ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਗੁਰੂ ਕੀ ਵਡਾਲੀ ਦੇ ਵਿਸ਼ਾਲ ਸਿੰਘ (23), ਅੰਮ੍ਰਿਤਸਰ ਦੇ ਪਿੰਡ ਜਠੌਲ ਦੇ ਦੀਦਾਰ ਸਿੰਘ ਉਰਫ਼ ਕਾਲੀ (50), ਤਰਨਤਾਰਨ ਦੇ ਪਿੰਡ ਬੁਰਜ ਸਰਾਏ ਅਮਾਨਤ ਖਾਨ ਦੇ ਸੈਵਨਬੀਰ ਸਿੰਘ (25), ਅੰਮ੍ਰਿਤਸਰ ਦੇ ਬਾਬਾ ਦੀਪ ਸਿੰਘ ਕਲੋਨੀ ਦੇ ਹਰਜੀਤ ਸਿੰਘ (38) ਉਰਫ਼ ਜੀਤਾ, ਅੰਮ੍ਰਿਤਸਰ ਦੇ ਮੁਹੱਲਾ ਚੇਤੂਆਂ ਦੇ ਜੱਜ ਸਿੰਘ (19) ਅਤੇ ਅੰਮ੍ਰਿਤਸਰ ਦੇ ਕਪਟਗੜ੍ਹ ਦੀ ਜਸਬੀਰ ਕੌਰ (60) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ, ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਕਤ ਮੁਲ...








