Shadow

Crime

ਮੂਨਕ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ; 02 ਮੁਲਜ਼ਮ ਗ੍ਰਿਫਤਾਰ

ਮੂਨਕ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ; 02 ਮੁਲਜ਼ਮ ਗ੍ਰਿਫਤਾਰ

Crime, hot news
ਮੂਨਕ, 05 ਅਪ੍ਰੈਲ- ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰੰਮ ਤਹਿਤ ਕਾਰਵਾਈ ਕਰਦੇ ਹੋਏ ਮਿਤੀ 30.03.2026 ਤੋਂ 05.04.2026 ਤਕ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ ਕਰ ਕੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ 2570 ਨਸ਼ੀਲੀਆਂ ਗੋਲੀਆਂ ਅਤੇ 450 ਗ੍ਰਾਮ ਸੁਲਫਾ/ਗਾਂਜਾ ਬ੍ਰਾਮਦ ਕਰਵਾਇਆ ਗਿਆ। ਅਸਲਾ ਐਕਟ ਅਧੀਨ 01 ਕੇਸ ਦਰਜ ਕਰ ਕੇ ਮੁਲਜ਼ਮ ਪਾਸੋਂ ਇੱਕ ਦੇਸੀ ਕੱਟਾ ਸਮੇਤ 07 ਕਾਰਤੂਸ 12 ਬੋਰ ਬ੍ਰਾਮਦ ਕਰਵਾਏ ਗਏ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ 03 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਅਤੇ 10 ਵਿਅਕਤੀਆਂ ਨੂੰ ਦਵਾਈ ਦਿਵਾਈ ਗਈ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 156 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 89 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ ਚੋਰੀ ਦੇ ਇੱਕ ਕੇਸ ਵਿੱਚ ਅਦਾਲਤ...
ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

breaking news, Crime
ਚੰਡੀਗੜ੍ਹ, 5 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਆਪਣੀ  ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਅਤੇ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਦੋਸ਼ੀਆਂ - ਜਿਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਫਤਰ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ - ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਦੋਵੇਂ ਰੂਪਨਗਰ ਦੇ ਰਤਨਗੜ੍ਹ ਦੇ ਰਹਿਣ ਵਾਲੇ ਹਨ। ਮੁਲਜ਼ਮ ਅਮਨਪ੍ਰੀਤ ਸਿੰਘ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ। ਉਸ ਦੇ  ਖਿਲਾਫ ਕ੍ਰਮਵਾਰ ਐਸਏਐਸ ਨਗਰ ਅਤੇ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਿੱਚ ਚੋਰੀ ਅਤੇ ਲੁੱਟ...
ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 5 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਪੂਰਥਲਾ, ਫਗਵਾੜਾ ਦੇ ਪਲਾਹੀ ਗੇਟ ਦੇ ਵਸਨੀਕ ਆਤਿਸ਼ ਸੁਮਨ (22) ਅਤੇ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਕਲਾਂ ਦੇ ਵਸਨੀਕ ਸਵਿੰਦਰ ਸਿੰਘ ਉਰਫ਼ ਸੁੰਦਰੀ (28) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ-ਅਧਾਰਤ ਹੈਂਡਲਰਾਂ ਅਤੇ ਜੇਲ੍ਹ ‘ਚ ਬੰਦ ਕਾਰਕੁਨਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਫਿਰ ਮਾਝਾ ਤੇ ਦੋਆਬਾ ਖੇਤਰਾਂ ਇਸਦੀ ਸਪਲਾਈ ‘ਚ ਉਕਤ ਮੁਲਜ਼ਮਾਂ ਦੀ ਸਹਾਇਤਾ ਕਰਦੇ ਸਨ। ਉਨ੍ਹਾਂ ਕਿਹਾ ਕਿ ਦੋਵੇਂ ਮੁਲ...
ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

Crime
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਚੰਡੀਗੜ੍ਹ ਗ੍ਰਨੇਡ ਹਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ ਪਿਸਤੌਲ ਸਮੇਤ ਗੋਲੀ-ਸਿੱਕੇ ਨਾਲ ਗ੍ਰਿਫ਼ਤਾਰ ਕਰਕੇ ਇਸ ਵਾਰਦਾਤ ਦੀ ਗੁੱਥੀ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਮਾਜਰੀ (ਐਸ.ਬੀ.ਐਸ. ਨਗਰ ) ਦੇ ਬਲਵਿੰਦਰ ਲਾਲ ਉਰਫ਼ ਸ਼ੰਮੀ, ਪਿੰਡ ਭਰਾਪੁਰ (ਐਸ.ਬੀ.ਐਸ. ਨਗਰ )ਦੇ ਜਸਵੀਰ ਸਿੰਘ ਉਰਫ਼ ਜੱਸੀ, ਪਿੰਡ ਸੁਜਾਵਲਪੁਰ (ਐਸਬੀਐਸ ਨਗਰ) ਦੇ ਚਰਨਜੀਤ ਸਿੰਘ ਉਰਫ਼ ਚੰਨੀ, ਪਿੰਡ ਠਾਣਾ (ਸ਼ਿਮਲਾ) ਦੇ ਰੂਬਲ ਚੌਹਾਨ ਅਤੇ ਧੂਰੀ (ਸੰਗਰੂਰ) ਦੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ...
10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

