Shadow

Crime

ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 22 ਅਗਸਤ: 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 214ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂਦੇ ਪਛਾਣੇ ਗਏ ਅਤੇ ਮੈਪ ਕੀਤੇ 634 ਟਿਕਾਣਿਆਂ ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ,ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 214ਵੇਂ ਦਿਨ, ਪੁਲਿਸ ਟੀਮਾਂ ਨੇ  352 ਵਿਅਕਤੀਆਂ ਨੂੰ 4 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 63,417 ਹੋਈਆਂ ਹਨ । ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ...
ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Crime, hot news
ਫ਼ਾਜ਼ਿਲਕਾ; 20 ਅਗਸਤ 2026: ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪਿਛਲੇ ਅੱਠ ਮਹੀਨਿਆਂ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਤਹਿਤ ਦਰਜ 924 ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਲਗਾਤਾਰ ਕਾਰਵਾਈ ਦੌਰਾਨ ਪੁਲਿਸ ਨੇ 41.124 ਕਿਲੋਗ੍ਰਾਮ ਹੈਰੋਇਨ, 3.85 ਗ੍ਰਾਮ ਕ੍ਰਿਸਟਲ ਮੈਥਾਮਫੇਟਾਮਾਈਨ, 6.503 ਕਿਲੋਗ੍ਰਾਮ ਅਫ਼ੀਮ, 42 ਗ੍ਰਾਮ ਚਰਸ, 250.537 ਕਿਲੋਗ੍ਰਾਮ ਭੁੱਕੀ ਅਤੇ 15,843 ਨਸ਼ੀਲੇ ਕੈਪਸੂਲ/ਗੋਲੀਆਂ ਬਰਾਮਦ ਕੀਤੀਆਂ ਹਨ। ਨਸ਼ਾ ਤਸਕਰੀ ਵਿੱਚ ਵਰਤੇ ਜਾ ਰਹੇ ਕੁੱਲ 38 ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ ਹੈ। ਇਸ ਸਬੰਧੀ, ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਕਾਰਵਾਈ ਦੇ ਨਾਲ-ਨਾਲ, ਰਿਹੈਬਿਲੀਟੇਸ਼ਨ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਕੁੱਲ 25...
ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 20 ਅਗਸਤ: 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 7 ਮਹੀਨੇ ਪੂਰੇ ਹੋਣ 'ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 1.16 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 62,641 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 1057 ਹਥਿਆਰਾਂ ਦੇ ਨਾਲ-ਨਾਲ 2,860 ਜ਼ਿੰਦਾ ਕਾਰਤੂਸ ਅਤੇ 335 ਮੈਗਜ਼ੀਨ, 247 ਤੇਜ਼ਧਾਰ ਹਥਿਆਰ ਅਤੇ 15 ਹੈਂਡ-ਗ੍ਰੇਨੇਡ ਬਰਾਮਦ ਕੀਤੇ ਹਨ। ਇਸ ਤੋਂ ਇਲ...
ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨੌਂ ਮੁਲਜ਼ਮਾਂ ਨੂੰ ਅੱਠ ਗੈਰ-ਕਾਨੂੰਨੀ ਪਿਸਤੌਲਾਂ, 8.536 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਾਲੇ ਤਿੰਨ ਮੁੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਰਸ਼ਨ ਸਿੰਘ ਉਰਫ਼ ਚੰਨਾ (25) ਵਾਸੀ ਪਿੰਡ ਰਾਣੀਆਂ ਜੋ ਮੌਜੂਦਾ ਸਮੇਂ ਜੰਡ ਪੀਰ ਕਾਲੋਨੀ, ਅੰਮ੍ਰਿਤਸਰ ਵਿਖੇ ਰਹਿ ਰਿਹਾ ਸੀ; ਸਤਨਾਮ ਸਿੰਘ (46) ਵਾਸੀ ਪਿੰਡ ਮਾਂਝ, ਅੰਮ੍ਰਿਤਸਰ; ਮਹਾਬੀਰ ਸਿੰਘ (34) ਵਾਸੀ ਪਿੰਡ ਰਾਜੋਕੇ, ਤਰਨ ਤਾਰਨ; ਲਵਪ੍ਰੀਤ ਸਿੰਘ ਉਰਫ਼ ਫੂਲਾ ਉਰਫ਼ ਲਵ (24) ਵਾਸੀ ਕਰਤਾਰ ਨਗਰ, ਅੰਮ੍ਰਿਤਸਰ; ਹਰਮਨ ਸਿੰਘ ਉਰਫ਼ ਹੰਮਾ (23) ਅਤੇ ਨਰਿੰਦਰ ਸਿੰਘ ਉਰਫ਼ ਰੋਬਾ...
ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

