Shadow

Crime

ਰੂਪਨਗਰ ਪੁਲਿਸ ਵੱਲੋਂ ਨਕਲੀ “ਕਿਊ ਫਾਰਮ” ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਰੂਪਨਗਰ ਪੁਲਿਸ ਵੱਲੋਂ ਨਕਲੀ “ਕਿਊ ਫਾਰਮ” ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Crime, National, Politics, Punjab
ਰੂਪਨਗਰ, 19 ਜਨਵਰੀ: ਰੂਪਨਗਰ ਪੁਲਿਸ ਨੇ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਜੋ ਬੋਗਸ/ਨਕਲੀ ਵੈੱਬਸਾਈਟ/ਸਿਸਟਮ ਰਾਹੀਂ ਨਕਲੀ "ਕਿਊ ਫਾਰਮ" ਤਿਆਰ ਕਰਕੇ ਸਪਲਾਈ ਕਰਦਾ ਸੀ। ਇਹ ਨਕਲੀ ਕਿਊ ਫਾਰਮ ਰੇਤ, ਬਜਰੀ ਆਦਿ ਨਿਰਮਾਣ ਸਮੱਗਰੀ ਦੀ ਗੈਰਕਾਨੂੰਨੀ ਢੁਆਈ ਲਈ ਵਰਤੇ ਜਾ ਰਹੇ ਸਨ ਜਿਸ ਨਾਲ ਪੰਜਾਬ ਸਰਕਾਰ ਨੂੰ ਵੱਡਾ ਵਿੱਤੀ ਨੁਕਸਾਨ ਹੋ ਰਿਹਾ ਸੀ। ਇਸ ਸੰਬਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਰੁਣ ਕੁਮਾਰ ਉਰਫ਼ ਰਾਣਾ ਵਾਸੀ ਪਿੰਡ ਨੈਨਵਾ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ, ਹਰਿੰਦਰਪਾਲ ਭੱਲਾ ਉਰਫ਼ ਨੋਨੂ (ਨੋਨੂ ਭੱਲਾ) ਵਾਸੀ ਪਿੰਡ ਭਰਤਗੜ੍ਹ ਜ਼ਿਲ੍ਹਾ ਰੂਪਨਗਰ, ਗੁਰਮੀਤ ਸਿੰਘ ਵਾਸੀ ਸਰਸਾ ਨੰਗਲ ਜ਼ਿਲ੍ਹਾ ਰੂਪਨਗਰ ਅਤੇ ਅਖਿਲੇਸ਼ ਪ੍ਰਤਾਪ ਸ਼ਾਹੀ ਵਾਸੀ ਵਿਵੇਕ ਪੁਰਮ ਤਾਰਾਮੰਡਲ ਸਿੱਧਾਰਥ ਇਨਕਲੇਵ ਐਸਓ ਗੋਰਖਪੁਰ ਉੱਤਰ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਨ੍ਹਾਂ ਉੱਤੇ ਐਫਆਈਆਰ ਨੰਬਰ 0014 ਮਿਤੀ 16/01/2026 ਥਾਣਾ ਨੰਗਲ ਵਿੱਚ ਧਾਰਾ 318 (4), 336 (2), 336(3), 340 (2), 338, 61(2) ਬੀਐਨਐਸ ਅਤੇ ਧਾ...
ਡਰੋਲੀ ਕਲਾਂ ‘ਚ ਪੁਲਿਸ ਮੁਕਾਬਲਾ: ਮੁਕਾਬਲੇ ਦੌਰਾਨ ਕਤਲ ਮਾਮਲੇ ‘ਚ ਦੋ ਨਿਸ਼ਾਨੇਬਾਜ਼ ਜ਼ਖਮੀ