breaking news, Crime
ਚੰਡੀਗੜ੍ਹ 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਇੱਕ ਕੇਸ ਦਰਜ ਸੀ ਅਤੇ ਗ੍ਰਿਫ਼ਤਾਰੀ ਦੌਰਾਨ ਸ਼ਿਕਾਇਤਕਰਤਾ ਦੀ ਲਾਇਸੈਂਸ-ਸ਼ੁਦਾ ਪਿਸਤੌਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਦਾ ਲਾਇਸੈਂਸੀ ਪਿਸਤੌਲ ਵਾਪਸ ਲੈਣ ਸਬੰਧੀ ਕੇਸ ਵਿੱਚ ਉਸਦੀ ਮਦਦ ਕਰਨ ਦੇ ਬਦਲੇ ਦੋਸ਼ੀ ਨਾਇਬ ਕੋਰਟ ਨੇ 10,000 ਰੁਪਏ ਦੀ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਦੀ ਮੰਗ ਕੀਤੀ । ਸ਼ਿਕਾਇਤਕਰਤਾ ਨੇ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਮੰਗਣ ਵਾਲੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਜ਼ਿਕਰਯੋਗ ਹੈ ਕਿ ...
ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ*

ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ*

Crime, Punjab
ਚੰਡੀਗੜ੍ਹ, 3 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 73ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 483 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ- ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 73ਵੇਂ ਦਿਨ ਪੁਲਿਸ ਟੀਮਾਂ ਨੇ 13 ਹਥਿਆਰ ਬਰਾਮਦ ਕਰਨ ਉਪਰੰਤ 198 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 18,629 ਹੋ ਗਈ ਹੈ। ਇਸ ਤੋਂ ਇਲਾਵਾ 72 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ , ਜਦੋਂ ਕਿ 106 ਵਿਅਕਤੀਆਂ...
10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime, Punjab
ਚੰਡੀਗੜ੍ਹ 2 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਐਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸਨੂੰ ਦੱਸਿਆ ਕਿ ਉਸ ਦੇ ਘਰ ਵਿੱਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ। ਇਸ ਸਬੰਧ ਵਿੱਚ ਮੁਲਜ਼ਮ ਐਸਡੀਓ ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂ...
ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

Crime, Punjab
ਚੰਡੀਗੜ੍ਹ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 13 ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ ਦੀ ਇਸ ਮਿਆਦ ਦੌਰਾਨ 39,760 ਐਫਆਈਆਰਜ਼ ਦਰਜ ਕਰਕੇ 56,372 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਤੋਂ 2458 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਚੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਨੇ 2458...
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ

ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ

Crime, Punjab
ਜਲੰਧਰ, 29 ਮਾਰਚ : ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਮਾਜ ਵਿਰੋਧੀ ਤੱਤਾਂ ਤੇ ਰੰਗਦਾਰੀ ਮੰਗਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਕਪਤਾਨ (ਤਫਤੀਸ਼) ਵਿਨੀਤ ਅਹਲਾਵਤ, ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਨਕੋਦਰ ਉਂਕਾਰ ਸਿੰਘ ਬਰਾੜ ਅਤੇ ਡੀ.ਐਸ.ਪੀ (ਤਫਤੀਸ਼) ਇੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ। ਇਸ ਟੀਮ ਵਿੱਚ ਸੀ.ਆਈ.ਏ. ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਅਤੇ ਸਬ-ਇੰਸਪੈਕਟਰ ਦਿਲਬਾਗ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਨਕੋਦਰ ਵੀ ਸ਼ਾਮਲ ਸਨ। ਟੀਮ ਵੱਲੋਂ ਆਧੁਨਿਕ, ਮਨੁੱਖੀ ਅਤੇ ਟੈਕਨੀਕਲ ਢੰਗਾਂ ਦੀ ਵਰਤੋਂ ਕਰਦੇ ਹੋਏ ਪਿੰਡ ਸ਼ੰਕਰ ਵਿੱਚ ਰਹਿੰਦੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਟ੍ਰੇਸ ਕ...
ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

Crime
ਚੰਡੀਗੜ੍ਹ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 68ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 508 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 68ਵੇਂ ਦਿਨ, ਪੁਲਿਸ ਟੀਮਾਂ ਨੇ 188 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,674 ਹੋ ਗਈ ਹੈ। ਇਸ ਤੋਂ ਇਲਾਵਾ 95 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 99 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ...