Monday, March 9
Shadow

Crime

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

Crime, National, Politics, Punjab
ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਆਦੀ ਲੋਕਾਂ ਪ੍ਰਤੀ ਅਪਣਾਏ ਹਮਦਰਦੀ ਭਰੇ ਵਤੀਰੇ ਨੂੰ ਅੱਗੇ ਤੋਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 7673 ਨਸ਼ਾਗ੍ਰਸਤ ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਹੈ। ਜ਼ਿਕਰਯੋਗ ਹੈ ਕਿ, ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ - ਲਾਗੂ ਕੀਤੀ ਹੈ। ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਜਿੱਥੇ ਨਸ਼ਾ ਤਸਕਰਾਂ ’ਤੇ ਸਖ਼ਤੀ ਕਰ ਰਹੀ ਹੈ, ਨਾਲ ਹੀ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 19 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ  ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।  ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ  ਬਰਾਮਦ ਕੀਤੇ ਅਤੇ ਉਸ ਦੀ ਗੱਡੀ ਵਿੱਚੋਂ 1,26,500 ਰੁਪਏ ਦੀ ਹੋਰ ਨਕਦੀ ਵੀ ਬਰਾਮਦ ਕੀਤੀ , ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ ,ਜਿਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ...
ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 18 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦੇ ਤਿੰਨ ਕਾਰਕੁਨਾਂ ਨੂੰ 10.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਆਕਾਸ਼ਦੀਪ ਸਿੰਘ (22) ਅਤੇ ਆਕਾਸ਼ ਉਰਫ਼ ਮੋਟਾ (19) ਦੋਵੇਂ ਵਾਸੀ ਚੀਮਾ ਕਲਾਂ, ਤਰਨਤਾਰਨ ਅਤੇ ਸੰਦੀਪ ਸਿੰਘ (30) ਵਾਸੀ ਕੋਟਲੀ ਵਸਾਵਾ ਸਿੰਘ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ ਜਿਨ੍ਹਾਂ ਦੀ ਵਰਤੋਂ ਹੈਰੋਇਨ ਦੀ ਡਿਲੀਵਰੀ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ...
ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

Crime, International, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼  ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਮੁਲਜ਼ਮਾਂ  ਕੋਲੋਂ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਠੱਠੀ ਸੋਹਲ ਦੇ ਰਾਹੁਲ ਸਿੰਘ ਉਰਫ਼ ਕਾਲੂ (20), ਅੰਮ੍ਰਿਤਸਰ ਦੇ ਪਿੰਡ ਸੁਧਾਰ ਰਾਜਪੂਤਾਂ ਦੇ ਗੁਰਮੁਖ ਸਿੰਘ (21) ਅਤੇ ਅੰਮ੍ਰਿਤਸਰ ਦੇ ਪਿੰਡ ਅਕਾਲਗੜ੍ਹ ਢਪੱਈਆਂ ਦੇ ਵਰਿੰਦਰਪਾਲ ਸਿੰਘ (32) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਦੋ ਵੱਖ-ਵੱਖ ਐਫਆਈਆਰ ਪੁਲਿਸ ਥਾਣਾ - ਗੇਟ ਹਕੀਮਾਂ ਅਤੇ ਪੁ...
ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ/ਫਾਜ਼ਿਲਕਾ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਫਾਜ਼ਿਲਕਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ (100 ਮਿਲੀਗ੍ਰਾਮ) ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ ਕੁਮਾਰ ਵਾਸੀ ਮੋਹਕਮ ਅਰਾਈਆਂ, ਜਲਾਲਾਬਾਦ, ਸੰਦੀਪ ਕੁਮਾਰ ਉਰਫ਼ ਸੰਜੂ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਕਾਮਰੇਵਾਲਾ, ਜਲਾਲਾਬਾਦ ਵਜੋਂ ਹੋਈ ਹੈ। ਨਸ਼ੀਲੇ ਫਾਰਮਾਸਿਊਟੀਕਲ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਆਲਟੋ ਕਾਰ (ਡੀਐਲ-2ਏਐਫ-7049) ਜਿਸ ਵਿੱਚ ਉਹ ਜਾ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ...
ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

