Shadow

breaking news

ਰਾਮ ਮੰਦਰ ਦੇ ਡਾਕੂਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕਾਂਡ ਪਾਠ ਕਰਕੇ ਸਿਗਨੇਚਰ ਕੰਪੇਨ ਦੀ ਸ਼ੁਰੂਆਤ ਕਰੇਗੀ ‘ਆਪ’- ਕੇਜਰੀਵਾਲ

ਰਾਮ ਮੰਦਰ ਦੇ ਡਾਕੂਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕਾਂਡ ਪਾਠ ਕਰਕੇ ਸਿਗਨੇਚਰ ਕੰਪੇਨ ਦੀ ਸ਼ੁਰੂਆਤ ਕਰੇਗੀ ‘ਆਪ’- ਕੇਜਰੀਵਾਲ

breaking news
ਨਵੀਂ ਦਿੱਲੀ, 10 ਜੁਲਾਈ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ ਵਿੱਚ ਡਾਕਾ ਮਾਰਨ ਵਾਲੇ ਮਹਾਂ ਪਾਪੀਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕਾਂਡ ਪਾਠ ਕਰਵਾਉਣ ਅਤੇ ਦੇਸ਼ ਭਰ ਵਿੱਚ ਸਿਗਨੇਚਰ ਕੰਪੇਨ ਚਲਾਉਣ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਦਿੱਲੀ ਦੇ ਰੋਹਿਣੀ ਸੈਕਟਰ-10 ਸਥਿਤ ਜੇ.ਐਮ.ਡੀ ਟੈਂਟ, ਜਾਪਾਨੀ ਪਾਰਕ ਵਿੱਚ ਸਵੇਰੇ 10 ਵਜੇ ਸੁੰਦਰਕਾਂਡ ਪਾਠ ਦਾ ਆਯੋਜਨ ਕੀਤਾ ਜਾਵੇਗਾ। ਇਸ ਤੋਂ ਬਾਅਦ ਹਨੂਮਾਨ ਜੀ ਦਾ ਆਸ਼ੀਰਵਾਦ ਲੈ ਕੇ ਦੇਸ਼ ਭਰ ਵਿੱਚ ਸਿਗਨੇਚਰ ਕੰਪੇਨ ਚਲਾਈ ਜਾਵੇਗੀ। ਉਹਨਾਂ ਨੇ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ ਦੇ ਘਟਨਾਕ੍ਰਮ ਤੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਰਾਮ ਮੰਦਰ ਵਿੱਚ ਡਾਕਾ ਮਾਰਨ ਵਾਲੇ ਮਹਾਂ ਪਾਪੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ, ਜਦਕਿ ਸਨਾਤਨ ਦੇ ਇਹਨਾਂ ਗੁਨਾਹਗਾਰਾਂ ਨੂੰ ਫਾਂਸੀ ਮਿਲਣੀ ਚਾਹੀਦੀ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਹਰ ਸਨਾਤਨੀ ਹਿੰਦੂ ਦਾ ਧਰਮ ਹੈ ਕਿ ਇਹਨਾਂ ਮਹਾਂ ਪਾਪੀਆਂ ਨੂੰ ਸਜ਼ਾ ਦਿਵਾਉਣ ਲਈ ਆਪਣੇ ਆਪ ਨੂੰ ਸਮਰਪਿਤ ਕਰੇ। ਜਿਹੜੇ ਲੋਕ ਇਹਨਾਂ ਪਾਪੀਆਂ ਨੂੰ ਸਜ਼ਾ ਦਿਵਾਉਣ ਲਈ ਯਤਨ ਕਰਨਗੇ...
ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

breaking news
ਚੰਡੀਗੜ੍ਹ/ਐਸ ਏ ਐਸ ਨਗਰ, 9 ਜੁਲਾਈ:ਸੂਬੇ  ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਤ ਕਰਨ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਇਸ ਲੜੀ ਤਹਿਤ ਪਹਿਲਾ ਵੱਡਾ ਉਪਰਾਲਾ  ‘ਪੰਜਾਬ ਨਿਵੇਸ਼ਕ ਸਰਕਲ’ ਹੈ, ਜੋ  ਉੱਚ-ਸੰਭਾਵੀ ਸਟਾਰਟਅੱਪਾਂ ਨੂੰ ਉੱਦਮ ਪੂੰਜੀਪਤੀਆਂ, ਵੱਡੇ ਉਦਯੋਗ ਆਗੂਆਂ ਅਤੇ ਈਕੋਸਿਸਟਮ ਸਮਰਥਕਾਂ ਨਾਲ ਜੋੜਨ ਲਈ ਇੱਕ ਸਮਰਪਿਤ ਮੰਚ ਪ੍ਰਦਾਨ ਕਰਦਾ ਹੈ  ਅਤੇ ਦੂਜੀ ਅਹਿਮ ਪੇਸ਼ਕਦਮੀ ਹੈ ‘ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0’, ਜੋ ਡੂੰਘੀ-ਤਕਨੀਕੀ ਇਨਕਿਊਬੇਸ਼ਨ ਅਤੇ ਉੱਨਤ ਹੁਨਰ ਨੂੰ ਉਤਸ਼ਾਹਿਤ ਕਰਨ ਤੇ ਕੇਂਦਰਿਤ ਹੈ। ਇਨ੍ਹਾਂ ਦੋਵਾਂ ਪਹਿਲਕਦਮੀਆਂ ਦਾ ਉਦੇਸ਼ ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨਾਂ ਵਜੋਂ ਸਥਾਪਿਤ ਕਰਨਾ ਹੈ। ਸਟਾਰਟਅੱਪ ਪੰਜਾਬ ਵੱਲੋਂ ਮੋਹਾਲੀ ਵਿਖੇ ਇੰਸਟੀਚਿਊਟ ਆਫ਼ ਨੈਨੋ ਸਾਇੰਸ ਐਂਡ ਟੈਕਨਾਲੋਜੀ ਵਿਖੇ ਕਰਵਾਏ ਉਦਘਾਟਨੀ ਸਮਾਗਮ ਵਿੱਚ ਸੂਚਨਾ ਤਕਨਾਲੋਜੀ, ਸਿਹਤ ਸੰਭਾਲ, ਖੇਤੀਬਾੜੀ, ਨਿਰਮਾਣ ਅਤੇ ਡੂੰਘੀ ਤਕਨਾਲੋਜੀ ਸਮੇਤ ਖ...
ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ; 9 ਜੁਲਾਈ: ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਵਿੱਚ ਬਾਲ-ਅਨੁਕੂਲ ਬੁਨਿਆਦੀ ਢਾਂਚੇ ਦਾ ਤੇਜ਼ੀ ਨਾਲ ਵਿਸਥਾਰ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ 132 ਹੋਰ ਆਂਗਣਵਾੜੀ ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਭਰ ਦੇ ਬੱਚਿਆਂ ਨੂੰ ਸੁਰੱਖਿਅਤ, ਆਧੁਨਿਕ ਅਤੇ ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਵਧੀਆ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਖੇਡ ਵਿੱਚ ਸਿੱਖਿਣ ਦੇ ਮੌਕੇ ਮਿਲਣ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ,“ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 1024 ਨਵੇਂ ਆਂਗਣਵਾੜੀ ਕੇਂਦਰ ...
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

breaking news
ਚੰਡੀਗੜ੍ਹ, 9 ਜੁਲਾਈ: ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸ਼੍ਰੀ ਸਤੀਸ਼ ਸ਼ਰਮਾ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਸਤੀਸ਼ ਸ਼ਰਮਾ ਦੀ ਅਗਵਾਈ ਵਾਲੇ ਜੰਮੂ-ਕਸ਼ਮੀਰ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸਤੀਸ਼ ਸ਼ਰਮਾ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਟਰਾਂਸਪੋਰਟ, ਸਾਇੰਸ ਅਤੇ ਤਕਨਾਲੋਜੀ, ਸੂਚਨਾ ਤਕਨਾਲੋਜੀ, ਯੁਵਕ ਸੇਵਾਵਾਂ ਅਤੇ ਖੇਡਾਂ ਵਿਭਾਗ ਹਨ। ਇਸ ਮੀਟਿੰਗ ਦੌਰਾਨ ਪੰਜਾਬ ਅਤੇ ਜੰਮੂ-ਕਸ਼ਮੀਰ ਦਰਮਿਆਨ ਪਸ਼ੂ-ਧਨ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਦੋਵਾਂ ਰਾਜਾਂ ਦੇ ਆਪਸੀ ਸਹਿਯੋਗ ਦੇ ਮੌਕਿਆਂ ਦੀ ਤਲਾਸ਼ ਕੀਤੀ ਗਈ। ਸ. ਖੁੱਡੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੰਘੀ ਢ...
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

