Shadow

breaking news

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ ਕੈਂਪ ਲਗਾਉਣ ਦੇ ਹੁਕਮ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ ਕੈਂਪ ਲਗਾਉਣ ਦੇ ਹੁਕਮ

breaking news
ਚੰਡੀਗੜ੍ਹ, 5 ਜੁਲਾਈ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਤੱਕ ਉੱਚ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਹੈ ਕਿ **ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ (ਸਾਲ 2026-27) ਦਾ ਪੋਰਟਲ ਅਧਿਕਾਰਤ ਤੌਰ 'ਤੇ ਖੋਲ੍ਹ ਦਿੱਤਾ ਗਿਆ ਹੈ। ਪ੍ਰਕਿਰਿਆ ਨੂੰ ਸੁਚਾਰੂ, ਆਧੁਨਿਕ ਅਤੇ ਪਾਰਦਰਸ਼ੀ ਬਣਾਉਣ ਲਈ, ਇਹ ਸਕੀਮ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਲਾਗੂ ਕੀਤੀ ਜਾ ਰਹੀ ਹੈ, ਜੋ ਕਿ 1 ਜੁਲਾਈ, 2026 ਤੋਂ ਬਿਨੈਕਾਰਾਂ ਲਈ ਸਫਲਤਾਪੂਰਵਕ ਕਾਰਜਸ਼ੀਲ ਹੋ ਚੁੱਕਾ ਹੈ। ਵਿਦਿਆਰਥੀ-ਪੱਖੀ ਪਹੁੰਚ 'ਤੇ ਜ਼ੋਰ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਰਥਿਕ ਤੰਗੀ ਕਦੇ ਵੀ ਕਿਸੇ ਹੋਣਹਾਰ ਵਿਦਿਆਰਥੀ ਦੇ ਸੁਪਨਿਆਂ ਅਤੇ ਉੱਚੇ ਇਰਾਦਿਆਂ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਉਨ੍ਹਾਂ ਨੇ ਪੰਜਾਬ ਦੇ ਸਮੂਹ ਯੋਗ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਖਰੀ ਮਿਤੀ ਤੋਂ ਪਹਿਲਾਂ-ਪਹਿਲਾਂ ਅਪ...
ਕੱਲ੍ਹ ਫੇਰ ਪੈਣਗੀਆਂ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਵੋਟਾਂ

ਕੱਲ੍ਹ ਫੇਰ ਪੈਣਗੀਆਂ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਵੋਟਾਂ

breaking news
ਚੰਡੀਗੜ੍ਹ, 4 ਜੁਲਾਈ:        ਜੁਲਾਈ ਨੂੰ 4 ਥਾਵਾਂ 'ਤੇ ਵੋਟਾਂ ਪੈਣਗੀਆਂ। ਦਰਅਸਲ ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ। ਕਮਿਸ਼ਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਦੀ ਚੋਣ ਲਈ ਭਲਕੇ 5 ਜੁਲਾਈ ਨੂੰ ਵੋਟਾਂ ਪੈਣਗੀਆਂ। ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਲਈ ਵੋਟਿੰਗ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਜਦਕਿ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ। ਇਹ ਚੋਣਾਂ ਈ. ਵੀ. ਐੱਮ. ਮਸ਼ੀਨਾਂ ਰਾਹੀਂ ਕਰਵਾਈਆਂ ਜਾਣਗੀਆਂ। ਕਮਿਸ਼ਨ ਵੱਲੋਂ ਚੋਣਾਂ ਨੂੰ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹੁਸ਼ਿਆਰਪੁਰ (ਘੁੰਮਣ)- 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਬਜ਼ਰਵਰ ਅਤੇ ਐੱਮ. ਡੀ. ਸ਼ੂਗਰਫੈੱਡ ਸੇਨੂ ਦੁੱਗਲ ਨੇ ਡਿਪਟੀ ਕਮਿਸ਼...
ਚੰਦਾ ਚੋਰੀ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ ਐਫਆਈਆਰ ਸਭ ਫਰਜ਼ੀ, ਇਹ ਸਿਰਫ ਲੋਕਾਂ ਨੂੰ ਦਿਖਾਉਣ ਲਈ ਹੈ- ਕੇਜਰੀਵਾਲ

