ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼; 2.02 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 4 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਿਲੀ ਖੁਫੀਆ ਇਤਲਾਹ 'ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋੰ ਚੱਲ ਰਹੇ ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ I ਇਹ ਜਾਣਕਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੋਟ ਮਹਿਤਾਬ ਦੇ ਵਸਨੀਕ ਹਰਪ੍ਰੀਤ ਸਿੰਘ (23), ਤਰਨਤਾਰਨ ਦੇ ਪਿੰਡ ਸੁਰਸਿੰਘ ਦੇ ਵਸਨੀਕ ਗੁਰਪਾਲ ਸਿੰਘ (21) ਅਤੇ ਤਰਨਤਾਰਨ ਦੇ ਪਿੰਡ ਵਾਇਰਿੰਗ ਦੇ ਵਸਨੀਕ ਰਣਜੋਧ ਸਿੰਘ (33) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2.02 ਕਿਲੋ ਹੈਰੋਇਨ, ਚਾਰ ਪਿਸਤੌਲ - ਇੱਕ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ 3.5 ਲੱਖ ਰੁਪਏ ਹਵਾਲਾ ਮਨੀ ਵੀ ਬਰਾਮਦ ਕੀਤੀ ਹੈI ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ...








