Shadow

breaking news

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

breaking news
ਚੰਡੀਗੜ੍ਹ/ਐਸਏਐਸ ਨਗਰ, 11 ਮਈ:– ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਮੋਹਾਲੀ ਦੇ 30 ਵਿੱਚੋਂ 25 ਕੈਡਿਟਾਂ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿਖੇ 157ਵੇਂ ਕੋਰਸ ਲਈ ਐਨਡੀਏ (1) ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਯੂਪੀਐਸਸੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ 83 ਫ਼ੀਸਦ ਦੀ ਸਫਲਤਾ ਦਰ ਇਹ ਦਰਸਾਉਂਦੀ ਹੈ ਕਿ ਸੰਸਥਾ ਨੇ ਆਪਣੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਸਫਲਤਾ ਦਰ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹੁਣ ਇਹ 25 ਕੈਡੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਦੇਣਗੇ ਜੋ ਕਿ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲੇ ਦਾ ਆਖਰੀ ਸਕ੍ਰੀਨਿੰਗ ਪੜਾਅ ਹੈ। ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਐਸਐਸਬੀ ਇੰਟਰਵਿਊ ਅਤੇ ਅਗਲੇਰੀ ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਹਨ। ਉਨ੍ਹਾਂ ਦੀ ਸਖ਼ਤ ਮਿਹਨਤ...
10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

breaking news
ਚੰਡੀਗੜ੍ਹ, 11 ਮਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸਿੱਖਿਆ ਸੁਧਾਰਾਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਹਿਰੀ ਸਕੂਲਾਂ ਦੇ ਜਮਾਤੀਆਂ ਨੂੰ ਪਛਾੜ ਦਿੱਤਾ ਹੈ। ਪੇਂਡੂ ਖੇਤਰਾਂ ਵਿੱਚ ਪਾਸ ਦਰ 95.35% ਦਰਜ ਕੀਤੀ ਗਈ ਹੈ ਜਦੋਂਕਿ ਸ਼ਹਿਰੀ ਖੇਤਰਾਂ ਵਿੱਚ ਇਹ 92.98% ਰਹੀ ਹੈ। ਇੱਥੇ ਅੱਜ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਨਤੀਜੇ ਦੀ ਸ਼ਲਾਘਾ ਕਰਦਿਆਂ ਇਸਨੂੰ ਜ਼ਮੀਨੀ ਪੱਧਰ 'ਤੇ 'ਸਿੱਖਿਆ ਕ੍ਰਾਂਤੀ' ਦੇ ਅਮਲ ਵਿੱਚ ਆਉਣ ਦਾ ਸਬੂਤ ਦੱਸਿਆ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫ਼ਰੀਦਕੋਟ) ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ 650 ਵਿੱਚੋਂ 646 ਅੰਕ (99.38%) ਪ੍ਰਾਪਤ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਬੇਹੱਦ ਸਖ਼ਤ ਮੁਕਾਬਲੇ ਵਿੱਚ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨੌਲੀ ਬਸੀ (ਰੂਪਨਗਰ) ਦੇ ਮਨੀਮਹੇਸ਼ ਸ਼ਰਮਾ ਨੇ 650 ਵਿੱਚੋਂ 645 ਅੰਕ (99.23%)...
ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

breaking news
ਚੰਡੀਗੜ੍ਹ 11 ਮਈ 2026: ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/75  ਅਤੇ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ। ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ। ਨਾਮਜ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

breaking news
ਸੰਗਰੂਰ, 11 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਸਖ਼ਤ ਕਾਨੂੰਨ ਬਣਨ ਨਾਲ ਪੰਥ ਕਾਫ਼ੀ ਰਾਹਤ ਅਤੇ ਸੰਤੁਸ਼ਟੀ ਮਹਿਸੂਸ ਕਰ ਰਿਹਾ ਹੈ, ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੇ ਕੇਂਦਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਵਾਸੀ ਸਭ ਦੇਖ ਰਹੇ ਹਨ ਕਿ ਕਿਵੇਂ ਭਾਰਤ ਦੇ ਫੈਸਲੇ ਵ੍ਹਾਈਟ ਹਾਊਸ ਤੋਂ ਲਏ ਜਾ ਰਹੇ ਹਨ ਅਤੇ ਕਿਵੇਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਹੈ। ਇਹ ਆਖਦਿਆਂ ਕਿ ਕਿ ਪੰਜਾਬੀ ਕਦੇ ਵੀ ਦਬਾਅ ਦੀਆਂ ਚਾਲਾਂ ਅੱਗੇ ਨਾ ਝੁਕੇ ਹਨ ਤੇ ਨਾ ਹੀ ਕਦੇ ਝੁਕਣਗੇ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਲੋਕਤੰਤਰ ਦੀ ਆਵਾਜ਼ ਨੂ...
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

