Sunday, March 8
Shadow

Crime

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਸਮੱਗਲਰ ਰਾਣੋ ਸਰਪੰਚ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਰੋਕਥਾਮ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਸਮੱਗਲਰ ਰਾਣੋ ਸਰਪੰਚ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਰੋਕਥਾਮ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ

Crime, National, Politics, Punjab, Trending
ਚੰਡੀਗੜ੍ਹ, 26 ਨਵੰਬਰ: ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ‘ਤੇ ਨਕੇਲ ਕੱਸਣ ਦੀ ਦਿਸ਼ਾ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟੈਂਸ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਅਧੀਨ ਨਾਜਾਇਜ਼ ਤਸਕਰੀ ਦੀ ਰੋਕਥਾਮ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਗੁਰਦੀਪ ਸਿੰਘ ਉਰਫ਼ ਰਾਣੋ ਸਰਪੰਚ ਵਾਸੀ ਪਿੰਡ ਰਾਣੋ, ਲੁਧਿਆਣਾ ਨੂੰ ਰੋਕਥਾਮ ਨਜ਼ਰਬੰਦੀ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਰੋਕਥਾਮ ਨਜ਼ਰਬੰਦੀ ਦਾ ਇਹ ਦੂਜਾ ਅਜਿਹਾ ਮਾਮਲਾ ਹੈ ਜਿਸ ਵਿੱਚ ਸਮਰੱਥ ਅਥਾਰਟੀ ਵੱਲੋਂ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਦੀ ਧਾਰਾ 3 ਤਹਿਤ ਆਦੇਸ਼ ਜਾਰੀ ਕੀਤੇ ਗਏ ਹਨ। ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਦੀ ਧਾਰਾ 3 ਸਰਕਾਰ ਨੂੰ ਅਜਿਹੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਮਨੋਵਿਗਿਆਨਕ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਰ...
ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

Crime, National, Politics, Punjab, Trending
ਚੰਡੀਗੜ੍ਹ/ਜਲੰਧਰ, 22 ਨਵੰਬਰ: ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਚੋਂ 7 ਹਥਿਆਰਾਂ ਸਮੇਤ ਛੇ ਮੈਗਜ਼ੀਨਾਂ ਅਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਕਰਨ ਉਰਫ ਕਰਨ ਵਾਸੀ ਭੀਖਾ ਨੰਗਲ ਕਰਤਾਰਪੁਰ ਅਤੇ ਫਗਵਾੜਾ ਦੇ ਮੇਹਲੀ ਗੇਟ ਸਥਿਤ ਮੁਹੱਲਾ ਥਾਣੇਦਾਰਾ ਦੇ ਰਹਿਣ ਵਾਲੇ ਫਤਿਹਦੀਪ ਸਿੰਘ ਉਰਫ ਪ੍ਰਦੀਪ ਸੈਣੀ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਨੂੰ ਥਾਣਾ ਸਦਰ, ਜਲੰਧਰ ਵਿਖੇ ਦਰਜ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਜਲੰਧਰ ਕਮਿਸ਼ਨਰੇਟ ਖੇਤਰ ਵਿੱਚ ਲੰਡਾ ਗਿਰੋਹ ਨਾਲ ਸਬੰਧਤ ਅਪਰਾਧੀਆਂ ਦੀ ਮੌਜੂਦਗੀ ਬਾਰੇ ਖੁਫੀਆ ਇਤਲਾਹ...
ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ  ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ

Crime, National, Politics, Punjab, Trending
ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ , ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ, ਵਿਦੇਸ਼ੀ ਤਸਕਰਾਂ ਦੀ ਹਮਾਇਤ ਪ੍ਰਾਪਤ ਮਾਡਿਊਲ, ਦਾ ਪਰਦਾਫਾਸ਼ ਕਰਦੇ ਹੋਏ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਚੋਂ ਤਿੰਨ ਅਤਿ- ਆਧੁਨਿਕ 9 ਐਮ.ਐਮ. ਗਲੋਕ ਪਿਸਤੌਲਾਂ ਸਮੇਤ 10 ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ  ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਪੁਤਲੀਘਰ ਦੇ ਵਿਨੋਦ ਕੁਮਾਰ ਉਰਫ ਰੰਗੀਲਾ, ਅੰਮ੍ਰਿਤਸਰ ਦੇ ਪਿੰਡ ਰੋੜੀਵਾਲਾ ਦੇ ਯੁਵਰਾਜ ਸਿੰਘ, ਅੰਮ੍ਰਿਤਸਰ ਦੇ ਪਿੰਡ ਰੋੜੀਵਾਲਾ ਦੇ ਸੁਰਖਾਬ ਸਿੰਘ, ਅੰਮ੍ਰਿਤਸਰ ਦੇ ਪਲਾਹ ਸਾਹਿਬ ਰੋਡ ਦੇ ਜੁਗਰਾਜ ਸਿੰਘ ਉਰਫ ਜੱਗੂ, ਬਟਾਲਾ ਦੇ ਪਿੰਡ ਸ਼ੇਰਪੁਰ ਦੇ ਅੰਮ੍ਰਿਤਪਾਲ ਸਿੰਘ ਅਤੇ ਬਟਾਲਾ ਦੇ ਪਿੰਡ ਮੁਮਰਾਈ ਦਾ ਰਹਿਣ ਵਾਲੇ ਪ੍ਰਭਦੀਪ ਸਿੰਘ ਉਰਫ ਹਰਮਨ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨ...
30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab, Trending
ਚੰਡੀਗੜ੍ਹ, 22 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਵਸਨੀਕ ਸਰੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸ ਨੇ ਆਪਣੇ ਘਰ ਦੇ ਨੇੜੇ ਪਾਈਪ ਫੈਕਟਰੀ ਬਣਾਈ ਹੋਈ ਹੈ ਪਰ ਉਕਤ ਮੁਲਜ਼ਮ ਨੇ ਕਮਰਸ਼ੀਅਲ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ...
ਪੰਜਾਬ ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

