗਤੀ ਅਤੇ ਅਧਿਆਤਮਿਕਤਾ ਦੇ ਰੰਗ ਵਿੱਚ ਰੰਗੇ ਨਜ਼ਰ ਆਏ। ਮਸ਼ਹੂਰ ਗਾਇਕ ਹੰਸਰਾਜ ਰਘੂਵੰਸ਼ੀ ਨੇ ਭਗਵਾਨ ਸ਼ਿਵ ਤੇ ਭਗਵਾਨ ਪਰਸ਼ੂਰਾਮ ਜੀ ਨੂੰ ਸਮਰਪਿਤ ਭਜਨ ਗਾ ਕੇ ਸਰੋਤਿਆਂ ਨੂੰ ਮੰਤਰ-ਮੁਗਧ ਕੀਤਾ, ਜਦਕਿ ਕਈ ਪੂਜਨੀਕ ਸੰਤਾਂ ਨੇ ਵੀ ਇਸ ਮੌਕੇ ਆਪਣੀ ਹਾਜ਼ਰੀ ਲਵਾਈ।ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਭਗਵਾਨ ਪਰਸ਼ੂਰਾਮ ਜੀ ਜੈਅੰਤੀ ਦੇ ਇਸ ਰਾਜ ਪੱਧਰੀ ਸਮਾਗਮ ਦੌਰਾਨ ਲੋਕਾਂ ਨਾਲ ਹਾਜ਼ਰੀ ਭਰਨਾ ਮੇਰੇ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਮੈਂ ਧਾਰਮਿਕ ਉਤਸ਼ਾਹ, ਭਗਤੀ ਅਤੇ ਅਧਿਆਤ...