Crime, hot news
ਚੰਡੀਗੜ੍ਹ, 12 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 204ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 624 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 204ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 624 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59,987 ਹੋ ਗਈਆਂ। ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 17 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Crime, Punjab
ਚੰਡੀਗੜ੍ਹ, 12 ਅਗਸਤ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਟਰੈਪ ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵੀ.ਬੀ. ਨੇ ਇਸ ਸਮੇਂ ਦੌਰਾਨ ਸਰਕਾਰੀ ਮੁਲਾਜ਼ਮਾਂ ਅਤੇ ਹਰ ਖੇਤਰ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਭਰਪੂਰ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 16 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਲਈ 2 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਆਮਦਨ ਤੋਂ ਵੱਧ ਜਾਇਦਾਦ ਦਾ 1 ਮਾਮਲਾ ਵੀ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 7 ਮੁਲਜ਼ਮਾਂ ਖ਼ਿਲਾਫ਼ 5 ਫ਼ੌਜਦਾਰੀ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ...
ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

Crime, hot news
ਚੰਡੀਗੜ੍ਹ/ਲੁਧਿਆਣਾ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਇੱਕ 9 ਐਮ.ਐਮ. ਗਲੋਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੀਤ ਸਿੰਘ ਉਰਫ਼ ਬੌਬੀ ਅਤੇ ਮੋਹਿਤ ਕੁਮਾਰ, ਦੋਵੇਂ ਵਾਸੀ ਚੰਦਰਲੋਕ ਕਾਲੋਨੀ, ਲੁਧਿਆਣਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 7 ਅਗਸਤ, 2026 ਨੂੰ ਰਾਤ ਲਗਭਗ 11:30 ਵਜੇ ਲੁਧਿਆਣਾ ਦੇ ਸੁਤੰਤਰ ਨਗਰ ਵਿੱਚ ਪਿਸਤੌਲਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਕਈ ਵਿਅਕਤੀਆਂ ਨੇ ਹਰਜਿੰਦਰ ਸਿੰਘ ਉਰਫ਼ ਹੈਰੀ ਝੰਡਾ 'ਤੇ ਹਮਲਾ ਕਰ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਉਸ ਦੀ ਮ...
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

Crime, hot news
ਚੰਡੀਗੜ੍ਹ, 11 ਅਗਸਤ: ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ (ਇਕਨਾਮਿਕਸ, ਕਲਾਈਮੇਟ ਐਂਡ ਡਿਵੈਲਪਮੈਂਟ) ਮਧੂ ਮਿਸ਼ਰਾ ਨੇ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਬ੍ਰਿਟਿਸ਼ ਵਫ਼ਦ ਨਾਲ ਬ੍ਰਿਟੇਨ ਵਿੱਚ ਵਸਦੇ ਪੰਜਾਬੀ ਭਾਈਚਾਰੇ ਅਤੇ ਪੰਜਾਬ ਨਾਲ ਸਬੰਧਤ ਐਨ.ਆਰ.ਆਈਜ਼ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਨੂੰ ਜਾਅਲੀ ਅਤੇ ਗੈਰ-ਅਧਿਕਾਰਤ ਟ੍ਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀਜ਼ਾ, ਇਮੀਗ੍ਰੇਸ਼ਨ, ਵਿਦੇਸ਼ ਯਾਤਰਾ ...
ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

Crime, hot news
ਚੰਡੀਗੜ੍ਹ/ਫਿਰੋਜ਼ਪੁਰ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਫਿਰੋਜ਼ਪੁਰ ਰੇਂਜ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ 30.672 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਉਰਫ਼ ਅਨਮੋਲ (24) ਵਾਸੀ ਕਸੂਰੀ ਗੇਟ, ਫਿਰੋਜ਼ਪੁਰ; ਅਕਾਸ਼ ਸਿੰਘ ਉਰਫ਼ ਅਕਾਸ਼ (22) ਵਾਸੀ ਪਿੰਡ ਗੁਲਾਮ ਪੱਤਰਾ, ਫਿਰੋਜ਼ਪੁਰ ਅਤੇ ਮੌਜੂਦਾ ਪਤਾ ਸੰਤ ਕਬੀਰ ਨਗਰ, ਫਿਰੋਜ਼ਪੁਰ ਅਤੇ ਅੰਸ਼ਪ੍ਰੀਤ ਸਿੰਘ ਉਰਫ਼ ਅੰਸ਼ (25), ਵਾਸੀ ਰਾਜਘਾਟ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਇੱਕ ਹੁੰਡਈ ਵਰਨਾ ਕਾਰ (ਪ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime, hot news
ਚੰਡੀਗੜ੍ਹ, 11 ਅਗਸਤ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਹਿਸੀਲ ਡੇਹਲੋਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਵੰਡ ਕਰਨ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧੀ, ਮੁਲਜ਼ਮ ਪਟਵਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾ...