Shadow

breaking news

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

breaking news
*ਬਟਾਲਾ, 16 ਅਪ੍ਰੈਲ*   ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ ਚੁੱਕੀਆਂ ਪਿਛਲੀਆਂ ਸਰਕਾਰਾਂ ਨੂੰ ਸਖ਼ਤ ਸਿਆਸੀ ਸੰਦੇਸ਼ ਦਿੱਤਾ ਹੈ। ਇੱਥੋਂ ਦੀ ਨਗਰ ਨਿਗਮ ਵੱਲੋਂ 95.72 ਕਰੋੜ ਰੁਪਏ ਦਾ ਵਿਕਾਸ ਕਾਰਜ ਕੀਤੇ ਜਾਣਗੇ, ਮੰਡੀ ਬੋਰਡ ਵੱਲੋਂ 16.05 ਕਰੋੜ ਰੁਪਏ ਦੇ ਵਿਕਾਸ ਕੰਮ ਕੀਤੇ ਜਾਣਗੇ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਦੇ ਨਿਰਮਾਣ ‘ਤੇ 65.09 ਕਰੋੜ ਰੁਪਏ ਖਰਚੇ ਜਾਣਗੇ। ਇਸ ਤੋਂ ਇਲਾਵਾ ਸੜਕਾਂ ਦੇ ਨਵੀਨੀਕਰਨ ’ਤੇ ਮੰਡੀ ਬੋਰਡ 42.56 ਕਰੋੜ ਰੁਪਏ ਜਦਕਿ ਲੋਕ ਨਿਰਮਾਣ ਵਿਭਾਗ 34.97 ਕਰੋੜ ਰੁਪਏ ਖਰਚੇਗਾ। ਬਟਾਲਾ ਹਲਕੇ ਵਿੱਚ ਚਾਰ ਨਵੇਂ ਪੁਲ ਬਣਨਗੇ ਅਤੇ ਨਵੀਂ ਪੁਲਿਸ ਲਾਈਨ ਲਈ 14.81 ਕਰੋੜ ਜਾਰੀ ਕੀਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿ...
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋਸ਼ੀ ਦੇ ਕਬਜ਼ੇ ਵਿੱਚੋਂ ਚਾਰ ਪੀ-86 ਹੈਂਡ ਗ੍ਰਨੇਡ ਅਤੇ ਗੋਲੀ ਸਿੱਕੇ ਸਮੇਤ ਦੋ ਵਿਦੇਸ਼ੀ ਪਿਸਤੌਲ ਬਰਾਮਦ ਹੋਏ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸਾਗਰ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਗੱਲੂਵਾਲ ਦਾ ਰਹਿਣ ਵਾਲਾ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਐਸਐਸਓਸੀ ਮੋਹਾਲੀ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਉਕਤ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਅਤੇ ਚੰ...
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 16 ਅਪ੍ਰੈਲ- ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮ ਯੂਨੀਅਨ ਨੁਮਾਇੰਦਿਆਂ ਨਾਲ ਉੱਚ-ਪੱਧਰੀ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੰਬਿਤ ਪਈਆਂ ਮੰਗਾਂ ਦੇ ਸਮਾਂ-ਬੱਧ ਹੱਲ ਵੱਲ ਵਧ ਰਹੀ ਹੈ, ਅਤੇ ਨਾਲ ਹੀ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੁਲਾਜ਼ਮਾਂ ਦੇ ਬਣਦੇ ਹੱਕ ਦਿੰਦਿਆ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਭਵਿੱਖ ਵਿੱਚ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਭਵਨ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ, ਜਿਸ ਵਿੱਚ ਵਿੱਤ, ਪ੍ਰਸੋਨਲ (ਅਮਲਾ) ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ, ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ  ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਜਾਇਜ਼ ਮਸਲੇ ਜਲਦੀ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ, "ਸਰਕਾਰ ਇੱਕ ਅਜ...
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