breaking news
ਚੰਡੀਗੜ੍ਹ, 10 ਮਈ:ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਨੀਤੀ (ਨੈਸ਼ਨਲ ਇੰਸਟੀਚਿਊਸ਼ਨ ਫਾਰ ਟ੍ਰਾਂਸਫਾਰਮਿੰਗ ਇੰਡੀਆ) ਆਯੋਗ ਦੀ ਨਵੀਂ ਰਿਪੋਰਟ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਨੂੰ ਕੌਮੀ ਦਰਜਾਬੰਦੀ ਵਿੱਚ ਸਿਖਰਲਾ ਸਥਾਨ ਦਿੱਤਾ ਗਿਆ ਹੈ। ਰਿਪੋਰਟ ਮੁਤਾਬਕ ਪੰਜਾਬ ਨੂੰ ਬੁਨਿਆਦੀ ਸਿੱਖਿਆ, ਡਿਜੀਟਲ ਬੁਨਿਆਦੀ ਢਾਂਚੇ ਅਤੇ ਸਕੂਲੀ ਸਹੂਲਤਾਂ ਵਿੱਚ ਪਹਿਲਾ ਦਰਜਾ ਦਿੱਤਾ ਗਿਆ ਹੈ। ਸੂਬੇ ਨੇ ਭਾਸ਼ਾ ਅਤੇ ਗਣਿਤ ਵਿੱਚ ਕੇਰਲ ਨਾਲੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਨਾਲ ਹੀ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਇੰਟਰਨੈਟ ਪਹੁੰਚ ਅਤੇ ਕੰਪਿਊਟਰਾਂ ਦੀ ਉਪਲਬਧਤਾ ਵਿੱਚ ਵੀ ਵੱਡੇ ਪੱਧਰ ‘ਤੇ ਵਿਸਤਾਰ ਕੀਤਾ ਗਿਆ ਹੈ। ਇੱਕ ਵੀਡੀਓ ਸੰਦੇਸ਼ ਰਾਹੀਂ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “‘ਜੋ ਬੀਜੋਗੇ ਉਹੀ ਵੱਢੋਗੇ’ ਦੇ ਕਥਨ ਅਨੁਸਾਰ, ਸੂਬੇ ਨੇ ਸਿੱਖਿਆ ਵਿੱਚ ਇਮਾਨਦਾਰੀ ਨਾਲ ਨਿਵੇਸ਼ ਕੀਤਾ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ...
breaking news
ਚੰਡੀਗੜ੍ਹ 10 ਮਈ , 2026- ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਸੂਬਾ ਵਿਆਪੀ ਪ੍ਰਦਰਸ਼ਨ ਸ਼ੁਰੂ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਭਾਜਪਾ ਦਫ਼ਤਰਾਂ ਦਾ ਘਿਰਾਓ ਕੀਤਾ ਅਤੇ ਨਰਿੰਦਰ ਮੋਦੀ ਤੇ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਹ ਪ੍ਰਦਰਸ਼ਨ ਹੁਸ਼ਿਆਰਪੁਰ, ਪਟਿਆਲਾ, ਮੋਹਾਲੀ ਅਤੇ ਪੰਜਾਬ ਦੇ ਕਈ ਹੋਰ ਹਿੱਸਿਆਂ ਵਿੱਚ ਕੀਤੇ ਗਏ, ਜਿੱਥੇ ‘ਆਪ’ ਆਗੂਆਂ ਨੇ ਕਿਹਾ ਕਿ ਭਾਜਪਾ ਚੁਣੀਆਂ ਹੋਈਆਂ ਸਰਕਾਰਾਂ ਨੂੰ ਡਰਾਉਣ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਚੁੱਪ ਕਰਾਉਣ ਲਈ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