Crime, National, Politics, Punjab
ਚੰਡੀਗੜ੍ਹ, 18 ਨਵੰਬਰ: ਪੰਜਾਬ ਨੂੰ ਸੁਰੱਖਿਅਤ ਅਤੇ ਸਾਈਬਰ ਅਪਰਾਧਾਂ ਤੋਂ ਮਹਿਫੂਜ਼ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਡਿਜੀਟਲ ਅਰੈਸਟ ਸਾਈਬਰ ਧੋਖਾਧੜੀ ਵਿੱਚ ਸ਼ਾਮਲ ਅਸਾਮ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰ-ਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼  ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ  ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਜ਼ਰੁਲ ਅਲੀ ਅਤੇ ਮਿਦੁਲ ਅਲੀ ਵਜੋਂ ਹੋਈ ਹੈ, ਦੋਵੇਂ ਆਸਾਮ ਦੇ ਕਾਮਰੂਪ ਦੇ ਰਹਿਣ ਵਾਲੇ ਹਨ। ਡਿਜੀਟਲ ਅਰੈਸਟ, ਇੱਕ ਅਜਿਹੀ ਸਾਈਬਰ ਧੋਖਾਧੜੀ  ਹੈ, ਜਿਸ ਵਿੱਚ ਧੋਖਾਧੜੀ ਕਰਨ ਵਾਲੇ, ਲਾਅ ਇਨਫੋਰਸਮੈਂਟ ਏਜੰਸੀ ਦੇ ਅਧਿਕਾਰੀਆਂ ਦੇ ਰੂਪ ਵਿੱਚ, ਪੀੜਤਾਂ ਨੂੰ ਇਹ ਵਿਸ਼ਵਾਸ ਦਿਵਾ ਦਿੰਦੇ ਕਿ ਉਨ੍ਹਾਂ ਨੇ ਕੋਈ ਗੰਭੀਰ ਅਪਰਾਧ ਕੀਤਾ ਹੈ  ਅਤੇ ਪੀੜਤ ਨੂੰ ਉਹਨਾਂ (ਧੋਖੇਬਾਜਾਂ) ਦੀਆਂ ਮੰਗਾਂ ਪੂਰੀਆਂ ਹੋਣ ਤੱਕ ਔਨਲਾਈਨ ਰਹਿਣ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਜੋ ਡਰਾ-ਧਮਕਾ ਕੇ ਉਸ ਕੋਲੋਂ ਪੈਸੇ ਠੱਗੇ ਜਾ ਸਕਣ। ਜਾਣਕਾਰੀ  ਅਨੁ...
ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 17 ਨਵੰਬਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਉਰਫ ਬਿੱਲਾ (23) ਵਾਸੀ ਬਿੱਲੇ ਵਾਲਾ ਚੌਕ ਅੰਮ੍ਰਿਤਸਰ ਅਤੇ ਸੋਨੂੰ ਚੌਰਸੀਆ (20) ਵਾਸੀ ਦਸਮੇਸ਼ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਵੰਸ਼ ਉਰਫ਼ ਬਿੱਲਾ ਦੀ ਨਸ਼ੀਲੇ ਪਦਾਰਥਾਂ ਦੀ ਤਸਕ...
ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ; ਇੱਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ; ਇੱਕ ਪਿਸਤੌਲ ਬਰਾਮਦ

