Shadow

breaking news

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

breaking news
ਚੰਡੀਗੜ੍ਹ, 9 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਦੇਰੀ ਅਤੇ ਅਹਿਮ ਲੰਬਿਤ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੁੰਝੀਆਂ ਸਮਾਂ-ਸੀਮਾਵਾਂ, ਅਧੂਰੇ ਕੰਮਾਂ ਅਤੇ ਸਿਸਟਮ ਦੀਆਂ ਖਾਮੀਆਂ 'ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਨੇ ਤੁਰੰਤ ਪਾਲਣਾ, ਤੇਜ਼ੀ ਨਾਲ ਏਕੀਕਰਨ ਅਤੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ, ਅਤੇ ਇਹ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਪੈਨਸ਼ਨ ਦੀਆਂ ਅਦਾਇਗੀਆਂ ਸਖ਼ਤੀ ਨਾਲ ਬੈਂਕਾਂ ਦੀ ਕਾਰਗੁਜ਼ਾਰੀ ਅਤੇ ਠੋਸ ਪ੍ਰਗਤੀ ਨਾਲ ਜੁੜੀਆਂ ਹੋਣਗੀਆਂ। ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਚੀਮਾ ਨੇ ਸਰਕਾਰ ਦੇ ਸਟੈਂਡ, ਪਿਛਲੀਆਂ ਕਾਰਵਾਈਆਂ ਅਤੇ ਸਾਰੀਆਂ ਹਿੱਸਾ ਲੈਣ ਵਾਲੀਆਂ ਵਿੱਤੀ ਸੰਸਥਾਵਾਂ ਤੋਂ ਭਵਿੱਖ ਦੀਆਂ ਸਖ਼ਤ ਉਮੀਦਾਂ ਬਾਰੇ ਵਿਸਥਾਰ ਨਾਲ ਦੱਸਿਆ। ਬੈਂਕਰਾਂ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ 24 ਦਸੰਬਰ 2025 ਨੂੰ ਹੋਈ ਸਾਡੀ ਸ਼ੁਰੂਆਤੀ ਮੀਟਿੰ...
ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ

ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ

breaking news
ਚੰਡੀਗੜ੍ਹ 8 ਅਪ੍ਰੈਲ:- ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ’ਚ ਪੈਂਦੇ ਪਿੰਡ ਫਿੱਡੇ ਕਲਾਂ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 170 ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ ਸੌਂਪੇ। ਇਹ ਸਕੀਮ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਜਾਇਦਾਦ ਮਾਲਕੀ ਅਧਿਕਾਰ ਪ੍ਰਦਾਨ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਹੈ। ਹੁਣ ਤੋਂ ਪਹਿਲੋਂ, ਇਲਾਕੇ ਦੇ ਬਹੁਤੇ ਲੋਕ ਆਪਣੇ ਘਰਾਂ ਵਿੱਚ ਰਹਿਣ ਦੇ ਬਾਵਜੂਦ ਕਾਨੂੰਨੀ ਦਸਤਾਵੇਜ਼ਾਂ ਜਾਂ ਮਾਲਕੀ ਅਧਿਕਾਰਾਂ ਤੋਂ ਵਾਂਝੇ ਸਨ। ਜਿਸ ਕਾਰਨ ਉਨ੍ਹਾਂ ਨੂੰ ਬੈਂਕ ਕਰਜ਼ਾ ਲੈਣ ਜਾਂ ਘਰ ਦੀ ਖ਼ਰੀਦ-ਫ਼ਰੋਖ਼ਤ ਕਰਨ ਸਮੇਂ ਕਈ ਕਿਸਮ ਦੀਆਂ  ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਕੀਮ ਰਾਹੀਂ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਆਪਣੇ ਘਰਾਂ ਦੇ ਮੁਕੰਮਲ ਕਾਨੂੰਨੀ ਅਧਿਕਾਰ ਮਿਲਣਗੇ ਸਗੋਂ ਉਨ੍ਹਾਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਵੀ ਆਵੇਗੀ। ਕੋਟਕਪੂਰਾ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿ...
ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