breaking news
ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਹਾਸਲ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ ਸਬੰਧੀ ਇੱਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਆਧੁਨਿਕ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ (ਜੀਕਾ) ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦਾ ਪ੍ਰੋਜੈਕਟ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਆਧੁਨਿਕ ਤਕਨੀਕਾਂ ਨੂੰ ਪ੍ਰੋਤਸਾਹਨ ਮਿਲੇਗਾ, ਉੱਚ ਗੁ...
ਬਾਦਲ ਪਰਿਵਾਰ ਪੰਜਾਬ ਅਤੇ ਸਿੱਖ ਪੰਥ ਦਾ ਸਭ ਤੋਂ ਵੱਡਾ ਦੁਸ਼ਮਣ, ਉਨ੍ਹਾਂ ਨੇ ਪੰਜਾਬ ਦੇ ਸਭ ਤੋਂ ਕਾਲੇ ਦੌਰ ਦੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਬਾਦਲ ਪਰਿਵਾਰ ਪੰਜਾਬ ਅਤੇ ਸਿੱਖ ਪੰਥ ਦਾ ਸਭ ਤੋਂ ਵੱਡਾ ਦੁਸ਼ਮਣ, ਉਨ੍ਹਾਂ ਨੇ ਪੰਜਾਬ ਦੇ ਸਭ ਤੋਂ ਕਾਲੇ ਦੌਰ ਦੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ: ਕੁਲਦੀਪ ਸਿੰਘ ਧਾਲੀਵਾਲ

breaking news
ਚੰਡੀਗੜ੍ਹ, 8 ਜੁਲਾਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਪੰਜਾਬ ਅਤੇ ਸਿੱਖ ਕੌਮ ਨਾਲ ਹੋਈਆਂ ਬੇਇਨਸਾਫ਼ੀਆਂ ਲਈ ਜ਼ਿੰਮੇਵਾਰ ਲੋਕਾਂ ਦਾ ਸਾਥ ਦਿੱਤਾ ਹੈ। ਮਨੁੱਖੀ ਅਧਿਕਾਰ ਕਾਰਕੁਨ ਸਵਰਗੀ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਦੇ ਬਿਆਨ ਦਾ ਹਵਾਲਾ ਦਿੰਦਿਆਂ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਖੁਲਾਸਾ ਕੀਤਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਪੰਜਾਬੀ ਫਿਲਮ 'ਸਤਲੁਜ' 'ਤੇ ਪਾਬੰਦੀ ਲਗਾਉਣ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਇਹ ਸੱਚ ਹੈ ਤਾਂ ਇਸ ਤੋਂ ਵੱਧ ਸ਼ਰਮਨਾਕ ਕੁਝ ਨਹੀਂ ਹੋ ਸਕਦਾ। ਇਸ ਨੇ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਦੇ ਸਾਹਮਣੇ ਬਾਦਲ ਪਰਿਵਾਰ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਇਹ ਫਿਲਮ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇੱਕ 'ਤੇ ਅਧਾਰਤ ਹੈ ਅਤੇ ਕਾਂਗਰਸ ਸ਼ਾਸਨ ਦੌਰਾਨ ...
ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

