Tuesday, October 20
Shadow

breaking news

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

breaking news
*ਸਮਾਣਾ/ਚੰੜ੍ਹੀਗੜ੍ਹ, 16 ਮਈ , 2026*   ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਇੱਕ ਜਨਸਭਾ ਦੌਰਾਨ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਜੀ ਆਇਆਂ ਨੂੰ ਕਹਿ ਕੇ ਸਵਾਗਤ ਕੀਤਾ। ਰੱਖੜਾ ਦੇ ਪਰਿਵਾਰਕ ਮੈਂਬਰ ਅਤੇ ਕਈ ਸਮਰਥਕ ਵੀ ਉਨ੍ਹਾਂ ਦੇ ਨਾਲ 'ਆਪ' ਵਿੱਚ ਸ਼ਾਮਲ ਹੋਏ।   ਰੱਖੜਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਮਈ ਦਾ ਦਿਨ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਇੱਕ ਅਹਿਮ ਦਿਨ ਵਜੋਂ ਯਾਦ ਰੱਖਿਆ ਜਾਵੇਗਾ, ਕਿਉਂਕਿ ਲੋਕ ਸੇਵਾ ਨੂੰ ਸਮਰਪਿਤ ਇੱਕ ਸਾਫ਼-ਸੁਥਰੇ ਅਤੇ ਸਤਿਕਾਰਤ ਅਕਸ ਵਾਲੀ ਸ਼ਖ਼ਸੀਅਤ 'ਆਪ' ਪਰਿਵਾਰ ਵਿੱਚ ਸ਼ਾਮਲ ਹੋਈ ਹੈ। ਮਾਨ ਨੇ ਕਿਹਾ ਕਿ ਰੱਖੜਾ ਕੋਲ ਆਪਣੇ ਕਾਰੋਬਾਰ ਅਤੇ ਨਿੱਜੀ ਹਿੱਤਾਂ ਨੂੰ ਵਧਾਉਣ ਦੇ ਕਈ ਮੌਕੇ ਸਨ, ਪਰ ਉਨ੍ਹਾਂ ਨੇ ਆਮ ਲੋਕਾਂ ਦੀ ਸੇਵਾ ਦਾ ਰਾਹ ਚੁਣਿਆ।   ਮੁੱਖ ਮੰਤਰੀ ਨੇ ਸਮੁੱਚੇ...
‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਚੰਡੀਗੜ੍ਹ; 16 ਮਈ , 2026*- ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਤਹਿਤ ਪੰਜਾਬ ਵਿੱਚ ਕਿਸੇ ਵੀ ਯੋਗ ਵੋਟਰ ਦੀ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ। ਕਿਸੇ ਖਾਸ ਰਾਜਨੀਤਿਕ ਪਾਰਟੀ ਲਈ "ਜਾਅਲੀ ਵੋਟਾਂ" ਬਣਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਆਗੂ ਅਤੇ ਵਰਕਰ ਸੂਬੇ ਭਰ ਦੇ ਹਰੇਕ ਪੋਲਿੰਗ ਬੂਥ 'ਤੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼.) ਦੇ ਨਾਲ ਤਾਇਨਾਤ ਰਹਿਣਗੇ ਤਾਂ ਜੋ ਇਸ ਪ੍ਰਕਿਰਿਆ ਦੀ ਸਖ਼ਤ ਨਿਗਰਾਨੀ ਕੀਤੀ ਜਾ ਸਕੇ ਅਤੇ ਬੇਨਿਯਮੀਆਂ ਨੂੰ ਰੋਕਿਆ ਜਾ ਸਕੇ। ਹੋਰ ਸੂਬਿਆਂ ਤੋਂ ਲੱਖਾਂ ਯੋਗ ਵੋਟਾਂ ਨੂੰ ਹਟਾਉਣ ਅਤੇ ਤਸਦੀਕ ਪ੍ਰਕਿਰਿਆ ਵਿੱਚ ਬੇਨਿਯਮੀਆਂ ਸਬੰਧੀ ਆਈਆਂ ਸ਼ਿਕਾਇਤਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਅਜਿਹੀਆਂ ਬੇਨਿਯਮੀਆਂ ਦੀ ਇਜਾਜ਼ਤ ਨਹੀਂ ਦੇਣਗੇ। ਉਨ੍ਹਾਂ...
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