ਡਰੋਲੀ ਕਲਾਂ ‘ਚ ਪੁਲਿਸ ਮੁਕਾਬਲਾ: ਮੁਕਾਬਲੇ ਦੌਰਾਨ ਕਤਲ ਮਾਮਲੇ ‘ਚ ਦੋ ਨਿਸ਼ਾਨੇਬਾਜ਼ ਜ਼ਖਮੀ

Crime, National, Politics, Punjab
ਜਲੰਧਰ, 18 ਜਨਵਰੀ : ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜਨਵਰੀ, 2026 ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇੜੇ ਵਾਪਰੀ ਕਤਲ ਦੀ ਘਟਨਾ, ਜਿਸ ਵਿੱਚ ਕੇਸਰ ਧਾਮੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਸਬੰਧ ਵਿੱਚ ਥਾਣਾ ਆਦਮਪੁਰ ਵਿਖੇ ਇੱਕ ਮੁਕਦਮਾ ਨੰਬਰ 08 ਮਿਤੀ 16.01.2026 ਨੂੰ ਧਾਰਾ 103, 3(5)ਬੀ.ਐਨ.ਐਸ., 25-54-59 ਅਸਲਾ ਐਕਟ ਅਧੀਨ ਦਰਜ ਕੀਤਾ ਗਿਆ ਸੀ ਅਤੇ ਜਾਂਚ ਨੂੰ ਅੰਜਾਮ ਦੇਣ ਲਈ ਕਈ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਹ ਕਾਰਵਾਈ ਡੀ.ਐਸ.ਪੀ.ਸਬ-ਡਵੀਜ਼ਨ ਆਦਮਪੁਰ ਰਾਜੀਵ ਕੁਮਾਰ ਦੀ ਨਿਗਰਾਨੀ ਹੇਠ ਡੀ.ਐਸ.ਪੀ. (ਤਫਤੀਸ਼) ਇੰਦਰਜੀਤ ਸਿੰਘ ਸੈਣੀ, ਇੰਸਪੈਕਟਰ ਰਵਿੰਦਰਪਾਲ ਸਿੰਘ, ਐਸ.ਐਚ.ਓ. ਆਦਮਪੁਰ ਅਤੇ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀ.ਆਈ.ਏ. ਸਟਾਫ਼ ਵਿਸ਼ੇਸ਼ ਤੌਰ 'ਤੇ ਗਠਿਤ ਟੀਮਾਂ ਦੀ ਸ਼ਮੂਲੀਅਤ ਨਾਲ ਕੀਤੀ ਗਈ। ਐਸ.ਐਸ.ਪੀ. ਜਲੰਧਰ ਦਿਹਾਤੀ ਨੇ ਦੱਸਿਆ ਕਿ 18 ਜਨਵਰੀ, 2026 ਨੂੰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਤਲ ਕਰਨ ਤੋਂ ਬਾਅਦ ਦੋਸ਼ੀਆਂ ਨੇ ਸੰਤ ਬਾਬਾ ਭਾਗ ਸਿੰਘ ਯੂਨ...
‘ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Crime, Politics, Punjab
ਚੰਡੀਗੜ੍ਹ, 18 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ  ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 323ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 333 ਥਾਵਾਂ ’ਤੇ ਛਾਪੇਮਾਰੀ ਕਰਦਿਆਂ ਸੂਬੇ ਭਰ ਵਿੱਚ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 97 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 323 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 45,259 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 440 ਗ੍ਰਾਮ ਹੈਰੋਇਨ, 340 ਗ੍ਰਾਮ ਅਫੀਮ, 3 ਕਿਲੋ ਭੁੱਕੀ, 1781 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8106 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ...
ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਅਤੇ ਚਾਲੀ ਹਜ਼ਾਰ ਰੁਪਏ ਜੁਰਮਾਨਾ

ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਅਤੇ ਚਾਲੀ ਹਜ਼ਾਰ ਰੁਪਏ ਜੁਰਮਾਨਾ

Crime, National, Politics, Punjab
ਅੰਮ੍ਰਿਤਸਰ, 16 ਜਨਵਰੀ 2026---   ਮਾਨਯੋਗ ਜੱਜ, ਵਧੀਕ ਜਿਲ੍ਹਾ ਤੇ ਸੈਸ਼ਨਜ ਜੱਜ (ਫਾਸਟ ਟਰੈਕ ਸਪੈਸ਼ਲ ਕੋਰਟ), ਅੰਮ੍ਰਿਤਸਰ ਦੀ ਅਦਾਲਤ ਦੁਆਰਾ ਮੁਕੱਦਮਾ ਨੰਬਰ 106/2022, ਥਾਣਾ ਵੇਰਕਾ ਅੰਮ੍ਰਿਤਸਰ, ਅਧੀਨ 377 ਆਈਪੀਸੀ ਅਤੇ 6 ਪੋਸਕੋ ਐਕਟ, ਵਿੱਚ ਦੋਸ਼ੀ ਰਾਜਾ ਪੁੱਤਰ ਜਸਪਾਲ ਸਿੰਘ ਵਾਸੀ ਪ੍ਰੀਤ ਨਗਰ, ਵੇਰਕਾ, ਅੰਮ੍ਰਿਤਸਰ  ਨੂੰ ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜਾ ਅਤੇ 40,000/- ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਦੋਸ਼ੀ, ਜੋ ਕਿ,ਉਸਦਾ ਗੁਆਂਢੀ ਸੀ ਸ਼ਿਕਾਇਤਕਰਤਾ ਦੇ ਘਰ ਉਸਦੇ ਮਾਤਾ ਪਿਤਾ ਦੀ ਗੈਰ ਹਾਜਰੀ ਵਿੱਚ ਆਇਆ ਅਤੇ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਕੀਤਾ । ਇਸ ਸਜਾ ਰਾਹੀਂ ਅਦਾਲਤ ਨੇ ਸੁਨੇਹਾ ਦਿੱਤਾ ਹੈ ਕਿ ਇਸ ਤਰ੍ਹਾ ਦੇ ਜੁਰਮ ਭਵਿੱਖ ਵਿੱਚ ਨਾ ਹੋਣ ਅਤੇ ਬੁਰੇ ਅਨਸਰਾਂ ਉਪਰ ਕਾਨੂੰਨ ਦਾ ਡਰ ਬਣਿਆ ਰਹੇ।...
ਸਪੀਕਰ ਨੇ ਮਿਲਾਵਟਖੋਰੀ ਛੱਡਣ ਲਈ ਕੀਤੀ ਅਪੀਲ,ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਸਪੀਕਰ ਨੇ ਮਿਲਾਵਟਖੋਰੀ ਛੱਡਣ ਲਈ ਕੀਤੀ ਅਪੀਲ,ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

