Shadow

breaking news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

breaking news
ਬਠਿੰਡਾ, 4 ਅਪ੍ਰੈਲ: ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਤਬਦੀਲੀ ਲਈ ਸਪੱਸ਼ਟ ਦਿਸ਼ਾ ਨਿਰਧਾਰਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ ਦੀ ਭਰਤੀ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ। ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ...
“ਖੇਤਾਂ ਤੋਂ ਪਲੇਟ ਤੱਕ” – ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

“ਖੇਤਾਂ ਤੋਂ ਪਲੇਟ ਤੱਕ” – ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

breaking news
ਚੰਡੀਗੜ੍ਹ, ਅਪ੍ਰੈਲ 4: ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ” ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ ਅਤੇ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮਿੱਟੀ ਦੀ ਘੱਟਦੀ ਉਪਜਾਊ ਸ਼ਕਤੀ, ਭੂਮੀਗਤ ਪਾਣੀ ਦੀ ਕਮੀ ਅਤੇ ਵਾਤਾਵਰਣੀ ਚੁਣੌਤੀਆਂ ਨਾਲ ਨਜਿੱਠਣ ਲਈ ਸਾਂਝੀ ਪਹੁੰਚ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੈਮੀਨਾਰ ਦਾ ਅਰੰਭ ਕਰਦਿਆਂ  ਮਿਸ  ਸੁਮਿਤ ਸੰਧੂ (ਦਿੱਲੀ), ਸੰਸਥਾਪਕ ਸਟੀਵਰਡ, ਆਰ ਈ: ਜੈਨਰੇਟਿੰਗ ਪੰਜਾਬ ਨੂੰ ਏਜੰਡਾ ਪੇਸ਼ ਕਰਨ ਲਈ ਸੱਦਾ ਦਿੱਤਾ। ਸੈਮੀਨਾਰ ਵਿੱਚ ਪੰਜਾਬ, ਯੂਐਸਏ ਅਤੇ ਯੂਕੇ ਤੋਂ ਆਏ ਲਗਭਗ ਡੇਢ ਦਰਜਨ ਮਾਹਿਰਾਂ ਅਤੇ ਚੁਣਵੇਂ ਕਿਸਾਨਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਚਰਚਾ ਦੌਰਾਨ ਔਰਗੈਨਿਕ ਖੇਤੀ, ਬਦਲਵਾਂ ਫਸਲੀ ਚੱਕਰ, ਗੰਡੋਇਆ ਅਧਾਰਿਤ ਖਾਦ, ਮਿੱਟੀ ਵਿੱਚ ਜੈਵਿਕ ਕਾਰਬਨ, ਪਾਣੀ ਦੀ ਸ...
ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

breaking news
ਚੰਡੀਗੜ੍ਹ/ਹੁਸ਼ਿਆਰਪੁਰ, 04 ਅਪ੍ਰੈਲ: ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ ਸਿੰਘ ਮਾਨ, ਆਈਪੀਐਸ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਅਤੇ ਸ਼੍ਰੀ ਮਨਮੋਹਨ ਕੁਮਾਰ, ਡੀਆਈਜੀ ਹੈੱਡਕੁਆਰਟਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ। ਇਹ ਮੀਟਿੰਗ ਜੇਲ੍ਹ ਅਧਿਕਾਰੀਆਂ ਨਾਲ ਸ਼ੁਰੂਆਤੀ ਜਾਣ-ਪਹਿਚਾਣ ਸਬੰਧੀ ਸੀ, ਜਿਸ ਦੌਰਾਨ ਜੇਲ੍ਹ ਮੰਤਰੀ ਨੂੰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਹਿਮ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ, ਜਿਨ੍ਹਾਂ ਵਿੱਚ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ਦਾ ਹੱਲ ਕਰਨਾ ਸ਼ਾਮਲ ਹੈ। ਜੇਲ੍ਹ ਮੰਤਰੀ ਨੂ...
ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

