Monday, March 9
Shadow

Crime

ਪੀ.ਐਸ.ਪੀ.ਸੀ.ਐਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੀ.ਐਸ.ਪੀ.ਸੀ.ਐਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab, Trending
ਚੰਡੀਗੜ੍ਹ 1 ਫਰਵਰੀ 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਡਿਵੀਜ਼ਨ ਦਫ਼ਤਰ, ਮੁਕੇਰੀਆਂ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਲਖਵੀਰ ਸਿੰਘ ਵਾਸੀ ਜਗਤ ਐਵੇਨਿਊ, ਪਿੰਡ ਹਰਦੋਥਲਾ, ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਡਿਪਟੀ ਚੀਫ ਇੰਜੀਨੀਅਰ ਨੇ ਉਸਨੂੰ ਆਪਣੇ ਦਫ਼ਤਰ ਬੁਲਾਇਆ ਅਤੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਹ ਰਕਮ ਮੁਲਜ਼ਮ ਲਾਈਨਮੈਨ ਕੇਵਲ ਸ਼ਰਮਾ ਨੂ...
ਜਲੰਧਰ ਦਿਹਾਤੀ ਪੁਲਿਸ ਵਲੋਂ 24 ਘੰਟਿਆਂ ‘ਚ ਹਾਈਵੇਅ ਡਕੈਤੀ ਮਾਮਲਾ ਬੇਨਕਾਬ, 2 ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਵਲੋਂ 24 ਘੰਟਿਆਂ ‘ਚ ਹਾਈਵੇਅ ਡਕੈਤੀ ਮਾਮਲਾ ਬੇਨਕਾਬ, 2 ਗ੍ਰਿਫ਼ਤਾਰ

Crime, National, Politics, Punjab, Trending
ਜਲੰਧਰ, 31 ਜਨਵਰੀ :     ਜਲੰਧਰ ਦਿਹਾਤੀ ਪੁਲਿਸ ਦੇ ਕਰਤਾਰਪੁਰ ਥਾਣਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਇੱਕ ਡਕੈਤੀ ਦਾ ਮਾਮਲਾ ਸੁਲਝਾਕੇ 2 ਲੱਖ ਰੁਪਏ ਬਰਾਮਦ ਕੀਤੇ ਹਨ ਅਤੇ ਅਪਰਾਧ ਵਿੱਚ ਵਰਤੀ ਗਈ ਗੱਡੀ ਨੂੰ ਜ਼ਬਤ ਕਰ ਲਿਆ ਹੈ।     ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਛਬਲਵਾੜੀ, ਥਾਣਾ ਖਿਲਾਚੀਆ, ਜ਼ਿਲ੍ਹਾ ਅੰਮ੍ਰਿਤਸਰ ਅਤੇ ਸਤਨਾਮ ਸਿੰਘ ਪੁੱਤਰ ਸੋਹਣ ਲਾਲ ਵਾਸੀ ਪਿੰਡ ਬਚਦੇ, ਥਾਣਾ ਸਿਟੀ ਤਰਨਤਾਰਨ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਡਕੈਤੀ ਦੀ ਰਿਪੋਰਟ ਤੋਂ ਬਾਅਦ ਦੋਸ਼ੀਆਂ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਜਲਦੀ ਹੱਲ ਹੋਣ ਨਾਲ ਇਲਾਕੇ ਵਿੱਚ ਕੰਮ ਕਰ ਰਹੇ ਅਪਰਾਧਿਕ ਅਨਸਰਾਂ ਨੂੰ ਠੱਲ੍ਹ ਪਵੇਗੀ। ਇਹ ਸਫਲ ਕਾਰਵਾਈ ਜਸਰੂਪ ਕੌਰ ਬਾਠ, ਸੁਪਰਡੈਂਟ ਆਫ਼ ਪੁਲਿਸ (ਜਾਂਚ) ਅਤੇ ਸ੍ਰੀ ਸੁਰਿੰਦਰ ਪਾਲ ਡੀਐਸਪੀ ਕਰਤਾਰਪੁਰ ਦੀ ਨਿਗਰਾਨੀ ਹੇਠ ਕੀਤੀ ਗਈ। ਜਾਂਚ ਟੀਮ ਦੀ ਅਗਵਾਈ ਕਰਤਾਰਪੁਰ ਪੁਲਿਸ ਸਟੇਸ਼ਨ ...
ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