breaking news
ਚੰਡੀਗੜ੍ਹ/ਪਟਿਆਲਾ, 10 ਮਈ: ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ ਕਈ ਘੰਟੇ ਪਹਿਲਾਂ ਤੋਂ ਹੀ ਜਾਗ ਰਹੀ ਹੁੰਦੀ ਸੀ। ਉਨ੍ਹਾਂ ਲਈ ਨੀਂਦ ਲੈਣਾ ਮੁਸ਼ਕਲ ਹੋ ਗਿਆ ਸੀ। ਕਮਰ ਦੇ ਹੇਠਲੇ ਹਿੱਸੇ ਵਿੱਚ ਲਗਾਤਾਰ ਦਰਦ ਰਹਿੰਦਾ ਸੀ, ਜੋ ਖੜ੍ਹੇ ਹੁੰਦੇ ਹੀ ਸਰੀਰ ਦੇ ਇੱਕ ਪਾਸੇ ਵੱਲ ਤੇਜ਼ੀ ਨਾਲ ਫੈਲ ਜਾਂਦਾ ਸੀ। ਹਰ ਸਵੇਰ ਉਨ੍ਹਾਂ ਦੇ ਪੈਰ ਪਹਿਲਾਂ ਨਾਲੋਂ ਵੱਧ ਸੁੱਜੇ ਹੋਏ ਹੁੰਦੇ ਸਨ ਅਤੇ ਰਸੋਈ ਤੱਕ ਤੁਰਨਾ ਵੀ ਥਕਾਵਟ ਭਰਿਆ ਹੋ ਗਿਆ ਸੀ। ਉਹ ਵਿਚਕਾਰ ਰੁਕ ਜਾਂਦੇ, ਇੱਕ ਹੱਥ ਕੰਧ ’ਤੇ ਅਤੇ ਦੂਜਾ ਪੇਟ ’ਤੇ ਰੱਖ ਕੇ ਦਰਦ ਦੇ ਘਟਣ ਦੀ ਉਡੀਕ ਕਰਦੇ ਸਨ। ਦਰਦ ਦੇ ਬਾਵਜੂਦ ਸੁਨੀਤਾ ਨੇ ਆਪਣੇ ਰੋਜ਼ਾਨਾ ਦੇ ਕੰਮ ਜਾਰੀ ਰੱਖੇ ਅਤੇ ਆਸ ਕਰਦੇ ਰਹੇ ਕਿ ਸਮੱਸਿਆ ਆਪਣੇ ਆਪ ਠੀਕ ਹੋ ਜਾਵੇਗੀ। ਪਰ ਜਦੋਂ ਦਰਦ ਅਤੇ ਸੋਜ ਵਧਣ ਲੱਗੀ ਤਾਂ ਪਰਿਵਾਰ ਨੇ ਉਨ੍ਹਾਂ ਨੂੰ ਡਾਕਟਰ ਕੋਲ ਜਾਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲ ਰਹੀਆਂ ਸਹੂਲਤਾਂ ਬਾਰੇ ਪਤਾ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਰਜਿਸਟ੍ਰੇਸ਼ਨ ਕਰਵਾਉਣ ਦਾ ਫੈਸਲਾ ...
ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

breaking news
ਚੰਡੀਗੜ੍ਹ, 10 ਮਈ: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਮਿਲਣੀ ਦੌਰਾਨ ਉਹ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਬੰਧਤ ਵਿਅਕਤੀ ਆਪਣੀਆਂ ਸ਼ਿਕਾਇਤਾਂ minister.pa@punjab.gov.in ਈਮੇਲ ‘ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਆਨਲਾਈਨ ਮਿਲਣੀ ਵਿੱਚ ਭਾਗ ਲੈਣ ਲਈ ਰਜਿ...
ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