breaking news
ਸਮਾਣਾ/ਚੰਡੀਗੜ੍ਹ, 16 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਵੇਂ ਬਣੇ ਬੇਅਦਬੀ ਵਿਰੋਧੀ ਕਾਨੂੰਨ, ਪੰਜਾਬ ਦੇ ਵਿਕਾਸ ਕਾਰਜਾਂ, ਬਿਜਲੀ ਸੁਧਾਰਾਂ, ਸਿੰਚਾਈ ਪ੍ਰੋਜੈਕਟਾਂ, ਰੁਜ਼ਗਾਰ ਦੇ ਮੌਕਿਆਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਵਿਸਥਾਰਪੂਰਵਕ ਗੱਲ ਕੀਤੀ। ਬੇਅਦਬੀ ਦੇ ਮੁੱਦੇ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀਆਂ ਲਗਾਤਾਰ ਘਟਨਾਵਾਂ ਕਾਰਨ ਕਈ ਸਾਲਾਂ ਤੋਂ ਲੋਕਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਕਮਜ਼ੋਰ ਕਾਨੂੰਨੀ ਪ੍ਰਬੰਧਾਂ ਕਾਰਨ ਦੋਸ਼ੀ ਲੋਕ ਮਾਨਸਿਕ ਬੀਮਾਰੀ ਜਾਂ ਕਾਨੂੰਨੀ ਖਾਮੀਆਂ ਦਾ ਹਵਾਲਾ ਦੇ ਕੇ ਸਜ਼ਾ ਤੋਂ ਬਚ ਨਿਕਲਦੇ ਸਨ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਨਵਾਂ ਕਾਨੂੰਨ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਂਦਾ ਹੈ ਅਤੇ ਪੁਰਾਣੀਆਂ ਖਾਮੀਆਂ ਨੂੰ ਖ਼ਤਮ ਕਰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਬੇਅਦਬੀ ਦੇ ਮਾਮਲਿਆਂ ਵਿੱਚ ਮਾਨਸਿਕ ਤ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

breaking news
ਚੰਡੀਗੜ੍ਹ, 16 ਮਈ* ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਜਾ ਰਹੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਸਭ ਤੋਂ ਵੱਡੇ ਬੈਚ ਨੂੰ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਿਖਲਾਈ ਦੇਣ, ਆਧੁਨਿਕ ਕਲਾਸ ਰੂਮ ਅਤੇ ਵਿਦਿਅਕ ਸੁਧਾਰਾਂ ਨਾਲ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵੱਡਾ ਬਦਲਾਅ ਆਇਆ ਹੈ ਜਿਸ ਨਾਲ ਦੇਸ਼ ਭਰ ਵਿੱਚੋਂ ਸੂਬਾ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸੰਸਥਾਵਾਂ ਵਿੱਚ ਸਿੱਖਿਆ ਨੂੰ ਦਹਾਕਿਆਂ ਤੱਕ ਨਕਾਰਿਆ ਜਦਕਿ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਦਿੱਤਾ ਹੈ। ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਅਧਿਆਪਕ-ਮਾਪੇ ਮਿਲਣੀ ਵਿੱਚ ਲੱਖਾਂ ਮਾਪਿਆਂ ਨੇ ਖੁਦ ਵਧ-ਚੜ੍ਹ ਕੇ ਸ਼ਿਰਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀਆਂ ਕਲਾਸਰੂਮਾਂ ਦੇ ਅੰਦਰ ਇਨਕਲਾ...
ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ

ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ

breaking news
*ਚੰਡੀਗੜ੍ਹ, 15 ਮਈ , 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਧਾਲੀਵਾਲ ਨੇ ਇਸ ਨੂੰ ਦੇਸ਼-ਵਿਰੋਧੀ, ਪੰਜਾਬ-ਵਿਰੋਧੀ ਅਤੇ ਪੂਰੀ ਤਰ੍ਹਾਂ ਕਿਸਾਨ-ਵਿਰੋਧੀ ਕਦਮ ਦੱਸਦਿਆਂ ਕਹਿ ਕਿ ਜਦੋਂ ਦੇਸ਼ ਦੇ ਲੋਕ ਸਵੇਰੇ ਸੋ ਕੇ ਉੱਠੇ, ਤਾਂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਮਹਿੰਗਾਈ ਦਾ ਇੱਕ ਬਹੁਤ ਵੱਡਾ ਝਟਕਾ ਦਿੱਤਾ। ਇਸ ਫੈਸਲੇ ਨੇ ਸਾਫ਼ ਕਰ ਦਿੱਤਾ ਹੈ ਕਿ ਭਾਜਪਾ ਆਮ ਜਨਤਾ ਅਤੇ ਦੇਸ਼ ਦੇ ਅੰਨਦਾਤਾ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਸ਼ੁੱਕਰਵਾਰ ਨੂੰ 'ਆਪ' ਆਗੂ ਪ੍ਰਭਵੀਰ ਬਰਾੜ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਪੰਜਾਬ ਦੇ ਮੌਜੂਦਾ ਖੇਤੀ ਸੰਕਟ ਅਤੇ ਝੋਨੇ ਦੇ ਸੀਜ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਅਤੇ ਵਿਸ਼ੇਸ਼ ਤੌਰ 'ਤੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਮੁੱਖ ਮੰ...
ਭਾਜਪਾ ਨੇ ਪੱਛਮੀ ਬੰਗਾਲ ਵਿੱਚ ਵੋਟਾਂ ਲੁੱਟੀਆਂ, ਹੁਣ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟ ਰਹੀ ਹੈ: ਅਮਨ ਅਰੋੜਾ

