ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ
ਚੰਡੀਗੜ੍ਹ, 18 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿਸ ਤਰ੍ਹਾਂ ਦੀ ਸਫਲਤਾ ਮਿਲ ਰਹੀ ਹੈ, ਉਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਬਹੁਤ ਜਲਦ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣ ਵੱਲ ਵਧ ਰਿਹਾ ਹੈ। ਸਰਕਾਰ ਅਤੇ ਜਨਤਾ ਵਿਚਕਾਰ ਇਸੇ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ।
ਨਸ਼ਿਆਂ ਵਿਰੁੱਧ ਜਾਰੀ ਇਸ ਜੰਗ ਦੇ ਹੁਣ ਤੱਕ ਦੇ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹੁਣ ਤੱਕ ਮੁਸਤੈਦੀ ਦਿਖਾਉਂਦੇ ਹੋਏ ਕੁੱਲ 41,850 ਐਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਕਰੀਬ 60,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਦੇ ਅੰਕੜੇ ਦੱਸਦੇ ਹਨ ਕਿ ਮੁਹਿੰਮ ਕਿੰਨੀ ਡੂੰਘਾਈ ਨਾਲ ਕੰਮ ਕਰ ਰਹੀ ਹੈ। ਹੁਣ ਤੱਕ ਪੁਲਿਸ ...







