Shadow

breaking news

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

breaking news
**ਚੰਡੀਗੜ੍ਹ, 11ਜੁਲਾਈ:** ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਗਣਨਾ ਕਰਨ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨਿਰੰਤਰ ਤੇਜ਼ੀ ਨਾਲ ਚੱਲ ਰਹੀ ਹੈ। 25 ਜੂਨ, 2026 ਨੂੰ ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ, ਸੂਬੇ ਨੇ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਸਾਰੇ ਘਰਾਂ ਵਿੱਚ 99.34 ਫ਼ੀਸਦ ਗਣਨਾ ਫਾਰਮਾਂ ਦੀ ਵੰਡ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ, ਜੋ ਇਹ ਦਰਸਾਉਂਦਾ ਹੈ ਕਿ ਸੂਬੇ ਭਰ ਦੇ ਸਾਰੇ ਵੋਟਰਾਂ ਤੱਕ ਵਿਆਪਕ ਪਹੁੰਚ ਯਕੀਨੀ ਬਣਾਈ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਹੀ ਵੋਟਰ ਸੂਚੀਆਂ ਤਿਆਰ ਰੱਖਣ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਗਣਨਾ ਫਾਰਮਾਂ ਨੂੰ ਇਕੱਤਰ ਕਰਨਾ ਅਤੇ ਉਨ੍ਹਾਂ ਦਾ ਡਿਜੀਟਾਈਜ਼ੇਸ਼ਨ ਕਰਨਾ ਇੱਕ ਬਹੁਤ ਹੀ ਅਹਿਮ ਕਦਮ ਹੈ। ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.), ਸੁਪਰਵਾਈਜ਼ਰਾਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਫਸਰਾਂ (ਏ.ਈ.ਆਰ.ਓਜ਼.) ਅਤੇ...
ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

breaking news
ਚੰਡੀਗੜ੍ਹ, 11 ਜੁਲਾਈ 2026: ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ₹1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸੂਬੇ ਦੀਆਂ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਹੈ। ਅਨੁਸੂਚਿਤ ਜਾਤੀ (SC) ਵਰਗ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,500 ਪ੍ਰਤੀ ਮਹੀਨਾ ਅਨੁਸਾਰ ਕੁੱਲ ₹4,500 ਦੀ ਰਕਮ ਦਿੱਤੀ ਗਈ, ਜਦਕਿ ਹੋਰ ਸਾਰੇ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,000 ਪ੍ਰਤੀ ਮਹੀਨਾ ਅਨੁਸਾਰ ਕੁੱਲ ₹3,000 ਦੀ ਰਕਮ ਪ੍ਰਦਾਨ ਕੀਤੀ ਗਈ। ਇਹ ਰਕਮ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਰਜਿਸਟ੍ਰੇਸ਼ਨ 25 ਜੂਨ 2026 ਤੱਕ ਹੋ ਚੁੱਕੀ ਸੀ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 66 ਲੱਖ ਤੋਂ ਵੱਧ ਮਹਿਲਾਵਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਲਈ ਹੈ। ਜਿਹੜੀਆਂ ਮਹਿਲਾਵਾਂ ਹੁਣ ਰਜਿਸਟ੍ਰੇਸ਼ਨ ਕ...
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 11 ਜੁਲਾਈ 2026: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ 1,279 ਨਵੀਆਂ ਸਰਕਾਰੀ ਬੱਸਾਂ ਸ਼ਾਮਲ ਕਰਕੇ ਇੱਕ ਵੱਡੇ ਫਲੀਟ ਵਿਸਥਾਰ ਰਾਹੀਂ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਲਈ ਤਿਆਰ ਹੈ। ਇਸ ਵਿਸਥਾਰ ਨਾਲ ਸੂਬੇ ਦੀ ਬੱਸਾਂ ਦੀ ਗਿਣਤੀ 2,267 ਤੋਂ ਵੱਧ ਕੇ 3,546 ਹੋ ਜਾਵੇਗੀ, ਜੋ ਕਿ 56% ਦਾ ਇਤਿਹਾਸਕ ਵਾਧਾ ਹੈ ਅਤੇ ਦੋ ਦਹਾਕਿਆਂ ਤੋਂ ਵੱਧ ਸਮੇਂ ਵਿੱਚ ਸਭ ਤੋਂ ਵੱਡਾ ਵਾਧਾ ਹੈ। ਫਲੀਟ ਦਾ ਵਿਸਥਾਰ ਕਰਨ ਦੇ ਨਾਲ-ਨਾਲ, ਭਗਵੰਤ ਮਾਨ ਸਰਕਾਰ ਯਾਤਰੀਆਂ ਦੀ ਸੁਰੱਖਿਆ, ਸਹੂਲਤ ਅਤੇ ਆਖਰੀ ਮੀਲ ਤੱਕ ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਲਈ ਡੈਸ਼ਕੈਮ, ਅੰਦਰੂਨੀ ਸੀ.ਸੀ.ਟੀ.ਵੀ. ਕੈਮਰੇ, ਜੀ.ਪੀ.ਐਸ. ਟਰੈਕਿੰਗ ਸਿਸਟਮ ਅਤੇ ਯੂ.ਪੀ.ਆਈ. ਕਿਊ.ਆਰ.  ਕੋਡ ਆਧਾਰਿਤ ਇਲੈਕਟ੍ਰਾਨਿਕ ਟਿਕਟਿੰਗ ਸਮੇਤ ਆਧੁਨਿਕ ਤਕਨੀਕਾਂ ਵੀ ਪੇਸ਼ ਕਰੇਗੀ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਹੁਣ ਤਕ ਪਿਛਲੇ ਦੋ ਦਹਾਕ...
ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ; ‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਕੀਤਾ ਲਾਗੂ

ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ; ‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਕੀਤਾ ਲਾਗੂ

breaking news
ਚੰਡੀਗੜ੍ਹ, 11 ਜੁਲਾਈ 2026: ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਇੱਕ ਢਾਂਚਾਗਤ ਯੋਜਨਾ ਹੈ, ਜਿਸਦਾ ਉਦੇਸ਼ ਲੋਕ ਪੱਧਰੀ ਭਾਗੀਦਾਰੀ ਵਧਾਉਣਾ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਨੂੰ ਹੋਰ ਸਰਗਰਮੀ ਨਾਲ ਸ਼ਾਮਲ ਕਰਨਾ ਹੈ। ਇਸ ਐਕਸ਼ਨ ਪਲਾਨ ਨੂੰ ਜੂਨ ਮਹੀਨੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਿਵਿਊ ਮੀਟਿੰਗ ‘ਪਿੰਡਾਂ ਦਾ ਹਾਲ, ਸੀਐੱਮ ਦੇ ਨਾਲ’ ਦੌਰਾਨ ਅੰਤਿਮ ਰੂਪ ਦਿੱਤਾ ਗਿਆ ਸੀ, ਜੋ ਕਿ ਤਾਲਮੇਲ ਕਰਨ, ਨਿਯਮਤ ਨਿਗਰਾਨੀ ਅਤੇ ਸੂਬੇ ਭਰ ਵਿੱਚ ਲਗਾਤਾਰ ਲੋਕ ਭਾਗੀਦਾਰੀ ਨੂੰ ਯਕੀਨੀ ਬਣਾਉਂਦਾ ਹੈ। ਇਸ ਦਾ ਮਕਸਦ ਨਸ਼ਿਆਂ ਵਿਰੁੱਧ ਲੜਾਈ ਵਿੱਚ ਪਿੰਡ ਪੱਧਰ ’ਤੇ ਭਾਗੀਦਾਰੀ ਵਧਾਉਣਾ ਹੈ। ਐਕਸ਼ਨ ਪਲਾਨ ਵਿੱਚ ਜ਼ਿਲ੍ਹਾ ਅਤੇ ਸੂਬਾ ਪੱਧਰੀ ਰਿਵਿਊ ਮੀਟਿੰਗਾਂ, ਹਰ ਪਿੰਡ ਲਈ ਵਿਸ਼ੇਸ਼ ਨਸ਼ਾ ਵਿਰੋਧੀ ਰਣਨੀਤੀ ਅਤੇ ਪੰਜਾਬ ਭਰ ਵਿੱਚ ਇਸ ਦੇ ਨਿਰੰਤਰ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਨਿਗਰਾਨੀ ਢਾਂਚਾ ਸ਼ਾਮਲ ਹੈ...
ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਸਟਾਫ਼ ਨੂੰ ਸਖ਼ਤ ਹਦਾਇਤ

ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਸਟਾਫ਼ ਨੂੰ ਸਖ਼ਤ ਹਦਾਇਤ

breaking news
ਚੰਡੀਗੜ੍ਹ, 10 ਜੁਲਾਈ:ਸੂਬੇ ਦੀ ਪਸ਼ੂਧਨ ਸਿਹਤ ਸੰਭਾਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਹੋਰ ਸਟਾਫ਼ ਨੂੰ ਆਮ ਜਨਤਾ ਪ੍ਰਤੀ ਜਵਾਬਦੇਹੀ ਨਾਲ ਆਪਣੀ ਡਿਊਟੀ ਨਿਭਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਚੇਤਾਵਨੀ ਦਿੱਤੀ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਐਸ.ਏ.ਐਸ. ਨਗਰ ਸਥਿਤ ਲਾਈਵਸਟਾਕ ਕੰਪਲੈਕਸ ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਭਰ ਦੇ ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਕੁਝ ਸੰਸਥਾਵਾਂ ਦੀ ਮਾੜੀ ਹਾਲਤ 'ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਡਾਇਰੈਕਟਰ ਪਸ਼ੂ ਪਾਲਣ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਦੀ ਤੁਰੰਤ ਮੁਰੰਮਤ, ਰੱਖ-ਰਖਾਅ ਅਤੇ ਜ਼ਰੂਰੀ ਸੇਵਾਵਾਂ...
ਰਾਮ ਮੰਦਰ ਦੇ ਡਾਕੂਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕਾਂਡ ਪਾਠ ਕਰਕੇ ਸਿਗਨੇਚਰ ਕੰਪੇਨ ਦੀ ਸ਼ੁਰੂਆਤ ਕਰੇਗੀ ‘ਆਪ’- ਕੇਜਰੀਵਾਲ

ਰਾਮ ਮੰਦਰ ਦੇ ਡਾਕੂਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕਾਂਡ ਪਾਠ ਕਰਕੇ ਸਿਗਨੇਚਰ ਕੰਪੇਨ ਦੀ ਸ਼ੁਰੂਆਤ ਕਰੇਗੀ ‘ਆਪ’- ਕੇਜਰੀਵਾਲ