breaking news, hot news
*ਚੰਡੀਗੜ੍ਹ, 15 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐਮਬੀ) ਵਿੱਚ ਹਾਲ ਹੀ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਅਤੇ ਆਪਣੇ ਸਾਧਨਾਂ 'ਤੇ ਰਾਜ ਦੇ ਜਾਇਜ਼ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਇੱਕ ਵੱਡੀ ਕੋਸ਼ਿਸ਼ ਨੂੰ ਦਰਸਾਉਂਦਾ ਹੈ।   ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਦਾ ਬੇਇਨਸਾਫ਼ੀ ਦਾ ਸਾਹਮਣਾ ਕਰਨ ਦਾ ਇੱਕ ਲੰਮਾ ਇਤਿਹਾਸ ਰਿਹਾ ਹੈ, ਪਰ ਸੂਬੇ ਨੇ ਹਮੇਸ਼ਾ ਦ੍ਰਿੜਤਾ ਨਾਲ ਜਵਾਬ ਦਿੱਤਾ ਹੈ, ਭਾਵੇਂ ਕਿ ਪਿਛਲੇ ਸਮੇਂ ਵਿੱਚ ਰਾਜ ਦੇ ਅੰਦਰਲੇ ਕੁਝ ਆਗੂਆਂ ਨੇ ਹੀ ਇਸਦੀ ਸਥਿਤੀ ਨੂੰ ਕਮਜ਼ੋਰ ਕੀਤਾ ਸੀ। ਉਨ੍ਹਾਂ ਕਿਹਾ ਕਿ।ਪੰਜਾਬ ਨਾਲ ਹੋਈਆਂ ਬੇਇਨਸਾਫ਼ੀਆਂ ਦੀ ਕਹਾਣੀ ਲੰਬੀ ਹੈ, ਪਰ ਰਾਜ ਦੇ ਲੋਕਾਂ ਨੇ ਹਮੇਸ਼ਾ ਦੁੱਗਣੀ ਤਾਕਤ ਨਾਲ ਲੜਾਈ ਲੜੀ ਹੈ। ਬਦਕਿਸਮਤੀ ਨਾ...
70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

breaking news
ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ:-  ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਾਂਡਾ ਉੜਮੁੜ ਵਿੱਚ 150 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਲਗਭਗ 70 ਸਾਲਾਂ ਤੋਂ ਸਹੂਲਤਾਂ ਪੱਖੋਂ ਵਾਂਝੇ ਪਿੰਡਾਂ ਲਈ ਆਧੁਨਿਕ ਸੜਕੀ ਬੁਨਿਆਦੀ ਢਾਂਚਾ, ਉੱਚ ਪੱਧਰੀ ਪੁਲ ਅਤੇ ਅਤਿ-ਆਧੁਨਿਕ ਸਿਹਤ ਸਹੂਲਤਾਂ ਦੇ ਵਿਆਪਕ ਨੈੱਟਵਰਕ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਪਿਛਲੀਆਂ ਸਰਕਾਰਾਂ ਦੇ ਸਿਆਸੀ ਵਿਤਕਰੇ ਨੂੰ ਦੂਰ ਕਰਕੇ ਫੈਸਲਾਕੁੰਨ ਬਦਲਾਅ ਲਿਆਏਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਲੰਬੇ ਸਮੇਂ ਤੋਂ ਅਣਗੌਲਿਆਂ ਕੀਤੇ ਇਸ ਖੇਤਰ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਮਾਣ-ਸਨਮਾਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਅਕਾਲੀ ਦਲ ਨੂੰ ਜਨਤਾ ਦੇ ਭਰੋਸੇ ਨੂੰ ਤੋੜਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਲਈ ਵੀ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਅੱਜ ਦੀ ਇਸ ਪਹਿਲਕਦਮੀ ਨੂੰ ਵਿਕਾਸ ਵਿੱਚ ਵਾਧੇ ਅਤੇ ਸੂਬੇ ਦੀ ਸਿਆਸਤ ਲਈ ਨੈਤਿਕ ਮੁਲਾਂਕਣ ਵਜੋਂ ਦਰਸਾਇਆ।...
ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

breaking news
ਚੰਡੀਗੜ੍ਹ/ਪਠਾਨਕੋਟ, 15 ਅਪ੍ਰੈਲ : ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਵਿਕਾਸ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ, ਰਾਜ ਰਿਸ਼ੀ ਮਹਿਰਾ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਨਿਤਿਨ ਠਾਕੁਰ ਮੈਂਬਰ ਜਿਲ੍ਹਾ ਪਰਿਸ਼ਦ, ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਕਣਕ ਦੀ ਖਰੀਦ ਦਾ ਸਿਲਸਿਲਾ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸ ਅਧੀਨ ਮੰਡੀਆਂ ਵਿੱਚ ਆ ਰਹੀਆਂ ਲੋੜਾਂ ਨੂੰ ਧਿਆਨ ਵਿੱਚ ਰੱ...
ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