Crime, National, Politics, Punjab
ਚੰਡੀਗੜ੍ਹ, 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ, ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ,ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਦੇ ਮੁੱਖ ਸਾਥੀ ਹਰਜਿੰਦਰ ਸਿੰਘ ਨੂੰ ਖਰੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ— ਜਿਨ੍ਹਾਂ ਵਿੱਚ ਦੋ .32 ਬੋਰ ਅਤੇ ਇੱਕ .30 ਬੋਰ ਸਮੇਤ 14 ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਖਰੜ ਦੇ 'ਫਿਊਚਰ ਹਾਈਟਸ' ਵਿਖੇ ਵਿਰੋਧੀ ਗੈਂਗ ਦੇ ਮੈਂਬਰਾਂ ਤੇ ਹਥਿਆਰਬੰਦ ਹਮਲੇ ਦੇ ਮਾਮਲੇ ਵਿੱਚ ਲੋੜੀਂਦਾ ਸੀ। ੳਹੁਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਰਜਿੰਦਰ ਸਿੰਘ ਆਪਣੇ ਵਿਦੇਸ਼ ਵਿੱਚ ਰਹਿੰਦੇ ਹੈਂਡਲਰ ਸੋਨੂ...
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 6 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਘਰਿੰਡਾ ਅਧੀਨ ਪੈਂਦੀ ਖਾਸਾ ਪੁਲਿਸ ਚੌਕੀ ਦੇ ਇੰਚਾਰਜ, ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਜਾਇਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਅਮਲ ਵਿੱਚ ਲਿਆਂਦੀ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਕਤ ਪੁਲਿਸ ਥਾਣੇ ਵਿੱਚ ਉਸਦੇ ਚਚੇਰੇ ਭਰਾ ਵਿਰੁੱਧ ਪੁਲਿਸ ਮੁਕੱਦਮਾ ਦਰਜ ਹੈ ਅਤੇ ਉਕਤ ਏਐਸਆਈ ਇਸ ਕੇਸ ਦਾ ਜਾਂਚ ਅਧਿਕਾਰੀ ਹੋਣ ਨਾਤੇ ਅਦਾਲਤ ਵਿੱਚ ਰਿਕਾਰਡ ਪੇਸ਼ ਕਰਨ ਅਤੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਹੈ। ਬੁਲ...
ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲਿਆ,  ਐਸ.ਬੀ.ਐਸ. ਨਗਰ ਤੋਂ ਪਾਕਿ—ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲਿਆ, ਐਸ.ਬੀ.ਐਸ. ਨਗਰ ਤੋਂ ਪਾਕਿ—ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 6 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ—ਸਮਰਥਿਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਨੇ ਖੁਫੀਆ ਆਪ੍ਰੇਸ਼ਨ ਤਹਿਤ ਐਸਬੀਐਸ ਨਗਰ ਦੇ ਟਿੱਬਾ ਨੰਗਲ—ਕੁਲਾਰ ਰੋਡ ਨੇੜਲੇ ਸੁੰਨੇ ਜੰਗਲੀ ਖੇਤਰ ਵਿੱਚ ਅੱਤਵਾਦੀ ਹਾਰਡਵੇਅਰ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਦੋ ਰਾਕੇਟ ਪਰੋਪੈਲਡ ਗਰਨੇਡ (ਆਰਪੀਜੀ), ਦੋ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਪੰਜ ਪੀ—86 ਹੈਂਡ ਗਰਨੇਡ ਅਤੇ ਸਹਾਇਕ ਉਪਕਰਣਾਂ ਸਮੇਤ ਇੱਕ ਵਾਇਰਲੈੱਸ  ਸੈੱਟ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਨੂੰ , ਕਾਰਕੁੰਨਾਂ ਨੇ ਜਾਣਬੁੱਝ ਕੇ ਸੂਬੇ ਵਿੱਚ ਜਨਤਕ ਵਿਵਸਥ...
ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

Crime, National, Politics, Punjab
ਜਲੰਧਰ, 30 ਅਪ੍ਰੈਲ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫ਼ੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਤਸ਼ਕਰਾਂ ਦੀਆਂ ਦੋ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਗੁਰੂ ਅਮਰਦਾਸ ਨਗਰ ਵਿਖੇ ਦਲੀਪ ਸਿੰਘ ਉਰਫ਼ ਦਲੀਪਾ ਦੀ ਗੈਰ ਕਾਨੂੰਨੀ ਜਾਇਦਾਦ ਨੂੰ ਢਾਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਇਕ ਬਦਨਾਮ ਨਸ਼ਾ ਤਸਕਰ ਹੈ ਅਤੇ ਇਸ ਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 11 ਐਫ.ਆਈ.ਆਰ.ਦਰਜ ਹੋ ਚੁੱਕੀਆਂ ਹਨ ਅਤੇ ਇਨਾਂ ਵਿਚੋਂ ਕਈ ਕੇਸਾਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇਕ ਹੋਰ ਕਾਰਵਾਈ ਕਰਦਿਆਂ ਅਸ਼ੋਕ ਨਗਰ ਨੇੜੇ ਵੇਰਕਾ ਮਿਲਕ ਪਲਾਂਟ ਵਿਖੇ ਨਸ਼ਾ ਤਸਕਰ ਨਿਸ਼ਾ ਖਾਨ ਉਰਫ਼ ਨਿਸ਼ਾ ਚੌਧਰੀ ਦੇ ਗੈਰ ਕਾਨੂੰਨੀ ਨਿਰਮਾਣ ਨੂੰ ਢਾਹਿਆ ਗਿਆ ਹੈ। ਨਿਸ਼ਾ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 6 ਐਫ.ਆਰ.ਆਈ.ਦਰਜ ਹਨ ਅਤੇ ਇਨ੍ਹਾਂ ਕੇਸਾਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਇਹ ਕਰਵਾਈਆਂ ਏ.ਡੀ.ਸੀ.ਪੀ-1 ਆਕਰਸ਼ੀ ਜੈਨ ਅਤੇ ਏ.ਸ...
ਯੁੱਧ ਨਸ਼ਿਆਂ ਵਿਰੁੱਧ’ 52ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਗ੍ਰਿਫ਼ਤਾਰ; 1.9 ਕਿਲੋ ਹੈਰੋਇਨ, 1 ਕੁਇੰਟਲ ਭੁੱਕੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ 52ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਗ੍ਰਿਫ਼ਤਾਰ; 1.9 ਕਿਲੋ ਹੈਰੋਇਨ, 1 ਕੁਇੰਟਲ ਭੁੱਕੀ ਬਰਾਮਦ

Crime, National, Politics, Punjab
ਚੰਡੀਗੜ੍ਹ, 21 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 52ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 112 ਕਿਲੋ ਭੁੱਕੀ ਅਤੇ 7000 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ 52 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6920 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵ...