ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 14 ਜੁਲਾਈ 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ ਪੇਸ਼ ਕਰਨ ਬ...