breaking news
ਚੰਡੀਗੜ੍ਹ, 8 ਅਪ੍ਰੈਲ:- ਪੰਜਾਬ ਦੇ ਆੜ੍ਹਤੀਆਂ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਮੀਟਿੰਗ ਤੋਂ ਬਾਅਦ ਹਫ਼ਤੇ ਤੋਂ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ। ਹੜਤਾਲ ਵਾਪਸ ਹੋਣ ਨਾਲ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਨਿਰਵਿਘਨ ਖਰੀਦ ਮੁੜ ਸ਼ੁਰੂ ਹੋਣ ਲਈ ਰਾਹ ਪੱਧਰਾ ਹੋ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਸ. ਖੁੱਡੀਆਂ ਅਤੇ ਸ੍ਰੀ ਗੋਇਲ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਸਰਕਾਰ ਵੱਲੋਂ ਆੜ੍ਹਤੀਆਂ ਦੇ ਜਾਇਜ਼ ਮਸਲਿਆਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਹੱਲ ਕਰਨ ਦੇ ਭਰੋਸੇ ਤੋਂ ਬਾਅਦ ਫੈਡਰੇਸ਼ਨ ਨੇ ਹੜਤਾਲ ਤੁਰੰਤ ਵਾਪਸ ਲੈਣ ਦਾ ਐਲਾਨ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਮੌਸਮ ਦੀ ਖਰਾਬੀ ਨੇ ਸਾਡੇ ਕਿਸਾਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ...
ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ

breaking news
ਚੰਡੀਗੜ੍ਹ, 8 ਅਪ੍ਰੈਲ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਸਮੇਤ ਹਾੜ੍ਹੀ ਦੀਆਂ ਹੋਰ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜਣ ਦੀ ਅਪੀਲ ਕੀਤੀ ਹੈ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਲਿਖੇ ਪੱਤਰ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਾਲ ਹੀ ਵਿੱਚ ਖ਼ਰਾਬ ਮੌਸਮ ਕਰਕੇ ਸੂਬੇ ਵਿੱਚ ਕਣਕ ਦੀ ਫ਼ਸਲ 'ਤੇ ਪਏ ਪ੍ਰਤੀਕੂਲ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ 35 ਲੱਖ ਹੈਕਟੇਅਰ 'ਤੇ ਕਣਕ ਦੀ ਬਿਜਾਈ ਕੀਤੀ ਕੀਤੀ ਗਈ ਸੀ ਅਤੇ ਇਸ ਵਾਰ ਫ਼ਸਲ ਦਾ ਬੰਪਰ ਝਾੜ ਹੋਣ ਦੀ ਉਮੀਦ ਲਾਈ ਜਾ ਰਹੀ ਸੀ, ਪਰ ਲਗਾਤਾਰ ਮੀਂਹ ਅਤੇ ਗੜੇਮਾਰੀ ਕਰਕੇ ਫ਼ਸਲਾਂ ਦੇ ਨੁਕਸਾਨ ਨੇ ਕਿਸਾਨ ਭਾਈਚਾਰੇ ਲਈ ਵੱਡੀ ਚਿੰਤਾ ਖੜ੍ਹੀ ਕਰ ਦਿੱਤੀ ਹੈ। ਸ. ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਮੁੱਢਲੇ ਮੁਲਾਂਕਣ ਅਨੁਸਾਰ 1.30 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਫਸਲ...
ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