Crime, International, National, Politics, Punjab, Trending
ਚੰਡੀਗੜ੍ਹ/ਅੰਮ੍ਰਿਤਸਰ, 28 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੇ ਐਸਐਸਓਸੀ ਅੰਮ੍ਰਿਤਸਰ ਨੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਅਤੇ ਅਮਰੀਕਾ ਅਧਾਰਤ ਬਦਨਾਮ ਨਸ਼ਾ ਤਸਕਰ ਸਰਵਣ ਭੋਲਾ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦੇ ਦੋ ਮੈਂਬਰਾਂ, ਜੋ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ 'ਤੇ ਹੈਂਡ ਗ੍ਰਨੇਡ ਹਮਲੇ ਵਿੱਚ ਸ਼ਾਮਲ ਸਨ, ਨੂੰ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੱਗਾ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ, ਸਿਰਸਾ, ਹਰਿਆਣਾ ਅਤੇ ਪੁਸ਼ਕਰਨ ਸਿੰਘ ਉਰਫ਼ ਸਾਗਰ ਵਾਸੀ ਅਮਰਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗੋਲੀ ਸਿੱਕਾ ਵੀ ਬਰ...
ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab, Trending
ਚੰਡੀਗੜ੍ਹ 17 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਮੀਤ ਵਧਵਾ ਵਾਸੀ ਸੁਦਰਸ਼ਨ ਪਾਰਕ, ਮਕਸੂਦਾਂ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਉਸਦੀ ਰਿਹਾਇਸ਼ 'ਤੇ ਲੱਗੇ ਹੋਏ ਪੁਰਾਣੇ ਮੀਟਰ ਨੂੰ ਲਾਹੁਣ ਅਤੇ ਬਿਜਲੀ ਦਾ ਨਵਾਂ ਮੀਟਰ ਲਗਾਉਣ ਬਦਲੇ 10000 ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਯੂ.ਪੀ.ਆਈ....
ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab, Trending
ਚੰਡੀਗੜ੍ਹ 16 ਜਨਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ 'ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਰਮਜੀਤ ਸਿੰਘ ਵਾਸੀ ਪਿੰਡ ਟਹਿਣਾ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਨੇ ਆਪਣੀ ਮਾਂ ਦੇ ਨਾਮ 'ਤੇ ਪਿੰਡ ਟਹਿਣਾ ਵਿਖੇ ਜ਼ਮੀਨ ਖ਼ਰੀਦੀ ਹੈ ਅਤੇ ਇਸ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਲਿਖਵਾਉਣ ਲਈ ਉਹ ਉਕਤ ਜਾਣਕਾਰ ਵਸੀਕਾ ਨਵੀਸ ਨੂੰ ਮਿਲਿਆ, ਜਿਸਨੇ ਇਹ ਰਜਿਸਟਰੀ ਕਰਵਾਉਣ ਲਈ ਤਹਿਸੀਲ ਦੇ ਅਧਿਕਾਰੀ/ਕਰਮਚਾਰੀਆਂ ਨੂੰ ਪੈਸੇ ਦੇਣ ਦੀ ਗੱਲ ਆਖ ਕੇ 20000 ਰੁਪਏ ਰਿਸ...
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

Crime, National, Politics, Punjab, Trending
ਚੰਡੀਗੜ੍ਹ/ਤਰਨਤਾਰਨ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਭਾਈ ਲੱਧੂ ਦਾ ਰਹਿਣ ਵਾਲਾ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ...
20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab, Trending
ਚੰਡੀਗੜ੍ਹ, 15 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਹਾਲਾ ਦੇ ਵਸਨੀਕ ਸਰਮੇਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਨੇ ਰਿਸ਼ਵਤ ਮੰਗਣ ਦੇ ਇਰਾਦੇ ਨਾਲ 2019-2020 ਦੀ ਜਮ੍ਹਾਂਬੰਦੀ ਵਿੱਚ ਜਾਣਬੁੱਝ ਕੇ ਕੀਤੀ ਗਈ ਗੜਬੜੀ ਨੂੰ ਠੀਕ ਕਰਨ ਲਈ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾ...
ਜਲੰਧਰ ਦਿਹਾਤੀ ਪੁਲਿਸ ਨੇ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਜਲੰਧਰ ਦਿਹਾਤੀ ਪੁਲਿਸ ਨੇ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

