ਓਪੀਐਸ ਸੀਲ-XVII: ਪੰਜਾਬ ਵਿੱਚ ਸ਼ਰਾਬ ਅਤੇ ਨਸ਼ਾ ਤਸਕਰਾਂ ‘ਤੇ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਸੀਲ, 10 ਕਾਬੂ
ਚੰਡੀਗੜ੍ਹ, 20 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ- XVII' ਚਲਾਇਆ, ਤਾਂ ਜੋ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦੀ ਤਸਕਰੀ 'ਤੇ ਨਜ਼ਰ ਰੱਖੀ ਜਾ ਸਕੇ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਸਰਹੱਦੀ ਜ਼ਿਲ੍ਹਿਆਂ ਦੇ ਰਣਨੀਤਕ ਸਥਾਨਾਂ 'ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸਟਾਫ਼ ਲਗਾਉਣ ਦੇ ਨਿਰਦੇਸ਼ ਦਿੱਤੇ ਗਏ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ...