ਚੰਦਾ ਚੋਰੀ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ ਐਫਆਈਆਰ ਸਭ ਫਰਜ਼ੀ, ਇਹ ਸਿਰਫ ਲੋਕਾਂ ਨੂੰ ਦਿਖਾਉਣ ਲਈ ਹੈ- ਕੇਜਰੀਵਾਲ

breaking news
ਨਵੀਂ ਦਿੱਲੀ/ਗੋਆ, 3 ਜੁਲਾਈ -ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ ਵਿੱਚ ਹੋਏ ਚੰਦਾ ਚੋਰੀ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਗੋਆ ਦੌਰੇ 'ਤੇ ਆਏ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਤੁਹਾਡੇ ਤੋਂ ਪੂਰਾ ਦੇਸ਼ ਪੁੱਛ ਰਿਹਾ ਹੈ ਕਿ ਰਾਮ ਮੰਦਰ ਦੇ ਤਾਕਤਵਰ ਚੰਦਾ ਚੋਰਾਂ ਨੂੰ ਕਿਉਂ ਬਚਾ ਰਹੇ ਹੋ? ਰਾਮ ਮੰਦਰ ਵਿੱਚ ਕਰੋੜਾਂ ਦਾ ਜ਼ਮੀਨ ਘੁਟਾਲਾ, ਨਿਰਮਾਣ ਵਿੱਚ 40 ਫੀਸਦੀ ਕਮਿਸ਼ਨਖੋਰੀ ਅਤੇ ਚੜ੍ਹਾਵਾ ਚੋਰੀ ਹੋ ਗਿਆ। ਪ੍ਰਧਾਨ ਮੰਤਰੀ ਨੂੰ ਇਸ ਦਾ ਕਿਵੇਂ ਪਤਾ ਨਹੀਂ ਲੱਗਿਆ? ਪੀਐਮ ਨੇ ਹੀ ਰਾਮ ਮੰਦਰ ਟ੍ਰਸਟ ਬਣਾਇਆ, ਸਾਰੇ ਮੈਂਬਰਾਂ ਨੂੰ ਖੁਦ ਚੁਣਿਆ ਅਤੇ ਚੰਪਤ ਰਾਏ ਨੂੰ ਸਰਵੇਸਰਵਾ ਬਣਾਇਆ। ਹੁਣ ਜਦੋਂ ਘੁਟਾਲਾ ਸਾਹਮਣੇ ਆਇਆ ਹੈ, ਤਾਂ ਉਹ ਉਨ੍ਹਾਂ ਨੂੰ ਬਚਾਉਣ ਵਿੱਚ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ  ਅਤੇ ਐਫਆਈਆਰ  ਸਭ ਫਰਜ਼ੀ ਹਨ। ਇਹ ਸਿਰਫ ਲੋਕਾਂ ਨੂੰ ਦਿਖਾਉਣ ਲਈ ਕੀਤਾ ਜਾ ਰਿਹਾ ਹੈ। ਗੋਆ ਦੌ...
ਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

breaking news
ਚੰਡੀਗੜ੍ਹ, 3 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੇ ਸਤਿਕਾਰ, ਸੁਰੱਖਿਆ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿੱਚ ‘ਐਲਡਰਲਾਈਨ 14567’ (Elderline 14567) ਰਾਹੀਂ ਬਜ਼ੁਰਗਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਨਾਲ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ ਸਿਰ ਸਹਾਇਤਾ, ਕਾਨੂੰਨੀ ਮਾਰਗਦਰਸ਼ਨ ਅਤੇ ਕਈ ਹੋਰ ਜ਼ਰੂਰੀ ਸੇਵਾਵਾਂ ਆਸਾਨੀ ਨਾਲ ਮਿਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਐਲਡਰਲਾਈਨ 14567’ ਪੰਜਾਬ ਦੇ ਬਜ਼ੁਰਗਾਂ ਲਈ ਇੱਕ ਭਰੋਸੇਮੰਦ ਸਹਾਰਾ ਬਣ ਕੇ ਉੱਭਰੀ ਹੈ, ਜਿਸ ਤਹਿਤ ਹੁਣ ਤੱਕ ਸੂਬੇ ਭਰ ਵਿੱਚੋਂ 2.5 ਲੱਖ ਤੋਂ ਵੱਧ ਕਾਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਨੇ 91 ਬੇਸਹਾਰਾ ਬਜ਼ੁਰਗਾਂ ਨੂੰ ਸਫ਼ਲਤਾਪੂਰਵਕ ਰੈਸਕਿਊ ਕਰਕੇ (ਬਚਾ ਕੇ) ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਨਾਲ ਦੁਰਵਿਵਹਾਰ...
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

breaking news
ਚੰਡੀਗੜ੍ਹ, ਜੁਲਾਈ 3: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਤਹਿਤ ਬਾਗ਼ਬਾਨੀ ਵਿਭਾਗ, ਪੰਜਾਬ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਕਿਸਾਨ ਲਗਭਗ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ ਜਿਸ ’ਤੇ ਬਾਗ਼ਬਾਨੀ ਵਿਭਾਗ ਵੱਲੋਂ 40 ਫੀਸਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਦੀ ਖੇਤੀ ਥੋੜ੍ਹੀ ਜ਼ਮੀਨ ਅਤੇ ਪਾਣੀ ਦੀ ਬਹੁਤ ਘੱਟ ਵਰਤੋਂ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੀ ਇਸ ਕਾਸ਼ਤਕਾਰੀ ਤੋਂ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ  ਹੈ। ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

breaking news
ਚੰਡੀਗੜ੍ਹ, 2 ਜੁਲਾਈ- ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਜ਼ਮੀਨ ਮਾਲਕਾਂ ਦੇ ਲਾਭਾਂ ਨਾਲ ਸਬੰਧਤ ਮੌਜੂਦਾ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਨਾਲ ਹੀ ਰਾਹਤ ਲਈ ਕਈ ਹੋਰ ਕਦਮਾਂ ਦੀ ਵੀ ਸ਼ੁਰੂਆਤ ਕੀਤੀ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਲਈ ਵਧੇ ਹੋਏ ਲਾਭ ਬਾਰੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦਾ ਏਰੀਆ ਵਧਾਉਣ ਲਈ ਸੋਧਾਂ ਨੂੰ ਮਨਜ਼ੂਰੀ ਦਿੱਤੀ ਹੈ, ਜਦਕਿ ਹਿੱਸੇਦਾਰਾਂ ਨੂੰ ਦਰਪੇਸ਼ ਚਿੰਤਾਵਾਂ ਅਤੇ ਅਮਲੀ ਮੁਸ਼ਕਲਾਂ ਨੂੰ ਹੱਲ ਕਰਨ ਲਈ 'ਆਓਸਟੀ ਪਾਲਿਸੀ' ਵਿੱਚ ਵੀ ਕਈ ਬਦਲਾਅ ਕੀਤੇ ਹਨ। ਸੋਧੇ ਹੋਏ ਨਿਯਮਾਂ ਅਨੁਸਾਰ ਲੈਂਡ ਪੂਲਿੰਗ ਤਹਿਤ ਰਿਹਾਇਸ਼ੀ ਅਤੇ ਵਪਾਰਕ ...
ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗੀ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗੀ

breaking news
ਚੰਡੀਗੜ੍ਹ, 2 ਜੁਲਾਈ 2026 ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ 619 ਮਲਟੀਪਰਪਜ਼ ਹੈਲਥ ਵਰਕਰਾਂ (ਮਹਿਲਾ) ਦੀ ਭਰਤੀ ਕਰਨ ਅਤੇ ਉਦਯੋਗ ਵਿਭਾਗ ਵਿੱਚ ਮਹੱਤਵਪੂਰਨ ਪ੍ਰਸ਼ਾਸਨਿਕ ਤੇ ਫੀਲਡ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੇ ਵਿਆਪਕ ਪ੍ਰਸ਼ਾਸਨਿਕ ਪ੍ਰਸਤਾਵਾਂ ਨੂੰ ਅਧਿਕਾਰਤ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਜਨਤਕ ਸੇਵਾਵਾਂ ਵਿੱਚ ਵੱਡਾ ਸੁਧਾਰ ਕਰਨਾ ਅਤੇ ਸੰਸਥਾਗਤ ਰੁਜ਼ਗਾਰ ਪੈਦਾ ਕਰਨਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹਨਾਂ ਦੋਵਾਂ ਪ੍ਰਸ਼ਾਸਨਿਕ ਪ੍ਰਵਾਨਗੀਆਂ ਦੇ ਵਿਸਤ੍ਰਿਤ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਉਪਾਅ ਵਿਸ਼ੇਸ਼ ਤੌਰ 'ਤੇ ਪੰਜਾਬ ਭਰ ਵਿੱਚ ਜ਼ਮੀਨੀ ਪੱਧਰ 'ਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਵਪਾਰਕ ਪ੍ਰਸ਼ਾਸਨ ਨੂੰ ਸਥਿਰ ਕਰਨ ਲਈ ਤਿਆਰ ਕੀਤੇ ਗਏ ਹਨ। ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਖ਼ਤ ਵਿੱਤੀ ਅਨੁਸ਼ਾਸਨ ਬਣਾਈ ਰੱਖਣ ਦੇ ਨਾਲ-ਨਾਲ ਜਨਤਾ ਨਾਲ ਸਿੱਧਾ ਸਬੰਧ ਰੱਖਣ ਵਾਲੀਆਂ ਜ਼ਰੂਰੀ ਸੇਵਾਵਾਂ ਵਿੱਚ ਸਟਾਫ਼ ਦੀ ...
ਭਗਵੰਤ ਮਾਨ ਸਰਕਾਰ ਦਾ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਦਾ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

breaking news
ਚੰਡੀਗੜ੍ਹ, 2 ਜੁਲਾਈ: ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨੂੰ ਪੂਰੇ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਬਿਜਲੀ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੀਆਂ ਤਿੰਨ ਯੂਨੀਅਨਾਂ ਜਿਨ੍ਹਾਂ ਵਿੱਚ ਤਾਲਮੇਲ ਕਮੇਟੀ, ਪਾਵਰਕਾਮ ਟ੍ਰਾਂਸਕੋ ਆਊਟਸੋਰਸਡ ਯੂਨੀਅਨ ਅਤੇ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਸ਼ਾਮਲ ਸਨ। ਮੰਤਰੀ ਨੇ ਉਨ੍ਹਾਂ ਨੂੰ ਮੁੜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕੰਟਰੈਕਟ ਠੇਕੇ 'ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ, ਆਊਟਸੋਰਸਡ ਵਰਕਰਾਂ ਨੂੰ ਕੰਟਰੈਕਟ ‘ਤੇ ਲਿਆਉਣ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਤੇਜ਼ੀ ਨਾਲ ਹੱਲ ਕਰਨ ਲਈ ਸਰਗਰਮੀ ਨਾਲ ਪ੍ਰਕਿਰਿਆ ਕਰ ਰਹੀ ਹੈ...
‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

breaking news, Punjab
ਚੰਡੀਗੜ੍ਹ, 02 ਜੁਲਾਈ 2026: ਗਰਮੀਆਂ ਦੀਆਂ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ ਦੇ ਸਕੂਲ ਮੁੜ ਖੁੱਲ੍ਹੇ ਹਨ, ਹਜ਼ਾਰਾਂ ਅਧਿਆਪਕ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਿੱਚ ਜੁਟ ਗਏ ਹਨ। ਨਸ਼ਿਆਂ ਖ਼ਿਲਾਫ਼ ਹੁਣ ਇਹ ਲੜਾਈ ਥਾਣਿਆਂ ਅਤੇ ਨਸ਼ਾ ਛੁਡਾਊ ਕੇਂਦਰਾਂ ਤੋਂ ਅੱਗੇ ਵਧ ਕੇ ਸਕੂਲਾਂ ਅਤੇ ਕਲਾਸਰੂਮਾਂ ਤੱਕ ਪਹੁੰਚ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਖਲਾਈ ਪ੍ਰਾਪਤ ਅਧਿਆਪਕਾਂ , ਜਾਗਰੂਕ ਪ੍ਰਿੰਸੀਪਲਾਂ ਅਤੇ ਸੁਰੱਖਿਅਤ ਸਕੂਲੀ ਮਾਹੌਲ ਰਾਹੀਂ ਹਰ ਬੱਚੇ ਲਈ ਇੱਕ ਸੁਰੱਖਿਆ ਕਵਚ ਤਿਆਰ ਕੀਤਾ ਜਾ ਰਿਹਾ ਹੈ। ਬੱਚਿਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਮਾਨਸਿਕ ਤਣਾਅ ਨਾਲ ਨਜਿੱਠਣ ਦੇ ਹੁਨਰ ਅਤੇ ਗੁਪਤ ਤਰੀਕੇ ਨਾਲ ਸ਼ਿਕਾਇਤ ਦਰਜ ਕਰਵਾਉਣ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਇਸ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਵਿੱਚ ਨਿਵੇਸ਼ ਕਰ ਰਹੀ ਹੈ ਜੋ ਹਰ ਰੋਜ਼ ਕਿਸ਼ੋਰ ਉਮਰ ਦੇ ਬੱਚਿਆਂ ਦੇ ਸੰਪਰਕ ਵਿ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

