4ਜੀ/5ਜੀ ਟੈਲੀਕਾਮ ਸਬੰਧੀ ਚੋਰੀਆਂ ’ਤੇ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ; 17 ਹੋਰ ਗ੍ਰਿਫ਼ਤਾਰ
ਚੰਡੀਗੜ੍ਹ, 9 ਫਰਵਰੀ:
ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ 4ਜੀ/5ਜੀ ਟੈਲੀਕਾਮ ਬੁਨਿਆਦੀ ਢਾਂਚੇ ਦੀ ਚੋਰੀ ’ਤੇ ਵੱਡੀ ਅਤੇ ਨਿਰੰਤਰ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ 17 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਸੂਬੇ ਭਰ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 126 ਹੋ ਗਈ ਹੈ ਅਤੇ 140 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਫੈਸਲਾਕੁੰਨ ਕਾਰਵਾਈਆਂ ਦੇ ਲਾਗੂ ਕਰਨ ਸਦਕਾ ਅਹਿਮ ਜਨਤਕ ਟੈਲੀਕਾਮ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ।
ਜ਼ਿਕਰਯੋਗ ਹੈ ਕਿ 4ਜੀ/5ਜੀ ਬੁਨਿਆਦੀ ਢਾਂਚੇ ਨਾਲ ਸਬੰਧਤ ਚੋਰੀਆਂ ਦੀਆਂ ਰਿਪੋਰਟਾਂ ਤੋਂ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਹੁਕਮਾਂ ’ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਸੀ। ਚੇਅਰਮੈਨ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰਾਜਪਾਲ ਸਿੰਘ ਸੰਧੂ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਜ਼ਿਲ੍ਹਾ ਪੁਲਿਸ ਯੂਨਿਟਾਂ ਨਾਲ ਮਿਲ ਕੇ ਕੰਮ ਕੀਤਾ ਤਾਂ ਜੋ ਮੁਲਜ਼ਮਾਂ ਨੂੰ ਫੜਿਆ ਜਾ ਸਕੇ ਅਤੇ ਚੋਰੀ ਹੋਏ ਸਾਜ਼ੋ-ਸਾਮਾਨ ਦੀ ਬਰਾਮਦਗੀ ਕੀਤੀ ਜਾ ਸਕੇ।
ਇਸ ਸਬੰਧੀ ਵੇਰਵੇ ਸ...