Crime, National, Politics, Punjab, Trending
ਜਲੰਧਰ, 15 ਜਨਵਰੀ, 2025: ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਜਲੰਧਰ ਦਿਹਾਤੀ ਪੁਲਿਸ ਨੇ ਇੱਕ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਛੇ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਸੋਨੀ ਅਤੇ ਤਰਜਿੰਦਰ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ, ਸੀਨੀਅਰ ਪੁਲਿਸ ਸੁਪਰਡੈਂਟ, ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਇਹ ਕਾਰਵਾਈ ਰਾਏਪੁਰ ਅਰਾਈਆਂ ਦੇ ਵਸਨੀਕ ਸੁਰਜੀਤ ਸਿੰਘ ਵੱਲੋਂ 7 ਜਨਵਰੀ, 2025 ਨੂੰ ਆਪਣੇ ਕਾਲੇ ਸਪਲੈਂਡਰ ਪਲੱਸ ਮੋਟਰਸਾਈਕਲ ਦੀ ਚੋਰੀ ਸਬੰਧੀ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। ਥਾਣਾ ਮਹਿਤਪੁਰ ਵਿਖੇ ਦਰਜ ਐਫਆਈਆਰ ਦੇ ਆਧਾਰ 'ਤੇ, ਡੀਐਸਪੀ ਸ਼ਾਹਕੋਟ, ਓਂਕਾਰ ਸਿੰਘ ਬਰਾੜ ਅਤੇ ਇੰਸਪੈਕਟਰ ਸੁਖਦੇਵ ਸਿੰਘ, ਐਸਐਚਓ ਮਹਿਤਪੁਰ ਦੀ ਨਿਗਰਾਨੀ ਹੇਠ ਪੁਲਿਸ ਟੀਮ ਨੇ ਬਾਰੀਕੀ ਨਾਲ ਜਾਂਚ ਕੀਤੀ। ਆਪਣੀ ਪੁੱਛਗਿੱਛ ਦੌਰਾਨ, ਦੋਸ਼ੀਆਂ ਨੇ ਜ਼ਿਲ...
ਡੀ ਸੀ ਮੁਕਤਸਰ ਨੇ ਨਸ਼ਾ ਵੇਚਣ ਵਾਲੇ 3 ਤਸਕਰ ਕੀਤੇ ਕਾਬੂ

ਡੀ ਸੀ ਮੁਕਤਸਰ ਨੇ ਨਸ਼ਾ ਵੇਚਣ ਵਾਲੇ 3 ਤਸਕਰ ਕੀਤੇ ਕਾਬੂ

Crime, National, Politics, Punjab, Trending
ਸ੍ਰੀ ਮੁਕਤਸਰ ਸਾਹਿਬ 12  ਜਨਵਰੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਸ੍ਰੀ ਰਾਜੇਸ਼ ਤ੍ਰਿਪਾਠੀ ਨੇ  ਅੱਜ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ  ਦੀ ਹਦੂਦ ਅੰਦਰ ਅਤੇ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ ਵਿਖੇ ਗੁਪਤ ਸੂਚਨਾ ਦੇ ਆਧਾਰ ‘ਤੇ  3 ਤਸਕਰਾਂ ਨੂੰ ਕਾਬੂ ਕੀਤਾ। ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ  ਗੁਰੂਦੁਆਰਾ ਸਾਹਿਬ ਦੀ ਬੇਅਦਬੀ ਨੂੰ ਰੋਕਣ ਲਈ ਇਥੇ ਕਿਸੇ ਵੀ ਪ੍ਰਕਾਰ ਦਾ ਨਸ਼ੇ ਦੀ ਤਸਕਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਤਸਕਰਾਂ ਨੂੰ ਪੁਲਿਸ ਹਵਾਲੇ ਕਰਦਿਆਂ  ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਇਹਨਾਂ ਖ਼ਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਉਹਨਾਂ ਅੱਗੇ ਆਖਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਤੁਸੀਂ ਉਸਦੀ ਸੂਚਨਾ ਪੁਲਿਸ ਨੂੰ ਦਿਓ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।...
Crime, National, Politics, Punjab, Trending
ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ ਹੰਡੇਸਰਾ ਨੇੜੇ ਇੱਕ ਟਰੱਕ ਨੂੰ ਰੋਕ ਕੇ “ਸਿਰਫ਼ ਚੰਡੀਗੜ੍ਹ ਵਿੱਚ ਵਿਕਰੀ ਲਈ” ਵਜੋਂ ਮਾਰਕ ਕੀਤੀਆਂ 220 ਸ਼ਰਾਬ ਦੀਆਂ ਪੇਟੀਆਂ ਜ਼ਬਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਅਪਰੇਸ਼ਨ ਚੰਡੀਗੜ੍ਹ (ਯੂ.ਟੀ.) ਤੋਂ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਦੇ ਅਪਰਾਧ ਨਾਲ ਨਜਿੱਠਣ ਲਈ ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਵਿੱਚ ਚਲਾਈ ਗਈ ਵਿਸ਼ੇਸ਼ ਮੁਹਿੰਮ ਦਾ ਹਿੱਸਾ ਹੈ। ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਹਾਲ ਹੀ ਦੇ ਸਮੇਂ ਵਿੱਚ ਚੰਡੀਗੜ੍ਹ ਤੋਂ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ 6 ਵੱਡੀਆਂ  ਵਿੱਚੋਂ ਇੱਕ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮਿਤੀ 11.01.2025 ਨੂੰ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 61(1)(14) ਅਤੇ 78(2) ਤਹਿਤ ਐਫਆਈਆਰ ਨੰਬਰ 01 ਥਾਣਾ ਹੰਡੇਸਰਾ ਵਿਖੇ ਦਰਜ ਕੀਤ...