breaking news
ਨਵੀਂ ਦਿੱਲੀ, 10 ਜੁਲਾਈ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ ਵਿੱਚ ਡਾਕਾ ਮਾਰਨ ਵਾਲੇ ਮਹਾਂ ਪਾਪੀਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕਾਂਡ ਪਾਠ ਕਰਵਾਉਣ ਅਤੇ ਦੇਸ਼ ਭਰ ਵਿੱਚ ਸਿਗਨੇਚਰ ਕੰਪੇਨ ਚਲਾਉਣ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਦਿੱਲੀ ਦੇ ਰੋਹਿਣੀ ਸੈਕਟਰ-10 ਸਥਿਤ ਜੇ.ਐਮ.ਡੀ ਟੈਂਟ, ਜਾਪਾਨੀ ਪਾਰਕ ਵਿੱਚ ਸਵੇਰੇ 10 ਵਜੇ ਸੁੰਦਰਕਾਂਡ ਪਾਠ ਦਾ ਆਯੋਜਨ ਕੀਤਾ ਜਾਵੇਗਾ। ਇਸ ਤੋਂ ਬਾਅਦ ਹਨੂਮਾਨ ਜੀ ਦਾ ਆਸ਼ੀਰਵਾਦ ਲੈ ਕੇ ਦੇਸ਼ ਭਰ ਵਿੱਚ ਸਿਗਨੇਚਰ ਕੰਪੇਨ ਚਲਾਈ ਜਾਵੇਗੀ। ਉਹਨਾਂ ਨੇ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ ਦੇ ਘਟਨਾਕ੍ਰਮ ਤੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਰਾਮ ਮੰਦਰ ਵਿੱਚ ਡਾਕਾ ਮਾਰਨ ਵਾਲੇ ਮਹਾਂ ਪਾਪੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ, ਜਦਕਿ ਸਨਾਤਨ ਦੇ ਇਹਨਾਂ ਗੁਨਾਹਗਾਰਾਂ ਨੂੰ ਫਾਂਸੀ ਮਿਲਣੀ ਚਾਹੀਦੀ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਹਰ ਸਨਾਤਨੀ ਹਿੰਦੂ ਦਾ ਧਰਮ ਹੈ ਕਿ ਇਹਨਾਂ ਮਹਾਂ ਪਾਪੀਆਂ ਨੂੰ ਸਜ਼ਾ ਦਿਵਾਉਣ ਲਈ ਆਪਣੇ ਆਪ ਨੂੰ ਸਮਰਪਿਤ ਕਰੇ। ਜਿਹੜੇ ਲੋਕ ਇਹਨਾਂ ਪਾਪੀਆਂ ਨੂੰ ਸਜ਼ਾ ਦਿਵਾਉਣ ਲਈ ਯਤਨ ਕਰਨਗੇ...
ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