Crime, National, Politics, Punjab
ਚੰਡੀਗੜ੍ਹ, 16 ਜਨਵਰੀ : ਪੰਜਾਬ ਵਿੱਚ ਮਿਲਾਵਟਖੋਰੀ ਦੇ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਸੀਂ ਸਕੂਲਾਂ ਵਿੱਚ ਸੈਮੀਨਾਰਾਂ ਅਤੇ ਸਮਾਗਮਾਂ ਰਾਹੀਂ ਘਟੀਆ ਜਾਂ ਮਿਲਾਵਟੀ ਦੁੱਧ, ਪਨੀਰ, ਘਿਓ ਅਤੇ ਹੋਰ ਦੁੱਧ ਉਤਪਾਦਾਂ ਦੀ ਗੁਣਵੱਤਾ ਜਾਂਚ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਮੁਹਿੰਮ ਜ਼ਿਲ੍ਹਾ ਫਰੀਦਕੋਟ ਦੇ ਕੋਟਕਪੂਰਾ ਤੋਂ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਵੀ ਮਿਲਾਵਟੀ ਉਤਪਾਦਾਂ ਦੀ ਜਾਂਚ ਦਾ ਤਰੀਕਾ ਦੇਖਣ ਅਤੇ ਸਿੱਖਣ ਲਈ ਸੱਦਾ ਦਿੱਤਾ ਜਾਵੇਗਾ ਤਾਂ ਜੋ ਉਹ ਆਪਣੇ ਪੱਧਰ ’ਤੇ ਅਜਿਹੇ ਗ਼ੈਰ-ਮਿਆਰੀ ਖਾਧ-ਪਦਾਰਥਾਂ ਦੀ ਗੁਣਵੱਤਾ ਜਾਂਚ-ਪਰਖ  ਸਕਣ। ਉਹ ਇਸ ਮੁਹਿੰਮ ਵਿੱਚ ਪੰਜਾਬੀਆਂ ਦਾ ਸਹਿਯੋਗ ਚਾਹੁੰਦੇ ਹਨ ਤਾਂ ਜੋ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਚੰਗੀ ਸਿਹਤ ਬਣਾਈ ਰੱਖਣ ਵਿੱਚ ਮਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮਿਲਾਵਟਖੋਰੀ ਦੇ ਖ਼ਤਰੇ ਨੂੰ ਖਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸਾਡੀ ਸ...
ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਾਰਕੋਟਿਕ ਤਸਕਰੀ ਮਾਡਿਊਲ ਦੇ ਚਾਰ ਸੰਚਾਲਕਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਇਹਨਾਂ ਫੜੇ ਗਏ ਵਿਅਕਤੀਆਂ ਦੀ ਪਛਾਣ ਨਰਿੰਦਰ ਸਿੰਘ ਉਰਫ਼ ਨੰਨੀ, ਸੂਰਜ, ਜੈਕਬ ਮਸੀਹ ਅਤੇ ਅਜੇ ਕੁਮਾਰ ਉਰਫ਼ ਰਵੀ, ਸਾਰੇ ਵਾਸੀ ਕੋਟ ਈਸੇ ਖਾਂ ਮੋਗਾ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਨਸ਼ਿਆਂ ਦੀ ਖੇਪ ਲੈ ਜਾਣ ਲਈ ਵਰਤੀਆਂ ਜਾ ਰਹੀਆਂ ਕਾਰਾਂ ਟੋਇਟਾ ਕੋਰੋਲਾ ਐਲਟਿਸ (ਰਜਿਸਟ੍ਰੇਸ਼ਨ ਨੰਬਰ ਪੀ.ਬੀ.03ਏ.ਕੇ.1810) ਅਤੇ ਬੀ.ਐਮ.ਡਬਲਯੂ. (ਰਜਿਸਟ੍ਰੇਸ਼ਨ ਨੰਬਰ ਯੂ.ਪੀ.14 ਸੀ.ਜੇ.4646) ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾਂ...
‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 2.7 ਕਿਲੋਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 2.7 ਕਿਲੋਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Crime, National, Politics, Punjab
ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 318ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 228 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 318 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,312 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.7 ਕਿਲੋਗ੍ਰਾਮ ਹੈਰੋਇਨ, 977 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 32,650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ...