breaking news
ਚੰਡੀਗੜ੍ਹ, 8 ਅਪ੍ਰੈਲ :- ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ ਕਰਨ ਦਾ ਐਲਾਨ ਕੀਤਾ, ਜੋ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਸ਼ਵਵਿਆਪੀ ਵਪਾਰਕ ਮੌਕਿਆਂ ਦੇ ਕੇਂਦਰ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਦਾ ਪ੍ਰਤੱਖ ਪ੍ਰਮਾਣ ਹੈ। ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ ਅਰਵਿੰਦ ਕੇਜਰੀਵਾਲ, ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਕੀਤੀ ਜਾ ਰਹੀ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਨੂੰ ਨਿਵੇਸ਼ਾਂ ਅਤੇ ਆਲਮੀ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਸਥਾਪਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।” ਪ੍ਰਾਜੈਕਟ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਕਨਵੈਨਸ਼ਨ ਸੈਂਟਰ ਮੋਹਾਲੀ ਆਈਟੀ ਸਿਟੀ ਦੇ ਬਿਲਕੁਲ ਵਿਚੋ-ਵਿੱਚ ਲਗਭਗ 14 ਏਕੜ ਵਿੱਚ ਫੈਲਿਆ ਜਨਤਕ-ਨਿੱਜੀ ਭਾਈਵਾਲੀ ਮਾਡਲ ਤਹਿਤ ਵਿਕਸਤ...
ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

breaking news, health
ਚੰਡੀਗੜ੍ਹ, 8 ਅਪ੍ਰੈਲ 2026: ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ। ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ ਪਰਿਵਾਰਾਂ ਲਈ ਇਹ ਸ਼ਬਦ ਬਹੁਤ ਮਾਇਨੇ ਰੱਖਦੇ ਹਨ। ਦਿਲਜੋਤ ਨੂੰ ਗੰਭੀਰ ਸੰਕਰਮਣ ਅਤੇ ਵੈਂਟ੍ਰਿਕਿਊਲਰ ਸੈਪਟਲ ਡਿਫੈਕਟ (ਦਿਲ ਵਿੱਚ ਛੇਦ) ਦੀ ਬੀਮਾਰੀ ਪਾਈ ਗਈ, ਜੋ ਜਨਮ ਤੋਂ ਪਹਿਲਾਂ ਹੀ ਵਿਕਸਿਤ ਹੋ ਜਾਂਦੀ ਹੈ। ਉਸਦੇ ਮਾਪੇ ਉਸਨੂੰ ਇਲਾਜ ਲਈ ਬਠਿੰਡਾ ਲੈ ਗਏ, ਉਨ੍ਹਾਂ ਦਾ ਇੱਕੋ ਮਕਸਦ ਸੀ—ਉਸਦੀ ਜ਼ਿੰਦਗੀ ਬਚਾਉਣਾ। ਗੰਭੀਰ ਇਲਾਜ ਦਾ ਖਰਚਾ ਬਹੁਤ ਵੱਧ ਸੀ, ਪਰ ਮੁੱਖ ਮੰਤਰੀ ਸਿਹਤ ਯੋਜਨਾ ਉਨ੍ਹਾਂ ਲਈ ਵਰਦਾਨ ਬਣ ਕੇ ਆਈ। ਦਿਲਜੋਤ ਨੂੰ ਵਿਸ਼ੇਸ਼ ਚਿਕਿਤਸਕ ਦੇਖਭਾਲ ਮਿਲੀ, ਜਿਸ ਵਿੱਚ 24 ਘੰਟੇ ਨਿਗਰਾਨੀ ਸ਼ਾਮਲ ਸੀ, ਅਤੇ ਉਸਦੇ ਪਰਿਵਾਰ ਨੂੰ ਇੱਕ ਦਿਨ ਵੀ ਪੈਸਿਆਂ ਦੀ ਚਿੰਤਾ ਨਹੀਂ ਕਰਨੀ ਪਈ। ਭਰਤ ਕੁਮਾਰ, ਜੋ ਅਬੋਹਰ ਵਿੱਚ ਇੱਕ ਛੋਟਾ ਸੈਲੂਨ ਚਲਾਉਂਦੇ ਹਨ, ਨੇ ਕਿਹਾ ਕਿ ਉਸਨ...
ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

breaking news
ਲੁਧਿਆਣਾ, 7 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਡੇਅਰੀ ਖੇਤਰ ਦੇ ਆਧੁਨਿਕੀਕਰਨ, ਨਿਰੰਤਰ ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਦੀ ਇਸ ਦੂਰਅੰਦੇਸ਼ੀ ਸੋਚ ਅਨੁਸਾਰ ਸਕੱਤਰ (ਸਹਿਕਾਰਤਾ), ਅਜੀਤ ਬਾਲਾਜੀ ਜੋਸ਼ੀ ਅਤੇ ਮੈਨੇਜਿੰਗ ਡਾਇਰੈਕਟਰ ਮਿਲਕਫੈੱਡ ਰਾਹੁਲ ਗੁਪਤਾ ਨੇ ਅੱਜ ਮਿਲਕਫੈੱਡ ਦੇ ਅਧਿਕਾਰੀਆਂ ਨਾਲ ਡੇਅਰੀ ਦਾ ਦੌਰਾ ਕਰਕੇ ਆਧੁਨਿਕੀਕਰਨ ਪ੍ਰੋਜੈਕਟ ਦੀ ਸਮੀਖਿਆ ਕੀਤੀ। ਦੋਵੇਂ ਅਧਿਕਾਰੀਆਂ ਨੇ ਆਧੁਨਿਕੀਕਰਨ ਦੀਆਂ ਲੋੜਾਂ ਦਾ ਮੁਲਾਂਕਣ ਕਰਨ ਤੋਂ ਇਲਾਵਾ ਮੌਜੂਦਾ ਉਤਪਾਦਨ, ਭਰਾਈ ਅਤੇ ਪੈਕੇਜਿੰਗ ਬੁਨਿਆਦੀ ਢਾਂਚੇ ਦੀ ਸਮੀਖਿਆ ਵੀ ਕੀਤੀ। ਅਧਿਕਾਰੀਆ ਨੇ ਵਿਸ਼ੇਸ਼ ਤੌਰ 'ਤੇ ਹੋਲ ਮਿਲਕ ਪਾਊਡਰ ਦੀ ਭਰਾਈ ਅਤੇ ਪੈਕੇਜਿੰਗ ਪ੍ਰਕਿਰਿਆ ਦਾ ਨਿਰੀਮਣ ਕੀਤਾ, ਜਿਸ ਦੌਰਾਨ ਇਹ ਦੇਖਿਆ ਗਿਆ ਕਿ ਮੌਜੂਦਾ ਢਾਂਚਾ ਕਾਫ਼ੀ ਪੁਰਾਣਾ ਹੈ, ਜੋ ਮੌਜੂਦਾ ਸਮੇਂ ਦੇ ਐਂਡ-ਟੂ-ਐਂਡ ਆਟੋਮੇਟਿਡ ਡੇਅਰੀ ਪ੍ਰੋਸੈਸਿੰਗ ...
ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਹੁਸ਼ਿਆਰਪੁਰ, 7 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਵਿੱਚ 516 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਅਤੇ ਜ਼ਮੀਨੀ ਪੱਧਰ 'ਤੇ ਨਵੇਂ ਪ੍ਰੋਜੈਕਟ ਸ਼ਾਮਲ ਹਨ। ਰਾਜ ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੋ ਸਾਲਾਂ ਦੇ ਅੰਦਰ ਪੂਰਾ ਹੋ ਜਾਵੇਗਾ, ਜਿੱਥੇ ਸਾਲਾਨਾ 100 ਐਮਬੀਬੀਐਸ ਡਾਕਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਓਪੀਡੀ, ਐਮਆਰਆਈ, ਸੀਟੀ ਸਕੈਨ ਅਤੇ ਵਿਸ਼ੇਸ਼ ਵਿਭਾਗਾਂ ਸਮੇਤ ਉੱਨਤ ਸਹੂਲਤਾਂ ਨਾਲ ਲੈਸ 300 ਬਿਸਤਰਿਆਂ ਵਾਲਾ ਹਸਪਤਾਲ ਵੀ ਬਣਾਇਆ ਜਾਵੇਗਾ। ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਨੂੰ ਮਜ਼ਬੂਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਮ ਚੌਰਾਸੀ ਵਿੱਚ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ, ਜੋ ਆਧੁਨਿਕ ਆਪ੍ਰੇਸ਼ਨ ਥੀਏਟਰ, ਲੈਬ, ਐਕਸ-ਰੇ, ਟੀਕਾਕਰਨ ਅਤ...
ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 7 ਅਪ੍ਰੈਲ, 2026 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਲਈ ਠੋਸ ਆਬਕਾਰੀ ਨੀਤੀ ਦੇ ਉਪਾਵਾਂ ਅਤੇ ਕੁਸ਼ਲ ਪ੍ਰਸ਼ਾਸਕੀ ਕਾਰਜਪ੍ਰਣਾਲੀ ਦੀ ਸਫਲਤਾ ਨੂੰ ਦਰਸਾਉਂਦਾ ਮਾਲੀਆ ਉਗਰਾਹੀ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ 11,200 ਕਰੋੜ ਰੁਪਏ ਦੇ ਸੋਧੇ ਹੋਏ ਆਬਕਾਰੀ ਮਾਲੀਆ ਟੀਚੇ ਦੇ ਮੁਕਾਬਲੇ, ਵਿਭਾਗ ਨੇ 31 ਮਾਰਚ, 2026 ਤੱਕ ਸਫਲਤਾਪੂਰਵਕ 11,782 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਟੀਚੇ ਤੋਂ 582 ਕਰੋੜ ਰੁਪਏ ਵੱਧ ਹਨ। ਵਿਆਪਕ ਵਿੱਤੀ ਪ੍ਰਾਪਤੀਆਂ ਸਾਂਝੀਆਂ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਸਫਲਤਾ ਦਾ ਸਿਹਰਾ ਸਿੱਧੇ ਤੌਰ 'ਤੇ ਸੂਬਾ ਸਰਕਾਰ ਦੇ ਸਰਗਰਮ ਸ਼ਾਸਨ ਅਤੇ ਵਪਾਰ ਪੱਖੀ ਨੀਤੀਆਂ ਨੂੰ ਦਿੱਤਾ। ਇਤਿਹਾਸਕ ਪ੍ਰਾਪਤੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਖਾਸ ਤੌਰ 'ਤੇ, ਪਿਛਲੇ ਚਾਰ ਸਾਲਾਂ ਵਿੱਚ ਆਬਕਾਰੀ ਮਾਲੀਆ ਲਗਭਗ ਦੁੱਗਣਾ ਹੋ ਗਿਆ ਹੈ, ਜੋ ਕਿ 6,254.84 ਕਰੋੜ ਰੁਪਏ ਤੋਂ ਵੱਧ ਕੇ ...
ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 7 ਅਪ੍ਰੈਲ ਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਭਾਰਤੀ ਕਰ ਰਹੀ ਹੈ। ਉਨ੍ਹਾਂ ਦੱਸਿਆ, "ਦੋ ਪ੍ਰਮੁੱਖ ਸੰਸਥਾਵਾਂ: ਅੰਕੜਾ ਡਾਇਰੈਕਟੋਰੇਟ, ਅਤੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਅਧੀਨ ਆਉਂਦੀਆਂ ਵੱਖ-ਵੱਖ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਲਈ ਸਿੱਧੀ ਭਰਤੀ ਸ਼ੁਰੂ ਕਰਨ ਲਈ ਰਸਮੀ ਮਨਜ਼ੂਰੀ ਦੇ ਦਿੱਤੀ ਗਈ ਹੈ।" ਪ੍ਰਵਾਨਿਤ ਅਸਾਮੀਆਂ ਦਾ ਸ਼੍ਰੇਣੀਵਾਰ ਵੇਰਵਾ ਸਾਂਝਾ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੁੱਲ 70 ਖਾਲੀ ਅਸਾਮੀਆਂ...