ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ
ਚੰਡੀਗੜ੍ਹ, 11 ਨਵੰਬਰ, 2024 –
ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਵਿਖੇ ਜ਼ਿਲ੍ਹਾ ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਅਲਾਟ ਕੀਤੇ ਗਏ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਮੈਸਰਜ਼ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਦੇ ਮੈਨੇਜਿੰਗ ਡਾਇਰੈਕਟਰ ਲਖਵਿੰਦਰ ਸਿੰਘ, ਜੋ ਗੁਰਦਾਸਪੁਰ ਦੇ ਪਿੰਡ ਤੁੰਗ ਦਾ ਵਸਨੀਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਤਕਰੀਬਨ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਐਸ.ਬੀ.ਐਸ. ਨਗਰ ਵਿਖੇ ਨਿਆਂਇਕ ਅਦਾਲਤੀ ਕੰਪਲੈਕਸ ਦੀ ਉਸਾਰੀ ਲਈ ਸਾਲ 2017 ਵਿੱਚ ਟੈਂਡਰ ਜਾਰੀ ਕੀਤੇ ਸਨ ਅਤੇ ਇਹ ਟੈਂਡਰ ਮਿਤੀ 03.08.2017 ਨੂੰ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਨੂੰ ਅਲਾਟ ਕੀਤਾ ਗਿਆ ਸੀ।
ਇਹ ਪ੍ਰੋਜੈਕਟ 35,19,18,620 ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਣਾ ਸੀ। ਬਾਅਦ ਵਿੱਚ ਪੀ.ਡਬਲਿਊ.ਡੀ. ਨੇ ਕੰਪਲੈਕਸ ਦੇ ਅੰਦਰ ਜੱਜ...







