ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਆਦਮਪੁਰ (ਜਲੰਧਰ), 14 ਅਪ੍ਰੈਲ:- ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ ਗਰੀਬਾਂ ਨੂੰ ਸਿੱਖਿਆ ਤੋਂ ਲਾਂਭੇ ਕਰਨ ਦਰਮਿਆਨ ਸਬੰਧਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਪਛੜੇ ਵਰਗਾਂ ਨੂੰ ਅਨਪੜ੍ਹ ਰੱਖਣਾ ਇਕ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ, ਜਿਸ ਨੇ ਦਲਿਤ ਨੌਜਵਾਨਾਂ ਦੀਆਂ ਪੀੜ੍ਹੀਆਂ ਨੂੰ ਕੁਚਲ ਦਿੱਤਾ ਅਤੇ ਉਨ੍ਹਾਂ ਦੇ ਵਿਕਾਸ ਲਈ ਦਿੱਤੇ ਗਏ ਸਕਾਲਰਸ਼ਿਪ ਫੰਡਾਂ ਨੂੰ ਹੜੱਪ ਲਿਆ। ਪਿਛਲੀਆਂ ਸਰਕਾਰਾਂ ਤੋਂ ਬਿਲਕੁੱਲ ਵੱਖਰੀ ਆਪਣੀ ਸਰਕਾਰ ਦੀ ਪਹੁੰਚ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਬਾਬਾ ਸਾਹਿਬ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਸਿੱਖਿਆ ਅਤੇ ਔਰਤਾਂ ਦੇ ਵਿੱਤੀ ਸ਼ਕਤੀਕਰਨ ਨੂੰ ਤਰਜੀਹ ਦੇ ਕੇ ਪਛੜੇ ਵਰਗਾਂ ਨੂੰ ਅਣਗੌਲਿਆਂ ਕਰਨ ਦੀ ਇਸ ਸੋਚ ਨੂੰ ਬਦਲ ਰਹੀ ਹੈ।
ਆਦਮਪੁਰ ਵਿੱਚ ਭਾਰਤ ਰਤਨ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਕਰਵਾਏ ਸੂਬੇ ਪੱਧਰੀ ਸਮ...








