ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਲਗਾਤਾਰ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 'ਵਿਕਸਿਤ ਭਾਰਤ-ਗਾਰੰਟੀ ਫਾਰ ਰੋਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ)' (ਵੀਬੀ-ਜੀ ਰਾਮ ਜੀ) ਸਕੀਮ ਅਧੀਨ ਵੀ ਪੰਜਾਬ ਦੇ ਪਿੰਡਾਂ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ 1 ਜੁਲਾਈ, 2026 ਤੋਂ ਲੈ ਕੇ ਹੁਣ ਤੱਕ ਇਸ ਸਕੀਮ ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ ਜਿਸ ਨਾਲ ਰਜਿਸਟਰਡ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਪੇਂਡੂ ਖੇਤਰਾਂ ਦੇ ਲੋੜਵੰਦ ਪਰਿਵਾਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਲਈ ਇਸ ਸਕੀਮ ਤਹਿਤ ਨਵੇਂ ਲਾਭਪਾਤਰੀਆਂ ਨੂੰ ਵੀ ਸ਼ਾਮਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ...