breaking news
ਨਵੀਂ ਦਿੱਲੀ, 03 ਅਪ੍ਰੈਲ 2026 ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪ-ਨੇਤਾ ਦੇ ਅਹੁਦੇ ਤੋਂ ਹਟਾਉਣ ਨੂੰ ਇੱਕ ਆਮ ਕਾਰਵਾਈ ਦੱਸਦਿਆਂ ਉਨ੍ਹਾਂ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ। ਪਾਰਟੀ ਨੇ ਰਾਘਵ ਚੱਢਾ ਨੂੰ ਪੁੱਛਿਆ ਹੈ ਕਿ ਉਹ ਦੇਸ਼ ਅਤੇ ਪਾਰਟੀ ਨਾਲ ਜੁੜੇ ਮੁੱਦਿਆਂ 'ਤੇ ਭਾਜਪਾ ਜਾਂ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? ਉਹ ਲਗਾਤਾਰ ਪਾਰਟੀ ਲਾਈਨ ਦੇ ਖਿਲਾਫ ਕੰਮ ਕਰ ਰਹੇ ਸਨ। ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਂਦੋਸ਼ ਦੇ ਪ੍ਰਸਤਾਵ 'ਤੇ ਹਸਤਾਖਰ ਕਰਨ ਤੋਂ ਇਨਕਾਰ ਕਰਨ ਅਤੇ ਐਲਪੀਜੀ ਸੰਕਟ 'ਤੇ ਸਦਨ ਵਿੱਚ ਬੋਲਣ ਤੋਂ ਇਨਕਾਰ ਕਰਨ ਸਮੇਤ ਕਈ ਵਾਰ ਰਾਘਵ ਚੱਢਾ ਨੇ ਪਾਰਟੀ ਵਿ੍ਪ ਦੀ ਉਲੰਘਣਾ ਕੀਤੀ। ਲੰਬੇ ਸਮੇਂ ਤੋਂ ਰਾਘਵ ਚੱਢਾ ਨੇ ਸੰਸਦ ਵਿੱਚ ਅਜਿਹਾ ਕੋਈ ਮੁੱਦਾ ਨਹੀਂ ਉਠਾਇਆ ਜਿਸ ਵਿੱਚ ਉਨ੍ਹਾਂ ਨੇ ਮੋਦੀ ਸਰਕਾਰ ਤੋਂ ਸਵਾਲ ਪੁੱਛੇ ਹੋਣ। ਪਾਰਟੀ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ ਸਭ ਨੂੰ ਨਿਡਰਤਾ ਅਤੇ ਹਿੰਮਤ ਨਾਲ ਲੜਨਾ ਸਿਖਾਇਆ ਹੈ, ਪਰ ਰਾਘਵ ਚੱਢਾ ਭਾਜਪਾ ਅਤੇ ਮੋਦੀ ਸਰਕਾਰ ਤੋਂ ਸਵਾਲ ਕਰਨ ਤੋਂ ਡਰ ਰਹੇ ਹਨ। ਅਜਿਹੀ ਡਰ ਦੀ ਰਾਜਨੀਤੀ ਕਿਵੇਂ ਚੱ...
ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

breaking news
ਚੰਡੀਗੜ੍ਹ, 3 ਅਪ੍ਰੈਲ 2026: ਆਮ ਆਦਮੀ ਪਾਰਟੀ (ਆਪ) ਸਰਕਾਰ ਦੀ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਇੱਕ ਨਿਰਣਾਇਕ ਤਬਦੀਲੀ ਵਜੋਂ ਦਰਸਾਇਆ। ਸਰਕਾਰੀ ਖੇਤਰ ‘ਚ ਰੋਜ਼ਗਾਰ ਅਤੇ ਸ਼ਾਸਨ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਭਰਪਾਈ ਕਰਦਿਆਂ ਨੌਜਵਾਨਾਂ ਨੂੰ ਉਮਰ ਹੱਦ ਵਿੱਚ 5 ਸਾਲ ਦੀ ਛੋਟ ਦਿੰਦਿਆਂ ਸਿਰਫ਼ ਚਾਰ ਸਾਲਾਂ ਵਿੱਚ ਰਿਕਾਰਡ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਦਿੱਤੀਆਂ ਗਈਆਂ ਹੁਣ ਤੱਕ ਦੀਆਂ ਸਭ ਤੋਂ ਵੱਧ ਨੌਕਰੀਆਂ ਹਨ। ਸਿੱਖਿਆ, ਪੁਲਿਸ, ਬਿਜਲੀ, ਸਿਹਤ ਅਤੇ ਸਥਾਨਕ ਸੰਸਥਾਵਾਂ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਪਾਰਦਰਸ਼ੀ ਭਰਤੀ ਦੇ ਨਾਲ ਭਗਵੰਤ ਮਾਨ ਸਰਕਾਰ ਨੇ ਖੁਦ ਨੂੰ ਪੱਖਪਾਤ ਦੀਆਂ ਪੁਰਾਣੀਆਂ ਪ੍ਰਥਾਵਾਂ ਤੋ...
ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 3 ਅਪ੍ਰੈਲ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਪੱਛੜੇ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਣ ਲਈ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਦੌਰਾਨ 2694 ਲਾਭਪਾਤਰੀਆਂ ਨੂੰ 13.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਧੀਆਂ ਦੇ ਵਿਆਹ ਸਮੇਂ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅ...
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

