Saturday, March 7
Shadow

Crime

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

Crime, Punjab
ਚੰਡੀਗੜ੍ਹ/ਜਲੰਧਰ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਸਮਰਥਤ ਇੱਕ ਮਾਡਿਊਲ ਦੇ ਦੋ ਮੁੱਖ ਕਾਰਕੁਨਾਂ ਨੂੰ  ਇੱਕ .32 ਬੋਰ ਪਿਸਤੌਲ, ਮੈਗਜ਼ੀਨ ਅਤੇ ਅੱਠ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਦੋਵੇਂ ਵਾਸੀ ਪਿੰਡ ਕੁਲਮ, ਐਸਬੀਐਸ ਨਗਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ - ਗੋਪੀ ਨਵਾਸ਼ਹਿਰੀਆ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ - ਜੋ ਬੀਕੇਆਈ ਨਾਲ ਜੁੜੇ ਹੋਏ ਹਨ, ...
50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime
ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।  ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜ਼ਿਲ੍ਹਾ ਐਸਏਐਸ ਨਗਰ ਦੇ ਪਿੰਡ ਦੇਵੀਨਗਰ (ਅਭਰਾਵਨ) ਦੇ ਸਰਪੰਚ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲੀਸ ਕੋਲ ਜ਼ਬਤ ਸੀ, ਨੂੰੰ ਥਾਣਾ ਬਨੂੜ ਤੋਂ ਛੁਡਾਉਣ  ਬਦਲੇ 100000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਦੀ ਵਾਰ-ਵਾਰ ਬੇਨਤੀ ’ਤੇ ਦੋਸ਼ੀ ਸਰਪੰਚ ਨਾਲ ਸੌਦਾ 50000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਰਿਸ਼ਵਤ ਸਬੰਧੀ  ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਇਸ ਸਬੰਧ...
ਗੈਂਗਸਟਰਾਂ ’ਤੇ ਵਾਰ ਦਾ 35ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 183 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 35ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 183 ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 35ਵੇਂ ਦਿਨ ਪੰਜਾਬ ਪੁਲੀਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ, ਜੋ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 35ਵੇਂ ਦਿਨ ਪੁਲਿਸ ਟੀਮਾਂ ਨੇ 183 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 11,265 ਹੋ ਗਈ ਹੈ। ਇਸ ਤੋਂ ਇਲਾਵਾ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀ...
ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

Crime
ਚੰਡੀਗੜ੍ਹ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਸੀਆਈ ਐਸ.ਏ.ਐਸ. ਨਗਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਸਟੇਸ਼ਨ ’ਤੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਧਮਾਕੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ  ਇੱਥੇ ਸਾਂਝੀ ਕੀਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਉਰਫ਼ ਕਾਕਾ ਅਤੇ ਮਨਪ੍ਰੀਤ ਉਰਫ਼ ਮਨੀ ਵਜੋਂ ਹੋਈ ਹੈ, ਦੋਵੇਂ ਐਸਬੀਐਸ ਨਗਰ ਦੇ ਰਹਿਣ ਵਾਲੇ ਹਨ। ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮ.ਐਮ. ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁ...
ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

Crime
ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)  ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਿੰਡੀ ਨੈਣ ਦੇ ਵਸਨੀਕ ਸ਼ੇਰਾ ਸਿੰਘ (26) ਅਤੇ ਅੰਮ੍ਰਿਤਸਰ ਦੇ ਪਿੰਡ ਤੂਰ ਦੇ ਵਸਨੀਕ ਜਗਰੂਪ ਸਿੰਘ ਉਰਫ਼ ਜੂਪਾ (21) ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਸਟੌਰਮ ਪਿਸਤੌਲ , ਇੱਕ 9ਐਮਐਮ ਆਸਟ੍ਰੀਆ-ਮੇਡ ਗਲੌਕ, ਦੋ .30 ਬੋਰ ਚੀਨੀ ਨੋਰਿੰਕੋ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਉਕਤ...
ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ  ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