ਭਾਜਪਾ ਨੇ ਪੱਛਮੀ ਬੰਗਾਲ ਵਿੱਚ ਵੋਟਾਂ ਲੁੱਟੀਆਂ, ਹੁਣ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟ ਰਹੀ ਹੈ: ਅਮਨ ਅਰੋੜਾ

breaking news
  *ਚੰਡੀਗੜ੍ਹ 15 ਮਈ , 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਮਹਿੰਗਾਈ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਂਦੇ ਹੋਏ ਆਮ ਲੋਕਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਆਰਥਿਕ ਤੰਗੀ ਵਿੱਚ ਧੱਕ ਦਿੱਤਾ ਹੈ। ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ 12 ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਅੱਜ ਪੂਰਾ ਦੇਸ਼ ਵਧਦੀ ਮਹਿੰਗਾਈ ਕਾਰਨ ਪੈਦਾ ਹੋਈਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਰਕਾਰ ਨੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਨਾਲ ਆਮ ਲੋਕਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ 'ਤੇ ਇੱਕ ਵਾਰ ਫਿਰ ਬੋਝ ਪਾ ਦਿੱਤਾ ਹੈ। ਪੂਰਾ ਦੇਸ਼ ਦੇਖ ਰਿਹਾ ਹੈ ਕਿ ...
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

breaking news
ਚੰਡੀਗੜ੍ਹ, 15 ਮਈ: ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਸਬੰਧੀ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਕਰ ਦੇਣ ਤਾਂ ਜੋ ਇਹਨਾਂ ਬੀ.ਐਲ.ਏਜ਼ ਨੂੰ ਬੀ.ਐਲ.ਓਜ਼ ਦੇ ਨਾਲ ਹੀ ਸਮਾਂ ਰਹਿੰਦਿਆਂ ਟ੍ਰੇਨਿੰਗ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੀ.ਐਲ.ਏਜ਼ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਐਸ.ਆਈ.ਆਰ. ਦੇ ਹਰੇਕ ਪੜਾਅ ਉੱਤੇ ਬੀ.ਐਲ.ਓ. ਵੱਲੋਂ ਬੀ.ਐਲ.ਏ. ਨਾਲ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਣਗੀਆਂ ਤਾਂ ਜੋ ਇਸ ਸਾਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਬਰਕਰਾਰ ਰਹੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਬੀ.ਐਲ.ਏ.-1 ਦੀ ਨਿਯੁਕਤੀ ਸਬੰਧੀ ਵੀ ਪ੍ਰਕਿਰਿਆ ਨੂੰ ਵੀ ਜਲ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ ਵਧਦੇ ਸਿਹਤ ਸੰਕਟ ਦੇ ਵਿਚਕਾਰ ਪੰਜਾਬੀ ਪਰਿਵਾਰਾਂ ਨੂੰ ਦਿੱਤੀ ਰਾਹਤ, 3,279 ਮਰੀਜ਼ਾਂ ਨੂੰ ਗੈਸਟਰੋ ਅਤੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਮਿਲਿਆਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ ਵਧਦੇ ਸਿਹਤ ਸੰਕਟ ਦੇ ਵਿਚਕਾਰ ਪੰਜਾਬੀ ਪਰਿਵਾਰਾਂ ਨੂੰ ਦਿੱਤੀ ਰਾਹਤ, 3,279 ਮਰੀਜ਼ਾਂ ਨੂੰ ਗੈਸਟਰੋ ਅਤੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਮਿਲਿਆ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ ਵਧਦੇ ਸਿਹਤ ਸੰਕਟ ਦੇ ਵਿਚਕਾਰ ਪੰਜਾਬੀ ਪਰਿਵਾਰਾਂ ਨੂੰ ਦਿੱਤੀ ਰਾਹਤ, 3,279 ਮਰੀਜ਼ਾਂ ਨੂੰ ਗੈਸਟਰੋ ਅਤੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਮਿਲਿਆਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ ਵਧਦੇ ਸਿਹਤ ਸੰਕਟ ਦੇ ਵਿਚਕਾਰ ਪੰਜਾਬੀ ਪਰਿਵਾਰਾਂ ਨੂੰ ਦਿੱਤੀ ਰਾਹਤ, 3,279 ਮਰੀਜ਼ਾਂ ਨੂੰ ਗੈਸਟਰੋ ਅਤੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਮਿਲਿਆ

breaking news
ਚੰਡੀਗੜ੍ਹ; 14 ਮਈ 2026:ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ ਮਾਰ ਝੱਲ ਰਿਹਾ ਹੈ। ਇਸ ਸਥਿਤੀ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਜ਼ਾਰਾਂ ਪਰਿਵਾਰਾਂ ਲਈ ਮਜ਼ਬੂਤ ਸਹਾਰਾ ਬਣ ਕੇ ਉੱਭਰੀ ਹੈ। ਤਿੱਖੀ ਗਰਮੀ ਦਾ ਅਸਰ ਹੁਣ ਸਿਰਫ਼ ਖੇਤਾਂ ਅਤੇ ਸੜਕਾਂ ਤੱਕ ਸੀਮਿਤ ਨਹੀਂ ਰਹਿ ਗਿਆ, ਬਲਕਿ ਹਸਪਤਾਲਾਂ ਦੇ ਵਾਰਡਾਂ ਤੱਕ ਪਹੁੰਚ ਗਿਆ ਹੈ, ਜਿੱਥੇ ਡਿਹਾਈਡ੍ਰੇਸ਼ਨ ਅਤੇ ਪੇਟ ਸੰਕਰਮਣ ਕਾਰਨ ਵੱਡੀ ਗਿਣਤੀ ਵਿੱਚ ਮਰੀਜ਼ ਇਲਾਜ ਲਈ ਆ ਰਹੇ ਹਨ। ਹਾਲਾਂਕਿ, ਵਧ ਰਹੀ ਬੀਮਾਰੀ ਦੇ ਵਿਚਕਾਰ ਕਈ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਕੈਸ਼ਲੈੱਸ ਇਲਾਜ ਨਾਲ ਰਾਹਤ ਮਿਲ ਰਹੀ ਹੈ। ਜਨਵਰੀ ਤੋਂ ਅਪ੍ਰੈਲ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 3,279 ਗੰਭੀਰ ਮਾਮਲਿਆਂ ਵਿੱਚ ਕੈਸ਼ਲੈੱਸ ਇਲਾਜ ਪ੍ਰਦਾਨ ਕੀਤਾ ਗਿਆ, ਜਿਸ ਵਿੱਚ ਸਿਰਫ਼ ਗੈਸਟਰੋ ਅਤੇ ਪੇਟ ਸੰਬੰਧੀ ਬੀਮਾਰੀਆਂ ‘ਤੇ ₹73.42 ਲੱਖ ਖ਼ਰਚ ਕੀਤੇ ਗਏ। ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪੇਟ ਸੰਕਰਮਣ, ਉਲਟੀ, ਕਮਜ਼ੋਰੀ ਅਤੇ ਗੰਭੀਰ ਡਿਹਾਈਡ੍ਰੇਸ਼ਨ ਨਾਲ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

breaking news
ਚੰਡੀਗੜ੍ਹ, 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ 'ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ​​ਕਰਨ 'ਤੇ ਸਹਿਮਤ ਹੋਈਆਂ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵੇਂ ਧਿਰਾਂ ਇਸ ਗੱਲ 'ਤੇ ਸਹਿਮਤ ਹੋਈਆਂ ਕਿ ਸਰਹ...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ  ਨਤੀਜਾ 100 ਫੀਸਦੀ ਰਿਹਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

breaking news
ਚੰਡੀਗੜ੍ਹ, 14 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ ਹੈ। ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ ‘ਚ ਆਏ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਮੈਰਿਟ ਸੂਚੀ ਅਤੇ ਪਾਸ ਪ੍ਰਤੀਸ਼ਤਤਾ ਵਿੱਚ ਬਾਜ਼ੀ ਮਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਅੱਵਲ ਰਹਿਣ ਵਾਲੀਆਂ ਪੰਜਾਬ ਦੀਆਂ ਤਿੰਨ ਧੀਆਂ ਮਾਨਸਾ ਤੋਂ ਸੁਪਨੀਤ ਕੌਰ ਅਤੇ ਲੁਧਿਆਣਾ ਤੋਂ ਸੁਹਾਨੀ ਚੌਹਾਨ ਤੇ ਦਿਵਾਂਸ਼ੀ ਦੀ ਰੱਜ ਕੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਲੜਕੀਆਂ ਸਿੱਖਿਆ ਦੇ ਪੁਨਰ-ਉਥਾਨ ਦੀ ਅਗਵਾਈ ਕਰ ਰਹੀਆਂ ਹਨ। ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਿਆਂ ਮੈਰਿਟ ਸੂਚੀ ਵਿੱਚ ਸ਼ਾਮਲ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਬੁਨਿਆਦੀ ਢਾਂਚੇ ਦੇ ਨ...