breaking news
ਚੰਡੀਗੜ੍ਹ, 3 ਅਪ੍ਰੈਲ 2026: ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਨਿਪਟਾਰਾ (ਓਟੀਐਸ) ਯੋਜਨਾ 30 ਅਪ੍ਰੈਲ, 2026 ਤੱਕ ਮੁੜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਾਨ-ਕੰਸਟ੍ਰੱਕਸ਼ਨ ਫੀਸ (ਐਨਸੀਐਫ) 'ਤੇ ਲਗਭਗ 50 ਫੀਸਦ ਦੀ ਛੋਟ ਦਿੱਤੀ ਜਾ ਰਹੀ ਹੈ ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ। ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਵਿੱਤੀ ਸਾਲ 2025-26 ਲਈ ਹਾਊਸ ਟੈਕਸ ਦੀ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਜੋ ਕਿ ਵਿੱਤੀ ਸਾਲ 2024-25 ਵਿੱਚ 500 ਕਰੋੜ ਰੁਪਏ ਸੀ। ਇਹ ਵਾਧਾ ਸ਼ਹਿਰੀ ਸਥਾਨਕ ਇਕਾਈਆਂ ਦੀ ਬਿਹਤਰ ਕੁਸ਼ਲਤਾ, ਪਾਰਦਰਸ਼ਤਾ ਅਤੇ ਪਾਲਣਾ ਨੂੰ ਦਰਸਾਉਂਦਾ ...
ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

breaking news
ਚੰਡੀਗੜ੍ਹ, 3 ਅਪ੍ਰੈਲ: ਆਗਾਮੀ ਹਾਈ-ਟਰਾਂਸਮਿਸ਼ਨ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੇ ਤੌਰ ’ਤੇ  ਉੱਚ-ਪੱਧਰੀ ਸਟੇਟ ਟਾਸਕ ਫੋਰਸ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਸੂਬੇ ਭਰ ਵਿੱਚ ਵੈਕਟਰ- ਬੋਰਨ , ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਜ਼ੂਨੋਟਿਕ ਬਿਮਾਰੀਆਂ ਦੇ ਵਿਰੁੱਧ ਏਕੀਕ੍ਰਿਤ ਪ੍ਰਤੀਕਿਰਿਆ ਤਿਆਰ ਕੀਤੀ ਜਾ ਸਕੇ। ਸਬੰਧਤ ਵਿਭਾਗਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ  ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਂਗੂ, ਮਲੇਰੀਆ, ਚਿਕਨਗੁਨੀਆ, ਰੇਬੀਜ਼ ਅਤੇ ਲੈਪਟੋਸਪਾਇਰੋਸਿਸ ਵਰਗੀਆਂ ਬਿਮਾਰੀਆਂ  ਨਾਲ ਨਜਿੱਠਣ ਲਈ  ਮਨੁੱਖਾਂ, ਜਾਨਵਰਾਂ ਅਤੇ ਵਾਤਾਵਰਣ ਸਿਹਤ ਰਣਨੀਤੀਆਂ ਨੂੰ ਏਕੀਕ੍ਰਿਤ ਕਰਨ ਵਾਲੀ ‘ਵਨ ਹੈਲਥ ’ ਪਹੁੰਚ ਦੀ ਬਹੁਤ ਲੋੜ ਹੈ।  ਉਨਾਂ ਦੱਸਿਆ ਕਿ ਪੰਜਾਬ ਨੇ ਆਪਣੇ ਡਾਇਗਨੌਸਟਿਕ ਬੁਨਿਆਦੀ ਢਾਂਚੇ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ, ਜਿਸਦੇ ਸਿੱਟੇ ਵਜੋਂ ਹੁਣ 47 ਸੈਂਟੀਨੇਲ ਨਿਗਰਾਨੀ ਹਸਪਤਾਲਾਂ ਵਿੱਚ ਡੇਂਗੂ ਅਤੇ ਚਿ...