breaking news
ਚੰਡੀਗੜ੍ਹ, 15 ਅਪ੍ਰੈਲ: ਸੂਬੇ ਦੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 ਡੇਅਰੀ ਵਿਕਾਸ ਇੰਸਪੈਕਟਰਾਂ (ਗ੍ਰੇਡ 2) ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ ਕੁੱਲ 1257 ਭਰਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ 'ਤੇ 619 ਵੈਟਰਨਰੀ ਅਫਸਰਾਂ ਅਤੇ 579 ਵੈਟਰਨਰੀ ਇੰਸਪੈਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 16 ਕਲਰਕ (ਸਦਰ ਦਫ਼ਤਰ), 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ ਆਪਰੇਟਰ/ਗਣਨਾਕਾਰ/ਪੰਚਰਸ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਦੀ ਵੀ ਭਰਤੀ ਕੀਤੀ ਗਈ ਹੈ। ਪਸ਼ੂ ਪਾਲਣ ਮੰਤਰੀ...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

breaking news
*ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:* ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ ਕਰਵਾਈਆਂ ਗਈਆਂ। ਇਸ ਕਮਿਊਨਿਟੀ ਹੈਲਥ ਸੈਂਟਰ, ਜੋ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਮੁਕੰਮਲ ਕਾਇਆ-ਕਲਪ ਕੀਤੀ ਗਈ ਹੈ। ਇਸ ਨਾਲ ਲਹਿਰਾਗਾਗਾ ਸਮੇਤ ਇਸ ਦੇ 50 ਕਿਲੋਮੀਟਰ ਘੇਰੇ ਵਿਚਲੇ ਪਿੰਡਾਂ ਅਤੇ ਕਸਬਿਆਂ ਨੂੰ ਲਾਭ ਹੋਵੇਗਾ। ਸੀ.ਐਚ.ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

breaking news, hot news
ਸ਼੍ਰੀ ਮੁਕਤਸਰ ਸਾਹਿਬ, 14 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦਾ ਜ਼ੋਰਦਾਰ ਸਮਰਥਨ ਕੀਤਾ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਬੇਅਦਬੀ ਦੀ ਕੋਸ਼ਿਸ਼ ਲਈ ਉਮਰ ਕੈਦ ਅਤੇ 25 ਲੱਖ ਤੱਕ ਦੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ। ਸ. ਖੁੱਡੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਿਆਨ ਦੀ ਸਦੀਵੀਂ ਜੋਤ ਦੱਸਦਿਆਂ ਉਨ੍ਹਾਂ ਪ੍ਰਤੀ ਸਿੱਖ ਭਾਈਚਾਰੇ ਦੇ ਡੂੰਘੇ ਸਤਿਕਾਰ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਮਰਿਆਦਾ ਅਤੇ ਸਤਿਕਾਰ ਦੇ ਬਾਵਜੂਦ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ 'ਤੇ ਦੁੱਖ ਪ੍ਰਗਟ ਕੀਤਾ। ਬੇਅਦਬੀ ਦੇ ਅਣਸੁਲਝੇ ਮਾਮਲਿਆਂ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ 1986 ਵੇਲੇ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਚੇਤੇ ਕੀਤਾ, ਜਦੋਂ ਅਖੌਤੀ ਪੰਥਕ ਸਰਕਾਰ ਸੱਤਾ ਵਿੱਚ ਸੀ। ਉਨ੍ਹਾਂ ਨੇ ਇਸ ਗੱਲ ‘ਤੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਕਿ ਇਸ ਸ...
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ

breaking news
ਰੂਪਨਗਰ, 14 ਅਪ੍ਰੈਲ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੇ ਪੱਧਰ ਉੱਤੇ ਵਿੱਤੀ ਰਾਹਤ ਮਿਲ ਰਹੀ ਹੈ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ, ਐੱਸ.ਐੱਸ.ਪੀ. ਸ. ਮਨਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਸਿਹਤ ਯੋਜਨਾ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ ਤਾਂ ਜੋ ਆਰਥਿਕ ਪੱਖੋਂ ਲੋੜਵੰਦ ਪਰਿਵਾਰ ਵੀ ਮੈਡੀਕਲ ਐਂਮਰਜੈਂਸੀ ਹਾਲਾਤਾਂ ਵਿੱਚ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਦਾ ਇਲਾਜ ਕਰਵਾਉਣ ਲਈ ਸਮਰੱਥ ਬਣ ਸਕਣ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ...