ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋਸ਼ੀ ਦੇ ਕਬਜ਼ੇ ਵਿੱਚੋਂ ਚਾਰ ਪੀ-86 ਹੈਂਡ ਗ੍ਰਨੇਡ ਅਤੇ ਗੋਲੀ ਸਿੱਕੇ ਸਮੇਤ ਦੋ ਵਿਦੇਸ਼ੀ ਪਿਸਤੌਲ ਬਰਾਮਦ ਹੋਏ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸਾਗਰ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਗੱਲੂਵਾਲ ਦਾ ਰਹਿਣ ਵਾਲਾ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਐਸਐਸਓਸੀ ਮੋਹਾਲੀ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਉਕਤ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਅਤੇ ਚੰ...