ਪੰਜਾਬ ਪੁਲਿਸ ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 12 ਜਨਵਰੀ: ਵਲਟੋਹਾ ਦੇ ਸਾਬਕਾ ਸਰਪੰਚ ਝਰਮਲ ਸਿੰਘ ਦੇ ਕਤਲ ਦੀ ਗੁੱਥੀ ਨੂੰ ਮਹਿਜ਼ ਕੁਝ ਦਿਨਾਂ ਵਿੱਚ ਹੀ ਸੁਲਝਾਉਂਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪ੍ਰਭ ਦਾਸੂਵਾਲ ਗੈਂਗ ਨੂੰ ਕਰਾਰਾ ਝਟਕਾ ਦਿੰਦਿਆਂ ਗੈਂਗ ਦੇ ਦੋ ਸ਼ੂਟਰਾਂ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਸਰਗਰਮ ਅਪਰਾਧੀ ਨਰਕ ਵਿੱਚ ਵੀ ਨਹੀਂ ਲੁਕ ਸਕਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਵਿੱਚੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇਗੀ। ਪੁਲਿਸ ਜਾਂਚ ਮੁਤਾਬਕ ਇਸ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਪ੍ਰਭ ਦਾਸੂਵਾਲ ਹੈ ਜਿਸ ਨੇ ਪੁਰਾਣੀ ਦੁਸ਼ਮਣੀ ਦੇ ਚਲਦਿਆਂ ਯੋਜਨਾਬੱਧ ਅਤੇ ਟੀਚਾਗਤ ਢੰਗ ਨਾਲ ਇਸ ਕਤਲ ਨੂੰ ਅੰਜ਼ਾਮ ਦਿੱਤਾ। ਡੀਜੀਪੀ, ਜਿਨ੍ਹਾਂ ਦੇ ਨਾਲ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿ...
ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Crime, National, Politics, Punjab
ਚੰਡੀਗੜ੍ਹ, 11 ਜਨਵਰੀ 2026 : ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇੱਕ ਬਹੁ-ਪੱਖੀ ਪਹੁੰਚ ਅਪਣਾਈ ਹੈ। ਇਸ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ, ਜੋ ਪੰਜਾਬ ਸਰਕਾਰ ਦੇ ਕੁਸ਼ਲ ਤੇ ਜਵਾਬਦੇਹ ਸ਼ਾਸਨ ਨੂੰ ਦਰਸਾਉਂਦਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ ਵੱਖ-ਵੱਖ ਵਿਭਾਗਾਂ ਦੇ 144 ਮੁਲਾਜ਼ਮਾਂ ਨੂੰ ਅਤੇ 43 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 1 ਜਨਵਰੀ ਤੋਂ 31 ਦਸੰਬਰ, 2025 ਤੱਕ 18 ਗਜ਼ਟਿਡ ਅਧਿਕਾਰੀਆਂ ਅਤੇ 126 ਨਾਨ-ਗਜ਼ਟਿਡ ਕਰਮਚਾਰੀਆਂ ਨੂੰ ਕਾਬੂ ਕੀਤਾ...
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

Crime, National, Politics, Punjab
ਚੰਡੀਗੜ੍ਹ 9 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਈਸਰਵਾਲ, ਜ਼ਿਲ੍ਹਾ ਜਲੰਧਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ  ਕਿਹਾ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਵਿਰੁੱਧ ਥਾਣਾ ਸਿਟੀ ਫਗਵਾੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਦੋਸ਼ੀ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਉਸਦੇ ਮਾਪਿਆਂ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਅਦਾਲਤੀ ਕੰਪਲੈਕਸ ਫਗਵਾੜਾ ਬੁਲਾਇਆ ਸੀ। ਇਸ ਮੁਲਾਕਾਤ ਦੌਰਾਨ ਦੋਸ਼ੀ ਨੇ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੂੰ ਧਮਕਾਇਆ ਕਿ ਜੇਕਰ ਭੁਗਤਾਨ ਨਾ ਕੀਤਾ ਗਿਆ ਤਾਂ ਉਸ ਦੇ ਮਾਪਿਆਂ ਨੂੰ ਜੇਲ੍ਹ ਭੇਜ ਦਿੱਤਾ ਜ...