Crime, Punjab
ਚੰਡੀਗੜ੍ਹ/ਫਰੀਦਕੋਟ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫ਼ਰੀਦਕੋਟ ਪੁਲਿਸ ਨੇ ਪਾਕਿਸਤਾਨ-ਸਮਰਥਿਤ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ ਇੱਕ ਫੌਜੀ  ਜਵਾਨ ਅਤੇ ਬਰਖ਼ਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.8 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ । ਇਹ ਜਾਣਕਾਰੀ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਰਨੈਲ ਸਿੰਘ ਉਰਫ ਗੋਲਡੀ ਵਾਸੀ ਲੁਧਿਆਣਾ , ਜੋ ਇਸ ਸਮੇਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ, ਅਮਰਦੀਪ ਸਿੰਘ ਉਰਫ ਬਾਕਸਰ (ਬਰਖਾਸਤ ਪੀਏਪੀ ਕੇਡਰ ਮੁਲਾਜ਼ਮ) ਅਤੇ ਡਿੰਪਲ ਰਾਣੀ ਵਾਸੀ ਫਿਰੋਜ਼ਪੁਰ, ਰਮਨਦੀਪ ਕੌਰ, ਸਰਬਜੀਤ ਸਿੰਘ ਉਰਫ ਸੱਬਾ ਅਤੇ ਅੰਮ੍ਰਿਤਪਾਲ ਸਿੰਘ ਉਰਫ ਅਭਿਜੋਤ ਸਾਰੇ ਵਾਸੀ ਮੋਗਾ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦ...
ਗੈਂਗਸਟਰਾਂ ’ਤੇ ਵਾਰ ਦਾ 32ਵਾਂ ਦਿਨ: ਪੰਜਾਬ ਪੁਲਿਸ ਵੱਲੋਂ 631 ਥਾਈਂ ਛਾਪੇਮਾਰੀ ; 217 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 32ਵਾਂ ਦਿਨ: ਪੰਜਾਬ ਪੁਲਿਸ ਵੱਲੋਂ 631 ਥਾਈਂ ਛਾਪੇਮਾਰੀ ; 217 ਕਾਬੂ

Crime
ਚੰਡੀਗੜ੍ਹ, 21 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 32ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 631 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 32ਵੇਂ ਦਿਨ, ਪੁਲਿਸ ਟੀਮਾਂ ਨੇ 217 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 10,412 ਹੋ ਗਈ ਹੈ। ਇਸ ਤੋਂ ਇਲਾਵਾ 95 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹ...
ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

Crime
ਚੰਡੀਗੜ੍ਹ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 30ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 645 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ  ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਅੱਜ 30ਵੇਂ ਦਿਨ ਪੁਲਿਸ ਟੀਮਾਂ ਨੇ 236 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 10,214 ਹੋ ਗਈ ਹੈ। ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ...
ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

Crime
ਚੰਡੀਗੜ੍ਹ, 18 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 29ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 689 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ  ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 29ਵੇਂ ਦਿਨ, ਪੁਲਿਸ ਟੀਮਾਂ ਨੇ 196 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹਥਿਆਰ ਬਰਾਮਦ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫਤਾਰੀਆਂ ਦੀ ਗਿਣਤੀ 9,978 ਹੋ ਗਈ ਹੈ। ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ...
ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime, Punjab
ਚੰਡੀਗੜ੍ਹ 18 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐਨਐਸਐਸ ਦੀ ਧਾਰਾ 128 (ਪਹਿਲਾਂ ਸੀਆਰਪੀਸੀ ਦੀ ਧਾਰਾ 109 ਸੀ) ਤਹਿਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਐਸਡੀਐਮ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਉਪਰੰਤ, ਸ਼ਿਕਾਇਤਕਰਤਾ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਅਤੇ ਅਗਲੀ ਸੁਣਵਾਈ ਦੀ ਮਿਤੀ 18.02.2026 ਨਿਰਧਾਰਤ ਕੀਤੀ ਗਈ। ਉਨ੍ਹਾਂ...