breaking news
ਚੰਡੀਗੜ੍ਹ, 10 ਮਈ: ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ। ਨੀਤੀ ਆਯੋਗ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਅਗਵਾਈ ਕਰਨ ਵਾਲੇ ਕੇਰਲਾ ਨੂੰ ਪਛਾੜ ਦਿੱਤਾ ਹੈ। ਪ੍ਰਣਾਲੀਗਤ ਸੁਧਾਰਾਂ ਅਤੇ ਜ਼ਮੀਨੀ ਪੱਧਰ 'ਤੇ ਸਮਰਪਣ ਰਾਹੀਂ ਹਾਸਲ ਕੀਤੀ ਇਸ ਪ੍ਰਾਪਤੀ ਨੂੰ 'ਪੰਜਾਬ ਦੇ ਦੌਰ' ਦੀ ਸ਼ੁਰੂਆਤ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਸਨਮਾਨ ਹਰ ਉਸ ਮਾਤਾ-ਪਿਤਾ, ਵਿਦਿਆਰਥੀ ਅਤੇ ਅਧਿਆਪਕ ਦਾ ਹੈ ਜਿਸ ਨੇ ਸਰਕਾਰੀ ਸਕੂਲਾਂ ਦਾ ਸਾਥ ਛੱਡਣ ਤੋਂ ਇਨਕਾਰ ਕਰ ਦਿੱਤਾ। ਇਹ ਇੱਕ ਦਿਨ ਵਿੱਚ ਹਾਸਲ ਕੀਤੀ ਉਪਲਬਧੀ ਨਹੀਂ ਹੈ ਬਲਕਿ ਇਹ ਬਿਹਤਰ ਨੀਤੀ, ਇਰਾਦੇ ਅਤੇ ਅਮਲ ਦਾ ਸੁਮੇਲ ਹੈ,  ਜਿਸ ਨਾਲ ਬਿਹਤਰ ਨਤੀਜੇ ਸਾਹਮਣੇ ਆਏ ਹਨ।" ਨੀਤੀ ਆਯੋਗ ਦੀ ਰਿਪੋਰਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਨੇ ਤੀਜੀ ਜਮਾਤ ਵਿੱਚ ਭਾਸ਼ਾ 'ਚ 82 ਫ਼ੀ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

breaking news
*ਚੰਡੀਗੜ੍ਹ, 9 ਮਈ:* ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ ਪਰ ਚਿਹਰੇ 'ਤੇ ਪੂਰਨ ਸ਼ਾਂਤੀ ਤੇ ਚਮਕ ਪਸਰੀ ਹੋਈ ਸੀ, ਜਿਵੇਂ ਸਾਲਾਂ ਦਾ ਕੋਈ ਅਧੂਰਾ ਸੁਪਨਾ ਆਖ਼ਰਕਾਰ ਪੂਰਾ ਹੋਣ ਲੱਗਾ ਹੋਵੇ। ਉਸ ਨੇ ਇੱਕ ਹਲਕੀ ਜਿਹੀ ਮੁਸਕਰਾਹਟ ਨਾਲ ਕਿਹਾ, "ਮੈਨੂੰ ਤਾਂ ਹਮੇਸ਼ਾ ਇਹੀ ਲੱਗਦਾ ਸੀ ਕਿ ਇਹ ਦਿਨ ਮੇਰੀ ਕਿਸਮਤ ਵਿੱਚ ਨਹੀਂ ਲਿਖਿਆ ਗਿਆ।" ਇਹ ਕਹਾਣੀ ਸਿਰਫ਼ ਬੀਬੀ ਹਰਬੰਸ ਕੌਰ ਦੀ ਨਹੀਂ, ਸਗੋਂ ਇਹ ਪੂਰੇ ਪੰਜਾਬ ਦੇ ਹਜ਼ਾਰਾਂ ਬਜ਼ੁਰਗਾਂ ਦੀਆਂ ਇਕ ਮੁੱਦਤ ਤੋਂ ਦੱਬੀਆਂ ਇੱਛਾਵਾਂ ਨੂੰ ਪ੍ਰਗਟ ਕਰਦੀ ਗਾਥਾ ਹੈ। ਅੱਜ, 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਅਜਿਹੇ ਬਜ਼ੁਰਗਾਂ ਦੀਆਂ ਲੰਬੇ ਸਮੇਂ ਤੋਂ ਦਿਲ ਵਿੱਚ ਹੀ ਛੁਪਾਈਆਂ ਸੱਧਰਾਂ ਪੂਰੀਆਂ ਹੋ ਰਹੀਆਂ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ, ਪੰਜਾਬ ਸਰਕਾਰ ਦੀ ਬਜ਼ੁਰਗਾਂ ਲਈ ਇੱਕ ਸਨਮਾਨਜਨਕ, ਆਰਾਮਦਾਇਕ ਅਤੇ ਰੂਹਾਨੀ ਅਨੰਦ ਦੇਣ ਵਾਲੀ ਤੀ...