ਯੁੱਧ ਨਸ਼ਿਆਂ ਵਿਰੁਧ ਦਾ 128ਵਾਂ ਦਿਨ: 3.8 ਕਿਲੋ ਹੈਰੋਇਨ, 5 ਕਿਲੋ ਅਫੀਮ ਸਮੇਤ 110 ਨਸ਼ਾ ਤਸਕਾਰ ਕਾਬੂ
ਚੰਡੀਗੜ੍ਹ, 7 ਜੁਲਾਈ:
ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ "ਯੁੱਧ ਨਸ਼ਿਆਂ ਵਿਰੁਧ" ਦੇ 128ਵੇਂ ਦਿਨ , ਪੰਜਾਬ ਪੁਲਿਸ ਨੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋਗ੍ਰਾਮ ਹੈਰੋਇਨ, 5 ਕਿਲੋਗ੍ਰਾਮ ਅਫੀਮ ਅਤੇ 906 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 128 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,878 ਹੋ ਗਈ ਹੈ।
ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮ...