breaking news
ਚੰਡੀਗੜ੍ਹ, 8 ਜੁਲਾਈ- ਮਾਨਸੂਨ ਸੀਜ਼ਨ ਦੌਰਾਨ ਸੂਬੇ ਦੇ ਪਸ਼ੂ-ਧਨ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 57.70 ਲੱਖ ਤੋਂ ਵੱਧ ਗਊਆਂ ਅਤੇ ਮੱਝਾਂ ਦੇ ਗਲ਼ਘੋਟੂ ਬਿਮਾਰੀ ਤੋਂ ਬਚਾਅ ਲਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਚਲਾਈ ਹੈ। ਇਸ ਮੁਹਿੰਮ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੇ 30 ਜੁਲਾਈ, 2026 ਤੱਕ 57,70,979 ਪਸ਼ੂ-ਧਨ ਦਾ ਟੀਕਾਕਰਨ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 16,49,598 ਪਸ਼ੂ-ਧਨ ਦਾ ਪਹਿਲਾਂ ਹੀ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ ਮਾਨਸੂਨ ਦੌਰਾਨ ਹੋਣ ਵਾਲੀ ਇਸ ਬਿਮਾਰੀ ਦੀ ਰੋਕਥਾਮ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਸ. ਖੁੱਡੀਆਂ ਨੇ ਕਿਹਾ, “ਸਮੇਂ ਸਿਰ ਟੀਕਾਕਰਨ ਬਰਸਾਤੀ ਮੌਸਮ ਦੌਰਾਨ ਤੇਜ਼ੀ ਨਾਲ ਫੈਲਣ ਵਾਲੀ ਇਸ ਘਾਤਕ ਲਾਗ ਨਾਲ ਨਜਿੱਠਣ ਲਈ ਸਭ ਤੋਂ ਪ੍ਰਭਾਵੀ ਹੱਲ ਹੈ। ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਰੋਜ਼ੀ-ਰੋਟੀ ਅਤੇ ਪੰਜਾਬ ਦੀ ਪੇਂਡੂ ...
ਹਰ ਮਹੀਨੇ 1,000 ਰੁਪਏ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਐਸ.ਆਈ.ਆਰ. ਫਾਰਮ ਭਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰ ਮਹੀਨੇ 1,000 ਰੁਪਏ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਐਸ.ਆਈ.ਆਰ. ਫਾਰਮ ਭਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ, 8 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਯੋਗ ਵੋਟਰ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਤੁਰੰਤ ਪੂਰਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟ ਪਾਉਣ ਦੇ ਸੰਵਿਧਾਨਕ ਅਧਿਕਾਰ ਦੀ ਰਾਖੀ ਕਰਨ ਅਤੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਮਿਲਣ ਵਾਲੇ 1,000 ਰੁਪਏ ਪ੍ਰਤੀ ਮਹੀਨਾ ਦੇ ਲਾਭ ਸਮੇਤ ਸਰਕਾਰੀ ਭਲਾਈ ਸਕੀਮਾਂ ਦਾ ਲਗਾਤਾਰ ਲਾਭ ਯਕੀਨੀ ਬਣਾਉਣ ਲਈ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐਸ.ਆਈ.ਆਰ. ਫਾਰਮ ਜਮ੍ਹਾ ਕਰਨ ਤੋਂ ਬਾਅਦ ਨਵੀਂ ਵੋਟਰ ਸੂਚੀ ਵਿੱਚ ਸਿਰਫ਼ ਉਨ੍ਹਾਂ ਲੋਕਾਂ ਦੇ ਨਾਮ ਹੀ ਸ਼ਾਮਲ ਕੀਤੇ ਜਾਣਗੇ, ਜੋ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ ਅਤੇ ਸਰਕਾਰੀ ਸਕੀਮਾਂ ਦਾ ਲਾਭ ਉਠਾ ਸਕਣਗੇ। ਲੋਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਸ.ਆਈ.ਆਰ. ਫਾਰਮ ਭਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਕਰਨ ਵਾਲੇ ਵਿਅਕਤੀ ਨੂੰ ਆਮ ਆਦਮੀ ਪਾਰਟੀ ਦੇ ਸਥਾਨਕ ਵਲੰਟੀਅਰਾਂ ਤੋਂ ਮਦਦ ਲੈਣੀ ਚਾਹੀ...
ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

breaking news
*ਚੰਡੀਗੜ੍ਹ, 8 ਜੁਲਾਈ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਵਿਭਾਗ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਸਹਾਈ ਸਾਬਤ ਹੋਣਗੀਆਂ, ਸਗੋਂ ਵਿਭਾਗ ਦੇ ਚਲ ਰਹੇ ਅਤੇ ਨਵੇਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 52 ਉਮੀਦਵਾਰਾਂ ਦੀ ਭਰਤੀ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਸਬੰਧੀ ਨੀਤੀ ਤਹਿਤ ਕੀਤੀ ਗਈ ਹੈ। ਨਿਯੁਕਤ ਕੀਤੇ ਗਏ ਉਮੀਦਵਾਰਾਂ ਵਿੱਚ 3 ਜੂਨੀਅਰ ਨਕਸ਼ਾ ਨਵੀਸ, 9 ਕਲਰਕ, 31 ਸੇਵਾਦਾਰ, 1 ਸਫ਼ਾਈ ਸੇਵਕ, 7 ਜੂਨੀਅਰ ਟੈਕਨੀਸ਼ੀਅਨ ਅਤੇ 1 ਹੈਲਪਰ ਟੈਕਨੀਸ਼ੀਅਨ ਸ਼ਾਮਲ ਹਨ। ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਲ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

breaking news
ਚੰਡੀਗੜ੍ਹ: 7 ਜੁਲਾਈ, 2026: ਵੇਰਕਾ (ਮਿਲਕਫੈੱਡ ਪੰਜਾਬ) ਨੇ 14.79 ਫੀਸਦ ਦੇ ਵਾਧੇ ਨਾਲ ਜੂਨ, 2026 ਵਿੱਚ 551 ਕਰੋੜ ਰੁਪਏ ਦਾ ਕਾਰੋਬਾਰ ਦਰਜ ਕੀਤਾ ਹੈ ਜਦਕਿ ਜੂਨ, 2025 ਵਿੱਚ 480 ਕਰੋੜ ਰੁਪਏ ਦਾ ਕਾਰੋਬਾਰ ਹੋਇਆ ਸੀ। ਇਹ ਪ੍ਰਾਪਤੀ ਉਸ ਸਮੇਂ ਸਾਹਮਣੇ ਆਈ ਹੈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁੱਧ ਦੀ ਵੱਧ ਤੋਂ ਵੱਧ ਖਰੀਦ, ਪ੍ਰੋਸੈਸਿੰਗ ਸਮਰੱਥਾ ਵਿੱਚ ਸੁਧਾਰ ਅਤੇ ਦੁੱਧ ਤੋਂ ਤਿਆਰ ਉਤਪਾਦਾਂ 'ਤੇ ਵਧੇਰੇ ਜ਼ੋਰ ਦੇ ਕੇ ਸਹਿਕਾਰੀ ਡੇਅਰੀ ਖੇਤਰ ਦੇ ਵਿਸਤਾਰ 'ਤੇ ਲਗਾਤਾਰ ਧਿਆਨ ਕੇਂਦਰਿਤ ਕਰ ਰਹੀ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮਿਲਕਫੈੱਡ ਪੰਜਾਬ ਨੇ ਜੂਨ, 2026 ਦੌਰਾਨ 551 ਕਰੋੜ ਰੁਪਏ ਦੀ ਟਰਨਓਵਰ ਦਰਜ ਕੀਤੀ ਹੈ, ਜਦੋਂ ਕਿ ਪਿਛਲੇ ਸਾਲ ਇਸੇ ਮਹੀਨੇ ਦੌਰਾਨ ਇਹ 480 ਕਰੋੜ ਰੁਪਏ ਸੀ। 71 ਕਰੋੜ ਰੁਪਏ ਦਾ ਇਹ ਬੇਮਿਸਾਲ ਵਾਧਾ ਸਾਲ-ਦਰ-ਸਾਲ 14.79 ਫੀਸਦ ਦੀ ਵਿਕਾਸ ਦਰ ਨੂੰ ਦਰਸਾਉਂਦਾ ਹੈ ਅਤੇ ਵੇਰਕਾ ਬ੍ਰਾਂਡ ਵਿੱਚ ਖਪਤਕਾਰਾਂ ਦੇ ਲਗਾਤਾਰ ਵਧ ਰਹੇ ਭਰੋਸੇ ਦੇ ਨਾਲ-ਨਾਲ ਪੰਜਾਬ ਦੇ ਸਹਿਕਾਰੀ ਡੇਅਰੀ ਖੇਤਰ ਦੀ ਵਧ ਰਹੀ ਮਜ਼ਬੂਤ...