breaking news
ਚੰਡੀਗੜ੍ਹ; 1 ਜੁਲਾਈ 2026: ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ ਗੰਭੀਰ ਸਮੱਸਿਆ ਹੋਈ ਤਾਂ ਉਨ੍ਹਾਂ ਨੂੰ ਤੁਰੰਤ ਇਲਾਜ ਦੀ ਲੋੜ ਪਈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜਿਓਪਲਾਸਟੀ (ਪੀਟੀਸੀਏ), ਜਿਸਨੂੰ ਆਮ ਤੌਰ ’ਤੇ ਐਂਜਿਓਪਲਾਸਟੀ ਕਿਹਾ ਜਾਂਦਾ ਹੈ, ਦੇ ਨਾਲ ਡਾਇਗਨੋਸਟਿਕ ਐਂਜਿਓਗ੍ਰਾਮ ਕੀਤਾ। ਪੀਟੀਸੀਏ ਇੱਕ ਜੀਵਨ ਬਚਾਉਣ ਵਾਲੀ ਪ੍ਰਕਿਰਿਆ ਹੈ, ਜਿਸ ਰਾਹੀਂ ਦਿਲ ਦੀਆਂ ਧਮਨੀਆਂ ਵਿੱਚ ਆਈ ਰੁਕਾਵਟ ਨੂੰ ਦੂਰ ਕਰਕੇ ਖੂਨ ਦਾ ਪ੍ਰਵਾਹ ਮੁੜ ਬਹਾਲ ਕੀਤਾ ਜਾਂਦਾ ਹੈ। ਡਾਕਟਰਾਂ ਦੇ ਅਨੁਸਾਰ ਹਾਰਟ ਅਟੈਕ ਦੌਰਾਨ ਹਰ ਮਿੰਟ ਬਹੁਤ ਮਹੱਤਵਪੂਰਨ ਹੁੰਦਾ ਹੈ, ਕਿਉਂਕਿ ਇਲਾਜ ਵਿੱਚ ਦੇਰੀ ਨਾਲ ਦਿਲ ਨੂੰ ਸਥਾਈ ਨੁਕਸਾਨ ਪਹੁੰਚ ਸਕਦਾ ਹੈ ਅਤੇ ਮੌਤ ਦਾ ਖ਼ਤਰਾ ਵੱਧ ਜਾਂਦਾ ਹੈ। ਪਰ ਕਈ ਪਰਿਵਾਰਾਂ ਲਈ ਐਮਰਜੈਂਸੀ ਇਲਾਜ ਲਈ ਤੁਰੰਤ ਪੈਸਿਆਂ ਦਾ ਪ੍ਰਬੰਧ ਕਰਨਾ ਮੁਸ਼ਕਲ ਹੁੰਦਾ ਹੈ, ਜਿਸ ਕਾਰਨ ਇਲਾਜ ਵਿੱਚ ਕਾਫ਼ੀ ਦੇਰੀ ਹੋ ਜਾਂਦੀ ਹੈ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਇਸ ਆਰਥਿ...