ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਏਕੇ-47 ਰਾਈਫਲ ਸਮੇਤ ਤਿੰਨ ਆਧੁਨਿਕ ਰਾਈਫਲਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਬੀਰ ਸਿੰਘ ਉਰਫ਼ ਕਾਸ਼ੀ ਵਾਸੀ ਭੈਣੀ ਰਾਜਪੂਤਾਂ, ਅੰਮ੍ਰਿਤਸਰ, ਜੋਬਨ ਸਿੰਘ ਵਾਸੀ ਬਲੱਗਣ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਏਕੇ-47 ਰਾਈਫਲ, ਇੱਕ ਮੋਡੀਫਾਈ ਐਮ4-ਟਾਈਪ .30-ਬੋਰ ਆਟੋਮੈਟਿਕ ਹਥਿਆਰ ਅਤੇ ਇੱਕ ਵਿਸ਼ੇਸ਼ ਤੌਰ 'ਤੇ ਮੋਡੀਫਾਈ .30-ਬੋਰ ਸੈਮੀ-ਆਟ...