Crime, National, Politics, Punjab
ਚੰਡੀਗੜ੍ਹ/ਐਸਏਐਸ ਨਗਰ, 17 ਨਵੰਬਰ: Êਪੰਜਾਬ  ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ , ਬੰਦੂਕ ਦੀ ਨੋਕ ’ਤੇ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ  ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਪਿੰਡ ਲੇਹਲੀ ਨੇੜੇ ਸੰਖੇਪ  ਮੁੱਠਭੇੜ ਤੋਂ ਬਾਅਦ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਚੋਂ ਇੱਕ .32 ਕੈਲੀਬਰ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ(ਡੀਜੀਪੀ)ਪੰਜਾਬ ਨੇ ਐਤਵਾਰ ਨੂੰ ਇਥੇ ਦੱਸਿਆ ਕਿ  ਫੜੇ ਗਏ ਮੁਲਜ਼ਮ ਦੀ ਪਛਾਣ ਸਤਪ੍ਰੀਤ ਸਿੰਘ ਉਰਫ ਸੱਤੀ ਵਾਸੀ ਦੰਦਰਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇੱਕ ਪਲੈਟੀਨਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ ਜਿਸਨੂੰ ਉਕਤ ਖੁਦ ਚਲਾ ਰਿਹਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ  ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਚੋਰੀ ਅਤੇ ਲੁੱਟ-ਖੋਹ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। ਸੱਤੀ ਦੇ ਗਿਰੋਹ ਨੇ ਮੁੱਖ ਤੌਰ ’ਤੇ ਅੰਬਾਲਾ-ਡੇਰਾਬੱਸੀ ਹਾਈਵੇਅ ’ਤੇ ਰੁਕੇ ਵਾਹਨਾਂ ਨੂੰ ਨਿਸ਼ਾਨਾ ਬਣਾਉਂਦਾ ਸੀ ਅਤੇ ...
ਬਾਬਾ ਸਿੱਦੀਕੀ ਕਤਲ ਕੇਸ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ

ਬਾਬਾ ਸਿੱਦੀਕੀ ਕਤਲ ਕੇਸ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 16 ਨਵੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਬਾਬਾ ਸਿੱਦੀਕੀ ਕਤਲ ਕੇਸ ਨਾਲ ਸਬੰਧਤ ਫਾਜ਼ਿਲਕਾ ਸਥਿਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਮੁੰਬਈ 'ਚ ਬਾਬਾ ਸਿੱਦੀਕੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਫਾਜ਼ਿਲਕਾ ਦੇ ਪੱਕਾ ਚਿਸ਼ਤੀ ਦੇ ਵਸਨੀਕ ਆਕਾਸ਼ ਗਿੱਲ ਵਜੋਂ ਹੋਈ ਹੈ। ਡੀਜੀਪੀ ਪੰਜਾਬ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ, ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ, ਜੋ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ...
ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 15 ਨਵੰਬਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 8.27 ਕਿਲੋਗ੍ਰਾਮ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ ਅਤੇ ਆਧੁਨਿਕ 9 ਐਮਐਮ ਗਲਾਕ ਸਮੇਤ 4 ਪਿਸਤੌਲਾਂ ਅਤੇ 17 ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਦਿੱਤਿਆ ਪ੍ਰਤਾਪ ਉਰਫ਼ ਕਾਕਾ (23) ਵਾਸੀ ਭੱਲਾ ਕਲੋਨੀ ਛੇਹਰਟਾ, ਅੰਮ੍ਰਿਤਸਰ ਅਤੇ ਸ਼ੰਭੂ ਕਬੀਰ (35) ਵਾਸੀ ਪ੍ਰੇਮ ਨਗਰ, ਕੋਟ ਖਾਲਸਾ ਹੁਣ ਭਾਈ ਮੰਝ ਸਾਹਿਬ, ਤਰਨਤਾਰਨ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਕੇਸ ਦਰਜ ਹਨ, ਜਦਕਿ ਮੁਲਜ਼ਮ ਸ਼ੰਭੂ ਕਬੀ...
25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

Crime, National, Politics, Punjab
ਚੰਡੀਗੜ੍ਹ, 14 ਨਵੰਬਰ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਬੋਹਰ ਸ਼ਹਿਰ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਿਪਾਹੀ ਰਜਿੰਦਰ ਕੁਮਾਰ (ਨੰਬਰ 1293/ਫਾਜ਼ਿਲਕਾ), ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਰਵੀ ਕੁਮਾਰ (ਨੰ. 7064/ਡੀ) 6ਵੀਂ ਬਟਾਲੀਅਨ ਅਤੇ ਉਨ੍ਹਾਂ ਦੇ ਸਾਥੀ ਸਾਗਰ ਵਰਮਾ ਵਾਸੀ ਪਿੰਡ ਡੰਗਰ ਖੇੜਾ, ਫਾਜ਼ਿਲਕਾ ਵਿਰੁੱਧ 25,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸਿਪਾਹੀ ਰਜਿੰਦਰ ਕੁਮਾਰ ਅਤੇ ਉਸਦੇ ਸਾਥੀ ਸਾਗਰ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਿਊਰੋ ਦੀਆਂ ਟੀਮਾਂ ਵੱਲੋਂ ਤੀਜੇ ਮੁਲਜ਼ਮ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਵਿਚੋਲੇ ਖਿਲਾਫ਼ ਇਹ ਮੁਕੱਦਮਾ ਵਿਜੇ ਕੁਮਾਰ ਵਾਸੀ ਢਾਣੀ ਕਰਨੈਲ ਸਿੰਘ, ਤਹਿਸੀਲ ਅਬੋਹਰ ਵੱਲੋਂ ਮੁੱਖ ਮੰਤਰੀ ਦੀ ...