breaking news
ਚੰਡੀਗੜ੍ਹ/ਐਸ ਏ ਐਸ ਨਗਰ, 9 ਜੁਲਾਈ:ਸੂਬੇ  ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਤ ਕਰਨ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਇਸ ਲੜੀ ਤਹਿਤ ਪਹਿਲਾ ਵੱਡਾ ਉਪਰਾਲਾ  ‘ਪੰਜਾਬ ਨਿਵੇਸ਼ਕ ਸਰਕਲ’ ਹੈ, ਜੋ  ਉੱਚ-ਸੰਭਾਵੀ ਸਟਾਰਟਅੱਪਾਂ ਨੂੰ ਉੱਦਮ ਪੂੰਜੀਪਤੀਆਂ, ਵੱਡੇ ਉਦਯੋਗ ਆਗੂਆਂ ਅਤੇ ਈਕੋਸਿਸਟਮ ਸਮਰਥਕਾਂ ਨਾਲ ਜੋੜਨ ਲਈ ਇੱਕ ਸਮਰਪਿਤ ਮੰਚ ਪ੍ਰਦਾਨ ਕਰਦਾ ਹੈ  ਅਤੇ ਦੂਜੀ ਅਹਿਮ ਪੇਸ਼ਕਦਮੀ ਹੈ ‘ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0’, ਜੋ ਡੂੰਘੀ-ਤਕਨੀਕੀ ਇਨਕਿਊਬੇਸ਼ਨ ਅਤੇ ਉੱਨਤ ਹੁਨਰ ਨੂੰ ਉਤਸ਼ਾਹਿਤ ਕਰਨ ਤੇ ਕੇਂਦਰਿਤ ਹੈ। ਇਨ੍ਹਾਂ ਦੋਵਾਂ ਪਹਿਲਕਦਮੀਆਂ ਦਾ ਉਦੇਸ਼ ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨਾਂ ਵਜੋਂ ਸਥਾਪਿਤ ਕਰਨਾ ਹੈ। ਸਟਾਰਟਅੱਪ ਪੰਜਾਬ ਵੱਲੋਂ ਮੋਹਾਲੀ ਵਿਖੇ ਇੰਸਟੀਚਿਊਟ ਆਫ਼ ਨੈਨੋ ਸਾਇੰਸ ਐਂਡ ਟੈਕਨਾਲੋਜੀ ਵਿਖੇ ਕਰਵਾਏ ਉਦਘਾਟਨੀ ਸਮਾਗਮ ਵਿੱਚ ਸੂਚਨਾ ਤਕਨਾਲੋਜੀ, ਸਿਹਤ ਸੰਭਾਲ, ਖੇਤੀਬਾੜੀ, ਨਿਰਮਾਣ ਅਤੇ ਡੂੰਘੀ ਤਕਨਾਲੋਜੀ ਸਮੇਤ ਖ...
ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ; 9 ਜੁਲਾਈ: ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਵਿੱਚ ਬਾਲ-ਅਨੁਕੂਲ ਬੁਨਿਆਦੀ ਢਾਂਚੇ ਦਾ ਤੇਜ਼ੀ ਨਾਲ ਵਿਸਥਾਰ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ 132 ਹੋਰ ਆਂਗਣਵਾੜੀ ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਭਰ ਦੇ ਬੱਚਿਆਂ ਨੂੰ ਸੁਰੱਖਿਅਤ, ਆਧੁਨਿਕ ਅਤੇ ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਵਧੀਆ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਖੇਡ ਵਿੱਚ ਸਿੱਖਿਣ ਦੇ ਮੌਕੇ ਮਿਲਣ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ,“ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 1024 ਨਵੇਂ ਆਂਗਣਵਾੜੀ ਕੇਂਦਰ ...
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

breaking news
ਚੰਡੀਗੜ੍ਹ, 9 ਜੁਲਾਈ: ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸ਼੍ਰੀ ਸਤੀਸ਼ ਸ਼ਰਮਾ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਸਤੀਸ਼ ਸ਼ਰਮਾ ਦੀ ਅਗਵਾਈ ਵਾਲੇ ਜੰਮੂ-ਕਸ਼ਮੀਰ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸਤੀਸ਼ ਸ਼ਰਮਾ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਟਰਾਂਸਪੋਰਟ, ਸਾਇੰਸ ਅਤੇ ਤਕਨਾਲੋਜੀ, ਸੂਚਨਾ ਤਕਨਾਲੋਜੀ, ਯੁਵਕ ਸੇਵਾਵਾਂ ਅਤੇ ਖੇਡਾਂ ਵਿਭਾਗ ਹਨ। ਇਸ ਮੀਟਿੰਗ ਦੌਰਾਨ ਪੰਜਾਬ ਅਤੇ ਜੰਮੂ-ਕਸ਼ਮੀਰ ਦਰਮਿਆਨ ਪਸ਼ੂ-ਧਨ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਦੋਵਾਂ ਰਾਜਾਂ ਦੇ ਆਪਸੀ ਸਹਿਯੋਗ ਦੇ ਮੌਕਿਆਂ ਦੀ ਤਲਾਸ਼ ਕੀਤੀ ਗਈ। ਸ. ਖੁੱਡੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੰਘੀ ਢ...
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

breaking news
ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਹਾਸਲ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ ਸਬੰਧੀ ਇੱਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਆਧੁਨਿਕ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ (ਜੀਕਾ) ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦਾ ਪ੍ਰੋਜੈਕਟ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਆਧੁਨਿਕ ਤਕਨੀਕਾਂ ਨੂੰ ਪ੍ਰੋਤਸਾਹਨ ਮਿਲੇਗਾ, ਉੱਚ ਗੁ...