ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 28 ਅਪ੍ਰੈਲ:* ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ "ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ" ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਲਈ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਸਬੰਧੀ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ।
ਇਸ ਸਮੇਂ ਚਲ ਰਹੇ ਦੂਜੇ ਪੜਾਅ ਦੀ ਜ਼ਿਲ੍ਹਾ-ਵਾਰ ਪ੍ਰਗਤੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 27 ਅਪ੍ਰੈਲ, 2026 ਤੱਕ ਬਠਿੰਡਾ ਕਲੱਸਟਰ ਵਿੱਚੋਂ 1179 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 46,030 ਸ਼ਰਧਾਲੂ ਦਰਸ਼ਨ ਕਰਨ ਗਏ। ਇਸੇ ਤਰ੍ਹਾਂ ਮੋਹਾਲੀ ਵਿੱਚੋਂ 533 ਯਾਤਰਾਵਾਂ ਰਾਹੀਂ 21,104 ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ ਲਿਜਾਇਆ ਗਿਆ ਜਦਕਿ ਲੁਧਿਆਣਾ ਵਿੱਚੋਂ 596 ਯਾਤਰਾ...








